
Sign up to save your podcasts
Or


ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਵੱਲੋਂ ਨਵੇਂ ਪ੍ਰੀਖਿਆ ਪ੍ਰਬੰਧਾਂ ਵਿੱਚ ਖੇਤਰੀ ਭਾਸ਼ਾਵਾਂ, ਖ਼ਾਸ ਕਰਕੇ ਪੰਜਾਬੀ, ਨੂੰ ਨਜ਼ਰਅੰਦਾਜ਼ ਕਰਨ ਨਾਲ ਪੰਜਾਬ ਵਿੱਚ ਸਿਆਸੀ ਹਲਕਿਆਂ ਵਿੱਚ ਤਣਾਅ ਪੈਦਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਇਸ ਕੇਂਦਰੀ ਫ਼ੈਸਲੇ ਨੂੰ ਪੰਜਾਬੀ ਭਾਸ਼ਾ 'ਤੇ ਹਮਲਾ ਕਰਾਰ ਦਿੱਤਾ ਹੈ, ਜਦਕਿ ਵਿਰੋਧੀ ਧਿਰਾਂ ਨੇ ਵੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਸਿਆਸੀ ਦਬਾਅ ਦੇ ਮੱਦੇਨਜ਼ਰ, ਸੀਬੀਐੱਸਈ ਨੇ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਹੈ ਕਿ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਜਾਰੀ ਕੀਤੇ ਗਾਈਡਲਾਈਨ ਸਿਰਫ਼ ਸੰਕੇਤਕ ਹਨ ਅਤੇ ਕਿਸੇ ਵੀ ਵਿਸ਼ੇ ਨੂੰ ਹਟਾਇਆ ਨਹੀਂ ਜਾਵੇਗਾ। ਇਸ ਦੌਰਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪੰਜਾਬ ਆਪਣੀ ਸਿੱਖਿਆ ਨੀਤੀ ਲਿਆਵੇਗਾ, ਜਿਸ ਲਈ ਮਾਹਿਰਾਂ ਦੀ ਕਮੇਟੀ ਜਲਦੀ ਹੀ ਗਠਿਤ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਅੱਜ ਇੱਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਮੁੱਖ ਵਿਸ਼ਾ ਘੋਸ਼ਿਤ ਕੀਤਾ ਹੈ, ਭਾਵੇਂ ਉਹ ਕਿਸੇ ਵੀ ਸਿੱਖਿਆ ਬੋਰਡ ਨਾਲ ਸੰਬੰਧਤ ਹੋਣ। ਇਸ ਨੋਟੀਫ਼ਿਕੇਸ਼ਨ ਅਨੁਸਾਰ, ਜੇਕਰ ਕੋਈ ਸਕੂਲ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਹੀਂ ਪੜ੍ਹਾਉਂਦਾ, ਤਾਂ ਉਸਦੇ ਸਰਟੀਫਿਕੇਟਾਂ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ। ਸਿੱਖਿਆ ਮੰਤਰੀ ਬੈਂਸ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਸੀਬੀਐੱਸਈ ਦੇ ਨਵੇਂ ਸਿੱਖਿਆ ਪ੍ਰਬੰਧਾਂ ਰਾਹੀਂ ਪੰਜਾਬੀ ਨੂੰ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨੀਤੀ ਦੇ ਮਸੌਦੇ ਵਿੱਚ ਪੰਜਾਬੀ ਦੀ ਅਣਦੇਖੀ ਨੂੰ ਲੈ ਕੇ ਉਹ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖਣਗੇ, ਤਾਂ ਜੋ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੂਬਿਆਂ ਦੇ ਹੱਕਾਂ ਅਤੇ ਸੰਘੀ ਢਾਂਚੇ ਦੀ ਉਲੰਘਣਾ ਹੈ ਅਤੇ ਦੇਸ਼ ਦੀ ਭਾਸ਼ਾਈ ਵਿਭਿੰਨਤਾ 'ਤੇ ਸਿੱਧਾ ਹਮਲਾ ਹੈ। ਉਹ ਇਸ ਤਰ੍ਹਾਂ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਨਗੇ, ਜਿਸ ਰਾਹੀਂ ਇੱਕ ਵਿਚਾਰਧਾਰਾ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬੀ ਸਮੇਤ ਸਾਰੀਆਂ ਭਾਸ਼ਾਵਾਂ ਨੂੰ ਉਚਿਤ ਮਹੱਤਵ ਅਤੇ ਸਨਮਾਨ ਦਿੱਤਾ ਜਾਵੇ। ਬੈਂਸ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਮੋਹਾਲੀ ਦੇ ਪ੍ਰਾਈਵੇਟ ਸਕੂਲ 'ਐਮਿਟੀ ਇੰਟਰਨੈਸ਼ਨਲ ਸਕੂਲ' ਨੂੰ 'ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜਿਜ਼ ਐਕਟ, 2008' ਦੀ ਪਾਲਣਾ ਨਾ ਕਰਨ 'ਤੇ 50,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਐਕਟ ਦੀ ਉਲੰਘਣਾ ਕਰਨ ਲਈ ਜਲੰਧਰ ਦੇ ਦੋ ਸਕੂਲਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ।
By Radio Haanjiਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਵੱਲੋਂ ਨਵੇਂ ਪ੍ਰੀਖਿਆ ਪ੍ਰਬੰਧਾਂ ਵਿੱਚ ਖੇਤਰੀ ਭਾਸ਼ਾਵਾਂ, ਖ਼ਾਸ ਕਰਕੇ ਪੰਜਾਬੀ, ਨੂੰ ਨਜ਼ਰਅੰਦਾਜ਼ ਕਰਨ ਨਾਲ ਪੰਜਾਬ ਵਿੱਚ ਸਿਆਸੀ ਹਲਕਿਆਂ ਵਿੱਚ ਤਣਾਅ ਪੈਦਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਇਸ ਕੇਂਦਰੀ ਫ਼ੈਸਲੇ ਨੂੰ ਪੰਜਾਬੀ ਭਾਸ਼ਾ 'ਤੇ ਹਮਲਾ ਕਰਾਰ ਦਿੱਤਾ ਹੈ, ਜਦਕਿ ਵਿਰੋਧੀ ਧਿਰਾਂ ਨੇ ਵੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਸਿਆਸੀ ਦਬਾਅ ਦੇ ਮੱਦੇਨਜ਼ਰ, ਸੀਬੀਐੱਸਈ ਨੇ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਹੈ ਕਿ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਜਾਰੀ ਕੀਤੇ ਗਾਈਡਲਾਈਨ ਸਿਰਫ਼ ਸੰਕੇਤਕ ਹਨ ਅਤੇ ਕਿਸੇ ਵੀ ਵਿਸ਼ੇ ਨੂੰ ਹਟਾਇਆ ਨਹੀਂ ਜਾਵੇਗਾ। ਇਸ ਦੌਰਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪੰਜਾਬ ਆਪਣੀ ਸਿੱਖਿਆ ਨੀਤੀ ਲਿਆਵੇਗਾ, ਜਿਸ ਲਈ ਮਾਹਿਰਾਂ ਦੀ ਕਮੇਟੀ ਜਲਦੀ ਹੀ ਗਠਿਤ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਅੱਜ ਇੱਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਮੁੱਖ ਵਿਸ਼ਾ ਘੋਸ਼ਿਤ ਕੀਤਾ ਹੈ, ਭਾਵੇਂ ਉਹ ਕਿਸੇ ਵੀ ਸਿੱਖਿਆ ਬੋਰਡ ਨਾਲ ਸੰਬੰਧਤ ਹੋਣ। ਇਸ ਨੋਟੀਫ਼ਿਕੇਸ਼ਨ ਅਨੁਸਾਰ, ਜੇਕਰ ਕੋਈ ਸਕੂਲ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਹੀਂ ਪੜ੍ਹਾਉਂਦਾ, ਤਾਂ ਉਸਦੇ ਸਰਟੀਫਿਕੇਟਾਂ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ। ਸਿੱਖਿਆ ਮੰਤਰੀ ਬੈਂਸ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਸੀਬੀਐੱਸਈ ਦੇ ਨਵੇਂ ਸਿੱਖਿਆ ਪ੍ਰਬੰਧਾਂ ਰਾਹੀਂ ਪੰਜਾਬੀ ਨੂੰ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨੀਤੀ ਦੇ ਮਸੌਦੇ ਵਿੱਚ ਪੰਜਾਬੀ ਦੀ ਅਣਦੇਖੀ ਨੂੰ ਲੈ ਕੇ ਉਹ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖਣਗੇ, ਤਾਂ ਜੋ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੂਬਿਆਂ ਦੇ ਹੱਕਾਂ ਅਤੇ ਸੰਘੀ ਢਾਂਚੇ ਦੀ ਉਲੰਘਣਾ ਹੈ ਅਤੇ ਦੇਸ਼ ਦੀ ਭਾਸ਼ਾਈ ਵਿਭਿੰਨਤਾ 'ਤੇ ਸਿੱਧਾ ਹਮਲਾ ਹੈ। ਉਹ ਇਸ ਤਰ੍ਹਾਂ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਨਗੇ, ਜਿਸ ਰਾਹੀਂ ਇੱਕ ਵਿਚਾਰਧਾਰਾ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬੀ ਸਮੇਤ ਸਾਰੀਆਂ ਭਾਸ਼ਾਵਾਂ ਨੂੰ ਉਚਿਤ ਮਹੱਤਵ ਅਤੇ ਸਨਮਾਨ ਦਿੱਤਾ ਜਾਵੇ। ਬੈਂਸ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਮੋਹਾਲੀ ਦੇ ਪ੍ਰਾਈਵੇਟ ਸਕੂਲ 'ਐਮਿਟੀ ਇੰਟਰਨੈਸ਼ਨਲ ਸਕੂਲ' ਨੂੰ 'ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜਿਜ਼ ਐਕਟ, 2008' ਦੀ ਪਾਲਣਾ ਨਾ ਕਰਨ 'ਤੇ 50,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਐਕਟ ਦੀ ਉਲੰਘਣਾ ਕਰਨ ਲਈ ਜਲੰਧਰ ਦੇ ਦੋ ਸਕੂਲਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ।