Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Sep 11,2023 Hukamnama Sahib
    ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥
    ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।
    ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
    ਅਰਥ: ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ।੨।
    ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥
    ਅਰਥ: ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ।
    ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥
    ਅਰਥ: (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।
    SHALOK, THIRD MEHL:
    O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||
    9 min
  • Sep 10,2023 Hukamnama Sahib
    ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
    18 min
  • Sep 09,2023 Hukamnama Sahib
    ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
    ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।
    ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।
    ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।
    ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।
    SORAT’H, NINTH MEHL:
    O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||
    Email This
    BlogThis!
    Share to Twitter
    Share to Facebook
    Share to Pinterest
    7 min
  • Sep 08,2023 Hukamnama Sahib
    RAAG SORAT’H, THE WORD OF DEVOTEE RAVI DAAS JEE:
    ONE UNIVERSAL CREATOR GOD. BY THE GRACE OF THE TRUE GURU:
    ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ {ਪੰਨਾ 658}
    ਅਰਥ: (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ।
    ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।
    (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।
    ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ-ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ।੩।੩।
    RAAG SORAT’H, THE WORD OF DEVOTEE RAVI DAAS JEE:
    ONE UNIVERSAL CREATOR GOD. BY THE GRACE OF THE TRUE GURU:
    I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? || 1 || You have not considered the sublime essence of the Name of the Lord, our King; this sublime essence shall cause you to forget all other essences. || 1 || Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. || 2 || We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on myf soul. || 3 || 3 ||
    6 min
  • Sep 07,2023 Hukamnama Sahib
    ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
    ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।
    ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।
    ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।
    ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।
    RAAG DHANAASAREE, THIRD MEHL, FOURTH HOUSE:
    ONE UNIVERSAL CREATOR GOD. BY THE GRACE OF THE TRUE GURU:
    I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||
    6 min
  • Sep 06,2023 Hukamnama Sahib
    ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥
    16 min
  • Sep 05,2023 Hukamnama Sahib
    ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥
    ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ।
    ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥
    ਅਰਥ: ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ।੧।
    ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥
    ਅਰਥ: ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ।
    ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥
    ਅਰਥ: ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨।
    ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥
    ਅਰਥ: ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ।
    ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥
    ਅਰਥ: (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ।
    ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥
    ਅਰਥ: ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ।੧੧।
    SHALOK, THIRD MEHL:
    He Himself is pleased with His humble devotees; my Beloved Lord attaches them to Himself. The Lord blesses His humble devotees with royalty; He fashions the true crown upon their heads. They are always at peace, and immaculately pure; they perform service for the True Guru. They are not said to be kings, who die in conflict, and then enter again the cycle of reincarnation. O Nanak, without the Name of the Lord, they wander about with their noses cut off in disgrace; they get no respect at all. || 1 || THIRD MEHL: Hearing the teachings, he does not appreciate them, as long as he is not Gurmukh, attajched to the Word of the Shabad. Serving the True Guru, the Naam comes to abide in the mind, and doubts and fears run away. As he knows the True Guru, so he is transformed, and then, he lovingly focuses his consciousness on the Naam. O Nanak, through the Naam, the Name of the Lord, greatness is obtained; he shall be resplendent in the Court of the Lord hereafter. || 2 || PAUREE: The minds of the Gursikhs are filled with the love of the Lord; they come and worship the Guru. They trade lovingly in the Lord’s Name, and depart after earning the profit of the Lord’s Name. The faces of the Gursikhs are radiant; in the Court of the Lord, they are approved. The Guru, the True Guru, is the treasure of the Lord’s Name; how very fortunate are the Sikhs who share in this treasure of virtue. I am a sacrifice to those Gursikhs who, sitting and standing, meditate on the Lord’s Name. || 11 ||
    12 min
  • Sep 04,2023 Hukamnama Sahib
    ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥
    ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧।
    ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?।੧।ਰਹਾਉ।
    ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨।
    ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) , (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?।੩।
    (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪।
    ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।
    ਭਾਵ: ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ। ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ। ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ।
    GUJRI, PADAS OF RAVI DAAS JEE, THIRD HOUSE:
    ONE UNIVERSAL CREATOR GOD. BY THE GRACE OF THE TRUE GURU:
    The calf has contaminated the milk in the breasts. The bumble bee has contaminated the flower, and the fish the water. || 1 || O mother, where shall I find any offering for the Lord’s worship? I cannot find any other flowers worthy of the incomparable Lord. || 1 || Pause || The snakes encircle the sandalwood trees. Poison and nectar dwell there together. || 2 || Even with incense, lamps, offerings of food and fragrant flowers, how are Your slaves to worship You? || 3 || I dedicate and offer my body and mind to You. By Guru’s Grace, I attain the immaculate Lord. || 4 || I cannot worship You, nor offer You flowers. Says Ravi Daas, what shall my condition be hereafter? || 5 || 1 ||
    8 min
  • Sep 03,2023 Hukamnama Sahib
    ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
    18 min
  • Sep 02,2023 Hukamnama Sahib
    ਰਾਮਕਲੀ ਮਹਲਾ ੫ ॥ ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥ ਗੁਰ ਬਚਨੀ ਸਮਸਰਿ ਸੁਖ ਦੂਖ ॥ ਕਦੇ ਨ ਬਿਆਪੈ ਤ੍ਰਿਸਨਾ ਭੂਖ ॥ ਮਨਿ ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥ ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥ ਗੁਰੁ ਦਾਤਾ ਦਇਆਲ ਬਖਸਿੰਦੁ ॥ ਗੁਰ ਚਰਨੀ ਜਾ ਕਾ ਮਨੁ ਲਾਗਾ ॥ ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥ ਅਰਥ: ਹੇ ਸਭ ਗੁਣਾਂ ਵਾਲੇ ਭਗਵਾਨ! ਮੇਰੇ ਉਤੇ) ਕਿਰਪਾ ਕਰ (ਮੈਨੂੰ ਉਹ ਗੁਰੂ ਮਿਲਾ) ਜਿਸ ਗੁਰੂ ਨੂੰ ਮਿਲਿਆਂ (ਮਨ ਵਿਚੋਂ) ਅਹੰਕਾਰ ਦੂਰ ਹੋ ਜਾਂਦਾ ਹੈ, ਅਤੇ ਪਾਰਬ੍ਰਹਮ ਪ੍ਰਭੂ ਹਰ ਥਾਂ ਦਿੱਸ ਪੈਂਦਾ ਹੈ।੧।ਰਹਾਉ।
    (ਹੇ ਭਾਈ! ਗੁਰੂ ਦੇ) ਸੋਹਣੇ ਚਰਨਾਂ ਦਾ ਧਿਆਨ ਹਿਰਦੇ ਵਿਚ ਧਰ ਕੇ (ਗੁਰੂ ਦੇ) ਦਰਸ਼ਨ ਤੋਂ ਸਦਕੇ ਜਾਣਾ ਚਾਹੀਦਾ ਹੈ (ਦਰਸ਼ਨ ਦੀ ਖ਼ਾਤਰ ਆਪਾ-ਭਾਵ ਕੁਰਬਾਨ ਕਰ ਦੇਣਾ ਚਾਹੀਦਾ ਹੈ) । (ਹੇ ਭਾਈ! ਗੁਰੂ ਦੇ ਦਰ ਤੇ ਰਹਿਣ ਵਾਲੇ) ਸੰਤ ਜਨਾਂ ਦੀ ਚਰਨ-ਧੂੜ ਮੱਥੇ ਉਤੇ ਲਾਇਆ ਕਰ, (ਇਸ ਤਰ੍ਹਾਂ) ਅਨੇਕਾਂ ਜਨਮਾਂ ਦੀ ਖੋਟੀ ਮਤਿ ਦੀ ਮੈਲ ਲਹਿ ਜਾਂਦੀ ਹੈ।੧।
    ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ-ਇਹੀ ਹੈ ਗੁਰੂ ਦੀ ਸੋਭਾ (ਕਰਨੀ) । ਹੇ ਭਾਈ! ਸਦਾ ਪ੍ਰਭੂ ਦੇ ਗੁਣ ਗਾਇਆ ਕਰ-ਇਹੀ ਹੈ ਗੁਰੂ ਦੀ ਭਗਤੀ! ਹੇ ਭਾਈ! ਪਰਮਾਤਮਾ ਨੂੰ ਸਦਾ ਆਪਣੇ ਨੇੜੇ ਵੱਸਦਾ ਜਾਣ-ਇਹੀ ਹੈ ਗੁਰੂ ਦੇ ਚਰਨਾਂ ਵਿਚ ਧਿਆਨ ਧਰਨਾ। ਹੇ ਭਾਈ! ਗੁਰੂ ਦੇ ਸ਼ਬਦ ਨੂੰ (ਸਦਾ) ਸੱਚਾ ਕਰਕੇ ਮੰਨ।੨।
    ਹੇ ਭਾਈ! ਗੁਰੂ ਦੇ ਬਚਨਾਂ ਦੀ ਰਾਹੀਂ (ਸਾਰੇ) ਸੁਖ ਦੁਖ ਇਕੋ ਜਿਹੇ ਜਾਪਣ ਲੱਗ ਪੈਂਦੇ ਹਨ, ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਕਦੇ ਆਪਣਾ ਜ਼ੋਰ ਨਹੀਂ ਪਾ ਸਕਦੀ। ਗੁਰੂ ਦੇ ਸ਼ਬਦ ਦੀ ਰਾਹੀਂ ਮਨ ਵਿਚ ਸੰਤੋਖ ਪੈਦਾ ਹੋ ਜਾਂਦਾ ਹੈ, (ਮਨ) ਰੱਜ ਜਾਂਦਾ ਹੈ। ਪਰਮਾਤਮਾ ਦਾ ਨਾਮ ਜਪ ਕੇ ਸਾਰੇ ਪੜਦੇ ਕੱਜੇ ਜਾਂਦੇ ਹਨ (ਲੋਕ ਪਰਲੋਕ ਵਿਚ ਇੱਜ਼ਤ ਬਣ ਜਾਂਦੀ ਹੈ) ।੩।
    ਹੇ ਭਾਈ! ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਗੋਬਿੰਦ (ਦਾ ਰੂਪ) ਹੈ। ਗੁਰੂ ਦਾਤਾਰ (ਪ੍ਰਭੂ ਦਾ ਰੂਪ) ਹੈ, ਗੁਰੂ ਦਇਆ ਦੇ ਸੋਮੇ ਬਖ਼ਸ਼ਣਹਾਰ ਪ੍ਰਭੂ (ਦਾ ਰੂਪ) ਹੈ। ਹੇ ਨਾਨਕ! ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕ ਜਾਂਦਾ ਹੈ, ਉਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ।੪।੩੬।੪੭।
    RAAMKALEE, FIFTH MEHL:
    Let yourself be a sacrifice to the Blessed Vision of the Lord�s Darshan. Focus your heart�s meditation on the Lord�s lotus feet. Apply the dust of the feet of the Saints to your forehead, and the filthy evil-mindedness of countless incarnations will be washed off. || 1 || Meeting Him, egotistical pride is eradicated, and you will come to see the Supreme Lord God in all. The Perfect Lord God has showered His Mercy. || 1 || Pause || This is the Guru�s Praise, to chant the Name of the Lord. This is devotion to the Guru, to sing forever the Glorious Praises of the Lord. This is contemplation upon the Guru, to know that the Lord is close at hand. Accept the Word of the Guru�s Shabad as Truth. || 2 || Through the Word of the Guru�s Teachings, look upon pleasure and pain as one and the same. Hunger and thirst shall never afflict you. The mind becomes content and satisfied through the Word of the Guru�s Shabad. Meditate on the Lord of the Universe, and He will cover all your faults. || 3 || The Guru is the Supreme Lord God; the Guru is the Lord of the Universe. The Guru is the Great Giver, merciful and forgiving. One whose mind is attached to the Guru�s feet, O slave Nanak, is blessed with perfect destiny. || 4 || 36 || 47 ||
    14 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners