
Sign up to save your podcasts
Or


ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1
ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ਅਰਥ: ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ।੧।ਰਹਾਉ।ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ।੧।ਹੇ ਭਾਈ! ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ।੨।ਹੇ ਭਾਈ! ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ।੩।ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ।੪।੨੨।੨੮।ਨੋਟ: ਸਾਰਾ ਸ਼ਬਦ "ਭੂਤ ਕਾਲ" ਵਿਚ ਹੈ, ਇਸ ਦਾ ਭਾਵ 'ਸਦਾ ਵਾਸਤੇ' ਸਮਝਣਾ ਹੈ। ਅਰਥ 'ਵਰਤਮਾਨ ਕਾਲ' ਵਿਚ ਕਰ ਲੈਣਾ ਹੈ।SOOHEE, FIFTH MEHL:God covers the many shortcomings of His slaves. Granting His Mercy, God makes them His own. || 1 || You emancipate Your humble servant, and rescue him from the noose of the world, which is just a dream. || 1 || Pause || Even huge mountains of sin and corruption are removed in an instant by the Merciful Lord. || 2 || Sorrow, disease and the most terrible calamities are removed by meditating on the Naam, the Name of the Lord. || 3 || Bestowing His Glance of Grace, He attaches us to the hem of His robe. Grasping the Lord’s Feet, O Nanak, we enter His Sanctuary. || 4 || 22 || 28 ||
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗਆਭਰਣੀ ॥੨॥੮॥੧੨॥
ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ।
ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾਸਕੇ।੧।
ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾਗਹਣਾ ਹੈ।੨।੮।੧੨।
JAITSREE, FIFTH MEHL:
After wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya — do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. || 2 || 8 || 12 ||
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।
ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।
ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।
DHANAASAREE, FOURTH MEHL:
Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥SORAT’H, FIFTH MEHL:
ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।
ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।
(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।
ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।
ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।
SORAT’H, FIRST MEHL:
ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥
ਅਰਥ: ਹੇ ਭਾਈ! ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ।੧।ਰਹਾਉ।
ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ) । ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ।੧।
ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ।੨।
ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ। ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ।੩।
ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ।੪।੫।੧੦।
O brother! The God who is pervading all beings, keep chanting His (name) with the tongue (in this way), no sorrow can prevail. 1. Stay.
O brother! Mother, father, son, Maya-(none of these can become a companion of a being forever), (cannot be helpful even when sorrow occurs). By remaining in the company of the Guru, one can remove all sorrows and troubles. 1.
O brother! The world is trapped in the craving for Maya, the hunger for Maya, and the burning of Maya. Those who praise God, (their hearts) become cold and cool. 2.
O brother! Even after making millions of efforts, one does not get satisfaction (from the craving for Maya). Singing songs of the Lord's praise, the mind becomes satisfied. 3.
O Lord, who knows everyone's heart! O Master! Your servant (Nanak) requests (at your door) that you give the gift of your devotion.4.5.10.
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੩ ਘਰੁ ੩ ॥
ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮੑਾਲੇ ॥੨॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥
ONE UNIVERSAL CREATOR GOD. BY THE GRACE OF THE TRUE GURU:
RAAG SOOHEE, THIRD MEHL, THIRD HOUSE:
The Dear Lord protects His humble devotees; throughout the ages, He has protected them. Those devotees who become Gurmukh burn away their ego, through the Word of the Shabad. Those who burn away their ego through the Shabad, become pleasing to my Lord; their speech becomes True. They perform the Lord’s true devotional service, day and night, as the Guru has instructed them. The devotees’ lifestyle is true, and absolutely pure; the True Name is pleasing to their minds. O Nanak, the those devotees, who practice Truth, and only Truth, look beauteous in the Court of the True Lord. || 1 || The Lord is the social class and honor of His devotees; the Lord’s devotees merge in the Naam, the Name of the Lord. They worship the Lord in devotion, and eradicate self-conceit from within themselves; they understand merits and demerits. They understand merits and demerits, and chant the Lord’s Name; devotional worship is sweet to them. Night and day, they perform devotional worship, day and night, and in the home of the self, they remain detached. Imbued with devotion, their minds remain forever immaculate and pure; they see their Dear Lord always with them. O Nanak, those devotees are True in the Court of the Lord; night and day, they dwell upon the Naam. || 2 || The self-willed manmukhs practice devotional rituals without the True Guru, but without the True Guru, there is no devotion. They are afflicted with the diseases of egotism and Maya, and they suffer the pains of death and rebirth. The world suffers the pains of death and rebirth, and through the love of duality, it is ruined; without the Guru, the essence of reality is not known. Without devotional worship, everyone in the world is deluded and confused, and in the end, they depart with regrets. Among millions, there is scarcely one who realizes the Name of the True Lord. O Nanak, through the Naam, greatness is obtained; in the love of duality, all honor is lost. || 3 || In the home of the devotees, is the joy of true marriage; they chant the Glorious Praises of the Lord forever. He Himself blesses them with the treasure of devotion; conquering the thorny pain of death, they merge in the Lord. Conquering the thorny pain of death, they merge in the Lord; they are pleasing to the Lord’s Mind, and they obtain the true treasure of the Naam. This treasure is inexhaustible; it will never be exhausted. The Lord automatically blesses them with it. The humble servants of the Lord are exalted and elevated, forever on high; they are adorned with the Word of the Guru’s Shabad. O Nanak, He Himself forgives them, and merges them with Himself; throughout the ages, they are glorified. || 4 || 1 || 2 ||
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥
ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।
Meaning: The attachment of Maya (i.e., the thought that this thing is mine, this wealth is mine) is captivating to the mind, it has eaten the world without teeth (i.e., has swallowed the whole), the self-centered are consumed (in this 'love'), and the self-centered ones who have fixed their minds on the True Name are saved.
From the publisher's feed

3 Listeners

0 Listeners

0 Listeners