Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

All Audio Gurbani (Blessed Day) episodes

  • ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥

     ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ 

    ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ।

    ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧।

    ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨।

    ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩।

    ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।

    My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||

    SORAT’H, FOURTH MEHL, FIRST HOUSE:ONE UNIVERSAL CREATOR GOD. BY THE GRACE OF THE TRUE GURU:

    9 min
  • ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥

      ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK: He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

    6 min
  • ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

    JAITSREE, FOURTH MEHL, FIRST HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||




    4 min
  • ਬਿਲਾਵਲ ਕੀ ਵਾਰ ਮਹਲਾ ੪    ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥

     ਬਿਲਾਵਲ ਕੀ ਵਾਰ ਮਹਲਾ ੪    ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥

    ਅਰਥ: ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ।

    ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ) , ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ।

    ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।

    ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ। ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਹੇ ਭਾਈ! ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਹੇ ਨਾਨਕ! ਆਖ-) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆ) ਅਹੰਕਾਰ ਦੂਰ ਹੋ ਜਾਂਦਾ ਹੈ।੨।

     ਹੇ ਹਰੀ! ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ। (ਇਹ ਜੋ) ਸਾਰਾ ਜਗਤ (ਦਿੱਸ ਰਿਹਾ) ਹੈ (ਇਸ ਵਿਚ ਹਰ ਥਾਂ) ਤੂੰ ਆਪ ਹੀ ਆਪ ਵਿਆਪਕ ਹੈਂ! ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਸਮਾਧੀ ਭੀ ਤੂੰ ਆਪ ਹੀ ਲਾ ਰਿਹਾ ਹੈਂ, ਤੇ (ਆਪਣੇ) ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ।

    ਹੇ ਸੰਤ ਜਨੋ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ। ਜਿਸ (ਭੀ) ਮਨੁੱਖ ਨੇ ਉਸ ਦੀ ਸੇਵਾ-ਭਗਤੀ ਕੀਤੀ, ਉਸ ਨੇ (ਹੀ) ਸੁਖ ਪ੍ਰਾਪਤ ਕੀਤਾ, (ਕਿਉਂਕਿ ਉਹ ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ।੧।VAAR OF BILAAVAL, FOURTH MEHL:ONE UNIVERSAL CREATOR GOD. BY THE GRACE OF THE TRUE GURU

    SHALOK, FOURTH MEHL: I sing of the sublime Lord, the Lord God, in the melody of Raag Bilaaval. Hearing the Guru’s Teachings, I obey them; this is the pre-ordained destiny written upon my forehead. All day and night, I chant the Glorious Praises of the Lord, Har, Har, Har; within my heart, I am lovingly attuned to Him. My body and mind are totally rejuvenated, and the garden of my mind has blossomed forth in lush abundance. The darkness of ignorance has been dispelled, with the light of the lamp of the Guru’s wisdom. Servant Nanak lives by beholding the Lord. Let me behold Your face, for a moment, even an instant! || 1 || THIRD MEHL: Be happy and sing in Bilaaval, when the Naam, the Name of the Lord, is in your mouth. The melody and music, and the Word of the Shabad are beautiful, when one focuses his meditation on the celestial Lord. So leave behind the melody and music, and serve the Lord; then, you shall obtain honor in the Court of the Lord. O Nanak, as Gurmukh, contemplate God, and rid your mind of egotistical pride. || 2 || PAUREE: O Lord God, You Yourself are inaccessible; You formed everything. You Yourself are totally permeating and pervading the entire universe. You Yourself are absorbed in the state of deep meditation; You Yourself sing Your Glorious Praises. Meditate on the Lord, O devotees, day and night; He shall deliver you in the 

    8 min
  • ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥

    ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ 

    ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

    ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

    ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

    (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

    ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।


    O Brother! I sacrifice myself to my Guru; through the Guru’s grace, a state of bliss dwells within the home of my heart. I have attained the peace of spiritual poise in this world, and this peace shall endure in the hereafter as well. Pause.

    O Brother! Through great good fortune, I have met the Perfect Guru, and an understanding of spiritual life has awakened within my mind. Now, I have the support of my Master; no one can equal that Master. 1.

    O Brother! Ever since I sought refuge at the Guru’s feet, I have found support in the Name of the Supreme Lord; no fear can touch me now. I have come to realize that the Creator—who knows the hearts of all—stands over me as my Protector. 2.

    O Brother! Through the Guru’s grace, I have come to firmly believe that the Supreme Lord—whose vision is the true fruit of human life, and whose existence is beyond death—is present over me even now, and He shall remain forever. Bestowing the gift of His love and affection, the Lord keeps His servants close to His heart. 3.

    O brother! I, Nanak, have met the Perfect Guru, and all my sorrows have been dispelled. That Guru possesses great glory and wondrous splendor; by seeking His refuge, the purpose of one's life is fulfilled. 4. 5.

    9 min
  • ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥

    ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ।ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ।ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ।ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ।10।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Maghar, those who sit with their Beloved Husband Lord are beautiful. How can their glory be measured? Their Lord and Master blends them with Himself. Their bodies and minds blossom forth in the Lord; they have the companionship of the Holy Saints. Those who lack the Company of the Holy, remain all alone. Their pain never departs, and they fall into the grip of the Messenger of Death. Those who have ravished and enjoyed their God, are seen to be continually exalted and uplifted. They wear the Necklace of the jewels, emeralds and rubies of the Lord’s Name. Nanak seeks the dust of the feet of those who take to the Sanctuary of the Lord’s Door. Those who worship and adore God in Maghar, do not suffer the cycle of reincarnation ever again.|| 10 ||



    3 min
  • ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

    ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।DHANAASAREE, FIFTH MEHL:People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

    5 min
  • ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥

    ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।



    16 min
  • ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

    ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ। (ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩। ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩। RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||o



    6 min
  • DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, o

    ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

    4 min