
Sign up to save your podcasts
Or


SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।DHANAASAREE, THIRD MEHL, SECOND HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. || 1 || They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. || Pause || He is rid of his demerits, and his heart is permeated with merit and virtue. By Guru’s Grace, he naturally dwells in celestial peace. True is the Word of the Perfect Guru’s Bani. They bring peace to the mind, and celestial peace is absorbed within. || 2 || O my humble Siblings of Destiny, behold this strange and wonderful thing: duality is overcome, and the Lord dwells within his mind. The Naam, the Name of the Lord, is priceless; it cannot be taken. By Guru’s Grace, it comes to abide in the mind. || 3 || He is the One God, abiding within all. Through the Guru’s Teachings, He is revealed in the heart. One who intuitively knows and realizes God, O Nanak, obtains the Naam; his mind is pleased and appeased. || 4 || 1 ||
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।
ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।
SORAT’H, FIFTH MEHL:
I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT’H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।
(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।
ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।
DHANAASAREE, FIFTH MEHL:
I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
Here is a complete and structured English summary of the provided Shabad (Jaitsree Mahala 4) by Guru Ram Das Ji.
Core Theme: The Saving Grace of the Perfect Guru
The central theme of this Shabad is the absolute necessity of the True Guru in a person's life. Guru Ram Das Ji emphasizes that without the Guru, human life is wasted in the darkness of worldly illusion (Maya). However, when the Guru blesses a seeker, their past sins are erased, and they are safely guided on the spiritual path toward Divine union.
Key Spiritual Teachings
1. The Priceless Gift of Naam (The Divine Name)
* Spiritual Debt Cleared: When the Guru places his blessing hand on the seeker's forehead, the invaluable "Jewel" of God’s Name is enshrined within the heart. This divine gift destroys the sins, pains, and karmic debts accumulated over countless lifetimes.
* Fulfillment of All Desires: Meditating on God's Name fulfills all spiritual and worldly purposes. To live without this connection to the Naam is to utterly waste human life.
2. The Plight of the Self-Willed (Manmukh)
* Trapped in Illusion: Those who ignore the Guru and follow their own ego-driven minds remain foolish and spiritually blind. They spend their lives continuously entangled in the emotional attachments of Maya.
* A Wasted Life: Because they refuse to seek the company or the humble shelter of the enlightened saints, their entire life's journey becomes completely useless.
3. The Virtue of Humility and Service
* The True Master: Those who humbly serve the saints and walk in the Guru's footsteps find ultimate fulfillment. They are no longer spiritual orphans; they belong to God.
* The Prayer for Humility: The Guru models extreme humility, praying to the Lord of the Universe to be blessed as the "slave of the slave of the slaves" of the Divine.
Conclusion & Final Prayer
The Shabad concludes with a poignant confession of human limitation. The Guru states that we are spiritually blind, ignorant, and entirely lacking the wisdom needed to navigate the treacherous path of life on our own.
The ultimate prayer is a cry for guidance: "O Guru, let us hold onto the hem of your robe, so that we may walk in step with you and safely reach our destination."
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1
ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿਬਿਦਾਰੇ ॥੪॥੧॥
ਅਰਥ: ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ।ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ।੧।ਰਹਾਉ।
ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਹੇਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ।੧।
ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ(ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ। ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ-ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ। ਜੇਹੜਾਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ।੨।
ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂਵਿਚ ਜੁੜਿਆ ਰਹਿੰਦਾ ਹੈ। ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਥਿਰਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ। ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ।੩।
(ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ। (ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ।੪।੧।
ਨੋਟ: ਮ: ੩ ਦੇ ਇਸ ਸੰਗ੍ਰਹ ਦਾ ਇਹ ਪਹਿਲਾ ਸ਼ਬਦ ਹੈ। ਵੇਖੋ ਅਖ਼ੀਰਲਾ ਅੰਕ ੧।
Summary of the Shabad (Raag Soohee, Fourth Mehl)
This beautiful Shabad, composed by Guru Ram Das Ji, emphasizes the transformative power of meditating on the Divine Name (Naam), the necessity of absolute surrender to the Guru, and the futility of worldly wealth and power without devotion.
Key Teachings of the Shabad
* The Power of Devotion (Naam):
Chanting the Name of the Supreme Being eradicates all forms of spiritual poverty, pain, and suffering. Through the Guru’s teachings (Shabad), the fear of the cycle of birth and death is completely erased, leading to eternal, unshakeable peace.
* Complete Surrender to the Guru (Rahao):
The central theme (Rahao) highlights the ultimate sacrifice of the seeker. To obtain the priceless Divine Name, the devotee must completely surrender their mind, body, and ego ("selling one's head") to the Guru.
* The Illusion of Worldly Power:
Worldly rulers, kings, and the wealthy may enjoy temporary pleasures, but without the Divine Name, they remain spiritually bankrupt. Ultimately, they face spiritual death and must account for their actions before the Righteous Judge (Dharma Rai), leaving them in deep regret.
* A Prayer for Humility and Protection:
The Guru models ultimate humility, calling himself a mere worm seeking the sanctuary of the Creator. He prays for the blessed vision (Darshan) of the saints to find peace and begs the Almighty for even a single moment of the gift of Naam.
> The Essence: True peace does not lie in worldly power or sensory pleasures. It is found only by surrendering one's ego to the Guru, seeking the sanctuary of the Divine, and remaining forever dedicated to the nectar of the Lord's Name (Naam).
>
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ SOOHEE, FOURTH MEHL:I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ!
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।DHANAASAREE, FIFTH MEHL:People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।SHALOK:Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||
From the publisher's feed

3 Listeners

0 Listeners

0 Listeners