Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Jan 23,2023 Hukamnama Sahib
    DHANAASAREE, FIRST MEHL, SECOND HOUSE, ASHTAPADEES:
    ONE UNIVERSAL CREATOR GOD. BY THE GRACE OF THE TRUE GURU:
    The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||
    1 min
  • Jan 24,2023 Hukamnama Sahib
    The daily Hukamnama sahib from Sri Darbar Sahib Amritsar including Punjabi and English translation audio
      ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥
    ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ) , ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ।੧।ਰਹਾਉ।
    ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ) । ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ। ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ।੧।
    ਹੇ ਭਾਈ! ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ, ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ। ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ। ਹੇ ਨਾਨਕ! ਆਖ-(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ।੨।੭।੯੩।
    BILAAVAL, FIFTH MEHL:
    I seek the Sanctuary of the Saints, and I serve the Saints. I am rid of all worldly concerns, bonds, entanglements and other affairs. || 1 || Pause || I have obtained peace, poise and great bliss from the Guru, through the Lord’s Name. Such is the sublime essence of the Lord, that I cannot describe it. The Perfect Guru has turned me away from the world. || 1 || I behold the Fascinating Lord with everyone. No one is without Him — He is pervading everywhere. The Perfect Lord, the treasure of mercy, is permeating everywhere. Says Nanak, I am fully fulfilled. || 2 || 7 || 93 ||
    -------
    Brought to you by @ Gs jhampur --
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
    1 min
  • March 15,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audio ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥
    ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ।
    ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ।
    (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ।੧।
    ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ 
    ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ।
    (ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ) । ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ।
    (ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ।੨।
    ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥
    ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ। ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ। ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ, ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ।
    ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ।੩।
    ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥
    ਅਰਥ: ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ) । (ਪਰ ਜੀਵ ਦੇ ਕੀਹ ਵੱਸ ਹੈ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ
    1 min
  • March 26,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੧ ਘਰੁ ੧ ਚਉਪਦੇ
    ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
    ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
    ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 
    ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
    (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।
    ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
    ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।
    ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।
    ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।
    (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।
    ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।l
    DHANAASAREE, FIRST MEHL, FIRST HOUSE, CHAU-PADAS:
    ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
    My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||
    1 min
  • March 05,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
    ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।
    (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।
    ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।
    ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।
    ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।
    DHANAASAREE, FIFTH MEHL:
    I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||
    1 min
  • March 04,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audio.ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 
    ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।
    ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।
    ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।
    ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।
    (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।
    ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।
    ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।
    SOOHEE, FIRST MEHL, SIXTH HOUSE:
    ONE UNIVERSAL CREATOR GOD. BY THE GRACE OF THE TRUE GURU:
    Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
    1 min
  • March 03,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audio ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ 
    ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।
    ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।
    ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।
    (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।
    ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।
    TILANG, THE WORD OF DEVOTEE KABEER JEE:
    ONE UNIVERSAL CREATOR GOD. BY THE GRACE OF THE TRUE GURU:
    The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||
    1 min
  • Hukamnama Sahib May 16,2022
    The daily Hukamnama Sahib from Sri Darbar Sahib Amritsar including translation in English and Punjabi audio ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 
    ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।
    ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।
    ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।
    ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।
    (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।
    ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।
    ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।
    SOOHEE, FIRST MEHL, SIXTH HOUSE:
    ONE UNIVERSAL CREATOR GOD. BY THE GRACE OF THE TRUE GURU:
    Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
    1 min
  • May 15,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਸੂਹੀ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥
    ਅਰਥ: ਹੇ ਸੱਜਣ-ਪ੍ਰਭੂ! ਆ, ਮੈਂ ਤੇਰਾ ਦਰਸਨ ਕਰ ਸਕਾਂ। (ਹੇ ਸੱਜਣ!) ਮੈਂ ਆਪਣੇ ਹਿਰਦੇ ਵਿਚ ਪੂਰੀ ਸਾਵਧਾਨਤਾ ਨਾਲ ਤੇਰੀ ਉਡੀਕ ਕਰ ਰਹੀ ਹਾਂ, ਮੇਰੇ ਮਨ ਵਿਚ ਬੜਾ ਹੀ ਚਾਉ ਹੈ (ਕਿ ਮੈਨੂੰ ਤੇਰਾ ਦਰਸਨ ਹੋਵੇ) । ਹੇ ਮੇਰੇ ਪ੍ਰਭੂ! ਮੇਰੀ ਬੇਨਤੀ) ਸੁਣ, ਮੇਰੇ ਮਨ ਵਿਚ (ਤੇਰੇ ਦਰਸਨ ਲਈ) ਬੜਾ ਹੀ ਚਾਉ ਹੈ, ਮੈਨੂੰ ਆਸਰਾ ਭੀ ਤੇਰਾ ਹੀ ਹੈ।
    (ਹੇ ਪ੍ਰਭੂ!) ਜਿਸ ਜੀਵ-ਇਸਤ੍ਰੀ ਨੇ ਤੇਰਾ ਦਰਸਨ ਕਰ ਲਿਆ, ਉਹ ਪਵਿੱਤ੍ਰ-ਆਤਮਾ ਹੋ ਗਈ, ਉਸ ਦਾ ਜਨਮ ਮਰਨ ਦਾ ਦੁੱਖ ਦੂਰ ਹੋ ਗਿਆ। ਉਸ ਨੇ ਸਾਰੇ ਜੀਵਾਂ ਵਿਚ ਤੈਨੂੰ ਹੀ ਵੱਸਦਾ ਪਛਾਣ ਲਿਆ, ਉਸ ਦੇ ਪ੍ਰੇਮ (ਦੀ ਖਿੱਚ) ਦੀ ਰਾਹੀਂ ਤੂੰ ਉਸ ਨੂੰ ਮਿਲ ਪਿਆ।
    ਹੇ ਨਾਨਕ! ਸੱਜਣ ਪ੍ਰਭੂ ਤੋਂ ਸਦਕੇ ਹੋਣਾ ਚਾਹੀਦਾ ਹੈ। ਜੇਹੜੀ ਜੀਵ-ਇਸਤ੍ਰੀ ਉਸ ਦੇ ਸਦਾ-ਥਿਰ ਨਾਮ ਵਿਚ ਜੁੜਦੀ ਹੈ, ਉਸ ਦੇ ਹਿਰਦੇ ਵਿਚ ਉਹ ਆ ਪ੍ਰਗਟਦਾ ਹੈ।੧।
    ਜਦੋਂ ਸੱਜਣ-ਪ੍ਰਭੂ ਜੀ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਰਗਟਦੇ ਹਨ, ਤਾਂ ਜੀਵ-ਇਸਤ੍ਰੀ ਬਹੁਤ ਪ੍ਰਸੰਨ-ਚਿੱਤ ਹੋ ਜਾਂਦੀ ਹੈ। ਜਦੋਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਸ਼ਬਦ ਨੇ ਉਸ ਨੂੰ ਖਿੱਚ ਪਾਈ, ਤਾਂ ਠਾਕੁਰ ਜੀ ਦਾ ਦਰਸਨ ਕਰ ਕੇ ਉਹ ਅਡੋਲ-ਚਿੱਤ ਹੋ ਗਈ।
    ਜਦੋਂ ਪ੍ਰੇਮ-ਰੰਗ ਵਿਚ ਰੱਤੇ ਪਰਮਾਤਮਾ ਨੇ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਿਆ ਤਾਂ ਉਹ ਪ੍ਰਭੂ ਦੇ ਗੁਣਾਂ (ਦੀ ਯਾਦ) ਵਿਚ ਅਡੋਲ-ਆਤਮਾ ਹੋ ਗਈ ਤੇ ਬਹੁਤ ਪ੍ਰਸੰਨ-ਚਿੱਤ ਹੋ ਗਈ। ਪੂਰਨ ਪੁਰਖ ਨੇ ਸਿਰਜਣਹਾਰ ਨੇ (ਉਸ ਦੇ ਅੰਦਰੋਂ) ਔਗੁਣ ਦੂਰ ਕਰ ਕੇ ਉਸ ਦੇ ਹਿਰਦੇ ਨੂੰ ਗੁਣਾਂ ਨਾਲ ਭਰਪੂਰ ਕਰ ਦਿੱਤਾ ਕਾਮਾਦਿਕ ਚੋਰਾਂ ਨੂੰ ਮਾਰ ਕੇ ਉਹ ਜੀਵ-ਇਸਤ੍ਰੀ ਉਸ ਪਰਮਾਤਮਾ (ਦੇ ਚਰਨਾਂ) ਵਿਚ ਟਿਕ ਗਈ ਜੋ ਸਦਾ ਪੂਰੀ ਵਿਚਾਰ ਨਾਲ ਨਿਆਂ ਕਰਦਾ ਹੈ।
    ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਗੁਰੂ ਦੀ ਸਿੱਖਿਆ ਤੇ ਤੁਰਿਆਂ ਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ।੨।
    ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਲੱਭ ਲਿਆ, ਉਸ ਦੀ ਹਰੇਕ ਆਸ ਉਸ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਭਾਵ, ਉਸ ਦਾ ਮਨ ਦੁਨੀਆ ਦੀਆਂ ਆਸਾਂ ਆਦਿਕ ਵਲ ਨਹੀਂ ਦੌੜਦਾ ਭੱਜਦਾ) । ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਲਿਆ, ਜੋ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਵਿਚ ਲੀਨ ਹੋ ਗਈ, ਉਸ ਨੂੰ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਨੂੰ ਆਪਣੇ ਤੋਂ ਦੂਰ ਨਹੀਂ ਜਾਪਦਾ। ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਪ੍ਰਭੂ ਕਿਤੇ ਦੂਰ ਨਹੀਂ ਹਰੇਕ ਸਰੀਰ ਵਿਚ ਉਹੀ ਮੌਜੂਦ ਹੈ, ਸਾਰੀਆਂ ਜੀਵ-ਇਸਤ੍ਰੀਆਂ ਉਸੇ ਦੀਆਂ ਹੀ ਹਨ। ਉਹ ਆਪ ਹੀ ਆਨੰਦ ਦਾ ਸੋਮਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ ਉਹ ਆਪ ਹੀ ਆਪਣੇ ਮਿਲਾਪ ਦਾ ਆਨੰਦ ਦੇਂਦਾ ਹੈ। ਉਹ ਪਰਮਾਤਮਾ ਮੌਤ-ਰਹਿਤ ਹੈ, ਮਾਇਆ ਵਿਚ ਡੋਲਦਾ ਨਹੀਂ ਉਸ ਦਾ ਮੁੱਲ ਨਹੀਂ ਪੈ ਸਕਦਾ (ਭਾਵ, ਕੋਈ ਪਦਾਰਥ ਉਸ ਦੇ ਬਰਾਬਰ ਦਾ ਨਹੀਂ) ਉਹ ਸਦਾ-ਥਿਰ ਰਹਿਣ ਵਾਲਾ ਹੈ, ਉਹ ਬੇਅੰਤ ਹੈ, ਪੂਰੇ ਗੁਰੂ ਦੀ ਰਾਹੀਂ ਉਸ ਦੀ ਪ੍ਰਾਪਤੀ ਹੁੰਦੀ ਹੈ।
    ਹੇ ਨਾਨਕ! ਪ੍ਰਭੂ ਆਪ ਹੀ ਜੀਵਾਂ ਦੇ ਆਪਣੇ ਨਾਲ ਮੇਲ ਦੇ ਢੋ ਢੁਕਾਂਦਾ ਹੈ, ਜਦੋਂ ਉਹ ਮੇਹਰ ਦੀ ਨਜ਼ਰ ਕਰਦਾ ਹੈ, ਤਦੋਂ ਜੀਵ ਉਸ ਵਿਚ ਸੁਰਤਿ ਜੋੜਦਾ ਹੈ।੩।
    ਪ੍ਰਭੂ-ਪਤੀ ਇਕ ਸੋਹਣੇ ਉੱਚੇ ਮਹਲ ਵਿਚ ਵੱਸਦਾ ਹੈ (ਜਿੱਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) ਉਹ ਤਿੰਨਾਂ ਲੋਕਾਂ ਦਾ ਨਾਥ ਹੈ। ਉਸ ਦੇ ਗੁਣ ਵੇਖ ਕੇ ਮੈਂ ਹੈਰਾਨ ਹੋ ਰਹੀ ਹਾਂ। ਚੌਹੀਂ ਪਾਸੀਂ (ਸਾਰੇ ਸੰਸਾਰ ਵਿਚ) ਉਸ ਦੀ ਜੀਵਨ-ਰੌ ਇਕ-ਰਸ ਰੁਮਕ ਰਹੀ ਹੈ।
    ਜੇਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਨੂੰ ਵਿਚਾਰਦਾ ਹੈ (ਭਾਵ, ਆਪਣੇ ਮਨ ਵਿਚ ਵਸਾਂਦਾ ਹੈ) ਜਿਸ ਨੇ ਇਹ ਸ੍ਰੇਸ਼ਟ ਕਰਤੱਬ ਬਣਾ ਲਿਆ ਹੈ, ਜਿਸ ਦੇ ਪਾਸ ਪਰਮਾਤਮਾ ਦਾ ਨਾਮ (ਰੂਪ) ਰਾਹਦਾਰੀ ਹੈ (ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦੀ ਹੈ, ਪਰ) ਨਾਮ-ਹੀਣੇ ਖੋਟੇ ਮਨੁੱਖ ਨੂੰ (ਉਸ ਦੀ ਦਰਗਾਹ ਵਿਚ) ਥਾਂ ਨਹੀਂ ਮਿਲਦੀ। (ਪ੍ਰਭੂ ਦੇ ਦਰ ਤੇ) ਪ੍ਰਭੂ ਦਾ ਨਾਮ-ਰਤਨ ਹੀ ਕਬੂਲ ਹੁੰਦਾ ਹੈ।
    ਜਿਸ ਮਨੁੱਖ ਦੇ ਪਾਸ (ਪ੍ਰਭੂ-ਨਾਮ ਦਾ) ਅ-ਰੁਕ ਪਰਵਾਨਾ ਹੈ, ਉਸ ਨੂੰ (ਪ੍ਰਭੂ-ਦਰ ਤੇ) ਪੂਰੀ ਇੱਜ਼ਤ ਮਿਲਦੀ ਹੈ ਉਸ ਦੀ ਅਕਲ ਉਕਾਈ-ਹੀਣ ਹੋ ਜਾਂਦੀ ਹੈ, ਉਹ ਜਨਮ ਮਰਨ ਦੇ ਗੇੜ ਤੋਂ ਬਚ ਜਾਂਦਾ ਹੈ।
    ਹੇ ਨਾਨਕ! ਗੁਰੂ
    1 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners