Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Jan 05,2024 Hukamnama Sahib
    ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥
    16 min
  • Jan 04,2024 Hukamnama Sahib
    ਰਾਮਕਲੀ ਮਹਲਾ ੫ ॥
    (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ) ਨਾਮ ਦੇ ਦਿੱਤਾ, (ਉਸ ਦਾ ਜੀਵਨ) ਪਵਿੱਤਰ ਬਣਾ ਦਿੱਤਾ । (ਜਿਸ ਨੂੰ ਗੁਰੂ ਨੇ) ਹਰਿ-ਨਾਮ ਧਨ ਸਰਮਾਇਆ (ਬਖ਼ਸ਼ਿਆ, ਦੁਨੀਆ ਵਾਲਾ) ਇਹ ਧਨ (ਵੇਖ ਕੇ), ਉਹ (ਇਸ ਵਲੋਂ) ਉਪਰਾਮ-ਚਿੱਤ ਹੀ ਰਹਿੰਦਾ ਹੈ । (ਗੁਰੂ ਨੇ ਜਿਸ ਮਨੁੱਖ ਦੇ ਜੀਵਨ-ਰਾਹ ਵਿਚੋਂ ਮਾਇਆ ਦੇ ਮੋਹ ਦੀ) ਰੁਕਾਵਟ ਕੱਟ ਦਿੱਤੀ, ਉਸ ਨੂੰ ਉਸ ਨੇ ਪਰਮਾਤਮਾ ਦੀ ਭਗਤੀ ਵਿਚ ਜੋੜ ਦਿੱਤਾ, ਉਹ ਮਨੁੱਖ (ਸਦਾ) ਪਰਮਾਤਮਾ ਦੀ ਭਗਤੀ ਕਰਦਾ ਹੈ, (ਸਦਾ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ । (ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ) ਆਪਣੇ (ਪਿਆਰੇ) ਗੁਰਦੇਵ ਨੇ ਮਿਹਰ ਕੀਤੀ, ਹਰੀ ਦੇ ਉਹ ਸੇਵਕ ਬੜੇ ਆਨੰਦ ਨਾਲ ਹਰੀ ਦੇ ਗੁਣ ਗਾਂਦੇ ਰਹਿੰਦੇ ਹਨ । ਉਹਨਾਂ ਦੇ ਅੰਦਰ (ਇਉਂ ਖਿੜਾਉ ਬਣਿਆ ਰਹਿੰਦਾ ਹੈ, ਮਾਨੋ, ਉਹਨਾਂ ਦੇ ਅੰਦਰ) ਇੱਕ-ਰਸ ਵਾਜੇ ਵੱਜ ਰਹੇ ਹਨ ।੧।ਰਹਾਉ।(ਹੇ ਭਾਈ!) ਗੁਰੂ ਦੀ ਸੰਗਤਿ ਵਿਚ (ਰਿਹਾਂ ਮਨੁੱਖ ਦੇ ਅੰਦਰੋਂ ਦੂਜਿਆਂ ਵਾਸਤੇ) ਨਫ਼ਰਤ ਦੂਰ ਹੋ ਜਾਂਦੀ ਹੈ, ਮਨੁੱਖ ਦਾ ਮਨ ਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ । (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਕਈ ਜਨਮਾਂ ਦਾ ਸੁੱਤਾ ਹੋਇਆ ਜਾਗ ਪੈਂਦਾ ਹੈ, (ਸੰਗਤਿ ਦਾ ਸਦਕਾ) ਉਸ ਦਾ ਪਹਿਲੇ ਜਨਮਾਂ ਦਾ ਚੰਗਾ ਭਾਗ ਮਿਲਣ ਦਾ ਸਬੱਬ ਆ ਬਣਦਾ ਹੈ ।੨।(ਹੇ ਭਾਈ! ਗੁਰੂ ਦੀ ਸੰਗਤਿ ਵਿਚ ਰਿਹਾਂ ਜਿਸ ਮਨੁੱਖ ਉੱਤੇ) ਪ੍ਰਭੂ ਨੇ ਕਿਰਪਾ ਕੀਤੀ, ਦਇਆ ਕੀਤੀ, ਉਸ ਨੂੰ ਦੁੱਖਾਂ ਵਿਚ ਡੁੱਬਦੇ ਨੂੰ (ਪ੍ਰਭੂ ਨੇ ਬਾਹੋਂ ਫੜ ਕੇ) ਬਚਾ ਲਿਆ, ਪ੍ਰਭੂ ਨੇ ਉਸ ਦੀ ਕੀਤੀ ਕੋਈ ਸੇਵਾ ਨਹੀਂ ਵੇਖੀ ਕੋਈ ਮਿਹਨਤ ਨਹੀਂ ਵੇਖੀ, (ਦੁੱਖਾਂ ਤੋਂ) ਬਚਾਣ ਦੀ ਸਮਰੱਥਾ ਵਾਲੇ ਨੇ ਦਇਆ ਦੇ ਸੋਮੇ ਨੇ ਉਸ ਦੀ ਰੱਖਿਆ ਕਰ ਦਿੱਤੀ ।੩।ਹੇ ਨਾਨਕ! (ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ) ਮੁੜ ਮੁੜ ਸੁਣ ਕੇ (ਜਿਸ ਮਨੁੱਖ ਦੇ) ਮਨ ਵਿਚ (ਸਿਫ਼ਤਿ-ਸਾਲਾਹ ਕਰਨ ਦਾ) ਚਾਉ ਪੈਦਾ ਹੋ ਗਿਆ, ਉਹ ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਣ ਲੱਗ ਪਿਆ । (ਗੁਣ) ਗਾਂਦਿਆਂ ਗਾਂਦਿਆਂ ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ । ਗੁਰੂ ਦੀ ਕਿਰਪਾ ਨਾਲ ਉਸ ਨੇ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜ ਲਈ ।੪।੨੦।੩੧।
    RAAMKALEE, FIFTH MEHL:
    Blessing me with His Name, He has purified and sanctified me. The Lords wealth is my capital. False hope has left me; this is my wealth. Breaking my bonds, the Lord has linked me to His service. I am a devotee of the Lord, Har, Har; I sing the Glorious Praises of the Lord. || 1 || The unstruck sound current vibrates and resounds. The Lords humble servants sing His Glorious Praises with love and delight; they are honored by the Divine Guru. || 1 || Pause || My pre-ordained destiny has been activated; I have awakened from the sleep of countless incarnations. In the Saadh Sangat, the Company of the Holy, my aversion is gone. My mind and body are imbued with love for the Lord. || 2 || The Merciful Savior Lord has saved me. I have no service or work to my credit. In His Mercy, God has taken pity on me; He lifted me up and pulled me out, when I was suffering in pain. || 3 || Listening, listening to His Praises, joy has welled up within my mind. Twenty-four hours a day, I sing the Glorious Praises of the Lord. Singing, singing His Praises, I have obtained the supreme status. By Gurus Grace, Nanak is lovingly focused on the Lord. || 4 || 20 || 31 ||
    9 min
  • Jan 03,2024 Hukamnama Sahib
    ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
    ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।
    ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।
    ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।
    (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।
    (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।
    DHANAASAREE, FIFTH MEHL:
    Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||
    7 min
  • Jan 02,2024 Hukamnama Sahib
    ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥
    26 min
  • Jan 01,2024 Hukamnama Sahib
    ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
    ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।
    ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।
    15 min
  • Dec 30,2023 Hukamnama Sahib
    ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥
    ਅਰਥ: (ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧।ਰਹਾਉ।
    ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧।
    ਹੇ ਨਾਨਕ! ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।
    Meaning: (O brother! Maya-Mohya Jiva) never attaches his mind to God (the feet of God). Running (for the sake of Maya), (its) life passes away, the treasure of all virtues does not chant the name of God. 1. Stay. He continues to accumulate wealth by cheating one by one, using many methods to run around for the sake of wealth. Due to forgetting the name of God, many sorrows befall him. The strong illusion that captivates the mind eats away at its spiritual life. 1.
    O Nanak! Say-) O Gobind! O mercy! O Kripal! O sea of ​​happiness! Oh Hari! I have come to you. O my lord! Have mercy on me, do not focus on my deeds. 2.16.25.
    5 min
  • Dec 28,2023 Hukamnama Sahib
    ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
    19 min
  • Dec 27,2023 Hukamnama Sahib
    ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥
    ਅਰਥ: (ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ।
    ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ। ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ?
    ਹੇ ਪ੍ਰਭੂ-ਪਤੀ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਵਿਸਥਾਰ ਨਾਲ ਦੱਸਾਂ? ਤੇ ਮੈਂ ਤੇਰਾ ਕੇਹੜਾ ਕੇਹੜਾ ਨਾਮ ਲਵਾਂ? (ਤੇਰੇ ਅਨੇਕਾਂ ਗੁਣਾਂ ਨੂੰ ਵੇਖ ਕੇ ਤੇਰੇ ਅਨੇਕਾਂ ਹੀ ਨਾਮ ਜੀਵ ਲੈ ਰਹੇ ਹਨ) । ਤੇਰੇ ਬਖ਼ਸ਼ੇ ਹੋਏ ਕਿਸੇ ਇੱਕ ਸੁੰਦਰ ਪਦਾਰਥ ਦੀ ਰਾਹੀਂ ਭੀ (ਤੇਰੀਆਂ ਦਾਤਾਂ ਦੇ ਲੇਖੇ ਤਕ) ਨਹੀਂ ਪਹੁੰਚ ਸਕਦੀ (ਬਸ!) ਮੈਂ ਤੈਥੋਂ ਕੁਰਬਾਨ ਹੀ ਕੁਰਬਾਨ ਜਾਂਦੀ ਹਾਂ।
    (ਹੇ ਸਹੇਲੀਏ! ਵੇਖ ਮੇਰੀ ਅਭਾਗਤਾ!) ਸੋਨਾ, ਚਾਂਦੀ, ਮੋਤੀ ਤੇ ਹੀਰਾ ਆਦਿਕ ਸੋਹਣੇ ਕੀਮਤੀ ਪਦਾਰਥ-ਇਹ ਚੀਜ਼ਾਂ ਪ੍ਰਭੂ-ਪਤੀ ਨੇ ਮੈਨੂੰ ਦਿੱਤੀਆਂ, ਮੈਂ (ਉਸ ਨੂੰ ਭੁਲਾ ਕੇ ਉਸ ਦੀਆਂ ਦਿੱਤੀਆਂ) ਇਹਨਾਂ ਚੀਜ਼ਾਂ ਨਾਲ ਪਿਆਰ ਪਾ ਲਿਆ। ਮਿੱਟੀ ਪੱਥਰ ਆਦਿਕ ਦੇ ਬਣਾਏ ਹੋਏ ਸੋਹਣੇ ਘਰ-ਇਹੀ ਮੈਂ ਆਪਣੀ ਰਾਸ-ਪੂੰਜੀ ਬਣਾ ਲਏ। ਮੈਂ ਇਹਨਾਂ ਸੋਹਣੇ ਪਦਾਰਥਾਂ ਵਿਚ ਹੀ (ਫਸ ਕੇ) ਗ਼ਲਤੀ ਖਾ ਗਈ, (ਇਹ ਪਦਾਰਥ ਦੇਣ ਵਾਲੇ) ਉਸ ਖਸਮ-ਪ੍ਰਭੂ ਦੇ ਪਾਸ ਮੈਂ ਨਾਹ ਬੈਠੀ।
    ਮਾਇਆ ਦੇ ਮੋਹ ਵਿਚ ਫਸ ਕੇ ਜਿਸ ਜੀਵ-ਇਸਤ੍ਰੀ ਦੇ ਸ਼ੁਭ ਗੁਣ ਉਸ ਤੋਂ ਦੂਰ ਪਰੇ ਚਲੇ ਜਾਣ, ਤੇ ਉਸ ਦੇ ਅੰਦਰ ਨਿਰੇ ਪਖੰਡ ਹੀ ਇਕੱਠੇ ਹੋ ਜਾਣ, ਉਹ ਜਦੋਂ ਇਸ ਹਾਲ ਵਿਚ ਪਰਲੋਕ ਜਾਵੇ ਤਾਂ ਜਾ ਕੇ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਕੀਹ ਮੂੰਹ ਵਿਖਾਵੇਗੀ?
    ਹੇ ਪ੍ਰਭੂ! ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਪਏ ਰਿਹਾਂ ਮੈਨੂੰ ਬੁਢੇਪਾ ਆ ਗਿਆ ਹੈ, ਜੀਵਨ ਦੇ ਸਹੀ ਰਸਤੇ ਤੋਂ ਮੈਂ ਖੁੰਝੀ ਹੋਈ ਹਾਂ। ਹੇ ਪਤੀ! ਮੈਂ ਤੇਰੇ ਨਾਲੋਂ ਵਿਛੁੜੀ ਹੋਈ ਹਾਂ, ਮੈਂ ਨਿਰੇ ਦੁੱਖ ਹੀ ਦੁੱਖ ਸਹੇੜੇ ਹੋਏ ਹਨ।
    ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਵਾਲਾ ਹੈਂ, ਮੇਰੇ ਅੰਦਰ ਸਾਰੇ ਔਗੁਣ ਹੀ ਔਗੁਣ ਹਨ, ਫਿਰ ਭੀ ਨਾਨਕ ਦੀ ਬੇਨਤੀ (ਤੇਰੇ ਹੀ ਦਰ ਤੇ) ਹੈ ਕਿ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਤਾਂ ਸਦਾ ਹੀ ਤੇਰੇ ਨਾਮ-ਰੰਗ ਵਿਚ ਰੰਗੀਆਂ ਹੋਈਆਂ ਹਨ, ਮੈਨੂੰ ਅਭਾਗਣ ਨੂੰ ਭੀ ਕੋਈ ਇਕ ਰਾਤ ਬਖ਼ਸ਼ (ਮੇਰੇ ਉਤੇ ਭੀ ਕਦੇ ਮੇਹਰ ਦੀ ਨਿਗਾਹ ਕਰ) ।੧।
    RAAG SOOHEE, FIRST MEHL, KUCHAJEE ~ THE UNGRACEFUL BRIDE:
    ONE UNIVERSAL CREATOR GOD. BY THE GRACE OF THE TRUE GURU:
    I am ungraceful and ill-mannered, full of endless faults. How can I go to enjoy my Husband Lord? Each of His soul-brides is better than the rest — who even knows my name? Those brides who enjoy their Husband Lord are very blessed, resting in the shade of the mango tree. I do not have their virtue — who can I blame for this? Which of Your Virtues, O Lord, should I speak of? Which of Your Names should I chant? I cannot even reach one of Your Virtues. I am forever a sacrifice to You. Gold, silver, pearls and rubies are pleasing. My Husband Lord has blessed me with these things, and I have focused my thoughts on them. Palaces of brick and mud are built and decorated with stones; I have been fooled by these decorations, and I do not sit near my Husband Lord. The cranes shriek overhead in the sky, and the herons have come to rest. The bride has gone to her father-in-law’s house; in the world hereafter, what face will she show? She kept sleeping as the day dawned; she forgot all about her journey. She separated herself from her Husband Lord, and now she suffers in pain. Virtue is in You, O Lord; I am totally without virtue. This is Nanak’s only prayer: You give all Your nights to the virtuous soul-brides. I know I am unworthy, but isn’t there a night for me as well? || 1 |
    11 min
  • Dec 26,2023 Hukamnama Sahib
    ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥
    ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ।
    ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧।
    ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩।
    ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ।
    ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।
    RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:
    ONE UNIVERSAL CREATOR GOD. BY THE GRACE OF THE TRUE GURU:
    You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1
    12 min
  • Dec 25,2023 Hukamnama Sahib
    ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥
    ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥{ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥ ਗੁਰਮਤੀ ਸਾਂਤਿ ਵਸੈ ਸਰੀਰ ॥ ਸਬਦੁ ਚੀਨ੍ਹ੍ਹਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥ ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬॥ ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥ ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ ॥ ਆਪੇ ਕੀਤੋਨੁ ਗੁਰ ਵੀਚਾਰੁ ॥੮॥ ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ ਸੁਖੁ ਨ ਆਗੈ ਹੋਇ ॥ ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥ ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥
    24 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners