Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥
    ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥
    ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।
    ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।
    ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।
    ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।
    ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।
    Sorat'h, Fifth Mehla:
    I have searched and searched and searched, and found that the Lord's Name is the most sublime reality.
    Contemplating it for even an instant, sins are erased; the Gurmukh is carried across and saved. ||1||
    Drink in the sublime essence of the Lord's Name, O man of spiritual wisdom.
    Listening to the Ambrosial Words of the Holy Saints, the mind finds absolute fulfillment and satisfaction. ||Pause||
    Liberation, pleasures, and the true way of life are obtained from the Lord, the Giver of all peace.
    The Perfect Lord, the Architect of Destiny, blesses His slave with the gift of devotional worship. ||2||
    Hear with your ears, and sing with your tongue, and meditate within your heart on Him.
    The Lord and Master is all-powerful, the Cause of causes; without Him, there is nothing at all. ||3||
    By great good fortune, I have obtained the jewel of human life; have mercy on me, O Merciful Lord.
    In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||
    5 min
  • ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥
    AASAA, FOURTH MEHL, CHHANT:
    My Lord of the Universe is great, unapproachable, unfathomable, primal, immaculate and formless. His condition cannot be described; His Glorious Greatness is immeasurable. My Lord of the Universe is invisible and infinite. The Lord of the Universe is invisible, infinite and unlimited. He Himself knows Himself. What should these poor creatures say? How can they speak of and describe You? That Gurmukh who is blessed by Your Glance of Grace contemplates You. My Lord of the Universe is great, unapproachable, unfathomable, primal, immaculate and formless. || 1 || You, O Lord, O Primal Being, are the Limitless Creator; Your limits cannot be found. You are pervading and permeating each and every heart, everywhere, You are contained in all. Within the heart is the Transcendent, Supreme Lord God, whose limits cannot be found. He has no form or shape; He is unseen and unknown. The Gurmukh sees the unseen Lord. He remains in continual ecstasy, day and night, and is spontaneously absorbed into the Naam. You, O Lord, O Primal Being, are the Limitless Creator; Your limits cannot be found. || 2 || You are the True, Transcendent Lord, forever imperishable. The Lord, Har, Har, is the treasure of virtue. The Lord God, Har, Har, is the One and only; there is no other at all. You Yourself are the all-knowing Lord. You are the all-knowing Lord, the most exalted and auspicious; there is no other as great as You. The Word of Your Shabad is pervading in all; whatever You do, comes to pass. The One Lord God is permeating all; the Gurmukh comes to understand the Lords Name. You are the True, Transcendent Lord, forever imperishable. The Lord, Har, Har, is the treasure of virtue. || 3 || You are the Creator of all, and all greatness is Yours. As it pleases Your Will, so do we act. As it pleases Your Will, so do we act. All are merged into Your Shabad. When it pleases Your Will, we obtain greatness through Your Shabad. The Gurmukh obtains wisdom, and eliminates his self-conceit, and remains absorbed in the Shabad. The Gurmukh obtains Your incomprehensible Shabad; O Nanak, he remains merged in the Naam. You are the Creator of all, and all greatness is Yours. As it pleases Your Will, so do we act. || 4 || 7 || 1
    16 min
  • ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥
    ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥h
    ਅਰਥ: (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ)।1।
    (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ।1। ਰਹਾਉ।
    ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ।2।
    ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ।3।
    ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ 'ਆਪਣਾ' ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ।4।9।
    ਨੋਟ: ਦੋ ਦੋ ਤੁਕਾਂ ਦੇ 'ਬੰਦ' ਵਾਲੇ ਇਹ 9 ਸ਼ਬਦ ਹਨ।
    AASAA:
    As long as the oil and the wick are in the lamp, everything is illuminated. But when the oil is burnt, the wick goes out, and the mansion becomes desolate. || 1 || O mad-man, no one will keep you, for even a moment. Meditate on the Name of that Lord. || 1 || Pause || Tell me, whose mother is that, whose father is that, and which man has a wife? When the pitcher of the body breaks, no one cares for you at all. Everyone says, Take him away, take him away || 2 || Sitting on the threshold, his mother cries, and his brothers take away the coffin. Taking down her hair, his wife cries out in sorrow, and the swan-soul departs all alone. || 3 || Says Kabeer, listen, O Saints, about the terrifying world-ocean. This human suffers torture and the Messenger of Death will not leave him alone, O Lord of the World. || 4 || 9 || DU-TUKAS ||
    7 min
  • ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥
    ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥
    ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ) , ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ।
    ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥
    ਅਰਥ: ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧।
    ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥
    ਅਰਥ: ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ।
    ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥
    ਅਰਥ: (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ।੨।
    ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥
    ਅਰਥ: ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ। ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ।
    ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥
    ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ।੨੨।
    SHALOK, THIRD MEHL:
    The filth of countless incarnations sticks to this mind; it has become pitch black. The oily rag cannot be cleaned by merely washing it, even if it is washed a hundred times. By Guru’s Grace, one remains dead while yet alive; his intellect is transformed, and he becomes detached from the world. O Nanak, no filth sticks to him, and he does not fall into the womb again. || 1 || THIRD MEHL: Kali Yuga is called the Dark Age, but the most sublime state is attained in this age. The Gurmukh obtains the fruit, the Kirtan of the Lord’s Praises; this is his destiny, ordained by the Lord. O Nanak, by Guru’s Grace, he worships the Lord night and day; he chants the Lord’s Name, and remains absorbed in the Lord’s devotional worship. || 2 || PAUREE: O Lord, unite me with the Saadh Sangat, the Company of the Holy, so that with my mouth, I may speak the sublime Word of the Guru’s Bani. I sing the Glorious Praises of the Lord, and constantly chant the Lord’s Name; through the Guru’s Teachings, I enjoy the Lord’s Love constantly. I take the medicine of meditation on the Lord’s Name, which has cured all diseases and multitudes of sufferings. Those who do not forget the Lord, while breathing or eating — know them to be the perfect servants of the Lord. Those Gurmukhs who worship the Lord in adoration end their subservience to the Messenger of Death, and to the world. || 22 ||
    8 min
  • ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥
    ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥
    ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ।
    ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ।
    ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧।
    ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥
    ਅਰਥ: ਹੇ ਭਾਈ! ਉਸ ਬੇਅੰਤ ਹਰੀ ਦਾ ਦਰਸਨ ਕਰ ਕੇ ਮੈਂ ਹੈਰਾਨ ਪਈ ਹੁੰਦੀ ਹਾਂ। ਹੇ ਭਾਈ! ਉਹ ਮੇਰਾ ਸੋਹਣਾ ਮਾਲਕ ਹੈ, ਮੈਂ ਉਸ ਦੇ ਸੋਹਣੇ ਚਰਨਾਂ ਦੀ ਧੂੜ ਹਾਂ।
    ਹੇ ਭਾਈ! ਪ੍ਰਭੂ ਦਾ ਦਰਸਨ ਕਰਦਿਆਂ ਮੇਰੇ ਅੰਦਰ ਜਿੰਦ ਪੈ ਜਾਂਦੀ ਹੈ, ਮੈਂ ਸ਼ਾਂਤ-ਚਿੱਤ ਹੋ ਜਾਂਦੀ ਹਾਂ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਜਗਤ ਦੇ ਸ਼ੁਰੂ ਵਿਚ ਉਹੀ ਸੀ, ਜਗਤ ਦੇ ਅਖ਼ੀਰ ਵਿਚ ਉਹੀ ਹੋਵੇਗਾ, ਹੁਣ ਇਸ ਵੇਲੇ ਭੀ ਉਹੀ ਹੈ। ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਉਹੀ ਵੱਸਦਾ ਹੈ।
    ਹੇ ਭਾਈ! ਉਸ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤਰਿਆ ਜਾ ਸਕਦਾ ਹੈ, ਅਨੇਕਾਂ ਹੀ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਦੇ ਆ ਰਹੇ ਹਨ। ਹੇ ਨਾਨਕ! ਆਖ-) ਹੇ ਪੂਰਨ ਪਰਮੇਸਰ! ਮੈਂ ਤੇਰੀ ਸਰਨ ਆਇਆ ਹਾਂ, ਤੇਰੀ ਹਸਤੀ ਦਾ ਅੰਤ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ਹੈ।੨।
    ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥
    ਅਰਥ: ਹੇ ਭਾਈ! ਪ੍ਰੀਤਮ ਹਰੀ (ਅਸਾਂ ਜੀਵਾਂ ਦੀ) ਜਿੰਦ ਦਾ ਆਸਰਾ ਹੈ, ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਉਸ ਦੀ ਯਾਦ ਨਹੀਂ ਛੱਡਾਂਗਾ-ਗੁਰੂ ਨੇ (ਮੈਨੂੰ) ਅਪਹੁੰਚ ਪਰਮਾਤਮਾ (ਨਾਲ ਮਿਲਾਪ) ਬਾਰੇ ਇਹ ਅਟੱਲ ਵਿਚਾਰ ਦੀ ਗੱਲ ਦੱਸੀ ਹੈ।
    ਹੇ ਭਾਈ! ਗੁਰੂ ਨੂੰ ਮਿਲ ਕੇ (ਜਦੋਂ ਗੁਰੂ ਦੀ ਰਾਹੀਂ ਨਾਮ ਦਾਤਿ) ਮਿਲਦੀ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ, (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਦੇ) ਜਨਮ ਤੋਂ ਮਰਨ ਤਕ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, (ਉਸ ਦੇ ਅੰਦਰ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਪੈਦਾ ਹੋ ਜਾਂਦੇ ਹਨ, (ਉਸ ਦੇ ਅੰਦਰੋਂ) ਹਉਮੈ ਦੀ ਗੰਢ ਨਾਸ ਹੋ ਜਾਂਦੀ ਹੈ।
    ਹੇ ਨਾਨਕ! ਪਰਮਾਤਮਾ ਸਭ ਜੀਵਾਂ ਦੇ ਅੰਦਰ ਹੈ, ਸਭ ਤੋਂ ਵੱਖਰਾ ਭੀ ਹੈ, (ਸਭ ਦੇ ਅੰਦਰ ਹੁੰਦਾ ਹੋਇਆ ਭੀ ਉਹ) ਮੋਹ ਅਤੇ ਈਰਖਾ (ਆਦਿਕ) ਤੋਂ ਨਿਰਲੇਪ ਰਹਿੰਦਾ ਹੈ। ਉਸ ਦੇ ਸੇਵਕ ਸਦਾ ਉਸ ਦੀ ਸਰਨ ਪਏ ਰਹਿੰਦੇ ਹਨ, ਉਹ ਪ੍ਰੀਤਮ ਹਰੀ ਸਭ ਜੀਵਾਂ ਦੇ ਮਨ ਦਾ ਆਸਰਾ (ਬਣਿਆ ਰਹਿੰਦਾ ਹੈ) ।੩।
    ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥
    ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਮੈਂ ਹਰੀ ਪ੍ਰਭੂ ਦਾ ਉਹ ਟਿਕਾਣਾ ਲੱਭ ਲਿਆ ਹੈ ਜੋ ਕਦੇ ਭੀ ਡੋਲਦਾ ਨਹੀਂ। ਜਦੋਂ ਮੈਂ ਵੇਖਿਆ ਕਿ (ਜਗਤ ਦੇ) ਸਾਰੇ (ਪਦਾਰਥ) ਨਾਸਵੰਤ ਹਨ, ਤਦੋਂ ਮੈਂ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਆਪਣਾ) ਮਨ ਜੋੜ ਲਿਆ।
    ਹੇ ਭਾਈ! ਪਰਮਾਤਮਾ ਕਦੇ ਨਾਸ ਹੋਣ ਵਾਲਾ ਨਹੀਂ, ਮੈਂ (ਤਾਂ) ਉਸ ਦੀ ਦਾਸੀ ਬਣ ਗਈ ਹਾਂ, ਉਹ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। (ਦੁਨੀਆ ਦੇ ਵੱਡੇ ਵੱਡੇ ਪ੍ਰਸਿੱਧ ਪਦਾਰਥ) ਧਰਮ ਅਰਥ ਕਾਮ (ਆਦਿਕ) ਸਾਰੇ ਹੀ (ਉਸ ਪ੍ਰਭੂ ਵਿਚ) ਮੌਜੂਦ ਹਨ, ਉਹ ਪ੍ਰਭੂ (ਜੀਵ ਦੇ) ਮਨ ਵਿਚ ਚਿਤਵੀ ਹੋਈ ਹਰੇਕ ਕਾਮਨਾ ਪੂਰੀ ਕਰ ਦੇਂਦਾ ਹੈ।
    ਹੇ ਭਾਈ! ਢੇਰ ਪੁਰਾਤਨ ਸਮਿਆਂ ਤੋਂ ਹੀ ਪੁਰਾਣੇ ਧਰਮ-ਪੁਸਤਕ) ਸਿਮ੍ਰਿਤੀਆਂ ਵੇਦ (ਆਦਿਕ) ਉਸ ਕਰਤਾਰ ਦੇ ਗੁਣ ਗਾਂਦੇ ਆ ਰਹੇ ਹਨ। ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਜੋਗੀ, ਸਾਰੇ ਰਿਸ਼ੀ ਮੁਨੀ (ਉਸੇ ਦਾ ਨਾਮ) ਸਿਮਰਦੇ ਆ ਰਹੇ ਹਨ। ਹੇ ਨਾਨਕ! ਉਹ ਮਾਲਕ-ਪ੍ਰਭੂ ਕਿਰਪਾ ਦਾ ਖ਼ਜ਼ਾਨਾ ਹੈ, ਮਨੁੱਖ ਵੱਡੇ ਭਾਗਾਂ ਨਾਲ ਉਸ ਦੀ ਸਰਨ ਪੈਂਦਾ ਹੈ, ਤੇ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੧।੧੧।
    16 min
  • RAAG BILAAVAL, FIFTH MEHL, DU-PADAS, FIFTH HOUSE:
    RAAG BILAAVAL, FIFTH MEHL, DU-PADAS, FIFTH HOUSE:
    ONE UNIVERSAL CREATOR GOD. BY THE GRACE OF THE TRUE GURU:
    I have given up all other efforts, and have taken the medicine of the Naam, the Name of the Lord. Fevers, sins and all diseases are eradicated, and my mind is cooled and soothed. || 1 || Worshipping the Perfect Guru in adoration, all pains are dispelled. The Savior Lord has saved me; He has blessed me with His Kind Mercy. || 1 || Pause || Grabbing hold of my arm, God has pulled me up and out; He has made me His own. Meditating, meditating in remembrance, my mind and body are at peace; Nanak has become fearless. || 2 || 1 || 65 ||
    ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥
    ਰਾਗ ਬਿਲਾਵਲੁ, ਪੰਜਵਾਂ ਮਹੱਲ, ਦੁ-ਪਦ, ਪੰਜਵਾਂ ਘਰ:
    ਮੈਂ ਹੋਰ ਸਾਰੇ ਜਤਨ ਤਿਆਗ ਦਿੱਤੇ ਹਨ, ਅਤੇ ਪ੍ਰਭੂ ਦੇ ਨਾਮ ਦੀ ਦਵਾਈ ਲੈ ਲਈ ਹੈ। ਬੁਖਾਰ, ਪਾਪ ਅਤੇ ਸਾਰੇ ਰੋਗ ਨਾਸ ਹੋ ਜਾਂਦੇ ਹਨ ਅਤੇ ਮੇਰਾ ਚਿੱਤ ਠੰਡਾ ਅਤੇ ਸ਼ਾਂਤ ਹੋ ਜਾਂਦਾ ਹੈ। || 1 || ਪੂਰਨ ਗੁਰਾਂ ਦੀ ਅਰਾਧਨਾ ਕਰਨ ਦੁਆਰਾ, ਸਾਰੇ ਦੁੱਖ ਦੂਰ ਹੋ ਜਾਂਦੇ ਹਨ। ਮੁਕਤੀਦਾਤੇ ਪ੍ਰਭੂ ਨੇ ਮੈਨੂੰ ਬਚਾ ਲਿਆ ਹੈ; ਉਸ ਨੇ ਮੈਨੂੰ ਆਪਣੀ ਮਿਹਰ ਨਾਲ ਬਖ਼ਸ਼ਿਆ ਹੈ। || 1 || ਵਿਰਾਮ || ਮੇਰੀ ਬਾਂਹ ਫੜ ਕੇ, ਰੱਬ ਨੇ ਮੈਨੂੰ ਬਾਹਰ ਕੱਢਿਆ ਹੈ; ਉਸ ਨੇ ਮੈਨੂੰ ਆਪਣਾ ਬਣਾ ਲਿਆ ਹੈ। ਸਿਮਰਨ ਕਰ ਕੇ, ਸਿਮਰਨ ਕਰਨ ਦੁਆਰਾ, ਮੇਰਾ ਮਨ ਅਤੇ ਦੇਹ ਸੁਖੀ ਹੋ ਜਾਂਦੇ ਹਨ; ਨਾਨਕ ਨਿਰਭਉ ਹੋ ਗਿਆ ਹੈ। || 2 || 1 || ੬੫ ||
    6 min
  • ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥
    The daily Hukamnama Sahib from Sri Darbar Sahib Amritsar including English and Punjabi translation audio ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩। BAIRAAREE, FOURTH MEHL: The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||
    6 min
  • RAAMKALEE, FIFTH MEHL: Some pass their lives enjoying pleasures and beauty.
    RAAMKALEE, FIFTH MEHL:
    Some pass their lives enjoying pleasures and beauty. Some pass their lives with their mothers, fathers and children. Some pass their lives in power, estates and trade. The Saints pass their lives with the support of the Lords Name. || 1 || The world is the creation of the True Lord. He alone is the Master of all. || 1 || Pause || Some pass their lives in arguments and debates about scriptures. Some pass their lives tasting flavors. Some pass their lives attached to women. The Saints are absorbed only in the Name of the Lord. || 2 || Some pass their lives gambling. Some pass their lives getting drunk. Some pass their lives stealing the property of others. The humble servants of the Lord pass their lives meditating on the Naam. || 3 || Some pass their lives in Yoga, strict meditation, worship and adoration. Some, in sickness, sorrow and doubt. Some pass their lives practicing control of the breath. The Saints pass their lives singing the Kirtan of the Lords Praises. || 4 || Some pass their lives walking day and night. Some pass their lives on the fields of battle. Some pass their lives teaching children. The Saints pass their lives singing the Lords Praise. || 5 || Some pass their lives as actors, acting and dancing. Some pass their lives taking the lives of others. Some pass their lives ruling by intimidation. The Saints pass their lives chanting the Lords Praises. || 6 || Some pass their lives counseling and giving advice. Some pass their lives forced to serve others. Some pass their lives exploring lifes mysteries. The Saints pass their lives drinking in the sublime essence of the Lord. || 7 || As the Lord attaches us, so we are attached. No one is foolish, and no one is wise. Nanak is a sacrifice, a sacrifice to those who are blessed by His Grace to receive His Name. || 8 || 3 ||
    11 min
  • ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
    ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
    ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
    6 min
  • BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
    ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
    ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥
    ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ?
    ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) ।
    ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ।
    ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ।3।
    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
    ONE UNIVERSAL CREATOR GOD. BY THE GRACE OF THE TRUE GURU:
    In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one. Neither son, nor spouse, nor wealth shall go along with you—only the Eternal Lord. Entangled and enmeshed in the love of false occupations, the whole world is perishing. Without the Naam, the Name of the One Lord, they lose their lives in the hereafter. Forgetting the Merciful Lord, they are ruined. Without God, there is no other at all. Pure is the reputation of those who are attached to the Feet of the Beloved Lord. Nanak makes this prayer to God: “Please, come and unite me with Yourself.” The month of Vaisaakh is beautiful and pleasant, when the Saint causes me to meet the Lord. || 3 ||
    8 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners