Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Oct 03,2023 Hukamnama Sahib
    ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥
    ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧।
    (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧।
    (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।
    SORAT’H, FIFTH MEHL:
    My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||
    5 min
  • Oct 02,2023 Hukamnama Sahib
    ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥
    ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ।
    ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ-ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ।੧।
    ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-(ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?।੨।੨।
    SORATH, NINTH MEHL
    The mind remains in the mind. He does not meditate on the Lord, nor does he perform service at sacred shrines, and so death seizes him by the hair. || 1 || Pause || Wife, friends, children, carriages, property, total wealth, the entire world - know that all of these things are false. The Lords meditation alone is true. || 1 || Wandering, wandering around for so many ages, he has grown weary, and finally, he obtained this human body. Says Nanak, this is the opportunity to meet the Lord; why dont you remember Him in meditation? || 2 || 2 ||
    4 min
  • Sep 30,2023 Hukamnama Sahib
    The daily Hukamnama sahib from Sri Darbar Sahib Amritsar including Punjabi and English translation audio
    ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
    ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕ' ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ।
    ਅਰਥ: ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ, ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ।
    ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ। ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ-(ਇਹ ਸਾਰੀ) ਖ਼ੁਰਾਕ ਬਣਾ; ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ।੧।
    ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥
    ਅਰਥ: ਸਰੀਰ (ਮਾਨੋ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋ) ਮਹਿਫ਼ਲ ਹੈ, ਕੂੜ ਨਾਲ ਭਰੀ ਹੋਈ ਵਾਸ਼ਨਾਂ (ਮਾਨੋ) ਕਟੋਰੀ ਹੈ ਤੇ ਜਮ ਕਾਲ (ਮਾਨੋ) ਪਿਲਾਉਂਦਾ ਹੈ। ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ (ਭਾਵ, ਅਹੰਕਾਰ ਤ੍ਰਿਸ਼ਨਾ ਕੂੜ ਆਦਿਕ ਦੇ ਕਾਰਨ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ) ।
    ਪ੍ਰਭੂ ਦਾ ਗਿਆਨ (ਮਾਨੋ) ਗੁੜ ਹੋਵੇ, ਸਿਫ਼ਤਿ-ਸਾਲਾਹ ਰੋਟੀਆਂ, (ਪ੍ਰਭੂ ਦਾ) ਡਰ ਮਾਸ-ਇਹ ਖ਼ੁਰਾਕ ਹੋਵੇ, ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ।੨।
    ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥
    (ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਤੇ ਉਸ ਦੀ ਧਾਰ (ਭਾਵ, ਜਿਸ ਦੀ ਧਾਰ) ਅਮਰ ਕਰਨ ਵਾਲੀ ਹੋਵੇ, ਸਤਸੰਗਤਿ ਨਾਲ ਮੇਲ ਹੋਵੇ (ਭਾਵ, ਮਜਲਸ ਸਤਸੰਗਤਿ ਹੋਵੇ) , ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਕਟੋਰੀ ਹੋਵੇ, (ਤਾਂ ਹੀ ਮਨੁੱਖ) (ਇਸ ਸ਼ਰਾਬ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਕਰਦੇ ਹਨ।੧।
    ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥
    ਪ੍ਰਭੂ ਆਪ ਹੀ ਦੇਵਤੇ, ਮਨੁੱਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ, ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ) , ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ, ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ, ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਣਨ ਵਾਲਾ ਹੈ।੧੨।
    SHALOK, MARDAANAA 1:
    The Dark Age of Kali Yuga is the vessel, filled with the wine of sex; the mind is the drinker. Anger is the cup, filled with emotional attachment; egotism is the bartender. Drinking too much in the company of falsehood and greed, one is ruined. So let good deeds be your distillery, and let Truth be the molasses you ferment; make the most excellent wine of Truth. Make virtue your bread, good conduct the ghee, and modesty the dish of meat. As Gurmukh, these are obtained, O Nanak; consuming them, evil and corruption depart. || 1 || MARDAANAA: The body is the bottle, self-conceit is the wine, an --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
    31 min
  • Sep 29,2023 Hukamnama Sahib
    ਰਾਮਕਲੀ ਮਹਲਾ ੪ ॥ ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥ ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥ ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥ ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥ ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮||
    ਹੇ ਮੇਰੇ ਰਾਮ! ਮੇਰੇ ਵੱਡੇ ਭਾਗ ਹੋ ਗਏ ਹਨ, ਗੁਰੂ ਦੀ ਰਾਹੀਂ, ਹੇ ਹਰੀ! ਤੇਰਾ ਨਾਮ ਮੈਂ ਆਪਣੇ ਗਲ ਵਿਚ ਪ੍ਰੋ ਲਿਆ ਹੈ। ਗੁਰੂ ਦੀ ਸਰਨ ਪੈ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਸੁਣੀ ਹੈ, ਤੇ, ਉਹ ਮੇਰੇ ਮਨ ਵਿਚ ਪਿਆਰੀ ਲੱਗ ਰਹੀ ਹੈ।੧।ਰਹਾਉ।
    ਹੇ ਭਾਈ! ਪ੍ਰਭੂ ਦੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ (ਹੀ) ਸਭ ਤੋਂ ਵੱਡਾ ਵਿਅਕਤੀ ਹੈ। ਗੁਰੂ ਨੂੰ ਮਿਲਣ ਨਾਲ ਮਨੁੱਖ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਆਤਮਕ ਜੀਵਨ ਦੀ ਦਾਤਿ ਦੇ ਦਿੱਤੀ, ਉਹ ਮਨੁੱਖ ਪ੍ਰਭੂ ਦੇ ਜੀਵਨ ਦੇਣ ਵਾਲੇ ਨਾਮ ਨੂੰ (ਹਿਰਦੇ ਵਿਚ) ਸੰਭਾਲ ਰੱਖਦਾ ਹੈ।੧।
    ਹੇ ਭਾਈ! ਤੇਤੀ ਕ੍ਰੋੜ (ਦੇਵਤੇ) ਪਰਮਾਤਮਾ ਦਾ ਧਿਆਨ ਧਰਦੇ ਰਹਿੰਦੇ ਹਨ, ਪਰ ਉਸ ਦੇ ਗੁਣਾਂ ਦਾ ਅੰਤ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦੇ। (ਅਨੇਕਾਂ ਐਸੇ ਭੀ ਹਨ ਜੋ ਆਪਣੇ) ਹਿਰਦੇ ਵਿਚ ਕਾਮ-ਵਾਸਨਾ ਧਾਰ ਕੇ (ਪਰਮਾਤਮਾ ਦੇ ਦਰ ਤੋਂ) ਇਸਤ੍ਰੀ (ਹੀ) ਮੰਗਦੇ ਹਨ, (ਉਸ ਦੇ ਅੱਗੇ) ਹੱਥ ਪਸਾਰ ਕੇ (ਦੁਨੀਆ ਦੇ) ਧਨ-ਪਦਾਰਥ (ਹੀ) ਮੰਗਦੇ ਹਨ।੨।
    ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਪਰਮਾਤਮਾ ਦੇ ਨਾਮ ਦਾ ਜਾਪ ਹੀ ਸਭ ਤੋਂ ਵੱਡਾ ਕੰਮ ਹੈ। ਮੈਂ ਤਾਂ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਹੀ ਆਪਣੇ ਹਿਰਦੇ ਵਿਚ ਵਸਾਂਦਾ ਹਾਂ। ਹੇ ਭਾਈ! ਜੇ ਵੱਡੀ ਕਿਸਮਤ ਹੋਵੇ ਤਾਂ ਹੀ ਹਰਿ-ਨਾਮ ਜਪਿਆ ਜਾ ਸਕਦਾ ਹੈ (ਜੇਹੜਾ ਮਨੁੱਖ ਜਪਦਾ ਹੈ ਉਸ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।੩।
    ਹੇ ਭਾਈ! ਸੰਤ ਜਨ ਪਰਮਾਤਮਾ ਦੇ ਨੇੜੇ ਵੱਸਦੇ ਹਨ, ਪਰਮਾਤਮਾ ਸੰਤ ਜਨਾਂ ਦੇ ਨੇੜੇ ਵੱਸਦਾ ਹੈ। ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਪਰਮਾਤਮਾ ਸਾਡਾ ਪਿਉ ਹੈ, ਪਰਮਾਤਮਾ ਸਾਡੀ ਮਾਂ ਹੈ। ਸਾਨੂੰ ਬੱਚਿਆਂ ਨੂੰ ਪਰਮਾਤਮਾ ਹੀ ਪਾਲਦਾ ਹੈ।੪।੬।੧੮।|
    Meaning: O my Rama! I have had great fortunes, through the Guru, O Hari! I have taken your name in my neck. I have listened to your praises while falling under the shelter of the Guru, and she seems lovely in my mind. 1. Stay. Hey brother! The Guru (He) is the greatest person who gives the gift of Lord's name. By meeting the Guru, man gets God in his heart. To whom the whole Guru has given the gift of spiritual life, that man preserves the life-giving name of the Lord (in his heart). 1.
    Hey brother! Tens of crores (gods) keep on paying attention to the Lord, but cannot find the end of His merits. (Many are also those who, with lust in their hearts, ask (from God) for a wife, (before him) with outstretched hands and ask for (worldly) wealth. 2 .
    (O my mother! Apart from chanting the name of the Lord) I do not think (does not feel good) of any other work. As the Guru inspires to chant, I chant the name of the Lord in my mind. Hey brother! Those who live without name, they walk around (in the world) like shameless people, they are dishonored many times. 3.
    O Lord of life of the world! O my Lord! Place your name in my heart, and give me spiritual life. O Nanak! This is the gift of the name, the Guru is complete, the Guru is complete. The name of the Lord can be meditated only by meeting the Guru. 4.5.
    8 min
  • Sep 28,2023 Hukamnama Sahib
    ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥
    ਅਰਥ: (ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ, (ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ। ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ।
    ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ (ਜਿਨ੍ਹਾਂ ਦੇ ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ) ਗੱਲਾਂ ਕਰਦੇ ਹਨ। ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ।
    ਨਾਨਕ ਆਖਦਾ ਹੈ– ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ। 16।
    ਭਾਵ: ਸਤਿਗੁਰੂ ਦੀ ਬਾਣੀ ਹੀ ਆਤਮਕ ਆਨੰਦ ਪ੍ਰਾਪਤ ਕਰਨ ਦਾ ਵਸੀਲਾ ਹੈ। ਪਰ ਗੁਰਬਾਣੀ ਉਹਨਾਂ ਦੇ ਹੀ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਭਾਗਾਂ ਵਿਚ ਧੁਰੋਂ ਇਹ ਲੇਖ ਲਿਖਿਆ ਹੁੰਦਾ ਹੈ। SatGuru) This beautiful word (spiritual) is a happy word, (Sightivate that Satguru Jihar is everlasting bliss. But this Gur - The Gur "resides in their minds, whose premises written on the forehead.
    Eradicated many such people (whose hearts whose mind does not dwell, but the knowledge) speak. The spiritual joy did not get any of the things.
    Nanak, says - the Granted Shabad word of SatGuru is a spiritual jiling. 16.
    Meaning: Bani of SatGuru is the source of attaining spiritual bliss. But Gurbani dwells in their own Hirda with this article in part of the part.
    21 min
  • Sep 27,2023 Hukamnama Sahib
    ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
    ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
    ਰਾਗੁ ਟੋਡੀ ਮਹਲਾ ੪ ਘਰੁ ੧ ॥
    ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥
    ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ।
    ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।੧।
    ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।੨।
    ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩।
    ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।੪।੧।
    ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
    RAAG TODEE, CHAU-PADAS, FOURTH MEHL, FIRST HOUSE:
    Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. || 1 || Pause || My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. || 1 || Through the Lord’s Love, I have found the Naam, the Name of my Lord God, the Lord of the Universe, the Lord my God. The Lord seems so very sweet to my heart, mind and body; upon my face, upon my forehead, my good destiny is inscribed. || 2 || Those whose minds are attached to greed and corruption forget the Lord, the good Lord God. Those self-willed manmukhs are called foolish and ignorant; misfortune and bad destiny are written on their foreheads. || 3 || From the True Guru, I have obtained a discriminating intellect; the Guru has revealed the spiritual wisdom of God. Servant Nanak has obtained the Naam from the Guru; such is the destiny inscribed upon his forehead. || 4 || 1 ||
    9 min
  • Sep 26,2023 Hukamnama Sahib
    ਧਨਾਸਰੀ ਮਹਲਾ ੫॥
    ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
    Ang (673)
    ਧਨਾਸਰੀ ਮਹਲਾ ੫॥
    (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।
    DHANAASAREE, FIFTH MEHL:
    I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to Gods Mind. Chanting the Naam, all thirst and desire is satisfied; Nanak is satisfied and fulfilled. || 4 || 10 ||
    7 min
  • Sep 25,2023 Hukamnama Sahib
    ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬। SORAT’H, FIFTH MEHL: The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||
    9 min
  • Sep 24,2023 Hukamnama Sahib
    The daily Hukamnama Sahib from Sri Darbari Sahib Amritsar including English and Punjabi translation audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬। SORAT’H, FIFTH MEHL: The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 || ----- Brought to you by @ Gs jhampur ---------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
    18 min
  • Sep 23,2023 Hukamnama Sahib
    ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
    ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।
    ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।
    ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।
    TODEE, FIFTH MEHL:
    In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||
    5 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners