Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥
    ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥
    ਅਰਥ: ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।੧।ਰਹਾਉ।
    ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।੧।
    ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।੨।
    ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ।੩।
    ਹੇ ਨਾਨਕ! ਆਖ-) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ।੪।੬।
    WADAHANS, FIFTH MEHL:
    In the Saadh Sangat, the Company of the Holy, drink in the Ambrosial Nectar of the Lord. The soul does not die; it ever wastes away. || 1 || By great good fortune, one meets the Perfect Guru. By Guru�s Grace, one meditates on God. || 1 || Pause || The Lord is the jewel, the pearl, the gem, the diamond. Meditating, meditating in remembrance on God, I am enraptured. || 2 || Wherever I look, I see the Sanctuary of the Holy. Singing the Glorious Praises of the Lord, my mind becomes immaculate and pure. || 3 || Deep within the nucleus of each and every heart, my Lord and Master dwells. O Nanak, one obtains the Naam, the Name of the Lord, when God grants His Grace. || 4 || 6
    1 min
  • ਸੂਹੀ ਮਹਲਾ ੧ ਘਰੁ ੬  ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥
    The daily Hukamnama Sahib from Sri Darbar Sahib Amritsar including translations in English and Punjabi audio, ਸੂਹੀ ਮਹਲਾ ੧ ਘਰੁ ੬  ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
    ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।
    ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।
    ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।
    ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।
    (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।
    ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।
    ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।
    SOOHEE, FIRST MEHL, SIXTH HOUSE:
    ONE UNIVERSAL CREATOR GOD. BY THE GRACE OF THE TRUE GURU:
    Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
    7 min
  • ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥
    ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
    ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।
    ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।
    ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।
    ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।
    ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।
    ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।
    ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।
    ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।
    ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।
    ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰ
    16 min
  • ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥

    ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ।ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ।(ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ।੧।ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ।(ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ) । ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ।(ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ।੨।ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ। ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ। ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ, ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ।ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ।੩।ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ਅਰਥ: ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ) । (ਪਰ ਜੀਵ ਦੇ ਕੀਹ ਵੱਸ ਹੈ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ


    10 min
  • ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥
    The daily Hukamnama Sahib from Sri Darbar Sahib Amritsar including translation in English and Punjabi audio ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ 
    ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ 
    ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥ 
    ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥
    ਅਰਥ: ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ।੧।
    ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ (ਅਸਲ) ਭਗਤ ਹਨ (ਅਸਲ) ਸੇਵਕ ਹਨ ਜੋ ਪਿਆਰੇ ਪਰਮਾਤਮਾ ਦੇ ਮਨ ਵਿਚ ਚੰਗੇ ਲੱਗਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ, ਉਹ ਦਿਨ ਰਾਤ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹਨਾਂ ਦੀ ਸੰਗਤਿ ਵਿਚ ਰਿਹਾਂ (ਮਨ ਤੋਂ ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ਉਹ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਉਹਨਾਂ ਦੇ ਮੱਥੇ ਉੱਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਦਾ ਨਿਸ਼ਾਨ ਹੁੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਨਾਨਕ ਦੀ ਇਹ ਅਰਜ਼ੋਈ ਹੈ (ਕਿ ਨਾਨਕ ਗੁਰੂ ਦੀ ਸੰਗਤਿ ਵਿਚ ਟਿਕਿਆ ਰਹੇ) ਗੁਰੂ ਦੀ ਸੰਗਤਿ ਵਿਚ ਰਿਹਾਂ (ਮਾਇਆ ਦੀ ਤ੍ਰਿਸਨਾ ਵਲੋਂ) ਰੱਜੇ ਰਹੀਦਾ ਹੈ।੨।
    ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਜੀਭ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ ਜਪ ਜਪ ਕੇ ਮਾਇਆ ਦਾ ਲਾਲਚ ਦੂਰ ਹੋ ਜਾਂਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਸ ਦੇ ਮਨ ਵਿਚ ਆਪਣਾ ਨਾਮ ਵਸਾ ਦੇਂਦਾ ਹੈ, ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦਾ ਨਾਮ-ਧਨ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ। ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ਉਹ (ਸਦਾ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ।੩।
    ਹੇ ਮੇਰੀ ਸੋਹਣੀ ਜਿੰਦੇ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪ੍ਰਭੂ ਪਰਮਾਤਮਾ ਹਰੇਕ ਥਾਂ ਵਿਚ ਵੱਸ ਰਿਹਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਉਹ ਸਿਰਜਣਹਾਰ ਕਰਤਾਰ ਸਭ ਘਟਾਂ ਵਿਚ ਵਿਆਪਕ ਹੈ। ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਪਾਲਦੇ ਹਨ, ਤਿਵੇਂ ਪਰਮਾਤਮਾ ਸਾਰੇ ਜੀਵਾਂ ਨੂੰ ਪਾਲਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਹਜ਼ਾਰਾਂ ਚਤੁਰਾਈਆਂ ਨਾਲ ਉਹ ਪਰਮਾਤਮਾ ਨਹੀਂ ਮਿਲ ਸਕਦਾ, ਗੁਰੂ ਦੀ ਸਰਨ ਪਿਆਂ ਉਸ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ।੪।੬। ਛਕਾ ੧।
    BIHAAGRAA, FOURTH MEHL:
    All beings are Yours — You permeate them all, O my Lord God; You know what they do in their hearts. The Lord is with them, inwardly and outwardly, O my soul; He sees everything, but they deny the Lord in their minds. The Lord is far away from the self-willed manmukhs, O my soul; all their efforts are in vain. Servant Nanak, as Gurmukh, meditates, O my soul, and comes to behold the Lord ever-present. || 1 || They are devotees, and they are selfless servants, O my soul, who are pleasing to the Mind of my God. They are robed in honor in the Court of the Lord, O my soul; night and day, they remain absorbed in the True One. In their company, one’s filth is washed away, O my soul; attuned to the Lord’s Love, one comes to bear the Mark of His Grace. Nanak prays to God, O my soul; joining the Saadh Sangat, the Company of the Holy, he is satisfied.
    10 min
  • ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥
    ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
    ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।
    ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।
    ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।
    ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।
    ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।
    ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।
    ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।
    ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।
    ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹ
    16 min
  • ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥

    ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

    ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।

    ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।

    (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।

    ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।

    ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।

    SORAT’H, FIRST MEHL:

    You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. || 1 || In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. || Pause || In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. || 2 || This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. || 3 || Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. || 4 || 8 ||

    9 min
  • ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥

    ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ 


    ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ।6

    ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।

    ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧।

    ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨।

    ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩।


    26 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners