Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • March 31,2023 Hukamnama Sahib
    ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥
    ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।
    ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।
    (ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।
    ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।
    (ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩।
    ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।
    ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।
    TILANG, FIRST MEHL:
    O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. || 1 || What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! || 2 || Go and ask the happy, pure soul-brides, how did they obtain their Husband Lord? Whatever the Lord does, accept that as good; do away with your own cl
    13 min
  • March 30,2023 Hukamnama Sahib
    ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥
    ਅਰਥ: ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ, ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ, ਜੋ (ਸਾਰੇ ਜਗਤ ਵਿਚ) ਹਰ ਥਾਂ ਮੌਜੂਦ ਹੈ। ਹੇ ਭਾਈ! ਉਸ ਹਰੀ ਦੀ ਸਿਫ਼ਤਿ-ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ, ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ, ਜੋ (ਜੀਵਾਂ ਦੇ) ਸਾਰੇ ਦੁੱਖ ਦੂਰ ਕਰਨ ਵਾਲਾ ਹੈ।੧।ਰਹਾਉ।
    (ਹੇ ਭਾਈ!) ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ। (ਹੇ ਭਾਈ!) ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ, (ਇਸ ਕਰਕੇ) ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ। (ਹੁਣ) ਮੈਂ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ।੧।
    ਹੇ (ਮੇਰੇ) ਮਨ! ਪਰਮਾਤਮਾ ਦੇ ਨਾਮ ਉਤੇ ਹੀ ਡੋਰੀ ਰੱਖ, ਪਰਮਾਤਮਾ ਦਾ ਨਾਮ ਮਾਇਆ ਦੇ ਮੋਹ ਨੂੰ ਪੂਰਨ ਤੌਰ ਤੇ (ਅੰਦਰੋਂ) ਮੁਕਾ ਦੇਂਦਾ ਹੈ। (ਹੇ ਭਾਈ!) ਜੇਹੜਾ ਮਨੁੱਖ ਦੁਨੀਆ ਦੇ ਕੰਮ-ਕਾਰ ਵਿਚ ਰਹਿੰਦਾ ਹੋਇਆ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਮਿਲਿਆ ਰਹਿੰਦਾ ਹੈ। (ਹੇ ਭਾਈ!) ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ, ਦਾਸ ਨਾਨਕ ਉਸ ਦੇ ਪੈਰੀਂ ਲੱਗਦਾ ਹੈ।੨।੧।੭।੪।੬।੭।੧੭।
    Meaning: O brother! Meditate on the Name of God, Who makes the vicars pure, Who makes His saints pass His devotees across (the world-sea), Who is present everywhere (in the whole world). Hey brother! One should always sing the praises of that deer, which is in the water, which is in the earth, which is the one who removes all the sufferings (of living beings). 1. Stay.
    (O brother!) God has made my life successful, (because by Guru's grace) I have started chanting the name of that God, who is the destroyer of all miseries. (O brother!) I have found a Guru who can deliver me from vices, (because of this) God has made my journey of life successful. (Now) I sing the praises of the Lord together in the Sadh Sangat. 1.
    O (my) mind! Keep the cord only on the name of God, the name of God stops the attachment of maya completely (from within). (O brother!) The man who lives in the affairs of the world and remains detached from the attachment of maya, that man remains at the feet of God. (O brother!) Whoever sings the praises of God, slave Nanak falls at his feet. 2.1.7.4.6.7.17.
    9 min
  • March 28,2023 Hukamnama Sahib
    ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥
    ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥
    ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥
    ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥
    ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ) । ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।
    ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧।
    ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨਿ੍ਹਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ। ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ।੨।
    ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ) , ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ। ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ।੩।
    ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨ) ਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ। ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ। ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ।
    ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ) । ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ੍ਰਿਸ਼ਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ। (ਇਸ ਬਿਪ
    19 min
  • March 27,2023 Hukamnama Sahib
    ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
    ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।
    ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।y
    ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।
    TODEE, FIFTH MEHL:
    In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||
    4 min
  • March 26,2023 Hukamnama Sahib
    ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥. Sort by date Show all posts
    Hukamnama Sahib April 11,2021/
    ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
    ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।
    ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।
    ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।
    ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।
    ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।
    DHANAASAREE, THIRD MEHL:
    Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ll
    11 min
  • March 25,2023 Hukamnama SAHIB
    ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥
    16 min
  • March 24,2023 Hukamnama Sahib
    SORAT’H, FIFTH MEHL:
    I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 ||
    ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥।
    ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।
    (ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।
    (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।
    6 min
  • March 23,2023 Hukamnama Sahib
    The daily Hukamnama Sahib from Sri Darbari Sahib Amritsar including English and Punjabi translation audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।  SORAT’H, FIFTH MEHL:  The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
    9 min
  • March 22,2023 Hukamnama Sahib
    ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
    ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।
    ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।
    ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।
    TODEE, FIFTH MEHL:
    My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||
    4 min
  • March 21,2023 Hukamnama Sahib
    ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ 
    ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।
    ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।
    ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।
    DHANAASAREE, FIFTH MEHL:
    One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||
     Brought to you by @ Gs jhampur ---------------------------------------------------------------------. ---------------------------------------------------------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
    5 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners