Radio Haanji Podcast

03 March, Indian NEWS Analysis with Pritam Singh Rupal


Listen Later

ਪੰਜਾਬ ਪੁਲੀਸ ਨੇ ਨਸ਼ਿਆਂ ਦੇ ਖ਼ਾਤਮੇ ਲਈ ਚਲ ਰਹੀ 'ਯੁੱਧ ਨਸ਼ਿਆਂ ਦੇ ਵਿਰੁੱਧ' ਮੁਹਿੰਮ ਦੇ ਦੂਜੇ ਦਿਨ, ਸੂਬੇ ਭਰ ਵਿੱਚ 510 ਥਾਵਾਂ ’ਤੇ ਛਾਪੇ ਮਾਰੇ। ਇਸ ਕਾਰਵਾਈ ਦੌਰਾਨ, ਪੁਲੀਸ ਨੇ 776 ਗ੍ਰਾਮ ਹੈਰੋਇਨ, 14 ਕਿਲੋ ਅਫੀਮ, 38 ਕਿਲੋ ਭੁੱਕੀ, 2615 ਨਸ਼ੇ ਦੀਆਂ ਗੋਲੀਆਂ, ਟੀਕੇ ਅਤੇ 4.60 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਸੂਬੇ ਭਰ ਵਿੱਚ 27 ਨਸ਼ਾ ਤਸਕਰ ਕੇਸ ਦਰਜ ਕਰਕੇ 43 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਪਿਛਲੇ ਦੋ ਦਿਨਾਂ ਵਿੱਚ ਕੁੱਲ 333 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ, 2000+ ਪੁਲੀਸ ਮੁਲਾਜ਼ਮਾਂ ਦੀਆਂ 300+ ਟੀਮਾਂ ਨੇ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਛਾਪੇ ਮਾਰੇ। ਇਸ ਦੌਰਾਨ 619 ਸ਼ੱਕੀਆਂ ਦੀ ਜਾਂਚ ਕੀਤੀ ਗਈ। ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਐਤਵਾਰ ਨੂੰ 28 ਪੁਲੀਸ ਜ਼ਿਲ੍ਹਿਆਂ ਵਿੱਚ 510 ਜਾਗਰੂਕਤਾ ਪ੍ਰੋਗਰਾਮ (ਕੈਂਪ, ਸੈਮੀਨਾਰ, ਜਨਤਕ ਮੀਟਿੰਗਾਂ) ਵੀ ਕਰਵਾਏ ਗਏ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲੀਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲੀਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੈ, ਜਿਸ ਨਾਲ ਪੁਲੀਸ ਦੀ ਕਾਰਵਾਈ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ

...more
View all episodesView all episodes
Download on the App Store

Radio Haanji PodcastBy Radio Haanji