Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥
    ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪||
    O (my) mind! By chanting the name of God, (this name from the world-ocean) will be removed. (God's name) destroys all the sins (committed) of many souls, God makes (the meditator) pass across the world-ocean. 1. Stay.
    (O brother!) The Master-Lord dwells in (our) body-city, (yet) He has no fear, He has no enmity, He has no particular shape. God dwells (always) close to us, (but we) do not see (yes,) He is found green with the grace of the Guru. 1.
    (With Guru's Bakhshi Mati, it is understood that) God Himself is the Diamond, Himself the Gem, Himself (the one who wields it) is the King, is the Seraph, He Himself has created this universe. O Nanak! The person on whom God favors, that person speaks his name, that person becomes the moneylender (of the name-gem), he continues to trade (this name-gem) forever. 2.4.
    ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ, (ਇਹ ਨਾਮ ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਕਰ ਦੇਂਦਾ ਹੈ। (ਪਰਮਾਤਮਾ ਦਾ ਨਾਮ) ਅਨੇਕਾਂ ਜੂਨਾਂ ਦੇ (ਕੀਤੇ ਸਾਰੇ ਪਾਪ ਨਾਸ ਕਰ ਦੇਂਦਾ ਹੈ, ਪਰਮਾਤਮਾ (ਸਿਮਰਨ ਕਰਨ ਵਾਲੇ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।੧।ਰਹਾਉ।
    (ਹੇ ਭਾਈ!) ਮਾਲਕ-ਪ੍ਰਭੂ (ਸਾਡੇ) ਸਰੀਰ-ਸ਼ਹਰ ਵਿਚ ਵੱਸਦਾ ਹੈ, (ਫਿਰ ਭੀ) ਉਸ ਨੂੰ ਕੋਈ ਡਰ ਨਹੀਂ ਪੋਂਹਦਾ, ਉਸ ਨੂੰ ਕਿਸੇ ਨਾਲ ਵੈਰ ਨਹੀਂ, ਉਸ ਦਾ ਕੋਈ ਖ਼ਾਸ ਆਕਾਰ ਨਹੀਂ। ਪਰਮਾਤਮਾ (ਸਦਾ ਸਾਡੇ) ਨੇੜੇ ਵੱਸਦਾ ਹੈ, (ਪਰ ਸਾਨੂੰ) ਦਿੱਸਦਾ ਨਹੀਂ (ਹਾਂ,) ਗੁਰੂ ਦੀ ਬਖ਼ਸ਼ੀ ਸੂਝ ਨਾਲ ਉਹ ਹਰੀ ਲੱਭ ਪੈਂਦਾ ਹੈ।੧।
    (ਗੁਰੂ ਦੀ ਬਖ਼ਸ਼ੀ ਮਤਿ ਨਾਲ ਇਹ ਸਮਝ ਆ ਜਾਂਦੀ ਹੈ ਕਿ) ਪਰਮਾਤਮਾ ਆਪ ਹੀ ਹੀਰਾ ਹੈ ਆਪ ਹੀ ਰਤਨ ਹੈ, ਆਪ ਹੀ (ਇਸ ਨੂੰ ਵਿਹਾਝਣ ਵਾਲਾ) ਸ਼ਾਹ ਹੈ ਸਰਾਫ਼ ਹੈ, ਉਸ ਨੇ ਆਪ ਹੀ ਇਹ ਜਗਤ ਦਾ ਖਿਲਾਰਾ ਰਚਿਆ ਹੋਇਆ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਹ ਮਨੁੱਖ ਉਸ ਦਾ ਨਾਮ ਵਿਹਾਝਦਾ ਹੈ, ਉਹ ਮਨੁੱਖ (ਨਾਮ-ਰਤਨ ਦਾ) ਸਾਹੂਕਾਰ ਬਣ ਜਾਂਦਾ ਹੈ, ਉਹ ਸਦਾ ਲਈ (ਇਸ ਨਾਮ-ਰਤਨ ਦਾ) ਵਣਜ ਕਰਦਾ ਰਹਿੰਦਾ ਹੈ।੨।੪।
    6 min
  • Blessed Day trailer
    ਇਹ ਚੈਨਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹੁਕਮਨਾਮਾ ਸਾਹਿਬ ਅੰਗਰੇਜ਼ੀ ਅਤੇ ਪੰਜਾਬੀ ਅਨੁਵਾਦ ਸਮੇਤ ਪ੍ਰਕਾਸ਼ਿਤ ਕਰਨ ਦੀ ਲੋਕਾਂ ਦੀ ਮੰਗ 'ਤੇ ਬਣਾਇਆ ਗਿਆ ਸੀ। ਕਈ ਵਾਰ ਅਸੀਂ ਪ੍ਰਮੁੱਖ ਹਸਤੀਆਂ ਦੇ ਇੰਟਰਵਿਊ ਵੀ ਪ੍ਰਕਾਸ਼ਿਤ ਕਰਦੇ ਹਾਂ। ਜੇ ਤੁਸੀਂ ਇਸ ਨੂੰ ਪਸੰਦ ਕਰਦੇ ਹੋ ਅਤੇ ਸਾਂਝਾ ਕਰਦੇ ਹੋ ਤਾਂ ਇਸਦੀ ਬਹੁਤ ਪ੍ਰਸ਼ੰਸਾ ਕੀਤੀ ਜਾਵੇਗੀ.ਅਧਿਆਤਮਿਕ ਅਤੇ ਧਾਰਮਿਕ ਮੁੱਲ: ਸਿੱਖਾਂ ਅਤੇ ਸਿੱਖ ਧਰਮ ਵਿੱਚ ਦਿਲਚਸਪੀ ਰੱਖਣ ਵਾਲਿਆਂ ਲਈ, ਪੋਡਕਾਸਟ ਪਵਿੱਤਰ ਗੁਰਬਾਣੀ ਪਾਠਾਂ ਅਤੇ ਹੁਕਮਨਾਮਿਆਂ ਤੱਕ ਪਹੁੰਚ ਪ੍ਰਦਾਨ ਕਰਦਾ ਹੈ, ਜੋ ਬਹੁਤ ਅਧਿਆਤਮਿਕ ਅਤੇ ਧਾਰਮਿਕ ਮਹੱਤਵ ਰੱਖਦੇ ਹਨ। ਇਹ ਮੁੱਲ ਬੇਅੰਤ ਹੈ ਅਤੇ ਮਿਣਿਆ ਨਹੀਂ ਜਾ ਸਕਦਾ।Spiritual and religious value: For Sikhs and those interested in Sikhism, the podcast provides access to sacred Gurbani recitations and Hukamnamas, which hold immense spiritual and religious significance. This value is immeasurable and cannot be quantified.. your kind appreciation is always welcomed.
    1 min
  • ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥
    ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
    ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
    ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
    ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।
    SORAT’H, FIFTH MEHL:
    He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||
    7 min
  • ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥
    ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
    ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।
    ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।
    ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।
    ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।
    ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।
    DHANAASAREE, FOURTH MEHL:
    Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||
    8 min
  • RAAMKALEE, FIRST MEHL: You calculate the auspicious days, but you do not understand that the One
    RAAMKALEE, FIRST MEHL:
    You calculate the auspicious days, but you do not understand that the One Creator Lord is above these auspicious days. He alone knows the way, who meets the Guru. When one follows the Guru’s Teachings, then he realizes the Hukam of God’s Command. || 1 || Do not tell lies, O Pandit; O religious scholar, speak the Truth. When egotism is eradicated through the Word of the Shabad, then one finds His home. || 1 || Pause || Calculating and counting, the astrologer draws the horoscope. He studies it and announces it, but he does not understand reality. Understand, that the Word of the Guru’s Shabad is above all. Do not speak of anything else; it is all just ashes. || 2 || You bathe, wash, and worship stones. But without being imbued with the Lord, you are the filthiest of the filthy. Subduing your pride, you shall receive the supreme wealth of God. The mortal is liberated and emancipated, meditating on the Lord. || 3 || You study the arguments, but do not contemplate the Vedas. You drown yourself — how will you save your ancestors? How rare is that person who realizes that God is in each and every heart. When one meets the True Guru, then he understands. || 4 || Making his calculations, cynicism and suffering afflict his soul. Seeking the Sanctuary of the Guru, peace is found. I sinned and made mistakes, but now I seek Your Sanctuary. The Guru led me to meet the Lord, according to my past actions. || 5 || If one does not enter the Guru’s Sanctuary, God cannot be found. Deluded by doubt, one is born, only to die, and come back again. Dying in corruption, he is bound and gagged at Death’s door. The Naam, the Name of the Lord, is not in his heart, and he does not act according to the Shabad. || 6 || Some call themselves Pandits, religious scholars and spiritual teachers. Tinged with double-mindedness, they do not find the Mansion of the Lord’s Presence. One who takes the Support of the Naam, by Guru’s Grace, is a rare person, one among millions, incomparable. || 7 || One is bad, and another good, but the One True Lord is contained in all. Understand this, O spiritual teacher, through the support of the True Guru: rare indeed is that Gurmukh, who realizes the One Lord. His comings and goings cease, and he merges in the Lord. || 8 || Those who have the One Universal Creator Lord within their hearts, possess all virtues; they contemplate the True Lord. One who acts in harmony with the Guru’s Will, O Nanak, is absorbed in the Truest of the True. || 9 || 4 || ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥ ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ ॥੯॥੪॥
    15 min
  • ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥
    ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
    ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।
    ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।
    ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।
    ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।
    ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।
    DHANAASAREE, FIFTH MEHL:
    I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||
    6 min
  • ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥
    ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥
    ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ।
    ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧।
    ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩।
    ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮।
    SORAT’H, FOURTH MEHL:
    The inner depths of my mind are pierced by love for the Lord; I cannot live without the Lord. Just as the fish dies without water, I die without the Lord’s Name. || 1 || O my God, please bless me with the water of Your Name. I beg for Your Name, deep within myself, day and night; through the Name, I find peace. || Pause || The song-bird cries out for lack of water — without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord. || 2 || The self-willed manmukhs are hungry, wandering around in the ten directions; without the Name, they suffer in pain. They are born, only to die, and enter into reincarnation again; in the Court of the Lord, they are punished. || 3 || But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord’s elixir. The Lord has become Merciful to meek Nanak, and through the Word of the Shabad, his desires are quenched. || 4 || 8 ||
    8 min
  • ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥
    Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।
    The daily Hukamnama sahib from Sri Darbar Sahib Amritsar including Punjabi and English translation audio
    ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
    ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।
    ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।
    ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।
    ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।
    SORAT’H, NINTH MEHL:
    In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||
    Brought to you by @ Gs jhampur --
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
    7 min
  • ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥
    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
    14 min
  • ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
    ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
    ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
    6 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners