Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Jan 13,2023 Hukamnama Sahib
    ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
    ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ।
    ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧।
    ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ।੨।੮।੧੨।
    JAITSREE, FIFTH MEHL:
    After wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya — do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. || 2 || 8 || 12 ||
    1 min
  • Jan 14,2023 Hukamnama Sahib
    The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
    Brought to you by @ Gs jhampur ------------------------------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
    1 min
  • Jan 15,2023 Hukamnama Sahib
    ਸਲੋਕੁ ਮਃ ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥
    ਅਰਥ: ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, (ਪਰ ਉਸ ਨੂੰ) ਪਰਦੇਸ ਵਿਚ (ਸਮਝਦੀ ਹੋਈ) ਕਮਲੀ ਇਸਤ੍ਰੀ ਸਦਾ ਝੂਰਦੀ ਹੈ ਤੇ (ਉਸ ਨੂੰ) ਯਾਦ ਕਰਦੀ ਹੈ; ਜੇ ਨੀਯਤ ਸਾਫ਼ ਕਰੇ ਤਾਂ ਮਿਲਦਿਆਂ ਢਿੱਲ ਨਹੀਂ ਲੱਗਦੀ।੧।
    ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥
    ਅਰਥ: ਹੇ ਨਾਨਕ! ਹਰੀ ਨਾਲ) ਪਿਆਰ ਕਰਨ ਤੋਂ ਬਿਨਾ (ਭਾਵ, ਪਿਆਰ ਤੋਂ ਸੱਖਣਾ ਜਦ ਤਾਈਂ ਰਹੇ) ਹੋਰ ਗੱਲਾਂ (ਕਰਨੀਆਂ) ਝੂਠੀਆਂ ਹਨ; (ਕਿਉਂਕਿ ਏਸ ਤਰ੍ਹਾਂ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ।੨।
    ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥
    ਅਰਥ: ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ; ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ ਤੇ (ਇਸ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ।
    ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥
    SHALOK, FIRST MEHL:
    The soul-bride is at home, while the Husband Lord is away; she cherishes His memory, and mourns His absence. She shall meet Him without delay, if she rids herself of duality. || 1 || FIRST MEHL: O Nanak, false is the speech of one who acts without loving the Lord. He judges things to be good, only as long as the Lord gives and he receives. || 2 || PAUREE: The Lord, who created the creatures, also protects them. I have tasted the food of Ambrosial Nectar, the True Name. I am satisfied and satiated, and my hunger is appeased. The One Lord is pervading in all, but rare are those who realize this. Servant Nanak is enraptured, in the Protection of God. || 20 ||
    1 min
  • Jan 16,2023 Hukamnama Sahib
    ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
    ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।
    ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
    ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।
    ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।
    ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।
    ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।
    ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ
    1 min
  • Jan 26,2023 Hukamnama Sahib
    The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।  DHANAASAREE, FOURTH MEHL:  The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
    1 min
  • Jan 25,2023 Hukamnama Sahib
    The daily Hukamnama Sahib from Sri Darbar Sahib Amritsar including English and Punjabi translation audio  
    ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
    ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।
    ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।
    ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।
    ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।
    ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।
    DHANAASAREE, FOURTH MEHL:
    O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll
     Brought to you by @ Gs jhampur ---------------------------------------------------------------------. ---------------------------------------------------------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=
    1 min
  • Jan 27,2023 Hukamnama Sahib
    ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
    ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।
    ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।
    ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।
    ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।
    JAITSREE, FOURTH MEHL, SECOND HOUSE:
    ONE UNIVERSAL CREATOR GOD. BY THE GRACE OF THE TRUE GURU:
    Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||
    1 min
  • ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥
    ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 
    ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
    ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
    ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
    ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
    ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
    ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
     (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤ
    4 min
  • ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥
    ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ 
    ਅਰਥ: ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ।
    ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧।
    ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।੨।
    ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।੩।
    ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।੪।
    ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥
    ਅਰਥ: ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ। (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ।੫।
    ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ। ਹੇ ਭਾਈ! ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।੬।
    ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ।੭।
    ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! ਆਖ-) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ।੮।੨।
    SORAT’H, THIRD MEHL, DU-TUKAS:
    He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one’s consciousness is attached to the Lord’s Name. || 1 || The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher’s Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 || I am a sacrifice, I am a sacrifice, O Siblings of Destiny, I am forever a sacrifice to my True Guru. He has
    12 min
  • ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥
    ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
    2 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners