ਤੂੰ ਠਾਕੁਰ ਤੁਮ ਪਹਿ ਅਰਦਾਸਿ।। ਜੀਉ ਪਿੰਡੁ ਸਭੁ ਤੇਰੀ ਰਾਸਿ ।। ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ।।ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ।। ਕੋਇ ਨ ਜਾਨੈ ਤੁਮਰਾ ਅੰਤੁ ।। ਊਚੇ ਤੇ ਊਚਾ ਭਗਵੰਤ ।। ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ।। ਤੁਮ ਤੇ ਹੋਇ ਸੁ ਆਗਿਆਕਾਰੀ ।। ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ।। ਨਾਨਕ ਦਾਸ ਸਦਾ ਕੁਰਬਾਨੀ।।੮।।੪।।