Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Dec 14,2023 Hukamnama Sahib
    The daily Hukamnama Sahib and Sangrand Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯। SORAT’H, FIRST MEHL: The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||
    22 min
  • Dec 13,2023 Hukamnama Sahib
    ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥
    20 min
  • Dec 12,2023 Hukamnama Sahib
    ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥
    ਅਰਥ: (ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧।ਰਹਾਉ।
    ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧।
    ਹੇ ਨਾਨਕ! ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।
    Meaning: (O brother! Maya-Mohya Jiva) never attaches his mind to God (the feet of God). Running (for the sake of Maya), (its) life passes away, the treasure of all virtues does not chant the name of God. 1. Stay. He continues to accumulate wealth by cheating one by one, using many methods to run around for the sake of wealth. Due to forgetting the name of God, many sorrows befall him. The strong illusion that captivates the mind eats away at its spiritual life. 1.
    O Nanak! Say-) O Gobind! O mercy! O Kripal! O sea of ​​happiness! Oh Hari! I have come to you. O my lord! Have mercy on me, do not focus on my deeds. 2.16.25.
    6 min
  • Dec 11,2023 Hukamnama Sahib
    ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
    ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
    ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ
    18 min
  • Dec 10,2023 Hukamnama Sahib
    ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
    ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
    18 min
  • Dec 09,2023 Hukamnama Sahib
    RAAG DHANAASAREE, THE WORD OF DEVOTEE KABEER JEE:
    ONE UNIVERSAL CREATOR GOD. BY THE GRACE OF THE TRUE GURU:
    ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ h
    ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।
    ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।
    ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।
    (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।
    (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।
    ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।
    RAAG DHANAASAREE, THE WORD OF DEVOTEE KABEER JEE:
    ONE UNIVERSAL CREATOR GOD. BY THE GRACE OF THE TRUE GURU:
    Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||
    7 min
  • Dec 08,2023 Hukamnama Sahib
    ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥
    ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।
    ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥
    ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧।
    ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥
    ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ।
    ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥
    ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ।
    ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653}
    ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨।
    ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
    ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭।
    SHALOK, FOURTH MEHL:
    Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||
    - December 07, 2023
    11 min
  • Dec 07,2023 Hukamnama Sahib
    ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
    ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।
    ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।
    ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।
    ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।
    ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।
    DHANAASAREE, FOURTH MEHL:
    Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||
    8 min
  • Dec 05,2023 Hukamnama Sahib
    ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥
    ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥
    ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥
    ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥
    19 min
  • Dec 04,2023 Hukamnama Sahib
    ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
    ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।
    (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧।
    ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨।
    ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩।
    ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।
    SORAT'H, FIFTH MEHL:
    Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 ||
    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners