Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • April 21,2023 Hukamnama Sahib
    ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
    ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
    ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।
    ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।
    ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।
    ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।
    ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।
    ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।
    RAAG SORAT’H, THE WORD OF DEVOTEE KABEER JEE, FIRST HOUSE:
    ONE UNIVERSAL CREATOR GOD. BY THE GRACE OF THE TRUE GURU:
    When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||
    8 min
  • April 20,2023 Hukamnama Sahib
    ਬਿਲਾਵਲੁ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ 
    ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ 
    ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥
    ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥
    ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।
    (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।
    ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧।
    ਹੇ ਭਾਈ! ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।
    ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।
    ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨।
     (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ।
    ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ।
    ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ।੩।
     (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ
    12 min
  • April 19,2023 Hukamnama Sahib
    ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ 
    ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
    ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
    ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
    ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
    DHANAASAREE, FIFTH MEHL:
    You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||
    5 min
  • April 18,2023 Hukamnama Sahib
    ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
    ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।
    (ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।
    ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।
    ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।
    (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।
    SORAT�H, FIFTH MEHL:
    When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||
    8 min
  • April 17,2023 Hukamnama Sahib
    ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ 
    ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧।
    ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
    ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨।
    ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ 
    ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ।
    ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ।
    (ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ l9l
    Salok Fifth Mahalla My foot (in the mire of attachment) does not get lost in the (world-) river, because I have Thy love in my Hirda. O Husband (Lord)! I have placed my humble heart at your feet, O God! To swim across the world-ocean, Thou art Nanak's raft and boat.l1lOur (real) friends are the same human beings whose evil wisdom is dispelled by sight, but, O servant Nanak! I have searched the whole world, some rare (such human beings are found).l2lPauree (O Lord!) Seeing Thy devotees, Thou Master comest abide in our mind, the filth of the mind is cut off when we enter the Sadh Sangat, , (All ages) fear is cut off, because all the jinn and ghosts are hidden by the Sant (the one whose Maya) bonds are untied (his perverted form).This whole creation is the abode of the Lord, whose abode is the highest, which is inaccessible and infinite, the saints attach (our) love to that God. (O brother!) Day and night one should meditate on the Lord with folded hands, when the Lord Himself is kind, the company of His devotees would be obtained.l9l
    7 min
  • April 15,2023 Hukamnama Sahib
    ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥
    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
    8 min
  • April 14,2023 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||
    9 min
  • April 13,2023 Hukamnama Sahib
    ਵਡਹੰਸੁ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥
    ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।
    ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ 
    ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।
    ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥
    ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩।
    ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥
    ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪।
    ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥
    ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫।
    ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥
    ਅਰਥ: ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮ
    22 min
  • April 12,2023 Hukamnama Sahib
    ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥
    ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ) ਟਿਕਿਆ ਰਹੁ। ਹੇ ਮਨ! ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਤਾਲਾਬ ਵਿਚ ਇਸ਼ਨਾਨ ਕਰਿਆ ਕਰ, ਤੇਰੇ ਸਾਰੇ ਪਾਪਾਂ ਦਾ ਨਾਸ ਹੋ ਜਾਇਗਾ। ਹੇ ਮਨ! ਸਦਾ (ਹਰਿ-ਸਰ ਵਿਚ) ਇਸ਼ਨਾਨ ਕਰਦਾ ਰਿਹਾ ਕਰ। (ਜੇਹੜਾ ਮਨੁੱਖ ਇਹ ਇਸ਼ਨਾਨ ਕਰਦਾ ਹੈ) ਮਿੱਤਰ ਪ੍ਰਭੂ ਉਸ ਦੇ ਸਾਰੇ ਦੁੱਖ ਨਾਸ ਕਰ ਦੇਂਦਾ ਹੈ ਉਸ ਦਾ ਮੋਹ ਦਾ ਹਨੇਰਾ ਦੂਰ ਕਰ ਦੇਂਦਾ ਹੈ। ਉਸ ਮਨੁੱਖ ਨੂੰ ਜਨਮ-ਮਰਨ ਦਾ ਗੇੜ ਨਹੀਂ ਭੁਗਤਣਾ ਪੈਂਦਾ, ਮਿੱਤਰ-ਪ੍ਰਭੂ ਉਸ ਦੀਆਂ ਜਮ ਦੀਆਂ ਫਾਹੀਆਂ (ਆਤਮਕ ਮੌਤ ਲਿਆਉਣ ਵਾਲੀਆਂ ਫਾਹੀਆਂ) ਕੱਟ ਦੇਂਦਾ ਹੈ। ਹੇ ਮਨ! ਸਾਧ ਸੰਗਤਿ ਵਿਚ ਮਿਲ, ਪਰਮਾਤਮਾ ਦੇ ਨਾਮ-ਰੰਗ ਵਿਚ ਜੁੜਿਆ ਕਰ, ਸਾਧ ਸੰਗਤਿ ਵਿਚ ਹੀ ਤੇਰੀ ਹਰੇਕ ਆਸ ਪੂਰੀ ਹੋਵੇਗੀ।
    ਨਾਨਕ ਬੇਨਤੀ ਕਰਦਾ ਹੈ-ਹੇ ਹਰੀ! ਕਿਰਪਾ ਕਰ, ਤੇਰੇ ਸੋਹਣੇ ਕੋਮਲ ਚਰਨਾਂ ਵਿਚ ਮੇਰਾ ਮਨ ਸਦਾ ਟਿਕਿਆ ਰਹੇ।੧।
    ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥
    ਅਰਥ: ਸਾਧ ਸੰਗਤਿ ਵਿਚ ਸਦਾ ਆਤਮਕ ਆਨੰਦ ਤੇ ਖ਼ੁਸ਼ੀਆਂ ਦੀ (ਮਾਨੋ) ਇਕ-ਰਸ ਰੌ ਚਲੀ ਰਹਿੰਦੀ ਹੈ। ਸਾਧ ਸੰਗਤਿ ਵਿਚ ਸੰਤ ਜਨ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ। ਸੰਤ ਜਨ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਖ਼ਸਮ-ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਦੀ ਸੁਰਤਿ ਪਰਮਾਤਮਾ ਦੇ ਪ੍ਰੇਮ-ਰਸ ਦੇ ਰੰਗ ਵਿਚ ਭਿੱਜੀ ਰਹਿੰਦੀ ਹੈ। ਉਹ (ਇਸ ਮਨੁੱਖਾ ਜਨਮ ਵਿਚ) ਪਰਮਾਤਮਾ ਦੇ ਨਾਮ ਦੀ ਖੱਟੀ ਖੱਟਦੇ ਹਨ, (ਆਪਣੇ ਅੰਦਰੋਂ) ਆਪਾ-ਭਾਵ ਮਿਟਾ ਲੈਂਦੇ ਹਨ, ਚਿਰਾਂ ਤੋਂ ਵਿਛੁੜੇ ਹੋਏ (ਮੁੜ ਪਰਮਾਤਮਾ ਨੂੰ) ਮਿਲ ਪੈਂਦੇ ਹਨ। ਅਪਹੁੰਚ ਤੇ ਬੇਅੰਤ ਪਰਮਾਤਮਾ ਉਹਨਾਂ ਉਤੇ ਦਇਆ ਕਰਦਾ ਹੈ, (ਉਹਨਾਂ ਦੀ) ਬਾਂਹ ਫੜ ਕੇ (ਉਹਨਾਂ ਨੂੰ) ਆਪਣੇ ਬਣਾ ਲੈਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਉਹ ਸੰਤ ਜਨ ਸਦਾ ਲਈ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਬਾਣੀ ਉਹਨਾਂ ਦੇ ਅੰਦਰ ਮਿੱਠੀ ਮਿੱਠੀ ਰੌ ਚਲਾਈ ਰੱਖਦੀ ਹੈ।੨।
    ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥
    ਅਰਥ: ਹੇ ਭਾਗਾਂ ਵਾਲੇ! ਆਤਮਕ ਜੀਵਨ ਦੇਣ ਵਾਲੀ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸਦਾ ਸੁਣਿਆ ਕਰ। ਇਹ ਬਾਣੀ ਉਸ ਉਸ (ਵਡ-ਭਾਗੀ) ਦੇ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਮੱਥੇ ਉਤੇ ਪਰਮਾਤਮਾ ਦੀ ਬਖ਼ਸ਼ਸ਼ ਨਾਲ ਇਸ ਦੀ ਪ੍ਰਾਪਤੀ ਦਾ ਲੇਖ ਲਿਖਿਆ ਹੁੰਦਾ ਹੈ। ਜਿਸ ਜਿਸ ਮਨੁੱਖ ਉੱਤੇ ਪ੍ਰਭੂ ਆਪ ਕਿਰਪਾ ਕਰਦਾ ਹੈ ਉਹ ਬੰਦੇ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸਾਂਝ ਪਾਂਦੇ ਹਨ।
    (ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਸਾਂਝ ਪਾਂਦਾ ਹੈ) ਉਹ ਅਟੱਲ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ, ਉਹ ਮੁੜ ਕਦੇ ਆਤਮਕ ਮੌਤ ਨਹੀਂ ਸਹੇੜਦਾ, ਉਹ (ਆਪਣੇ ਅੰਦਰੋਂ) ਸਾਰੇ ਦੁੱਖ ਕਲੇਸ਼ ਝਗੜੇ ਦੂਰ ਕਰ ਲੈਂਦਾ ਹੈ, ਉਹ ਮਨੁੱਖ ਉਸ ਪਰਮਾਤਮਾ ਦੀ ਸਰਨ ਪ੍ਰਾਪਤ ਕਰ ਲੈਂਦਾ ਹੈ ਜੇਹੜਾ ਕਦੇ ਛੱਡ ਕੇ ਨਹੀਂ ਜਾਂਦਾ, ਉਸ ਮਨੁੱਖ ਦੇ ਮਨ ਵਿਚ, ਹਿਰਦੇ ਵਿਚ ਪ੍ਰਭੂ ਦੀ ਪ੍ਰੀਤਿ ਪਿਆਰੀ ਲੱਗਣ ਲੱਗ ਪੈਂਦੀ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਪਵਿਤ੍ਰ ਬਾਣੀ ਸਦਾ ਗਾਣੀ ਚਾਹੀਦੀ ਹੈ।੩।
    ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥
    ਅਰਥ: ('ਅੰਮ੍ਰਿਤ ਬਾਣੀ' ਦੀ ਬਰਕਤਿ ਨਾਲ ਮਨੁੱਖ ਦਾ) ਮਨ ਤੇ ਹਿਰਦਾ (ਪਰਮਾਤਮਾ ਦੀ ਯਾਦ ਵਿਚ ਇਸ ਤਰ੍ਹਾਂ) ਮਸਤ ਹੋ ਜਾਂਦਾ ਹੈ ਕਿ (ਇਸ ਦੀ ਬਾਬਤ) ਕੁਝ ਦੱਸਿਆ ਨਹੀਂ ਜਾ ਸਕਦਾ, (ਬੱਸ! ਇਹ ਹੀ ਕਿਹਾ ਜਾ ਸਕਦਾ ਹੈ ਕਿ) ਜਿਸ ਪਰਮਾਤਮਾ ਤੋਂ ਉਹ ਪੈਦਾ ਹੋਇਆ ਸੀ ਉਸ ਨੇ (ਉਸ ਨੂੰ) ਆਪਣੇ ਵਿਚ ਮਿਲਾ ਲਿਆ। ਤਾਣੇ ਪੇਟੇ ਵਾਂਗ ਪਰਮਾਤਮਾ ਦੀ ਜੋਤਿ ਵਿਚ ਮਿਲ ਕੇ (ਉਹ ਇਉਂ ਹੋ ਗਿਆ ਜਿਵੇਂ) ਪਾਣੀ ਵਿਚ ਪਾਣੀ ਮਿਲ ਜਾਂਦਾ ਹੈ। (ਫਿਰ ਉਸ ਮਨੁੱਖ ਨੂੰ) ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ, ਇਕ ਪਰਮਾਤਮਾ ਹੀ ਮੌਜੂਦ ਦਿੱਸਦਾ ਹੈ (ਉਸ ਤੋਂ ਬਿਨਾ) ਕੋਈ ਹੋਰ ਨਹੀਂ ਦਿੱਸਦਾ। ਉਸ ਮਨੁੱਖ ਨੂੰ ਪਰਮਾਤਮਾ ਜੰਗਲ ਵਿਚ, ਘਾਹ (ਦੇ ਹਰੇਕ ਤੀਲੇ) ਵਿਚ, ਸਾਰੇ ਸੰਸਾਰ ਵਿਚ ਵਿਆਪਕ ਜਾਪਦਾ ਹੈ (ਉਸ ਮਨੁੱਖ ਦੀ ਆਤਮਕ ਅਵਸਥਾ ਦਾ) ਮੁੱਲ ਬਿਆਨ ਨਹੀਂ ਕੀਤਾ ਜਾ ਸਕਦਾ। ਨਾਨਕ ਬੇਨਤੀ ਕਰਦਾ ਹੈ-ਜਿਸ ਪਰਮਾਤਮਾ ਨੇ (ਉਸ ਮਨੁੱਖ ਦੀ ਆਤਮਕ ਅਵਸਥਾ ਦੀ) ਇਹ ਖੇਡ ਬਣਾ ਦਿੱਤੀ ਉਹ ਆਪ ਹੀ ਉਸ ਨੂੰ ਸਮਝਦਾ ਹੈ।੪।੨।੫।
    Bihaagraa, Fifth Mehl: The Lord’s Feet are the Pools of Ambrosial Nectar; your dwelling is there, O my mind. Take your cleansing bath in the Ambrosial Pool of the Lord, and all of your sins shall be wiped away, O my soul. Take your cleansing ever in the Lord God, O friends, and the pain of darkness shall be dispelled. Birth and death shall not touch you, and the noose of Death shall be cut away. So join the Saadh Sangat, the Company of the Holy, and be imbued with the Naam
    15 min
  • April 11,2023 Hukamnama Sahib
    ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥
    ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ) , ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ।
    ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥
    ਅਰਥ: ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧।
    ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥
    ਅਰਥ: ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ।
    ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥
    ਅਰਥ: (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ।੨।
    ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥
    ਅਰਥ: ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ। ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ।
    ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥
    ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ।੨੨।
    SHALOK, THIRD MEHL:
    The filth of countless incarnations sticks to this mind; it has become pitch black. The oily rag cannot be cleaned by merely washing it, even if it is washed a hundred times. By Guru’s Grace, one remains dead while yet alive; his intellect is transformed, and he becomes detached from the world. O Nanak, no filth sticks to him, and he does not fall into the womb again. || 1 || THIRD MEHL: Kali Yuga is called the Dark Age, but the most sublime state is attained in this age. The Gurmukh obtains the fruit, the Kirtan of the Lord’s Praises; this is his destiny, ordained by the Lord. O Nanak, by Guru’s Grace, he worships the Lord night and day; he chants the Lord’s Name, and remains absorbed in the Lord’s devotional worship. || 2 || PAUREE: O Lord, unite me with the Saadh Sangat, the Company of the Holy, so that with my mouth, I may speak the sublime Word of the Guru’s Bani. I sing the Glorious Praises of the Lord, and constantly chant the Lord’s Name; through the Guru’s Teachings, I enjoy the Lord’s Love constantly. I take the medicine of meditation on the Lord’s Name, which has cured all diseases and multitudes of sufferings. Those who do not forget the Lord, while breathing or eating — know them to be the perfect servants of the Lord. Those Gurmukhs who worship the Lord in adoration end their subservience to the Messenger of Death, and to the world. || 22 ||
    8 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners