Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • April 09,2023 Hukamnama Sahib
    The daily Hukamnama Sahib from Sri Darbar Sahib Amritsar including English and Punjabi translation audio
    ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
    ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।
    ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।
    ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।
    ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।
    ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।
    DHANAASAREE, FOURTH MEHL:
    O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll
    Brought to you by @ Gs jhampur ---------------------------------------------------------------------. ---------------------------------------------------------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=
    7 min
  • April 08, 2023 Hukamnama Sahib
    The daily Hukamnama Sahib from Sri Darbar Sahib Amritsar including English and Punjabi translation audiooਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬। SHALOK, FOURTH MEHL: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
    10 min
  • April 07,2023 Hukamnama Sahib
    ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥
    ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ।
    ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧।
    ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥
    ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨।
    ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
    ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।
    SHALOK, FOURTH MEHL:
    Without serving the True Guru, the deeds which are done are only chains binding the soul. Without serving the True Guru, they find no place of rest. They die, only to be born again — they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. || 1 || THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 || PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant. Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 ||
    8 min
  • April 06,2023 Hukamnama Sahib
    ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
    ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।
    ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
    ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।
    ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।
    ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।
    ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।
    ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ
    19 min
  • April 05,2023 Hukamnama Sahib
    The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭। SHALOK THIRD MEHL: Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 || -----------------------------------------Brought to you by @ Gs jhampur ----------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=
    9 min
  • April 04,2023 Hukamnama Sahib
    April 04,2023 Hukamnama Sahib
    ਰਾਮਕਲੀ ਮਹਲਾ ੩ ਅਨੰਦੁ
    ੴ ਸਤਿਗੁਰ ਪ੍ਰਸਾਦਿ ॥
    ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥
    ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥
    ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥ ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥ ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥
    ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥ ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥ ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥ ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥ ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥ ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥
    ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥ ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥ ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥ ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥ ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥
    ਅਰਥ
    ਜੀਵਾਤਮਾ ਅਤੇ ਮਾਇਆ ਪੈਦਾ ਕਰ ਕੇ ਪਰਮਾਤਮਾ ਆਪ ਹੀ (ਇਹ) ਹੁਕਮ ਵਰਤਾਂਦਾ ਹੈ ਕਿ (ਮਾਇਆ ਦਾ ਜ਼ੋਰ ਜੀਵਾਂ ਉਤੇ ਪਿਆ ਰਹੇ) ਪ੍ਰਭੂ ਆਪ ਹੀ ਇਹ ਹੁਕਮ ਵਰਤਾਂਦਾ ਹੈ, ਆਪ ਹੀ ਇਹ ਖੇਡ ਵੇਖਦਾ ਹੈ (ਕਿ ਕਿਸ ਤਰ੍ਹਾਂ ਜੀਵ ਮਾਇਆ ਦੇ ਹੱਥਾਂ ਉਤੇ ਨੱਚ ਰਹੇ ਹਨ) , ਕਿਸੇ ਕਿਸੇ ਵਿਰਲੇ ਨੂੰ ਗੁਰੂ ਦੀ ਰਾਹੀਂ (ਇਸ ਖੇਡ ਦੀ) ਸੂਝ ਦੇ ਦੇਂਦਾ ਹੈ। (ਜਿਸ ਨੂੰ ਸੂਝ ਬਖ਼ਸ਼ਦਾ ਹੈ ਉਸ ਦੇ) ਮਾਇਆ (ਦੇ ਮੋਹ) ਦੇ ਬੰਧਨ ਤੋੜ ਦੇਂਦਾ ਹੈ, ਉਹ ਬੰਦਾ ਮਾਇਆ ਦੇ ਬੰਧਨਾਂ ਤੋਂ ਸੁਤੰਤਰ ਹੋ ਜਾਂਦਾ ਹੈ (ਕਿਉਂਕਿ) ਉਹ ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾ ਲੈਂਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਜੋਗਾ ਉਹੀ ਮਨੁੱਖ ਹੁੰਦਾ ਹੈ ਜਿਸ ਨੂੰ ਪ੍ਰਭੂ ਇਹ ਸਮਰੱਥਾ ਦੇਂਦਾ ਹੈ, ਉਹ ਮਨੁੱਖ ਇਕ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ (ਉਸ ਦੇ ਅੰਦਰ ਆਤਮਕ ਆਨੰਦ ਬਣਦਾ ਹੈ, ਤੇ ਉਹ ਮਾਇਆ ਦੇ ਮੋਹ ਵਿਚੋਂ ਨਿਕਲਦਾ ਹੈ) ।
    ਨਾਨਕ ਆਖਦਾ ਹੈ– ਪਰਮਾਤਮਾ ਆਪ ਹੀ (ਜੀਵਾਤਮਾ ਤੇ ਮਾਇਆ ਦੀ) ਰਚਨਾ ਕਰਦਾ ਹੈ ਤੇ ਆਪ ਹੀ (ਕਿਸੇ ਵਿਰਲੇ ਨੂੰ ਇਹ) ਸੂਝ ਬਖ਼ਸ਼ਦਾ ਹੈ (ਕਿ ਮਾਇਆ ਦਾ ਪ੍ਰਭਾਵ ਭੀ ਉਸ ਦਾ ਆਪਣਾ ਹੀ) ਹੁਕਮ (ਜਗਤ ਵਿਚ ਵਰਤ ਰਿਹਾ) ਹੈ।॥੨੬॥
    ਭਾਵ: ਪਰਮਾਤਮਾ ਦੀ ਰਜ਼ਾ ਅਨੁਸਾਰ ਜੀਵ ਮਾਇਆ ਦੇ ਹੱਥਾਂ ਉਤੇ ਨੱਚ ਰਹੇ ਹਨ। ਜਿਸ ਕਿਸੇ ਨੂੰ ਗੁਰੂ ਦੇ ਦੱਸੇ ਰਾਹ ਉਤੇ ਤੁਰਨ-ਜੋਗਾ ਬਣਾਂਦਾ ਹੈ, ਉਹ ਮਨੁੱਖ ਮਾਇਆ ਦੇ ਬੰਧਨਾਂ ਤੋਂ ਸੁਤੰਤਰ ਹੋ ਜਾਂਦਾ ਹੈ, ਉਸ ਦੀ ਸੁਰਤਿ ਪਰਮਾਤਮਾ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ, ਉਸ ਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ।
    ਸਿੰਮ੍ਰਿਤੀਆਂ ਸ਼ਾਸਤ੍ਰ ਆਦਿਕ ਪੜ੍ਹਨ ਵਾਲੇ ਪੰਡਿਤ ਸਿਰਫ਼ ਇਹੀ ਵਿਚਾਰਾਂ ਕਰਦੇ ਹਨ ਕਿ (ਇਹਨਾਂ ਪੁਸਤਕਾਂ ਅਨੁਸਾਰ) ਪਾਪ ਕੀਹ ਹੈ ਤੇ ਪੁੰਨ ਕੀਹ ਹੈ, ਉਹਨਾਂ ਨੂੰ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ। (ਇਹ ਗੱਲ ਯਕੀਨੀ ਜਾਣੋ ਕਿ) ਸਤਿਗੁਰੂ ਦੀ ਸਰਨ ਆਉਣ ਤੋਂ ਬਿਨਾ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ, ਜਗਤ ਤਿੰਨਾਂ ਗੁਣਾਂ ਵਿਚ ਹੀ ਭਟਕ ਭਟਕ ਕੇ ਗ਼ਾਫ਼ਿਲ ਹੋਇਆ ਪਿਆ ਹੈ, ਮਾਇਆ ਦੇ ਮੋਹ ਵਿਚ ਸੁੱਤਿਆਂ ਦੀ ਹੀ ਸਾਰੀ ਉਮਰ ਗੁਜ਼ਰ ਜਾਂਦੀ ਹੈ (ਸਿੰਮ੍ਰਿਤੀਆਂ ਸ਼ਾਸਤ੍ਰਾਂ ਦੀਆਂ ਵਿਚਾਰਾਂ ਇਸ ਨੀਂਦ ਵਿਚੋਂ ਜਗਾ ਨਹੀਂ ਸਕਦੀਆਂ) ।
    (ਮੋਹ ਦੀ ਨੀਂਦ ਵਿਚੋਂ) ਗੁਰੂ ਦੀ ਕਿਰਪਾ ਨਾਲ (ਸਿਰਫ਼) ਉਹ ਮਨੁੱਖ ਜਾਗਦੇ ਹਨ ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਨਾਮ ਵੱਸਦਾ ਹੈ ਜੋ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ।
    ਨਾਨਕ ਆਖਦਾ ਹੈ– ਉਹੀ ਮਨੁੱਖ ਆਤਮਕ ਆਨੰਦ ਮਾਣਦਾ ਹੈ ਜੋ ਹਰ ਵੇਲੇ ਪ੍ਰਭੂ ਦੀ ਯਾਦ ਦੀ ਲਗਨ ਵਿਚ ਟਿਕਿਆ ਰਹਿੰਦਾ ਹੈ, ਤੇ ਜਿਸ ਦੀ ਉਮਰ (ਇਸ ਤਰ੍ਹਾਂ ਮੋਹ ਦੀ ਨੀਂਦ ਵਿਚੋਂ) ਜਾਗਦਿਆਂ ਬੀਤਦੀ ਹੈ॥27॥
    ਭਾਵ: ਕਰਮ-ਕਾਂਡ ਅਨੁਸਾਰ ਕਿਹੜਾ ਪੁੰਨ-ਕਰਮ ਹੈ ਤੇ ਕਿਹੜਾ ਪਾਪ-ਕਰਮ ਹੈ– ਸਿਰਫ਼ ਇਹ ਵਿਚਾਰ ਮਨੁੱਖ ਦੇ ਅੰਦਰ ਆਤਮਕ ਆਨੰਦ ਪੈਦਾ ਨਹੀਂ ਕਰ ਸਕਦੀ। ਗੁਰੂ ਦੀ ਕਿਰਪਾ ਨਾਲ ਜਿਹੜਾ ਮਨੁੱਖ ਸਦਾ ਹਰਿ-ਨਾਮ ਸਿਮਰਦਾ ਹੈ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਹੈ, ਉਹ ਵਿਕਾਰਾਂ ਵਲੋਂ ਸੁਚੇਤ ਰਹਿੰਦਾ ਹੈ, ਤੇ, ਆਤਮਕ ਆਨੰਦ ਮਾਣਦਾ ਹੈ।
     
    (ਜੇ ਆਤਮਕ ਆਨੰਦ ਪ੍ਰਾਪਤ ਕਰਨਾ ਹੈ ਤਾਂ) ਉਸ ਪਰਮਾਤਮਾ ਨੂੰ ਕਦੇ ਭੁਲਾਣਾ ਨਹੀਂ ਚਾਹੀਦਾ, ਜੋ ਮਾਂ ਦੇ ਪੇਟ ਵਿਚ (ਭੀ) ਪਾਲਣਾ ਕਰਦਾ ਹੈ, ਇਤਨੇ ਵੱਡੇ ਦਾਤੇ ਨੂੰ ਮਨੋਂ ਭੁਲਾਣਾ ਨਹੀਂ ਚਾਹੀਦਾ ਜੋ (ਮਾਂ ਦੇ ਪੇਟ ਦੀ) ਅੱਗ ਵਿਚ (ਭੀ) ਖ਼ੁਰਾਕ ਅਪੜਾਂਦਾ ਹੈ।
    (ਇਹ ਮੋਹ ਹੀ ਹੈ ਜੋ ਆਨੰਦ ਤੋਂ ਵਾਂਜਿਆਂ ਰੱਖਦਾ ਹੈ, ਪਰ) ਉਸ ਬੰਦੇ ਨੂੰ (ਮੋਹ ਆਦਿਕ) ਕੁਝ ਭੀ ਪੋਹ ਨਹੀਂ ਸਕਦਾ ਜਿਸ ਨੂੰ ਪ੍ਰਭੂ ਆਪਣੇ ਚਰਨਾਂ ਦੀ ਪ੍ਰੀਤ ਬਖ਼ਸ਼ਦਾ ਹੈ। (ਪਰ ਜੀਵ ਦੇ ਕੀਹ ਵੱਸ?) ਪ੍ਰਭੂ ਆਪ ਹੀ ਆਪਣੀ ਪ੍ਰੀਤ ਦੀ ਦਾਤਿ ਦੇਂਦਾ ਹੈ। (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਉਸ ਨੂੰ ਸਿਮਰਦੇ ਰਹਿਣਾ ਚਾਹੀਦਾ ਹੈ।
    ਨਾਨਕ ਆਖਦਾ ਹੈ– (ਜੇ ਆਤਮਕ ਆਨੰਦ ਦੀ ਲੋੜ ਹੈ ਤਾਂ) ਇਤਨੇ ਵੱਡੇ ਦਾਤਾਰ ਪ੍ਰਭੂ ਨੂੰ ਕਦੇ ਭੀ ਭੁਲਾਣਾ ਨਹੀਂ ਚਾਹੀਦਾ॥28॥
    ਭਾਵ: ਪਰਮਾਤਮਾ ਜਿਸ ਮਨੁੱਖ ਨੂੰ ਆਪਣੇ ਚਰਨਾਂ ਦਾ ਪਿਆਰ ਬਖ਼ਸ਼ਦਾ ਹੈ, ਉਸ ਮਨੁੱਖ ਉਤੇ ਕੋਈ ਭੀ ਵਿਕਾਰ
    22 min
  • April 03,2023 Hukamnama Sahib
    ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥
    ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧।ਰਹਾਉ।
    (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ 'ਧੂਪ ਦੀਪ' ਦੀ ਕ੍ਰਿਆ ਹੈ।੧।
    ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।੨।
    ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।੩।
    ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।੪।੧੨।੧੪।
    Meaning: O brother! The God to whom this body is given to us, it is life and wealth, should be praised for eight hours (at all times). 1. Stay. (O brother! The people of Karma Kandi worship the gods and goddesses, burn incense and light lamps before them, but) the person on whom the Guru is blessed with great fortune, that person (with incense lamp etc.) Takes the shelter of God, always resting his head at God's feet, worshiping God is the action of 'Dhup Deep' for that person. 1.
    Hey brother! God joins His servants in His devotion by His grace, removes all their sufferings from birth to death and merges them in His feet. Joy remains within those who sing the praises of the All-Blessing God. 2. Hey brother! One should remain in the company of the Guru and chant the name of God, this is the religious act and this is the real knowledge. Hey brother! Make the feet of God, the knower of everyone's heart and the creator of the world, a ship and cross this world-sea. 3.
    Hey brother! Those whom the Lord protects by His mercy, the (Kamadika) claws of fearsome foes flee beyond them. O Nanak! Whatever man God has favored, that man never loses his life in gambling (of vices). 4.12.14.
    9 min
  • April 02,2023 Hukamnama Sahib
    ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧    ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥
    ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥
    ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗਪਾਲ ਨੀਸਾਨੁ ਬਜਈਆ ॥੫॥ ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥
    ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥
    ਅਰਥ: ਹੇ ਭਾਈ! ਸੋਹਣੇ ਰਾਮ ਦਾ ਹਰਿ-ਨਾਮ ਮੇਰੇ ਵਾਸਤੇ (ਮੇਰੀ ਜ਼ਿੰਦਗੀ ਦਾ) ਆਸਰਾ (ਬਣ ਗਿਆ) ਹੈ, (ਹੁਣ) ਮੈਂ ਉਸ ਦੇ ਨਾਮ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦਾ। ਗੁਰੂ ਦੀ ਸਰਨ ਪੈ ਕੇ (ਮੈਂ ਤਾਂ) ਹਰਿ-ਨਾਮ ਦਾ ਪਾਠ (ਹੀ) ਪੜ੍ਹਦਾ ਰਹਿੰਦਾ ਹਾਂ।੧।ਰਹਾਉ।
    ਹੇ ਭਾਈ! ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਰਸ ਦੇ ਗੀਤ ਗਾਂਦਾ ਰਹਿੰਦਾ ਹੈ, ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ) ਆਪੇ ਵਿਚ ਆਪਣਾ ਆਪ ਲੀਨ ਕਰ ਕੇ (ਆਪਣੇ ਅੰਦਰੋਂ) ਹਉਮੈ ਮਿਟਾ ਲੈਂਦਾ ਹੈ, (ਵਿਕਾਰਾਂ ਤੋਂ ਬਚੇ ਰਹਿਣ ਕਰਕੇ) ਉਸ ਦਾ ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ, ਉਸ ਦੀ ਜਿੰਦ ਨਿਰਭਉ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ।੧।
    ਹੇ ਭਾਈ! ਮਨੁੱਖ ਦਾ ਇਹ ਸਰੀਰ) ਇਕ ਅਜਿਹਾ ਘਰ ਹੈ ਜਿਸ ਦੇ ਦਸ ਦਰਵਾਜ਼ੇ ਹਨ, (ਇਹਨਾਂ ਦਰਵਾਜ਼ਿਆਂ ਦੀ ਰਾਹੀਂ) ਦਿਨ ਰਾਤ (ਕਾਮ ਕ੍ਰੋਧ ਲੋਭ ਮੋਹ ਅਹੰਕਾਰ) ਪੰਜ ਚੋਰ ਸੰਨ੍ਹ ਲਾਈ ਰੱਖਦੇ ਹਨ, (ਇਸ ਦੇ ਅੰਦਰੋਂ) ਆਤਮਕ ਜੀਵਨ ਵਾਲਾ ਸਾਰਾ ਧਨ ਚੁਰਾ ਕੇ ਲੈ ਜਾਂਦੇ ਹਨ। (ਆਤਮਕ ਜੀਵਨ ਵਲੋਂ) ਅੰਨ੍ਹੇ ਹੋ ਚੁਕੇ ਮਨ ਦੇ ਮੁਰੀਦ ਮਨੁੱਖ ਨੂੰ (ਆਪਣੇ ਲੁੱਟੇ ਜਾਣ ਦਾ) ਪਤਾ ਹੀ ਨਹੀਂ ਲੱਗਦਾ।੨।
    ਹੇ ਭਾਈ! ਇਹ ਮਨੁੱਖਾ ਸਰੀਰ, ਮਾਨੋ,) ਸੋਨੇ ਦਾ ਕਿਲ੍ਹਾ (ਉੱਚੇ ਆਤਮਕ ਗੁਣਾਂ ਦੇ) ਮੋਤੀਆਂ ਨਾਲ ਭਰਿਆ ਹੋਇਆ ਹੈ, (ਇਹਨਾਂ ਹੀਰਿਆਂ ਨੂੰ ਚੁਰਾਣ ਲਈ ਲੁੱਟਣ ਲਈ ਕਾਮਾਦਿਕ) ਚੋਰ ਡਾਕੂ ਆ ਕੇ (ਇਸ ਵਿਚ) ਲੁਕੇ ਰਹਿੰਦੇ ਹਨ। ਜਿਹੜੇ ਮਨੁੱਖ ਆਤਮਕ ਜੀਵਨ ਦੇ ਸੋਮੇ ਪ੍ਰਭੂ ਵਿਚ ਸੁਰਤਿ ਜੋੜ ਕੇ ਸੁਚੇਤ ਰਹਿੰਦੇ ਹਨ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਇਹਨਾਂ ਚੋਰਾਂ ਡਾਕੂਆਂ ਨੂੰ) ਫੜ ਕੇ ਬੰਨ੍ਹ ਲੈਂਦੇ ਹਨ।੩।
    ਹੇ ਭਾਈ! ਪਰਮਾਤਮਾ ਦਾ ਨਾਮ ਜਹਾਜ਼ ਹੈ ਜਹਾਜ਼, (ਉਸ ਜਹਾਜ਼ ਦਾ) ਮਲਾਹ (ਗੁਰੂ ਦਾ) ਸ਼ਬਦ ਹੈ, (ਜਿਹੜਾ ਮਨੁੱਖ ਇਸ ਜਹਾਜ਼ ਦਾ ਆਸਰਾ ਲੈਂਦਾ ਹੈ, ਉਸ ਨੂੰ) ਗੁਰੂ (ਵਿਕਾਰਾਂ-ਭਰੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਜਮਰਾਜ-ਮਸੂਲੀਆ (ਭੀ ਉਸ ਦੇ) ਨੇੜੇ ਨਹੀਂ ਆਉਂਦਾ, (ਕਾਮਾਦਿਕ) ਕੋਈ ਚੋਰ ਭੀ ਸੰਨ੍ਹ ਨਹੀਂ ਲਾ ਸਕਦਾ।੪।
    ਹੇ ਭਾਈ! ਮੇਰਾ ਮਨ ਹੁਣ) ਸਦਾ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਕਰਦਿਆਂ (ਸਿਫ਼ਤਿ ਦਾ) ਅੰਤ ਨਹੀਂ ਲੱਭ ਸਕਦਾ। ਗੁਰੂ ਦੀ ਸਰਨ ਪੈ ਕੇ (ਮੇਰਾ ਇਹ) ਮਨ ਪ੍ਰਭੂ-ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹੈ, ਮੈਂ ਲੋਕ-ਲਾਜ ਦੂਰ ਕਰ ਕੇ ਜਗਤ-ਪਾਲਕ ਪ੍ਰਭੂ ਨੂੰ ਮਿਲਿਆ ਰਹਿੰਦਾ ਹਾਂ।੫।
    ਹੇ ਭਾਈ! ਅੱਖਾਂ ਨਾਲ (ਹਰ ਥਾਂ ਪ੍ਰਭੂ ਦਾ) ਦਰਸਨ ਕਰ ਕੇ (ਮੇਰਾ) ਮਨ (ਹੋਰ ਵਾਸਨਾਂ ਵਲੋਂ) ਰੱਜਿਆ ਰਹਿੰਦਾ ਹੈ, (ਮੇਰਾ) ਕੰਨ ਗੁਰੂ ਦੀ ਬਾਣੀ ਗੁਰੂ ਦੇ ਸ਼ਬਦ ਨੂੰ (ਹੀ) ਸੁਣਦੇ ਰਹਿੰਦੇ ਹਨ। (ਪ੍ਰਭੂ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ (ਮੇਰੀ) ਜਿੰਦ (ਨਾਮ-ਰਸ ਵਿਚ) ਭਿੱਜੀ ਰਹਿੰਦੀ ਹੈ, (ਮੈਂ) ਬੜੇ ਆਨੰਦ ਨਾਲ ਰਾਮ-ਗੋਪਾਲ ਦੇ ਗੁਣ ਗਾਂਦਾ ਰਹਿੰਦਾ ਹਾਂ।੬।
    ਹੇ ਭਾਈ! ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲੇ ਜੀਵ (ਸਦਾ) ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਉਹ) ਚੌਥਾ ਪਦ ਪ੍ਰਾਪਤ ਕਰ ਲੈਂਦਾ ਹੈ (ਜਿਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) । (ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਇਕ (ਪਿਆਰ-) ਨਿਗਾਹ ਨਾਲ ਸਾਰੀ ਲੁਕਾਈ ਨੂੰ ਇਕੋ ਜਿਹੀ ਜਾਣਦਾ ਹੈ, ਉਸ ਨੂੰ (ਇਹ ਪ੍ਰਤੱਖ) ਦਿੱਸ ਪੈਂਦਾ ਹੈ (ਕਿ) ਹਰ ਥਾਂ ਪਰਮਾਤਮਾ ਹੀ ਪਸਰਿਆ ਹੋਇਆ ਹੈ।੭।
    ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਹ) ਸਮਝ ਲੈਂਦਾ ਹੈ ਕਿ ਅਲੱਖ ਪ੍ਰਭੂ ਆਪ ਹੀ ਆਪ (ਹਰ ਥਾਂ ਮੌਜੂਦ) ਹੈ, ਹਰ ਥਾਂ ਪਰਮਾਤਮਾ ਦਾ ਹੀ ਨਾਮ ਹੈ, ਸਾਰੀ ਲੁਕਾਈ ਵਿਚ ਪਰਮਾਤਮਾ ਦੀ ਹੀ ਜੋਤਿ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਜੀ ਜਿਨ੍ਹਾਂ ਉਤੇ ਦਇਆਵਾਨ ਹੁੰਦੇ ਹਨ, ਉਹ ਮਨੁੱਖ ਭਗਤੀ-ਭਾਵਨਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ।੮।੧।
    BILAAVAL, FOURTH MEHL, ASHTAPADEES, ELEVENTH HOUSE:
    ONE UNIVERSAL CREATOR GOD. BY THE GRACE OF THE TRUE GURU:
    One who eliminates his self-centeredness, and eradicates his ego, night and day sings the songs of the Lord’s Love. The Gurmukh is inspired, his body is golden, and his light merges into the Light of the Fearless Lord. || 1 || I take the Support of the Name of the Lord,
    14 min
  • April 01,2023 Hukamnama Sahib
    ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ 
    ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ।6
    ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।
    ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧।
    ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨।
    ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩।
    ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ
    26 min
  • March 31,2023 Hukamnama Sahib
    ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥
    ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।
    ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।
    (ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।
    ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।
    (ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩।
    ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।
    ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।
    TILANG, FIRST MEHL:
    O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. || 1 || What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! || 2 || Go and ask the happy, pure soul-brides, how did they obtain their Husband Lord? Whatever the Lord does, accept that as good; do away with your own cl
    13 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners