Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਧਨਾਸਰੀ ਮਹਲਾ ੧ ਘਰੁ ੧ ਚਉਪਦੇ
    ਧਨਾਸਰੀ ਮਹਲਾ ੧ ਘਰੁ ੧ ਚਉਪਦੇ
    ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
    ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
    ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 
    ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
    (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।
    ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
    ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।
    ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।
    ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।
    (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।
    ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।
    DHANAASAREE, FIRST MEHL, FIRST HOUSE, CHAU-PADAS:
    ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
    My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |
    TRIBUNE INTERNATIONAL: HUKAMNAMA SAHIB APRIL 24,2021: ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿ...
    Email ThisBlogThis!Share to TwitterShare to FacebookShare to Pinterest
    10 min
  • Aug 31,2022 Hukamnama Sahib
    ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
    ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।
    (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।
    ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।
    ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।
    ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।
    DHANAASAREE, FIFTH MEHL:
    I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||
    8 min
  • Sep 03,2022 Hukamnama Sahib

    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ   ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ


    15 min
  • ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥
    ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ  ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
    ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।
    (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧।
    ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨।
    ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩।
    ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।
    SORAT'H, FIFTH MEHL:
    Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 ||
    7 min
  • Sep 13,2022 Hukamnama Sahib
    ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ 
    ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧।
    ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ 
    ਅਰਥ: ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ।
    ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ।
    ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ 
    ਅਰਥ: ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, 'ਨਾਮ' ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ।
    ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।
    SHALOK, THIRD MEHL:
    Consumed by desire, the world is burning and dying; burning and burning, it screams. But if it meets with the cooling and soothing True Guru, it does not burn any longer. O Nanak, without the Name, and without contemplating the Word of the Shabad, no one becomes fearless. || 1 || THIRD MEHL: Wearing ceremonial robes, the fire is not quenched, and the mind is filled with anxiety. Destroying the snake’s hole, the snake is not killed; it is just like doing deeds without a Guru. Serving the Giver, the True Guru, the Word of the Shabad comes to abide in the mind. The mind and body are cooled and soothed; peace ensues, and the fire of desire is quenched. The greatest comforts and lasting peace are obtained, when one eradicates selfishness from within. He alone becomes a detached Gurmukh, who lovingly focuses his awareness on the True Lord. Anxiety does not affect him at all; he is satisfied and satiated with the Name of the Lord. O Nanak, without the Naam, no one is saved; they are utterly ruined by egotism. || 2 || PAUREE: Those who meditate on the Name of the Lord, Har, Har, obtain all peace and comforts. Fruitful is the entire life of those, who feel hunger for the Name of the Lord in their minds. Those who worship and adore the Lord through the Guru’s Word, forget all their pain and suffering. Those Gursikhs are good Saints, who care for nothing other than the Lord. Blessed, blessed is their Guru, whose mouth tastes the Ambrosial Fruit of the Lord. || 6 ||
    9 min
  • Sep 14,2022 Hukamnama Sahib
    ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ 
    ਅਰਥ: ਹੇ ਨਾਨਕ! ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ।੧।
    ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
    ਅਰਥ: (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ।੨।
    ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥ 
    ਅਰਥ: (ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ, ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ, ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ, ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ।
    ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ, ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ।੪।
    SHALOK, FIFTH MEHL:
    O Friend, I pray that I may remain forever the dust of Your Feet. Nanak has entered Your Sanctuary, and beholds You ever-present. || 1 || FIFTH MEHL: Countless sinners become pure, by fixing their minds on the Feet of the Lord. The Name of God is the sixty-eight holy places of pilgrimage, O Nanak, for one who has such destiny written upon his forehead. || 2 || PAUREE: With every breath and morsel of food, chant the Name of the Lord, the Cherisher. The Lord does not forget one upon whom He has bestowed His Grace. He Himself is the Creator, and He Himself destroys. The Knower knows everything; He understands and contemplates. By His creative power, He assumes numerous forms in an instant. One whom the Lord attaches to the Truth is redeemed. One who has God on his side is never conquered. His Court is eternal and imperishable; I humbly bow to Him. || 4 ||
    7 min
  • Sangrand and Hukamnama Sahib Sep 17,2022
    ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 
    ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
    ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
    ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
    ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
    ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
    ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
     (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ
    22 min
  • Sep 16,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ 
    ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ।
    ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ 
    ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧।
    ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ 
    ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ।
    ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ 
    ਅਰਥ: ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ।
    ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ 
    ਅਰਥ: ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।
    ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ 
    ਅਰਥ: ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ।
    ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ 
    ਅਰਥ: ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ।੨।
    ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥
    ਅਰਥ: ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ) , ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ।
    ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ 
    ਅਰਥ: ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ।੬।
    SHALOK, THIRD MEHL:
    Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. || 1 || THIRD MEHL: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&
    12 min
  • Sep 15,2022 Hukamnama Sahib
    ings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. || 2 || Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Guru’s Word, peace wells up, O Siblings of Destiny; all fruits are with the True Guru. || 3 || Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. || 4 || The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. || 5 || The Perfect Guru has blessed me with contentment, O Siblings of Destiny; day and night, I remain attached to the Lord’s Love. My tongue continually chants the Lord’s Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. || 6 || My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. || 7 || Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. || 8 || Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak has entered His Sanctuary, O Siblings of Destiny; the Lord is the Destroyer of sins. || 9 || 1 ||
    19 min
  • Kirtan Sohila Sahib
    The recitation of Kirtan Sohila Sahib Path. The every Sikh who is a baptised must have to recite or listen this Gurbani Path before going to sleep.
    6 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners