Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • O my lord! I didn't appreciate you, I lost the time of youth and now I am falling behind. Stay.

    ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥ ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ, ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ।ਰਹਾਉ। ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ। ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ।੧। (ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ-) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ। (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ। (ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ, ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ। ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ, (ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ।੩। ਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ, ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ; ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ। ਇਸ ਵਾਸਤੇ, ਹੇ ਫਰੀਦ! ਸਵੇਰੇ ਸਵੇਰੇ ਰਸਤਾ ਸੰਭਾਲ।੪।੧। O my lord! I didn't appreciate you, I lost the time of youth and now I am falling behind. Stay. I am now wringing my hands in great pain, in great agony, and now I am wandering around looking for that person. O Lord of Khasam! You have no fault (about this bad condition of mine), I only had flaws, so you were angry with me in your heart. (Now I keep asking the cuckoo-) O black cuckoo! Well, I am suffering because of my deeds) Why are you also black (turned)? (Cuckoo also gives the same answer) I have been burned by the separation of my beloved. (Okay) Where can one find happiness after being freed from khasam? (But it is not a matter of the power of the living-woman) When the Lord Himself is merciful, He reconciles Himself. 2. In this world-form) fearsome pit I the creature alone (fell, here) No one is my companion (in my sorrows) No one is my helper. Now that the Lord has graciously joined me in the Satsang, (coming to the Satsang) when I look, I am seeing my God Belly. 3. Hey brother! Asada, this part of life is very terrible, it is sharper than a sword, it has a very sharp edge; We have to pass through it. Therefore, O Farid! Save the way early in the morning. 4.1.



    9 min
  • One who does not serve the Guru as Gurmukh, who does not love the Lord’s Name, and who does not

    ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ) ?ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ਅਰਥ: ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ।੧।ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਅਰਥ: ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤ੍ਰਿਸ਼ਨਾ ਵਿਚ ਸੁੱਤਾ ਹੋਇਆ ਹੈ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ।ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਅਰਥ: ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ।੨।ਪਉੜੀ ॥ ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਅਰਥ: ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤ੍ਰਿਪਤ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ।ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਅਰਥ: ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ।ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥ ਅਰਥ: ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ।੧੨।SHALOK, THIRD MEHL:One who does not serve the Guru as Gurmukh, who does not love the Lord’s Name, and who does not savor the taste of the Shabad, shall die, and be reborn, over and over again. The blind, self-willed manmukh does not think of the Lord; why did he even come into the world? O Nanak, that Gurmukh, upon whom the Lord casts His Glance of Grace, crosses over the world-ocean. || 1 || THIRD MEHL: Only the Guru is awake; the rest of the world is asleep in emotional attachment and desire. Those who serve the True Guru and remain wakeful, are imbued with the True Name, the treasure of virtue. The blind, self-willed manmukhs do not think of the Lord; they are ruined through birth and death. O Nanak, the Gurmukhs meditate on the Naam, the Name of the Lord; this is their destiny, pre-ordained by the Primal Lord God. || 2 || PAUREE: The Lord’s Name is my food; eating the thirty-six varieties of it, I am satisfied and satiated. The Lord’s Name is my clothing; wearing it, I shall never be naked again, and my desire to wear other clothing is gone. The Lord’s Name is my business, the Lord’s Name is my commerce; the True Guru has blessed me with its use. I record the account of the Lord’s Name, and I shall not be subject to death again. Only a few, as Gurmukh, meditate on the Lord’s Name; they are blessed by the Lord, and receive their pre-ordained destiny. || 17 ||


    9 min
  • ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ

    14 min
  • ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥

     ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ 

    ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ।

    ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧।

    ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨।

    ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩।

    ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।

    My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||

    SORAT’H, FOURTH MEHL, FIRST HOUSE:ONE UNIVERSAL CREATOR GOD. BY THE GRACE OF THE TRUE GURU:

    9 min
  • ਤਤੁ ਤਤ ਸਿਉ ਮਿਲਿਆ (The Essence Merged in Essence) Sehaj Path Sahib Sri Guru Granth Sahib

    ਮਹਲਾ ੩ ਗਉੜੀ ਬੈਰਾਗਣਿ ॥ ਜੈਸੀ ਧਰਤੀ ਊਪਰਿਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥ ਬਾਬਾ ਤੂੰ ਐਸੇ ਭਰਮੁ ਚੁਕਾਹੀ ॥ ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥ ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥ ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥ ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥ ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥ ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾਹੀ ॥ ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥੪॥੧॥੧੫॥੩੫॥ {ਪੰਨਾ 162}ਇਹ ਸ਼ਬਦ **ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਨਾ 162** 'ਤੇ ਸੁਸ਼ੋਭਿਤ ਹੈ, ਜਿਸ ਦੀ ਰਚਨਾ **ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ** ਨੇ **ਗਉੜੀ ਬੈਰਾਗਣਿ ਰਾਗ** ਵਿੱਚ ਕੀਤੀ ਹੈ।

    ਸ਼ਬਦ ਦਾ ਮੁੱਖ ਕੇਂਦਰੀ ਭਾਵ ਅਤੇ ਸੰਖੇਪ ਸਾਰ ਹੇਠ ਲਿਖੇ ਅਨੁਸਾਰ ਹੈ:

    * **ਪ੍ਰਭੂ ਦੀ ਵਿਆਪਕਤਾ:** ਜਿਵੇਂ ਧਰਤੀ ਦੇ ਅੰਦਰ ਪਾਣੀ ਪਹਿਲਾਂ ਹੀ ਮੌਜੂਦ ਹੁੰਦਾ ਹੈ, ਪਰ ਉਹ ਬੱਦਲ ਬਣ ਕੇ ਦੁਬਾਰਾ ਉੱਪਰੋਂ ਵਰਸਦਾ ਹੈ, ਉਸੇ ਤਰ੍ਹਾਂ ਪਰਮਾਤਮਾ ਹਰ ਜੀਵ ਦੇ ਅੰਦਰ ਵੱਸਦਾ ਹੈ ਅਤੇ ਸਾਰੀ ਸ੍ਰਿਸ਼ਟੀ ਵਿੱਚ ਉਸੇ ਦਾ ਹੀ ਪ੍ਰਕਾਸ਼ (ਪਰਗਾਸਿਆ) ਹੈ।

    * **ਭਰਮ ਦਾ ਨਾਸ:** ਗੁਰੂ ਸਾਹਿਬ ਸਮਝਾਉਂਦੇ ਹਨ ਕਿ ਮਨੁੱਖ ਨੂੰ ਇਹ ਭੁਲੇਖਾ (ਭਰਮੁ) ਤਿਆਗ ਦੇਣਾ ਚਾਹੀਦਾ ਹੈ ਕਿ ਉਹ ਆਪ ਕੁਝ ਕਰ ਰਿਹਾ ਹੈ। ਸੰਸਾਰ ਵਿੱਚ ਜੋ ਕੁਝ ਵੀ ਹੋ ਰਿਹਾ ਹੈ, ਉਹ ਸਭ ਉਸ ਪਰਮਾਤਮਾ ਦੀ ਰਜ਼ਾ ਵਿੱਚ ਹੀ ਹੋ ਰਿਹਾ ਹੈ।

    * **ਅੰਤਿਮ ਮਿਲਾਪ:** ਜਦੋਂ ਜੀਵ ਗੁਰੂ ਦੇ ਸ਼ਬਦ (ਗੁਰ ਕੈ ਸਬਦਿ) ਵਿੱਚ ਲੀਨ ਹੋ ਜਾਂਦਾ ਹੈ, ਤਾਂ ਉਸ ਦੇ ਜਨਮ-ਮਰਨ ਦੇ ਸਾਰੇ ਗੇੜ ਮੁੱਕ ਜਾਂਦੇ ਹਨ। ਅੰਤ ਵਿੱਚ, ਉਸ ਦੀ ਆਤਮਾ ਪਰਮ-ਤੱਤ (ਪਰਮਾਤਮਾ) ਨਾਲ ਇੰਝ ਇੱਕ-ਮਿੱਕ ਹੋ ਜਾਂਦੀ ਹੈ (**ਤਤੁ ਤਤ ਸਿਉ ਮਿਲਿਆ**) ਕਿ ਉਹ ਦੁਬਾਰਾ ਜਨਮ ਵਿੱਚ ਨਹੀਂ ਆਉਂਦਾ।


    2 hr 15 min
  • ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥

    ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮। SORAT’H, FIRST MEHL: You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. || 1 || In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. || Pause || In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. || 2 || This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. || 3 || Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. || 4 || 8 ||


    9 min
  • ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

     ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

    ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।

    ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।

    ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।

    ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।

    ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

    SOOHEE, FIFTH MEHL: Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting the Name of the Lord, I am carried across. || 4 || 12 || 18 ||

    5 min
  • ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥

    ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ ਅਰਥ: ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ।ਰਹਾਉ।ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧।ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ! ਆਖ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।SORATH, FIFTH MEHL:The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||



    5 min
  • ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥
    ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ਅਰਥ: ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ।(ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ।੧।ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ਅਰਥ: ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ।ਹਰੀ ਦਾ ਨਾਮ ਅਮਰ ਕਰਨ ਵਾਲਾ ਹੈ-ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ) , ਹੇ ਨਾਨਕ! ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ।੨।ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥ਅਰਥ: ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ) , ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ।ਹੇ ਨਾਨਕ! ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ।੧੫।SHALOK, THIRD MEHL:O Nanak, without meeting the True Guru, the world is blind; in blindness, it does its deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. || 1 || THIRD MEHL: The True Guru has commanded us to do this: through the Guru’s Gate, meditate on your Lord and Master. The Lord and Master is ever-present. He rips away the veil of doubt, and installs His Light deep within. The Name of the Lord is Ambrosial Nectar — take this healing medicine! Enshrine the Will of the True Guru in your consciousness, and make the Love of the True One your self-discipline. O Nanak, you shall be kept in peace here, and hereafter you shall celebrate with the Lord. || 2 || PAUREE: He Himself is the vast variety of Nature, and He Himself makes it bear fruit. He Himself is the Gardener, He Himself irrigates all the plants, and He Himself puts them in His mouth. He Himself is the Creator, and He Himself is the Enjoyer; He Himself gives, and inspires others to give. He Himself is the Lord and Master, and He Himself is the Protector; He Himself is pervading everywhere. Servant Nanak speaks of the greatness of the Lord, the Creator, who has no greed at all. || 15 ||
    15 min
  • ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥

    ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ 

    ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।

    ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ 

    ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।

    ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ 

    ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।

    ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ 

    ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨।

    ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥


    ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧।


    Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.

    That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.

    You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.

    The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.

    O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditating on God

    12 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners