Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
    14 min
  • ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥
    ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥
    ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।
    ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥
    ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।
    ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥
    ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।
    ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥
    ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।
    ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥
    ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ।੧੯।
    SHALOK, THIRD MEHL:
    One who knows God, and who lovingly focuses his attention on the One Word of the Shabad, keeps his spirituality intact. The nine treasures and the eighteen spiritual powers of the Siddhas follow him, who keeps the Lord enshrined in his heart. Without the True Guru, the Name is not found; understand this, and reflect upon it. O Nanak, through perfect good destiny, one meets the True Guru, and finds peace, throughout the four ages. || 1 || THIRD MEHL: Whether he is young or old, the self-willed manmukh cannot escape hunger and thirst. The Gurmukhs are imbued with the Word of the Shabad; they are at peace, having lost their self-conceit. They are satisfied and satiated within; they never feel hungry again. O Nanak, whatever the Gurmukhs do is acceptable; they remain lovingly absorbed in the Naam, the Name of the Lord. || 2 || PAUREE: I am a sacrifice to those Sikhs who are Gurmukhs. I behold the Blessed Vision, the Darshan of those who meditate on the Lord’s Name. Listening to the Kirtan of the Lord’s Praises, I contemplate His virtues; I write His Praises on the fabric of my mind. I praise the Lord’s Name with love, and eradicate all my sins. Blessed, blessed and beauteous is that body and place, where my Guru places His feet. || 19 ||
    7 min
  • ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥
    ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥
    20 min
  • ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥
    ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
    ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।
    ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।
    ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
    DHANAASAREE, FIFTH MEHL:
    People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||
    5 min
  • ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥
    ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥
    ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥
    English Translation:
    He is the ocean of peace; the miraculous tree of life, the wish-fulfilling jewel, and the Kaamadhayna, the cow which fulfills all desires, all are in His power. The four great blessings, the eighteen supernatural spiritual powers of the Siddhas, and the nine treasures, are all in the palm of His hand. || 1 || You do not chant with your tongue the Name of the Lord, Har, Har, Har. Abandon your involvement in all other words. || 1 || Pause || The various Shaastras, Puranaas, and the Vedas of Brahma, are made up of thirty-four letters. After deep contemplation, Vyaas spoke of the supreme objective; there is nothing equal to the Lord’s Name. || 2 || Very fortunate are those who are absorbed in celestial bliss, and released from their entanglements; they are lovingly attached to the Lord. Says Ravi Daas, enshrine the Lord’s Light within your heart, and your fear of birth and death shall run away from you. || 3 || 4 ||
    ਅਰਥ: (ਹੇ ਪੰਡਿਤ!) ਜੋ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ, ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ।੧।
    (ਹੇ ਪੰਡਿਤ!) ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਕੇ (ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ?।੧।ਰਹਾਉ।
    (ਹੇ ਪੰਡਿਤ!) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ) । (ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ। (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ?) ।੨।
    ਰਵਿਦਾਸ ਆਖਦਾ ਹੈ-ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ।੩।੪।
    6 min
  • ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥
    ਗੂਜਰੀ ਮਹਲਾ ੫ ॥
    ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥
    ਗੂਜਰੀ ਮਹਲਾ ੫ ॥
    ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ ਆਪਣੇ ਦੁੱਖ ਦੀ ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ, ਉਹ ਮੇਰਾ ਦੁਖ ਕੀਹ ਨਿਵਿਰਤ ਕਰੇ? ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (ਭਰਿਆ ਸੰਸਾਰ) ਸਮੁੰਦਰ ਪਾਰ ਕੀਤਾ ਹੈ।੧।ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ ਕਿਸੇ ਦਾ ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ ਦਾ ਆਸਰਾ ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ, ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ।੧।ਰਹਾਉ।ਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸੱਜਣ ਰਿਸ਼ਤੇਦਾਰ ਦੁੱਖਾਂ ਦੀ ਨਿਵਿਰਤੀ ਵਾਸਤੇ ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ ਜਾਣੋ, ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ।੨। ਹੇ ਭਾਈ! ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ ਖਾਣ ਦੀ ਤ੍ਰਿਸ਼ਨਾ ਨਹੀਂ ਮੁੱਕਦੀ। ਪਰਮਾਤਮਾ ਦਾ ਨਾਮ ਸਿਮਰਦਿਆਂ ਅੰਦਰ, ਮਾਨੋਂ ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।੩। ਹੇ ਨਾਨਕ! ਆਖ- ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ ਆਖ਼ਰ ਤੇਰੇ ਦਰ ਤੇ ਆ ਪਹੁੰਚਦਾ ਹੈ ਉਹ ਤੇਰੇ ਦਰ ਤੋਂ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਤੇ ਤੇਰੇ ਦਰ ਤੋਂ ਇਹ ਸੁਖ ਪ੍ਰਾਪਤ ਕਰਦਾ ਹੈ।੪।੬।੭।
    GUJRI, FIFTH MEHL:
    Whoever I approach to ask for help, I find him full of his own troubles. One who worships in his heart the Supreme Lord God, crosses over the terrifying world-ocean. || 1 || No one, except the Guru-Lord, can dispel our pain and sorrow. Forsaking God, and serving another, ones honor, dignity and reputation are decreased. || 1 || Pause || Relatives, relations and family bound through Maya are of no avail. The Lords servant, although of lowly birth, is exalted. Associating with him, one obtains the fruits of his minds desires. || 2 || Through corruption, one may obtain thousands and millions of enjoyments, but even so, his desires are not satisfied through them. Remembering the Naam, the Name of the Lord, millions of lights appear, and the incomprehensible is understood. || 3 || Wandering and roaming around, I have come to Your Door, Destroyer of fear, O Lord King. Servant Nanak yearns for the dust of the feet of the Holy; in it, he finds peace. || 4 || 6 || 7 ||
    9 min
  • ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥
    AASAA, CHHANT, FIFTH MEHL, FOURTH HOUSE:
    ONE UNIVERSAL CREATOR GOD. BY THE GRACE OF THE TRUE GURU:
    My mind is pierced by the Lord’s Lotus Feet; He alone is sweet to my mind, the Lord King. Joining the Society of the Saints, I meditate on the Lord in adoration; I behold the Lord King in each and every heart. I behold the Lord in each and every heart, and the Ambrosial Nectar rains down upon me; the pains of birth and death are gone. Singing the Praises of the Lord, the treasure of virtue, all my pains are erased, and the knot of ego has been untied. My Beloved shall not leave me to go anywhere — this is His natural way; my mind is imbued with the lasting color of the Lord’s Love. The Lotus Feet of the Lord have pierced Nanak’s mind, and now, nothing else seems sweet to him. || 1 || Just like the fish which revels in water, I am intoxicated with the sublime essence of the Lord, my Lord King. The Perfect Guru has instructed me, and blessed me with salvation in my life; I love the Lord, my King. The Lord Master, the Searcher of hearts, blesses me with salvation in my life; He Himself attaches me to His Love. The Lord is the treasure of jewels, the perfect manifestation; He shall not forsake us to go anywhere else. God, the Lord Master, is so accomplished, beauteous, and all-knowing; His gifts are never exhausted. As the fish is enraptured by the water, so is Nanak intoxicated by the Lord. || 2 || As the song-bird yearns for the rain-drop, the Lord, the Lord my King, is the Support of my breath of life. My Lord King is more beloved than all wealth, treasure, children, siblings and friends. The absolute Lord, the Primal Being, is more beloved than all; His condition cannot be known. I shall never forget the Lord, for an instant, for a single breath; through the Word of the Guru’s Shabad, I enjoy His Love. The Primal Lord God is the Life of the Universe; His Saints drink in the Lord’s sublime essence. Meditating on Him, doubts, attachments and pains are shaken off. As the song-bird yearns for the rain-drop, so does Nanak love the Lord. || 3 || Meeting the Lord, my Lord King, my desires are fulfilled. The walls of doubt have been torn down, meeting the Brave Guru, O Lord King. The Perfect Guru is obtained by perfect pre-ordained destiny; God is the Giver of all treasures — He is merciful to the meek. In the beginning, in the middle, and in the end, is God, the most beautiful Guru, the Sustainer of the World. The dust of the feet of the Holy purifies sinners, and brings great joy, bliss and ecstasy. The Lord, the Infinite Lord, has met with Nanak, and his desires are fulfilled. || 4 || 1 || 3 ||
    ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥
    ਅਰਥ: (ਹੇ ਭਾਈ! ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ। ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ) ।
    ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ।1।
    8 min
  • ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥
    ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
    ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ।
    (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧।
    ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨।
    ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩।
    ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।
    SORATH, FIFTH MEHL:
    The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. || 1 || O Saints, the purifying pool of Ram Das is sublime. Whoever bathes in it, his family and ancestry are saved, and his soul is saved as well. || 1 || Pause || The world sings cheers of victory, and the fruits of his mind痴 desires are obtained. Whoever comes and bathes here, and meditates on his God, is safe and sound. || 2 || One who bathes in the healing pool of the Saints, that humble being obtains the supreme status. He does not die, or come and go in reincarnation; he meditates on the Name of the Lord, Har, Har. || 3 || He alone knows this about God, whom God blesses with His kindness. Baba Nanak seeks the Sanctuary of God; all his worries and anxieties are dispelled. || 4 || 7 || 57 ||
    8 min
  • ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥
    ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥
    BILAAWAL, FIRST MEHL:
    My mind is the temple, and my body is the simple cloth of the humble seeker; deep within my heart, I bathe at the sacred shrine. The One Word of the Shabad abides within my mind; I shall not come to be born again. || 1 || My mind is pierced through by the Merciful Lord, O my mother! Who can know the pain of another? I think of none other than the Lord. || 1 || Pause || O Lord, inaccessible, unfathomable, invisible and infinite: please, take care of me! In the water, on the land and in sky, You are totally pervading. Your Light is in each and every heart. || 2 || All teachings, instructions and understandings are Yours; the mansions and sanctuaries are Yours as well. Without You, I know no other, O my Lord and Master; I continually sing Your Glorious Praises. || 3 || All beings and creatures seek the Protection of Your Sanctuary; all thought of their care rests with You. That which pleases Your Will is good; this alone is Nanak’s prayer. || 4 || 2 ||
    ਅਰਥ: ਹੇ ਮੇਰੀ ਮਾਂ! ਮੇਰਾ) ਮਨ ਦਇਆ-ਦੇ-ਘਰ ਪ੍ਰਭੂ (ਦੇ ਚਰਨਾਂ) ਵਿਚ ਵਿੱਝ ਗਿਆ ਹੈ। ਹੁਣ ਮੈਂ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਰੱਖਦਾ, ਕਿਉਂਕਿ ਮੈਨੂੰ ਯਕੀਨ ਹੋ ਗਿਆ ਹੈ ਕਿ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਕਿਸੇ ਦੂਜੇ ਦਾ ਦੁੱਖ-ਦਰਦ ਸਮਝ ਨਹੀਂ ਸਕਦਾ।੧।ਰਹਾਉ।
    ਮੇਰਾ ਮਨ (ਪ੍ਰਭੂ-ਦੇਵ ਦੇ ਰਹਿਣ ਲਈ) ਮੰਦਰ (ਬਣ ਗਿਆ) ਹੈ, ਮੇਰਾ ਸਰੀਰ (ਭਾਵ, ਮੇਰਾ ਹਰੇਕ ਗਿਆਨ-ਇੰਦ੍ਰਾ ਮੰਦਰ ਦੀ ਜਾਤ੍ਰਾ ਕਰਨ ਵਾਲਾ) ਰਮਤਾ ਸਾਧੂ ਬਣ ਗਿਆ ਹੈ (ਭਾਵ, ਮੇਰੇ ਗਿਆਨ-ਇੰਦ੍ਰੇ ਬਾਹਰ ਭਟਕਣ ਦੇ ਥਾਂ ਅੰਦਰ-ਵੱਸਦੇ ਪਰਮਾਤਮਾ ਵਲ ਪਰਤ ਪਏ ਹਨ) , ਹੁਣ ਮੈਂ ਹਿਰਦੇ-ਤੀਰਥ ਉਤੇ ਹੀ ਇਸ਼ਨਾਨ ਕਰਦਾ ਹਾਂ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਮੇਰੀ ਜਿੰਦ ਵਿਚ ਟਿਕ ਗਿਆ ਹੈ (ਮੇਰੀ ਜਿੰਦ ਦਾ ਆਸਰਾ ਬਣ ਗਿਆ। ਇਸ ਵਾਸਤੇ ਮੈਨੂੰ ਯਕੀਨ ਹੋ ਗਿਆ ਹੈ ਕਿ) ਮੈਂ ਮੁੜ ਜਨਮ ਵਿਚ ਨਹੀਂ ਆਵਾਂਗਾ।੧।
    ਹੇ ਅਪਹੁੰਚ! ਹੇ ਅਗੋਚਰ! ਹੇ ਅਦ੍ਰਿਸ਼ਟ! ਹੇ ਬੇਅੰਤ ਪ੍ਰਭੂ! ਤੂੰ ਹੀ ਸਾਡੀ ਸਭ ਜੀਵਾਂ ਦੀ ਸੰਭਾਲ ਕਰਦਾ ਹੈਂ। ਤੂੰ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਨਕਾਨਕ ਵਿਆਪਕ ਹੈਂ, ਹਰੇਕ (ਜੀਵ ਦੇ) ਹਿਰਦੇ ਵਿਚ ਤੇਰੀ ਜੋਤਿ ਮੌਜੂਦ ਹੈ।੨।
    ਹੇ ਮੇਰੇ ਮਾਲਕ-ਪ੍ਰਭੂ! ਸਭ ਜੀਵਾਂ ਦੇ ਮਨ ਤੇ ਸਰੀਰ ਤੇਰੇ ਹੀ ਰਚੇ ਹੋਏ ਹਨ, ਸਿੱਖਿਆ ਅਕਲ ਸਮਝ ਸਭ ਜੀਵਾਂ ਨੂੰ ਤੈਥੋਂ ਹੀ ਮਿਲਦੀ ਹੈ। ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ। ਮੈਂ ਨਿਤ ਤੇਰੇ ਹੀ ਗੁਣ ਗਾਂਦਾ ਹਾਂ।੩।
    ਸਾਰੇ ਜੀਵ ਜੰਤ ਤੇਰੇ ਹੀ ਆਸਰੇ ਹਨ, ਤੈਨੂੰ ਹੀ ਸਭ ਦੀ ਸੰਭਾਲ ਦਾ ਫ਼ਿਕਰ ਹੈ। ਨਾਨਕ ਦੀ (ਤੇਰੇ ਦਰ ਤੇ) ਸਿਰਫ਼ ਇਹੀ ਬੇਨਤੀ ਹੈ ਕਿ ਜੋ ਤੇਰੀ ਰਜ਼ਾ ਹੋਵੇ ਉਹ ਮੈਨੂੰ ਚੰਗੀ ਲੱਗੇ (ਮੈਂ ਸਦਾ ਤੇਰੀ ਰਜ਼ਾ ਵਿਚ ਰਾਜ਼ੀ ਰਹਾਂ) ।੪।੨।
    6 min
  • ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥
    ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥
    ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ।
    (ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧।
    ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨।
    (ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩।
    ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।
    GOND:
    When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. || 1 || The world loves only the one bride, Maya. She is the wife of all beings and creatures. || 1 || Pause || With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch. || 2 || She runs around, chasing after the Saints. She is afraid of being beaten by those blessed with the Gurus Grace. She is the body, the breath of life, of the faithless cynics. She appears to me like a blood-thirsty witch. || 3 || I know her secrets well - in His Mercy, the Divine Guru met me. Says Kabeer, now I have thrown her out. She clings to the skirt of the world. || 4 || 4 || 7 ||
    8 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners