
Sign up to save your podcasts
Or


ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।
(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।
(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।
I am forever a sacrifice to my Guru; by attuning oneself to the Guru's Word—which praises the Eternal Lord—one becomes truly wise and experiences constant spiritual bliss. ||Pause||
(O Brother! For the person who seeks the Guru's refuge and) whose tongue savors the Lord's Name, the mind becomes spiritually poised and deeply connected to the Lord's love; by meditating on the Lord's Name, the mind becomes fully satiated (and free from the cravings of Maya). ||1||
(O Brother! Through the grace of the Guru's refuge,) by focusing consciousness on the One Lord, one's eyes are satisfied (and no longer crave the sight of others' physical beauty); by dispelling the love of Maya (from within), the mind finds true contentment (and is freed from worldly desire). ||2||
(O Brother! Through the grace of the Guru's) Word, connecting with the Lord's Name fills the body with bliss; (by the Guru's grace,) the Lord's Name—which imparts the fragrance of spiritual life—comes to dwell forever within the human heart. ||3||
O Nanak! The person whose exalted destiny awakens becomes attuned to the Guru's Word; through its grace, a spirit of detachment—which fosters spiritual equipoise—arises within. 4.7.
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥
ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾਹੈ।ਰਹਾਉ।
ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।
ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ(ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।
ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।
ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।
SORAT’H, FIFTH MEHL:
I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. || 1 || Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. || Pause || Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. || 2 || Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. || 3 || By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. || 4 || 10 ||
ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥
ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥
ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥
ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥
RAAG SOOHEE, FOURTH MEHL, CHHANT, FIRST HOUSE:ONE UNIVERSAL CREATOR GOD. BY THE GRACE OF THE TRUE GURU:
If only I could meet the True Guru, the Primal Being. Discarding my faults and sins, I would chant the Lord’s Glorious Praises. I meditate on the Naam, the Name of the Lord, Har, Har. Continuously, continually, I chant the Word of the Guru’s Bani. Gurbani always seems so sweet; I have eradicated the sinful residues from within. The disease of egotism is gone, fear has left, and I am absorbed in celestial peace. Through the Word of the Guru’s Shabad, the bed of my body has become cozy and beautiful, and I enjoy the essence of spiritual wisdom. Night and day, I continually enjoy peace and pleasure. O Nanak, this is my pre-ordained destiny. || 1 || The soul-bride is lovingly embellished with truth and contentment; her Father, the Guru, has come to engage her in marriage to her Husband Lord. Joining with the humble Saints, I sing Gurbani. Singing the Guru’s Bani, I have obtained the supreme status; meeting with the Saints, the self-elect, I am blessed and adorned. Anger and attachment have left my body and run away; I have eradicated hypocrisy and doubt. The pain of egotism is gone, and I have found peace; my body has become healthy and free of disease. By Guru’s Grace, O Nanak, I have realized God, the ocean of virtue. || 2 || The self-willed manmukh is separated, far away from God; she does not obtain the Mansion of His Presence, and she burns. Egotism and falsehood are deep within her; deluded by falsehood, she deals only in falsehood. Practicing fraud and falsehood, she suffers terrible pain; without the True Guru, she does not find the way. The foolish soul-bride wanders along dismal pathways; each and every moment, she is bumped and pushed. God, the Great Giver, shows His Mercy, and leads her to meet the True Guru, the Primal Being. Those beings who have been separated for countless incarnations, O Nanak, are reunited with the Lord, with intuitive ease. || 3 || Calculating the most auspicious moment, the Lord comes into the bride’s home; her heart is filled with ecstasy. The Pandits and astrologers have come, to sit and consult the almanacs. They have consulted the almanacs, and the bride’s mind vibrates with bliss, when she hears that her Friend is coming into the home of her heart. The virtuous and wise men sat down and decided to perform the marriage immediately. She has found her Husband, the Inaccessible, Unfathomable Primal Lord, who is forever young; He is her Best Friend from her earliest childhood. O Nanak, he has mercifully united the bride with Himself. She shall never be separated again. || 4 || 1 ||
ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥
ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥
ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥
ਹਰੇਕ ਜੀਵ ਆਸਾਂ ਵਿਚ (ਫਸਿਆ ਪਿਆ) ਹੈ (ਭਾਵ, ਨਿੱਤ ਨਵੀਆਂ ਆਸਾਂ ਬਣਾਂਦਾ ਰਹਿੰਦਾ ਹੈ) , ਕੋਈ ਵਿਰਲਾ ਮਨੁੱਖ ਹੈ ਜੋ ਆਸਾਂ ਤੋਂ ਬਚਿਆ ਰਹਿੰਦਾ ਹੈ। ਹੇ ਨਾਨਕ! ਜੋ ਮਨੁੱਖ ਆਸਾਂ ਵਲੋਂ ਹਟ ਕੇ (ਪ੍ਰਭੂ ਦੇ ਸਿਮਰਨ ਵਿਚ) ਜੀਵਨ ਗੁਜ਼ਾਰਦਾ ਹੈ ਉਸ ਦਾ ਆਉਣਾ ਸਫਲ ਹੈ।1।
'ਆਸਾ' ਦੇ ਹੱਥ ਵਿਚ ਕੋਈ ਤਾਕਤ ਨਹੀਂ (ਕਿ ਜੀਵਾਂ ਨੂੰ ਫਸਾ ਸਕੇ; ਸੋ, ਆਪਣੇ ਉੱਦਮ ਨਾਲ ਭੀ) ਮਨੁੱਖ 'ਆਸਾ' ਤੋਂ ਨਹੀਂ ਬਚ ਸਕਦਾ। ਇਹ ਵਿਚਾਰੀ 'ਆਸਾ' ਕੀਹ ਕਰ ਸਕਦੀ ਹੈ? ਭੁਲਾਉਂਦਾ ਤਾਂ ਉਹ ਪ੍ਰਭੂ ਆਪ ਹੈ।2।
ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਜਗਤ ਦਾ ਜੀਊਣਾ ਫਿਟਕਾਰ-ਜੋਗ ਹੈ। ਪ੍ਰਭੂ ਹੀ (ਸਭ ਦਾ) ਦਾਤਾ ਹੈ ਸਭ ਦਾਤਾਂ ਦੇਣ ਵਾਲਾ ਹੈ; ਸੋ, ਉਸ ਦਾ ਇਹ (ਨਾਮ-) ਧਨ ਹੀ (ਐਸਾ ਹੈ ਜੋ) ਕਦੇ ਨਾਸ ਹੋਣ ਵਾਲਾ ਨਹੀਂ। ਉਹੀ ਮਨੁੱਖ ਪਵਿਤ੍ਰ (ਜੀਵਨ ਵਾਲਾ) ਹੈ ਜੋ (ਪ੍ਰਭੂ ਨੂੰ) ਹਰੇਕ ਸਾਹ ਦੇ ਨਾਲ ਯਾਦ ਕਰਦਾ ਹੈ। (ਹੇ ਭਾਈ!) ਜੀਭ ਨਾਲ ਉਸ ਇਕ ਪ੍ਰਭੂ ਨੂੰ ਯਾਦ ਕਰ ਜੋ ਸਭ ਦੇ ਦਿਲ ਦੀ ਜਾਣਦਾ ਹੈ ਤੇ ਜੋ (ਜੀਵਾਂ ਦੀ) ਪਹੁੰਚ ਤੋਂ ਪਰੇ ਹੈ। ਨਾਨਕ ਉਸ ਪ੍ਰਭੂ ਤੋਂ ਸਦਕੇ ਹੈ ਜੋ ਸਾਰਿਆਂ ਵਿਚ ਵਿਆਪਕ ਹੈ। 20।
Every living being is entangled in worldly hopes (constantly forming new ones); rare is the person who remains free from such hopes. O Nanak! Fruitful is the life of the person who turns away from worldly hopes and lives in remembrance of the Lord. 1.
'Hope' itself holds no power (to ensnare beings on its own); thus, a human cannot escape 'hope' merely through personal effort. What can this helpless 'hope' actually do? It is the Lord Himself who causes one to forget (Him). 2.
Life in this world is accursed without remembering the Name of the Eternal Lord. The Lord is the Giver of all gifts; His wealth—the wealth of the Name—is the only treasure that never perishes. Only that person leads a pure life who remembers the Lord with every breath. (O brother!) With your tongue, remember that One Lord who knows the secrets of every heart and who is beyond the reach of mortal comprehension. Nanak is a sacrifice to that Lord who pervades all beings. 20.
ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥ਸਲੋਕੁ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥ ਛੰਤੁ ॥ ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ ਸੇ ਸਾਚੀ ਦਰਗਹ ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥ ਸਲੋਕੁ ॥ ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥ ਛੰਤੁ ॥ ਮਿਲਿ ਜਲੁ ਜਲਹਿ ਖਟਾਨਾ ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥ ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥ ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥.Chhant 1
Slok:
Gurbani: Why do you listen to falsehood? It disappears like gusts of wind. O Nanak! Blessed are those ears that listen to the Praises of the Eternal Lord. ||1||
Chhant:
Gurbani: I am dedicated to those who hear the Lord's Name with their ears. They dwell in peace and ease, uttering the Name of the Lord with their tongue. Intrinsic with priceless virtues, they come into the world to liberate it. The Feet of the Lord are the ship to cross the terrifying world-ocean, carrying many across. Those upon whom my Master bestows Grace are cleared of all accounts. Says Nanak, I am a sacrifice to those who listen to the Lord with their ears. ||1||
2. Chhant 2
Slok:
Gurbani: Seeing the world with my eyes, my thirst is still not quenched. O Nanak! The eyes that behold my Beloved Lord are entirely different. ||1||
Chhant:
Gurbani: I am a sacrifice to those who have seen the Lord God. They are approved in the True Court. honored by the Lord, they are supreme and imbued with His love. Satisfied with the Sublime Elixir of the Lord, they remain absorbed in spiritual poise, recognizing the Divine within every heart. They alone are saintly, peaceful, and true friends who please their Lord. Says Nanak, I am forever a sacrifice to those who have beheld the Lord God. ||2||
3. Chhant 3
Slok:
Gurbani: A body devoid of the Divine Name remains blind and hollow in the darkness of worldly attachment. O Nanak! Fruitful is the life of that person in whose heart the True Master comes to dwell. ||1||
Chhant:
Gurbani: I would cut myself into pieces for those who have seen my Lord God. Having tasted the Ambrosial Nectar of the Lord, they are truly satisfied. The Lord feels sweet to their mind; pleasing Him, the Nectar rains down, bringing all peace. Chanting the victory of the Lord of the Universe, their suffering and doubts vanish. Freed from attachment, their vices cease, and their bond with the five passions (lust, anger, greed, attachment, pride) is broken. Says Nanak, I am dedicated to those in whose heart my Lord God resides. ||3||
4. Chhant 4
Slok:
Gurbani: Only those sought by the Lord are called His true servants. O Nanak, know it as true that the Master is never separate from His Saints. ||1||
Chhant:
Gurbani: As water merges into water, their light merges into the Supreme Light. Absorbed in the Perfect Creator, they come to know their true Self. There, in profound celestial poise and meditation, they praise the One Lord alone. He Himself is hidden, He Himself is liberated, and He Himself proclaims His presence. Says Nanak, all doubts, fears, and worldly illusions vanish, and the soul merges
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।
(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।
ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।
ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।
SORAT�H, FIFTH MEHL:
When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||
ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧।
ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।
ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।
ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩।
ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।
ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।
SORAT’H, FIFTH MEHL:
The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares an
Episode Description / Summary:
In this hymn composed by Guru Ram Das Ji in Raag Tilang (Guru Granth Sahib Ji, Ang 725), the Guru shares a profound reflection on the divine role of the True Guru and the blessings of holy company (Sadh Sangat). Expressing deep humility and devotion, the Guru honors the Sikh seekers who align their lives with the Divine Will, emphasizing that true peace and liberation come through meditating on the Lord’s Name under the True Guru's guidance.
The hymn highlights the stark contrast between those absorbed in transient material pleasures and those rooted in spiritual awareness. While worldly distractions lead to spiritual bondage, meditating on the Divine Name releases standard human fears and brings eternal joy. Through devotion to the True Guru, who imparts the treasure of Naam, the soul is welcomed with honor into the Divine Presence.
Key Themes:
From the publisher's feed

3 Listeners

0 Listeners

0 Listeners