Sign up to save your podcasts
Or

ਮੁੱਖ ਮੰਤਰੀ ਐੱਨ ਬੀਰੇਨ ਸਿੰਘ ਵੱਲੋਂ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਚਾਰ ਦਿਨ ਬਾਅਦ, ਮਨੀਪੁਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਰਾਜਪਾਲ ਅਜੈ ਕੁਮਾਰ ਭੱਲਾ ਵੱਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜੀ ਗਈ ਰਿਪੋਰਟ ਦੇ ਆਧਾਰ 'ਤੇ ਲਿਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਮਨੀਪੁਰ ਵਿੱਚ ਅਜਿਹੇ ਹਾਲਾਤ ਬਣ ਗਏ ਸਨ ਕਿ ਸੂਬਾ ਸਰਕਾਰ ਸੰਵਿਧਾਨ ਮੁਤਾਬਕ ਨਹੀਂ ਚੱਲ ਸਕਦੀ ਸੀ। ਨਤੀਜੇ ਵਜੋਂ, ਸੰਵਿਧਾਨ ਦੀ ਧਾਰਾ 356 ਤਹਿਤ ਸਾਰੀਆਂ ਤਾਕਤਾਂ ਰਾਜਪਾਲ ਨੂੰ ਸੌਂਪੀਆਂ ਗਈਆਂ ਹਨ।
ਮਨੀਪੁਰ ਵਿੱਚ ਮਈ 2023 ਤੋਂ ਮੇਈਤੀ ਅਤੇ ਕੁਕੀ-ਜ਼ੋ ਸਮੁਦਾਇਆਂ ਵਿਚਕਾਰ ਹਿੰਸਕ ਝੜਪਾਂ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ ਹੁਣ ਤੱਕ 250 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋਏ ਹਨ।
ਇਸ ਹਿੰਸਾ ਦੇ ਮੱਦੇਨਜ਼ਰ, ਸਿਆਸੀ ਅਸਥਿਰਤਾ ਵਧ ਗਈ ਸੀ, ਜਿਸ ਕਾਰਨ ਮੁੱਖ ਮੰਤਰੀ ਐੱਨ ਬੀਰੇਨ ਸਿੰਘ ਨੇ ਅਸਤੀਫ਼ਾ ਦੇ ਦਿੱਤਾ।
By Radio Haanjiਮੁੱਖ ਮੰਤਰੀ ਐੱਨ ਬੀਰੇਨ ਸਿੰਘ ਵੱਲੋਂ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਚਾਰ ਦਿਨ ਬਾਅਦ, ਮਨੀਪੁਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਰਾਜਪਾਲ ਅਜੈ ਕੁਮਾਰ ਭੱਲਾ ਵੱਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜੀ ਗਈ ਰਿਪੋਰਟ ਦੇ ਆਧਾਰ 'ਤੇ ਲਿਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਮਨੀਪੁਰ ਵਿੱਚ ਅਜਿਹੇ ਹਾਲਾਤ ਬਣ ਗਏ ਸਨ ਕਿ ਸੂਬਾ ਸਰਕਾਰ ਸੰਵਿਧਾਨ ਮੁਤਾਬਕ ਨਹੀਂ ਚੱਲ ਸਕਦੀ ਸੀ। ਨਤੀਜੇ ਵਜੋਂ, ਸੰਵਿਧਾਨ ਦੀ ਧਾਰਾ 356 ਤਹਿਤ ਸਾਰੀਆਂ ਤਾਕਤਾਂ ਰਾਜਪਾਲ ਨੂੰ ਸੌਂਪੀਆਂ ਗਈਆਂ ਹਨ।