Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥

      ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

    ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।

    (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।

    (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।

    ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।

    ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।


    RAAMKALEE, FIRST MEHL:

    Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||

    8 min
  • ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥

    ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥  ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।  BILAAVAL, FIFTH MEHL:  If it pleases You, then cherish me. O Supreme Lord God, Transcendent Lord, O True Guru, I am Your child, and You are my Merciful Father.|| 1 || Pause || I am worthless; I have no virtues at all. I cannot understand Your actions. You alone know Your state and extent. My soul, body and property are all Yours. || 1 || You are the Inner-knower, the Searcher of hearts, the Primal Lord and Master; You know even what is unspoken. My body and mind are cooled and soothed, O Nanak, by God’s Glance of Grace. || 2 || 5 || 121 ||   --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»


    6 min
  • ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥

    ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫    ੴ ਸਤਿਗੁਰ ਪ੍ਰਸਾਦਿ ॥ ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥


    Meaning: (The first) twelve years of (age) passed in ignorance, (another) twenty years (passed, that is, thirty years passed, even then) no penance was performed; Thirty years (more passed, age exceeded sixty, even then) no bhajan-bandagi was performed, now he started rubbing his hands (because) he became old.1.

    In 'Mamta' itself (the age of youth) passed, the ocean of body-form dried up, and the strength of the arms (also ended).1. Stay.

    (Now even when old age comes, he makes efforts to escape death, but his efforts are like) building a dam in a dried-up pond (so that the water does not flow out of the pond), and building a fence around a cut field. A foolish man tries to keep his body, but (when he is in the form of a body) a thief (i.e., a body that has been kept silent) comes and takes away (the life). 2.

    The feet, head, hands start trembling, water flows from the eyes spontaneously, no clear words come out of the tongue. O fool! (Do) you hope to earn righteousness at that time? 3.

    The man on whom God shows mercy, and unites his mind (with His feet), that man gains the benefit of the Name-Form of God. Even when leaving the world, this same Name-Money goes with (a man) (but) this money is obtained by the grace of the True Guru. 4.

    Kabir says – O Saints! Listen, (no living being takes) any other wealth with him/her (at the time of death), because when the call comes from God, a person leaves wealth and home (everything here) and walks away. 5.2.15.


    ਅਰਥ:  (ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਤੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ।1। 

    'ਮਮਤਾ' ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ)।1। ਰਹਾਉ। 

    (ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ) , ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ। ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ।2। 

    ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ, ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ। ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ?।3। 

    ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ। ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ।4। 

    ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ, ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ।5।2।15।

    8 min
  • ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥

    ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ। (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1। ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2। ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3। ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।O beloved, support of my life! Don't forget me. You are the one whose devotion is always worshiped by the great ancestors, who is worshiped by the wisdom given by the Rishi Muni Guru. Always remember.1. Stay.(There is a story in the Puranas that the Vedas were composed by Brahma (the learned people) in a sweet tone from the mouth to the throat. Read daily, that Brahma was born from the cowl growing from the breath of Vishnu (on his birth-father To find the end of nature, I went with him, kept coming and going in darkness with him for many ages, but he Couldn't find the end of.1.That Lord is so big that the sun and the moon are like lamps in his glorious world, all His light is widespread in the world. If a person follows the path shown by his Guru and attains it day and night, he becomes one with a pure life. The man who follows his mind spends the night of his life in the darkness (of ignorance).2.Great yogis (relying on their own efforts) bring about samadhi and try to conquer the mind (but If a person focuses only on his own efforts, that inner light cannot be seen by his eyes. (The person who faces the Guru) the Guru stops the conflict in his mind, the Guru's presence within him Sweet devotion is felt in the form of words, the light of God awakens within it.3.Hey Nanak! (Pray =) O destroyer of gods and humans! O infinite! O June-free! And the immense Lord who resides in the stable palace! O life of the world! (Please grant me) may I reside in steadfastness. Cross my boat with an eye of mercy. 4.2.



    8 min
  • ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥

     

    ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥

    ਅਰਥ:  ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ।1। 

    ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ?।1। ਰਹਾਉ। 

    ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ?।2। 

    (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ)।3।1।23।

    The Lord who created (your) body from a drop (of the father), and protected you in the fire pit (of the mother's womb), protected you in the womb of the mother for ten months, (forgetting that) and taking birth in the world, Maya has come and oppressed you.1.

    O man! Why are you trapped in greed and losing your diamond birth? Why do you not sow the seed of the Lord's name and form in this human body (obtained) according to the deeds (done) in the previous birth?1. Stay.

    Now you have become old from a child, the past time will not be regained. When the accumulation will come from the head, then what will be the use of crying?2.

    (Even after becoming old) you are still creating hopes for (another) life, (and there) the accumulation is waiting for your breath (i.e., counting) when it will end. O Kabir! The world is a game of dice, (to win in this game) throw the dice of remembrance of the Lord (play the game of remembrance of the Lord).3.1. 23.

    6 min
  • ਧੋਖੇਬਾਜ਼ ਤੋ ਬਚਣਾ ਔਖਾ

    ਧੋਖੇਬਾਜ਼ ਤੋ ਬਚਣਾ ਔਖਾ

    ਬਣਾ ਕੇ ਆਪਣਾ ਕਰਨ ਧੋਖਾ

    ਪਹਿਲਾ ਚਾਪਲੂਸੀ ਕੰਮ ਨਿਕਲਿਆ ਤਾ ਬਦਸਲੂਕੀ ਕੰਮ ਇਹਨਾਂ ਲਈ ਬੜਾ ਸੌਖਾ

    ਹੁਣ ਬਸ ਓਹੀ ਬੱਚੂ ਜੋ ਦੇਵੇ ਨਾ ਕੋਈ ਮੌਕਾ It is difficult to escape from a cheater

    They deceive you by making you their own

    First they flatter you, then misbehaving is very easy for them

    Now they are just children who don't give them a chance

    1 min
  • ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥

    ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬। DHANAASAREE, FIFTH MEHL: I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||


    6 min
  • ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥

     ਰਾਗੁ ਸੂਹੀ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥ 

    ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ।

    ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ।

    ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧।

    ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥ 

    ਅਰਥ: ਹੇ ਭਾਈ! ਉਸ ਬੇਅੰਤ ਹਰੀ ਦਾ ਦਰਸਨ ਕਰ ਕੇ ਮੈਂ ਹੈਰਾਨ ਪਈ ਹੁੰਦੀ ਹਾਂ। ਹੇ ਭਾਈ! ਉਹ ਮੇਰਾ ਸੋਹਣਾ ਮਾਲਕ ਹੈ, ਮੈਂ ਉਸ ਦੇ ਸੋਹਣੇ ਚਰਨਾਂ ਦੀ ਧੂੜ ਹਾਂ।

    ਹੇ ਭਾਈ! ਪ੍ਰਭੂ ਦਾ ਦਰਸਨ ਕਰਦਿਆਂ ਮੇਰੇ ਅੰਦਰ ਜਿੰਦ ਪੈ ਜਾਂਦੀ ਹੈ, ਮੈਂ ਸ਼ਾਂਤ-ਚਿੱਤ ਹੋ ਜਾਂਦੀ ਹਾਂ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਜਗਤ ਦੇ ਸ਼ੁਰੂ ਵਿਚ ਉਹੀ ਸੀ, ਜਗਤ ਦੇ ਅਖ਼ੀਰ ਵਿਚ ਉਹੀ ਹੋਵੇਗਾ, ਹੁਣ ਇਸ ਵੇਲੇ ਭੀ ਉਹੀ ਹੈ। ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਉਹੀ ਵੱਸਦਾ ਹੈ।

    ਹੇ ਭਾਈ! ਉਸ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤਰਿਆ ਜਾ ਸਕਦਾ ਹੈ, ਅਨੇਕਾਂ ਹੀ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਦੇ ਆ ਰਹੇ ਹਨ। ਹੇ ਨਾਨਕ! ਆਖ-) ਹੇ ਪੂਰਨ ਪਰਮੇਸਰ! ਮੈਂ ਤੇਰੀ ਸਰਨ ਆਇਆ ਹਾਂ, ਤੇਰੀ ਹਸਤੀ ਦਾ ਅੰਤ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ਹੈ।੨।

    ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥


    ਅਰਥ: ਹੇ ਭਾਈ! ਪ੍ਰੀਤਮ ਹਰੀ (ਅਸਾਂ ਜੀਵਾਂ ਦੀ) ਜਿੰਦ ਦਾ ਆਸਰਾ ਹੈ, ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਉਸ ਦੀ ਯਾਦ ਨਹੀਂ ਛੱਡਾਂਗਾ-ਗੁਰੂ ਨੇ (ਮੈਨੂੰ) ਅਪਹੁੰਚ ਪਰਮਾਤਮਾ (ਨਾਲ ਮਿਲਾਪ) ਬਾਰੇ ਇਹ ਅਟੱਲ ਵਿਚਾਰ ਦੀ ਗੱਲ ਦੱਸੀ ਹੈ।

    ਹੇ ਭਾਈ! ਗੁਰੂ ਨੂੰ ਮਿਲ ਕੇ (ਜਦੋਂ ਗੁਰੂ ਦੀ ਰਾਹੀਂ ਨਾਮ ਦਾਤਿ) ਮਿਲਦੀ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ, (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਦੇ) ਜਨਮ ਤੋਂ ਮਰਨ ਤਕ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, (ਉਸ ਦੇ ਅੰਦਰ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਪੈਦਾ ਹੋ ਜਾਂਦੇ ਹਨ, (ਉਸ ਦੇ ਅੰਦਰੋਂ) ਹਉਮੈ ਦੀ ਗੰਢ ਨਾਸ ਹੋ ਜਾਂਦੀ ਹੈ।

    ਹੇ ਨਾਨਕ! ਪਰਮਾਤਮਾ ਸਭ ਜੀਵਾਂ ਦੇ ਅੰਦਰ ਹੈ, ਸਭ ਤੋਂ ਵੱਖਰਾ ਭੀ ਹੈ, (ਸਭ ਦੇ ਅੰਦਰ ਹੁੰਦਾ ਹੋਇਆ ਭੀ ਉਹ) ਮੋਹ ਅਤੇ ਈਰਖਾ (ਆਦਿਕ) ਤੋਂ ਨਿਰਲੇਪ ਰਹਿੰਦਾ ਹੈ। ਉਸ ਦੇ ਸੇਵਕ ਸਦਾ ਉਸ ਦੀ ਸਰਨ ਪਏ ਰਹਿੰਦੇ ਹਨ, ਉਹ ਪ੍ਰੀਤਮ ਹਰੀ ਸਭ ਜੀਵਾਂ ਦੇ ਮਨ ਦਾ ਆਸਰਾ (ਬਣਿਆ ਰਹਿੰਦਾ ਹੈ) ।੩।

    ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥ 

    ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਮੈਂ ਹਰੀ ਪ੍ਰਭੂ ਦਾ ਉਹ ਟਿਕਾਣਾ ਲੱਭ ਲਿਆ ਹੈ ਜੋ ਕਦੇ ਭੀ ਡੋਲਦਾ ਨਹੀਂ। ਜਦੋਂ ਮੈਂ ਵੇਖਿਆ ਕਿ (ਜਗਤ ਦੇ) ਸਾਰੇ (ਪਦਾਰਥ) ਨਾਸਵੰਤ ਹਨ, ਤਦੋਂ ਮੈਂ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਆਪਣਾ) ਮਨ ਜੋੜ ਲਿਆ।

    ਹੇ ਭਾਈ! ਪਰਮਾਤਮਾ ਕਦੇ ਨਾਸ ਹੋਣ ਵਾਲਾ ਨਹੀਂ, ਮੈਂ (ਤਾਂ) ਉਸ ਦੀ ਦਾਸੀ ਬਣ ਗਈ ਹਾਂ, ਉਹ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। (ਦੁਨੀਆ ਦੇ ਵੱਡੇ ਵੱਡੇ ਪ੍ਰਸਿੱਧ ਪਦਾਰਥ) ਧਰਮ ਅਰਥ ਕਾਮ (ਆਦਿਕ) ਸਾਰੇ ਹੀ (ਉਸ ਪ੍ਰਭੂ ਵਿਚ) ਮੌਜੂਦ ਹਨ, ਉਹ ਪ੍ਰਭੂ (ਜੀਵ ਦੇ) ਮਨ ਵਿਚ ਚਿਤਵੀ ਹੋਈ ਹਰੇਕ ਕਾਮਨਾ ਪੂਰੀ ਕਰ ਦੇਂਦਾ ਹੈ।


    ਹੇ ਭਾਈ! ਢੇਰ ਪੁਰਾਤਨ ਸਮਿਆਂ ਤੋਂ ਹੀ ਪੁਰਾਣੇ ਧਰਮ-ਪੁਸਤਕ) ਸਿਮ੍ਰਿਤੀਆਂ ਵੇਦ (ਆਦਿਕ) ਉਸ ਕਰਤਾਰ ਦੇ ਗੁਣ ਗਾਂਦੇ ਆ ਰਹੇ ਹਨ। ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਜੋਗੀ, ਸਾਰੇ ਰਿਸ਼ੀ ਮੁਨੀ (ਉਸੇ ਦਾ ਨਾਮ) ਸਿਮਰਦੇ ਆ ਰਹੇ ਹਨ। ਹੇ ਨਾਨਕ! ਉਹ ਮਾਲਕ-ਪ੍ਰਭੂ ਕਿਰਪਾ ਦਾ ਖ਼ਜ਼ਾਨਾ ਹੈ, ਮਨੁੱਖ ਵੱਡੇ ਭਾਗਾਂ ਨਾਲ ਉਸ ਦੀ ਸਰਨ ਪੈਂਦਾ ਹੈ, ਤੇ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੧।੧੧।


    16 min
  • ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥

    ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥

    ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ।

    ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧।

    ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨।

    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩।

    ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮।


    SORAT’H, FOURTH MEHL:

    The inner depths of my mind are pierced by love for the Lord; I cannot live without the Lord. Just as the fish dies without water, I die without the Lord’s Name. || 1 || O my God, please bless me with the water of Your Name. I beg for Your Name, deep within myself, day and night; through the Name, I find peace. || Pause || The song-bird cries out for lack of water — without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord. || 2 || The self-willed manmukhs are hungry, wandering around in the ten directions; without the Name, they suffer in pain. They are born, only to die, and enter into reincarnation again; in the Court of the Lord, they are punished. || 3 || But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord’s elixir. The Lord has become Merciful to meek Nanak, and through the Word of the Shabad, his desires are quenched. || 4 || 8 ||

    8 min
  • ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

    ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

    ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।

    (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।

    (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।

    (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।

    ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

    The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

    DHANAASAREE, FIFTH MEHL:

    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners