ਕੈਨੇਡਾ ਅਤੇ ਇੰਗਲੈਂਡ ਦੋਨਾਂ ਵਿੱਚ ਹੀ ਵਿਦੇਸ਼ੀ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਦੇ ਮੁੱਦੇ ਵਧ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਹਨਾਂ ਸੰਘਰਸ਼ਾਂ ਦੀ ਪਛਾਣ ਕਰਨਾ ਮਹੱਤਵਪੂਰਨ ਹੈ ਜਿੰਨ੍ਹਾਂ ਦਾ ਇਹਨਾਂ ਵਿਦਿਆਰਥੀਆਂ ਵਿੱਚੋਂ ਬਹੁਤ ਸਾਰੇ ਲੋਕਾਂ ਨੂੰ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਹਨਾਂ ਵਿਲੱਖਣ ਸੱਭਿਆਚਾਰਕ, ਭਾਸ਼ਾਈ ਅਤੇ ਸਿੱਖਿਆ ਸਬੰਧੀ ਰੁਕਾਵਟਾਂ ਦੀ ਪਛਾਣ ਕਰਨਾ ਮਹੱਤਵਪੂਰਨ ਹੈ ਜਿੰਨ੍ਹਾਂ ਦਾ ਸਿੱਟਾ ਮਾਨਸਿਕ ਸਿਹਤ ਸਮੱਸਿਆਵਾਂ ਦੇ ਰੂਪ ਵਿੱਚ ਨਿਕਲ ਸਕਦਾ ਹੈ ਜਾਂ ਇਹਨਾਂ ਨੂੰ ਹੋਰ ਵਿਗਾੜ ਸਕਦਾ ਹੈ। ਅੱਜ ਆਪਾਂ ਇੰਨਾਂ ਕਾਰਨਾਂ ਅਤੇ ਇੰਨਾਂ ਦੇ ਕੁਝ ਹੱਲਾਂ ਬਾਰੇ ਗੱਲ-ਬਾਤ ਕਰਾਂਗੇ