Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥

    ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧।ਹੇ ਭਾਈ! ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨। (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ।ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ।ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ।੩।

    12 min
  • March 11,2024 Hukamnama Sahib
    The daily Hukamnama Sahib from Sri Darbar Sahib Amritsar including English and Punjabi translation audio ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥,
    ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ।
    ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1।
    ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ) , ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ।2।
    (ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ। ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ।3।
    ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ)। ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ। ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ।4।
    GUJRI, THIRD MEHL:
    That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord’s Feet. || 1 || O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace. || 1 || Pause || When one meets the True Guru, he becomes the philosopher’s stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth. || 2 || Without becoming the philosopher’s stone, he does not inspire others to worship the Lord; without instructing his own mind, how can he instruct others? The ignorant, blind man calls himself the guru, but to whom can he show the way? || 3 || O Nanak, without His Mercy, nothing can be obtained. One upon whom He casts His Glance of Grace, obtains Him. By Guru’s Grace, God bestows greatness, and projects the Word of His Shabad. || 4 || 5 || 7 ||
    Brought to you by @ Gs jhampur ---------------------------------------------------------------------. ---------------------------------------------------------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
    7 min
  • March 10,2024 Hukamnama Sahib
    ਜੈਤਸਰੀ ਮਹਲਾ ੪ ਘਰੁ ੧ ਚਉਪਦੇ
    ੴ ਸਤਿਗੁਰ ਪ੍ਰਸਾਦਿ ॥
    ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
    JAITSREE, FOURTH MEHL, FIRST HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1
    10 min
  • March 09,2024 Hukamnama Sahib
    ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
    ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।
    (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।
    ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।
    ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।
    ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।
    DHANAASAREE, FIFTH MEHL:
    The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru,
    7 min
  • March 08,2024 Hukamnama Sahib
    ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ {
    ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।
    ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ।
    ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2।
    ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3।
    (ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।
    English Translation:
    AASAA:
    Bringing the pitcher, I fill it with water, to bathe the Lord. But 4.2 million species of beings are in the water — how can I use it for the Lord, O Siblings of Destiny? || 1 || Wherever I go, the Lord is there. He continually plays in supreme bliss. || 1 || Pause || I bring flowers to weave a garland, in worshipful adoration of the Lord. But the bumble bee has already sucked out the fragrance — how can I use it for the Lord, O Siblings of Destiny? || 2 || I carry milk and cook it to make pudding, with which to feed the Lord. But the calf has already tasted the milk — how can I use it for the Lord, O Siblings of Destiny? || 3 || The Lord is here, the Lord is there; without the Lord, there is no world at all. Prays Naam Dayv, O Lord, You are totally permeating and pervading all places and interspaces. || 4 || 2 ||
    7 min
  • March 07,2024 Hukamnama Sahib
    ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥
    ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।
    ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥
    ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।
    ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥
    ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩।
    ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥
    ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪।
    ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥
    ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫।
    ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥
    22 min
  • March 06,2024 Hukamnama Sahib
    ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
    ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।
    (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।
    ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।
    ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।
    ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।
    DHANAASAREE, FIFTH MEHL:
    The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||
    7 min
  • March 05,2024 Hukamnama Sahib
    ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
    ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
    ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।
    ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।
    ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।
    ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।
    ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।
    ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।
    RAAG SORAT’H, THE WORD OF DEVOTEE KABEER JEE, FIRST HOUSE:
    ONE UNIVERSAL CREATOR GOD. BY THE GRACE OF THE TRUE GURU:
    When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||
    8 min
  • March 04,2024 Hukamnama Sahib
    ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥
    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
    8 min
  • March 03,2024 Hukamnama Sahib
    ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
    ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।
    ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।
    ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।
    (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।
    ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।
    SORAT’H, FIFTH MEHL:
    Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||
    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners