Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • June 05,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ 
    ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।
    ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।
    ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।
    ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।
    ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।
    SORAT’H, FIFTH MEHL:
    The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||
    ---
    Send in a voice message: https://anchor.fm/gsjhampur/message
    Support this podcast: https://anchor.fm/gsjhampur/support
    8 min
  • May 20,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 
    ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।
    ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।
    ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।
    ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।
    RAAG DHANAASAREE, THIRD MEHL, FOURTH HOUSE:
    ONE UNIVERSAL CREATOR GOD. BY THE GRACE OF THE TRUE GURU:
    I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||
    ---
    Send in a voice message: https://anchor.fm/gsjhampur/message
    Support this podcast: https://anchor.fm/gsjhampur/support
    8 min
  • May 11,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audio  ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ 
    ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ।
    ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧।
    ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩।
    ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪।
    ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬।
    ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭।
    ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ
    17 min
  • Congratulations on the ਖਾਲਸਾ ਸਾਜਨਾ ਦਿਵਸ
    Today is the ਖਾਲਸਾ ਸਾਜਨਾ ਦਿਵਸ। On this day in 1699 our 10th Master Guru Gobind Singh ji created the Khalsa Panth and prepared Anrit at Sri Anandpur Sahib Punjab India. First demanded 5 heads to cutoff for the creation of the Khalsa. Then 5 beloved ones Bhai Daya Singh Ji Bhai Dharam Singh ji Bhai Himmat Singh ji Bhai Mohkam Singh ji and Bhai Sahib Singh ji offered their heads and become beloved ones respectively. The Khalsa Sirjna divas is commemorated around the world. Congratulations
    ---
    Send in a voice message: https://anchor.fm/gsjhampur/message
    Support this podcast: https://anchor.fm/gsjhampur/support
    1 min
  • Feb 28,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audioਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 
    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
    8 min
  • Feb 26,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audioਰਾਗੁ ਸੂਹੀ ਮਹਲਾ ੩ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥
    ਅਰਥ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ।
    ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪।
    ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰ
    39 min
  • Feb 25,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audioਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ 
    ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।
    ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।
    ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।
    ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।
    ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।
    ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।
    ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।
    ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ
    16 min
  • Feb 24,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audioਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥
    ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।
    ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।
    ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।
    SORAT’H, FIFTH MEHL:
    The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||
    5 min
  • Feb 22,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audioਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥
    ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ 
    ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।
    ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।
    ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।
    ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।
    ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।
    ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।
    RAAG SORAT’H, THE WORD OF DEVOTEE KABEER JEE, FIRST HOUSE:
    ONE UNIVERSAL CREATOR GOD. BY THE GRACE OF THE TRUE GURU:
    When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||
    8 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners