Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥
    ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
    ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।
    (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।
    ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।
    DHANAASAREE, FIFTH MEHL:
    I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||
    5 min
  • ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥
    ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥
    12 min
  • ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥
    ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
    ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।
    ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।
    ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।
    ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।
    ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।
    SORAT’H, FIFTH MEHL, THIRD HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||
    8 min
  • ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ
    ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ। ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ।
    ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ। ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ।
    ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ) । ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ।
    ਸੂਰਜ ਭੀ ਤੇ ਚੰਦ੍ਰਮਾ ਭੀ ਰੱਬ ਦੇ ਹੁਕਮ ਵਿਚ ਹਨ, ਕ੍ਰੋੜਾਂ ਕੋਹਾਂ ਚਲਦਿਆਂ ਦੇ ਪੈਂਡੇ ਦਾ ਓੜਕ ਨਹੀਂ ਆਉਂਦਾ।
    ਸਿੱਧ, ਬੁਧ, ਦੇਵਤੇ ਤੇ ਨਾਥ = ਸਾਰੇ ਰੱਬ ਦੇ ਭੈ ਵਿਚ ਹਨ। ਇਹ ਉੱਪਰ ਤਣੇ ਹੋਏ ਅਕਾਸ਼ (ਜੋ ਦਿੱਸਦੇ ਹਨ, ਇਹ ਭੀ) ਭੈ ਵਿਚ ਹੀ ਹਨ।
    ਬੜੇ ਬੜੇ ਬਲ ਵਾਲੇ ਜੋਧੇ ਤੇ ਸੂਰਮੇ ਸਭ ਰੱਬ ਦੇ ਭੈ ਵਿਚ ਹਨ। ਪੂਰਾਂ ਦੇ ਪੂਰ ਜੀਵ ਜੋ ਜਗਤ ਵਿਚ ਜੰਮਦੇ ਤੇ ਮਰਦੇ ਹਨ, ਸਭ ਭੈ ਵਿਚ ਹਨ।
    ਸਾਰੇ ਹੀ ਜੀਵਾਂ ਦੇ ਮੱਥੇ ਤੇ ਭਉ-ਰੂਪ ਲੇਖ ਲਿਖਿਆ ਹੋਇਆ ਹੈ, ਭਾਵ, ਪ੍ਰਭੂ ਦਾ ਨਿਯਮ ਹੀ ਐਸਾ ਹੈ ਕਿ ਸਾਰੇ ਉਸ ਦੇ ਭੈ ਵਿਚ ਹਨ। ਹੇ ਨਾਨਕ! ਕੇਵਲ ਇਕ ਸੱਚਾ ਨਿਰੰਕਾਰ ਹੀ ਭੈ-ਰਹਿਤ ਹੈ।1।
    ਮਃ ੧ ॥ ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨ੍ਹ੍ਹ ਕਹਾਣੀਆ ਕੇਤੇ ਬੇਦ ਬੀਚਾਰ ॥ ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥
    ਹੇ ਨਾਨਕ! ਇਕ ਨਿਰੰਕਾਰ ਹੀ ਭੈ-ਰਹਿਤ ਹੈ, (ਅਵਤਾਰੀ) ਰਾਮ (ਜੀ) ਵਰਗੇ ਕਈ ਹੋਰ (ਉਸ ਨਿਰੰਕਾਰ ਦੇ ਸਾਮ੍ਹਣੇ) ਤੁੱਛ ਹਨ; (ਉਸ ਨਿਰੰਕਾਰ ਦੇ ਗਿਆਨ ਦੇ ਟਾਕਰੇ ਤੇ) ਕ੍ਰਿਸ਼ਨ (ਜੀ) ਦੀਆਂ ਕਈ ਸਾਖੀਆਂ ਤੇ ਵੇਦਾਂ ਦੇ ਕਈ ਵੀਚਾਰ ਭੀ ਤੁੱਛ ਹਨ।
    (ਉਸ ਨਿਰੰਕਾਰ ਦਾ ਗਿਆਨ ਪ੍ਰਾਪਤ ਕਰਨ ਲਈ) ਕਈ ਮਨੁੱਖ ਮੰਗਤੇ ਬਣ ਕੇ ਨੱਚਦੇ ਹਨ ਤੇ ਕਈ ਤਰ੍ਹਾਂ ਦੇ ਤਾਲ ਪੂਰਦੇ ਹਨ, ਰਾਸਧਾਰੀਏ ਭੀ ਬਜ਼ਾਰਾਂ ਵਿਚ ਆ ਕੇ ਰਾਸਾਂ ਪਾਂਦੇ ਹਨ, ਰਾਜਿਆਂ ਤੇ ਰਾਣੀਆਂ ਦੇ ਸਰੂਪ ਬਣਾ ਬਣਾ ਕੇ ਗਾਉਂਦੇ ਹਨ ਤੇ (ਮੂੰਹੋਂ) ਕਈ ਢੰਗਾਂ ਦੇ ਬਚਨ ਬੋਲਦੇ ਹਨ, ਲੱਖਾਂ ਰੁਪਇਆਂ ਦੇ (ਭਾਵ, ਕੀਮਤੀ) ਵਾਲੇ ਤੇ ਹਾਰ ਪਾਂਦੇ ਹਨ; ਪਰ, ਹੇ ਨਾਨਕ! (ਉਹ ਵਿਚਾਰੇ ਇਹ ਨਹੀਂ ਜਾਣਦੇ ਕਿ ਇਹ ਵਾਲੇ ਤੇ ਹਾਰ ਤਾਂ) ਜਿਸ ਜਿਸ ਸਰੀਰ ਉੱਤੇ ਪਾਈਦੇ ਹਨ, ਉਹ ਸਰੀਰ (ਅੰਤ ਨੂੰ) ਸੁਆਹ ਹੋ ਜਾਂਦੇ ਹਨ (ਤੇ ਇਸ ਗਾਉਣ ਨੱਚਣ ਨਾਲ, ਇਹਨਾਂ ਵਾਲਿਆਂ ਤੇ ਹਾਰਾਂ ਦੇ ਪਹਿਨਣ ਨਾਲ 'ਗਿਆਨ' ਕਿਵੇਂ ਮਿਲ ਸਕਦਾ ਹੈ?)
    ਗਿਆਨ ਨਿਰੀਆਂ ਗੱਲਾਂ ਨਾਲ ਨਹੀਂ ਭਾਲਿਆ ਜਾ ਸਕਦਾ, (ਗਿਆਨ ਕਿਵੇਂ ਮਿਲ ਸਕਦਾ ਹੈ– ਇਸ ਗੱਲ ਦਾ) ਬਿਆਨ ਕਰਨਾ ਇਉਂ ਕਰੜਾ ਹੈ ਜਿਵੇਂ ਲੋਹਾ (ਭਾਵ, ਬਹੁਤ ਔਖਾ ਹੈ) । (ਹਾਂ) ਰੱਬ ਦੀ ਮੇਹਰ ਨਾਲ ਮਿਲ ਜਾਏ ਤਾਂ ਮਿਲ ਪੈਂਦਾ ਹੈ, (ਮੇਹਰ ਤੋਂ ਬਿਨਾ ਕੋਈ) ਹੋਰ ਚਾਰਾਜੋਈ ਤੇ ਹੁਕਮ (ਵਰਤਣਾ) ਵਿਅਰਥ ਹੈ।2।
    ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਹ੍ਹੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥੪॥
    ਅਰਥ: ਹੇ ਪ੍ਰਭੂ! ਜੇ ਤੂੰ (ਜੀਵ ਉੱਤੇ) ਮਿਹਰ ਦੀ ਨਜ਼ਰ ਕਰੇਂ, ਤਾਂ ਉਸ ਨੂੰ ਤੇਰੀ ਕਿਰਪਾ-ਦ੍ਰਿਸ਼ਟੀ ਨਾਲ ਸਤਿਗੁਰੂ ਮਿਲ ਪੈਂਦਾ ਹੈ।
    ਇਹ (ਵਿਚਾਰਾ) ਜੀਵ (ਜਦੋਂ) ਬਹੁਤੇ ਜਨਮਾਂ ਵਿਚ ਭਟਕ ਚੁਕਿਆ (ਤੇ ਤੇਰੀ ਮਿਹਰ ਦੀ ਨਜ਼ਰ ਹੋਈ) ਤਾਂ ਇਸ ਨੂੰ ਸਤਿਗੁਰੂ ਨੇ ਆਪਣਾ ਸ਼ਬਦ ਸੁਣਾਇਆ।
    ਹੇ ਸਾਰੇ ਲੋਕੋ! ਧਿਆਨ ਦੇ ਕੇ ਸੁਣੋ, ਸਤਿਗੁਰੂ ਦੇ ਬਰਾਬਰ ਦਾ ਹੋਰ ਕੋਈ ਦਾਤਾ ਨਹੀਂ ਹੈ।
    ਜਿਨ੍ਹਾਂ ਮਨੁੱਖਾਂ ਨੇ ਆਪਣੇ ਅੰਦਰੋਂ ਆਪਾ-ਭਾਵ ਗਵਾ ਦਿੱਤਾ ਹੈ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਪ੍ਰਭੂ ਦੀ ਪ੍ਰਾਪਤੀ ਹੋ ਗਈ, ਜਿਸ ਸਤਿਗੁਰੂ ਨੇ ਨਿਰੋਲ ਸੱਚੇ ਪ੍ਰਭੂ ਦੀ ਸੂਝ ਪਾਈ ਹੈ (ਭਾਵ, ਜੋ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਗਵਾਉਂਦੇ ਹਨ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਰੱਬ ਦੀ ਪ੍ਰਾਪਤੀ ਹੋ ਜਾਂਦੀ ਹੈ, ਜੋ ਸਤਿਗੁਰੂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸੂਝ ਦੇਂਦਾ ਹੈ) ।4।
    14 min
  • ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥
    ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
    BAIRAAREE, FOURTH MEHL:
    The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 || ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
    ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
    ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।
    5 min
  • ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥
    ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
    ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
    ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
    ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।
    BAIRAAREE, FOURTH MEHL:
    The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||
    6 min
  • ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥
    ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸਰੁ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥੨॥ ਤਾਰਣ ਤਰਣ ਹਰਿ ਸਰਣ ॥ ਜੀਵਨ ਰੂਪ ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ॥੪॥੨੭॥੩੮॥
    bu`Dvwr, 13 hwV (sMmq 556 nwnkSwhI) (AMg: 894)
    ਰਾਮਕਲੀ ਮਹਲਾ ੫ ॥
    ਹੇ ਭਾਈ! ਪਰਮਾਤਮਾ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰੱਥ ਹੈ, ਦਇਆ ਦਾ ਸੋਮਾ ਹੈ । ਜੇ ਅੱਖ ਫਰਕਣ ਜਿਤਨੇ ਸਮੇ ਵਾਸਤੇ ਭੀ ਉਸ ਦਾ ਧਿਆਨ ਧਰੀਏ, ਤਾਂ ਕੋ੍ਰੜਾਂ ਜਨਮ ਦੇ ਗੇੜ ਕੱਟੇ ਜਾਂਦੇ ਹਨ । ਸਾਰੇ ਜੀਵ ਉਸੇ ਦਾ ਆਰਾਧਨ ਕਰਦੇ ਹਨ । ਹੇ ਭਾਈ! ਗੁਰੂ ਨੂੰ ਮਿਲ ਕੇ, ਗੁਰੂ ਦਾ ਉਪਦੇਸ਼ ਲੈ ਕੇ ਉਸ ਪ੍ਰਭੂ ਨੂੰ ਮਿਲ ਸਕੀਦਾ ਹੈ ।੧। ਹੇ ਭਾਈ! ਮੇਰਾ ਪ੍ਰਭੂ ਸਭ ਜੀਆਂ ਨੂੰ ਦਾਤਾਂ ਦੇਣ ਵਾਲਾ ਹੈ । ਉਹ ਮੇਰਾ ਮਾਲਕ ਪਰਮੇਸਰ ਪ੍ਰਭੂ ਸਭ ਵਿਚ ਵਿਆਪਕ ਹੈ, ਹਰੇਕ ਸਰੀਰ ਵਿਚ ਰਮਿਆ ਹੋਇਆ ਹੈ ।੧।ਰਹਾਉ। ਹੇ ਮਨ! ਜਿਸ ਮਨੁੱਖ ਨੇ ਉਸ ਪਰਮਾਤਮਾ ਦਾ ਆਸਰਾ ਲੈ ਲਿਆ, (ਮਾਇਆ ਦੇ ਮੋਹ ਦੇ) ਬੰਧਨਾਂ ਤੋਂ ਉਸ ਦੀ ਖ਼ਲਾਸੀ ਹੋ ਗਈ । ਸਭ ਤੋਂ ਉੱਚੇ ਸੁਖ ਦੇ ਮਾਲਕ ਪ੍ਰਭੂ ਨੂੰ ਹਿਰਦੇ ਵਿਚ ਜਪ ਕੇ ਮਨ ਵਿਚ ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਜਾਂਦੀਆਂ ਹਨ ।੨। ਹੇ ਭਾਈ! ਪਰਮਾਤਮਾ ਦਾ ਆਸਰਾ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਲਈ ਜਹਾਜ਼ ਹੈ । ਪ੍ਰਭੂ ਦੇ ਚਰਨਾਂ ਦੀ ਓਟ ਆਤਮਕ ਜੀਵਨ ਦੇਣ ਵਾਲੀ ਹੈ । ਪਰਮਾਤਮਾ ਸੰਤ ਜਨਾਂ ਦੀ ਜਿੰਦ ਦਾ ਆਸਰਾ ਹੈ, ਉਹ ਸਭਨਾਂ ਤੋਂ ਉੱਚਾ ਤੇ ਬੇਅੰਤ ਹੈ ।੩। ਹੇ ਭਾਈ! ਉਹ ਮਤਿ ਗ੍ਰਹਿਣ ਕਰ, ਜਿਸ ਦੀ ਰਾਹੀਂ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕੇ, (ਪਰ ਉਹੀ ਮਨੁੱਖ ਅਜਿਹੀ ਮਤਿ ਗ੍ਰਹਿਣ ਕਰਦਾ ਹੈ) ਜਿਸ ਨੂੰ ਪ੍ਰਭੂ ਕਿਰਪਾ ਕਰ ਕੇ ਆਪ ਹੀ ਦੇਂਦਾ ਹੈ । ਪਰਮਾਤਮਾ ਦਾ ਨਾਮ ਸੁਖ ਆਤਮਕ ਅਡੋਲਤਾ ਤੇ ਆਨੰਦ (ਦਾ ਸੋਮਾ ਹੈ) । ਹੇ ਨਾਨਕ! (ਜਿਸ ਨੇ) ਇਹ ਨਾਮ (ਜਪਿਆ ਹੈ) ਗੁਰੂ ਨੂੰ ਮਿਲ ਕੇ ਹੀ ਜਪਿਆ ਹੈ ।੪।੨੭।੩੮।
    RAAMKALEE, FIFTH MEHL:
    The Savior Lord is merciful. Millions of incarnations are eradicated in an instant, contemplating the Lord. All beings worship and adore Him. Receiving the Gurus Mantra, one meets God. || 1 || My God is the Giver of souls. The Perfect Transcendent Lord Master, my God, imbues each and every heart. || 1 || Pause || My mind has grasped His Support. My bonds have been shattered. Within my heart, I meditate on the Lord, the embodiment of supreme bliss. My mind is filled with ecstasy. || 2 || The Lords Sanctuary is the boat to carry us across. The Lords Feet are the embodiment of life itself. They are the Support of the breath of life of the Saints. God is infinite, the highest of the high. || 3 || That mind is excellent and sublime, which meditates in remembrance on the Lord. In His Mercy, the Lord Himself bestows it. Peace, intuitive poise and bliss are found in the Lords Name. Meeting with the Guru, Nanak chants the Name. || 4 || 27 || 38 ||
    7 min
  • ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥
    ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥
    ਹੇ ਪ੍ਰਭੂ! ਮੇਰੀ ਲਾਜ ਰੱਖ ਲੈ। ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ। ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ) ।੧।ਰਹਾਉ।
    ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ। ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ।੧।
    (ਸੋ) ਕਬੀਰ ਆਖਦਾ ਹੈ-(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ। ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ; ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ)
    English Translation:
    BILAAVAL:
    Save me! I have disobeyed You. I have not practiced humility, righteousness or devotional worship; I am proud and egotistical, and I have taken a crooked path. || 1 || Pause || Believing this body to be immortal, I pampered it, but it is a fragile and perishable vessel. Forgetting the Lord who formed, fashioned and embellished me, I have become attached to another. || 1 || I am Your thief; I cannot be called holy. I have fallen at Your feet, seeking Your Sanctuary. Says Kabeer, please listen to this prayer of mine, O Lord; please do not send me sommons of the Messenger of Death. || 2 || 6 ||
    6 min
  • SHALOK, FIFTH MEHL: Please grant Your Grace, O Merciful Lord; please forgive me. Forever and ever,
    SHALOK, FIFTH MEHL:
    Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints, the disease of egotism is eradicated. The One Lord and Master is all-pervading, permeating everywhere. By Gurus Grace, I have truly found the Truest of the True. Please bless me with Your Kindness, O Kind Lord, and bless me with Your Praises. Gazing upon the Blessed Vision of Your Darshan, I am in ecstasy; this is what Nanak loves. || 1 || FIFTH MEHL: Meditate on the One Lord within your mind, and enter the Sanctuary of the One Lord alone. Be in love with the One Lord; there is no other at all. Beg from the One Lord, the Great Giver, and you will be blessed with everything. In your mind and body, with each breath and morsel of food, meditate on the One and only Lord God. The Gurmukh obtains the true treasure, the Ambrosial Naam, the Name of the Lord. Very fortunate are those humble Saints, within whose minds the Lord has come to abide. He is pervading and permeating the water, the land and the sky; there is no other at all. Meditating on the Naam, and chanting the Naam, Nanak abides in the Will of his Lord and Master. || 2 || PAUREE: One who has You as his Saving Grace who can kill him? One who has You as his Saving Grace conquers the three worlds. One who has You on his side his face is radiant and bright. One who has You on his side, is the purest of the Pure. One who is blessed with Your Grace is not called to give his account. One with whom You are pleased, obtains the nine treasures. One who has You on his side, God unto whom is he subservient? One who is blessed with Your Kind Mercy is dedicated to Your worship. || 8 ||
    14 min
  • ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥
    ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥
    14 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners