Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Feb 21,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjabi audioਜੈਤਸਰੀ ਮਹਲਾ ੪ ਘਰੁ ੧ ਚਉਪਦੇ
    ੴ ਸਤਿਗੁਰ ਪ੍ਰਸਾਦਿ ॥
    ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 
    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
    JAITSREE, FOURTH MEHL, FIRST HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
    8 min
  • Feb 20,2022 Hukamnama Sahib
    The daily Hukamnama Sahib from Sri Darbar Sahib Amritsar translated by Gurjit Singh Jhampur including Punjabi and English audioਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
    ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।
    ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ।
    ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧।
    ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) ।
    ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ।
    ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ।
    ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ।
    ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨।
    ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ।
    ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ।
    ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩।
    ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ
    19 min
  • Feb 19,2022 Hukamnama Sahib
    The daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 
    ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
    ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
    ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
    ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
    ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
    ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
    ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
    ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
    ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
    ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
    ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪ
    20 min
  • Feb 18,2022 Hukamnama Sahib
    The daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਸੂਹੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥
    ਅਰਥ: ਹੇ ਭਾਈ! ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ।੧।ਰਹਾਉ।
    ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ।੧।
    ਹੇ ਮੇਰੀ ਮਾਂ! ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ।੨।
    ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ। ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ।੩।
    ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ।੪।੧।੫।
    RAAG SOOHEE, FOURTH MEHL, SECOND HOUSE:
    ONE UNIVERSAL CREATOR GOD. BY THE GRACE OF THE TRUE GURU:
    Following the Guru’s Teachings, I searched and searched the body-village; I found the wealth of the Name of the Lord, Har, Har. || 1 || The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. || 1 || Pause || Singing the Glorious Praises of the Lord, I live, O my mother. The Merciful True Guru implanted the Glorious Praises of the Naam within me. || 2 || I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. || 3 || By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. || 4 || 1 || 5 ||
    7 min
  • Feb 17,2022 Hukamnama Sahib
    The daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 
    ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।
    ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।
    ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।
    ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।
    DHANAASAREE, DEVOTEE RAVI DAAS JEE:
    ONE UNIVERSAL CREATOR GOD. BY THE GRACE OF THE TRUE GURU:
    There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
    6 min
  • Feb 16,2022 Hukamnama Sahib
    The daily Hukamnama Sahib from Sri Darbar Sahib Amritsar including translation in English and Punjab ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
    ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।
    ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।
    ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।
    ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।
    ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।
    SORAT’H, FIFTH MEHL, THIRD HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||
    1 hr 8 min
  • Feb 15,2022 Hukamnama Sahib
    The daily Hukamnama Sahib from Sri Darbar Sahib Amritsar translated by Gurjit Singh Jhampur including Punjabi and English audioਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ 
    ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।
    ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।
    ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।
    (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।
    ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।
    TILANG, THE WORD OF DEVOTEE KABEER JEE:
    ONE UNIVERSAL CREATOR GOD. BY THE GRACE OF THE TRUE GURU:
    The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||
    7 min
  • Feb 14,2022 Hukamnama Sahib
    The daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ 
    ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।
    ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।
    ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।
    DHANAASAREE, FIFTH MEHL:
    One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||
    4 min
  • Feb 13,2022 Hukamnama Sahib
    The daily Hukamnama Sahib from Sri Darbar Sahib Amritsar translated by Gurjit Singh Jhampur including Punjabi and English audioਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 
    ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
    ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
    ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
    ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
    ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
    ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
    ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
    ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
    ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
    ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
    ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲ
    20 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners