Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Feb 03,2022 Hukamnama Sahib
    Please call on whatsapp Number +15106578205 to support The Daily Hukamnama Sahib from Sri Darbar Sahib Amritsar translated by Gurjit Singh Jhampur in English and Punjabi audio.ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ 
    ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ।
    ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧।
    ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨।
    ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩।
    ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।
    SORAT’H, FOURTH MEHL, FIRST HOUSE:
    ONE UNIVERSAL CREATOR GOD. BY THE GRACE OF THE TRUE GURU:
    My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||
    9 min
  • Feb 01,2022 Hukamnama Sahib
    The Daily Hukamnama Sahib from Sri Darbar Sahib Amritsar translated by Gurjit Singh Jhampur including Punjabi and English audio.ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫    ੴ ਸਤਿਗੁਰ ਪ੍ਰਸਾਦਿ ॥ 
    ਆਸਾ ॥ ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥ ਬਾਬਾ ਮਾਇਆ ਮੋਹ ਹਿਤੁ ਕੀਨ੍ਹ੍ਹ ॥ ਜਿਨਿ ਗਿਆਨੁ ਰਤਨੁ ਹਿਰਿ ਲੀਨ੍ਹ੍ਹ ॥੧॥ ਰਹਾਉ ॥ ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥ ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥ ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥ ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥ 
    ਨੋਟ: ਪਹਿਲੀ ਤੁਕ ਦੇ ਲਫ਼ਜ਼ 'ਜਗਿ ਜੀਵਨੁ' ਅਤੇ ਅਖ਼ੀਰਲੀ ਤੁਕ ਦੇ 'ਜਗਜੀਵਨੁ' ਦਾ ਫ਼ਰਕ ਗਹੁ ਨਾਲ ਵੇਖਣ ਦੀ ਲੋੜ ਹੈ।
    ਅਰਥ: ਜਗਤ ਵਿਚ (ਮਨੁੱਖ ਦੀ) ਜ਼ਿੰਦਗੀ ਅਜਿਹੀ ਹੀ ਹੈ ਜਿਹਾ ਸੁਪਨਾ ਹੈ, ਜ਼ਿੰਦਗੀ ਸੁਪਨੇ ਵਰਗੀ ਹੀ ਹੈ। ਪਰ ਅਸਾਂ ਸਭ ਤੋਂ ਉੱਚੇ (ਸੁਖਾਂ ਦੇ) ਖ਼ਜ਼ਾਨੇ-ਪ੍ਰਭੂ ਨੂੰ ਛੱਡ ਕੇ, (ਇਸ ਸੁਪਨ-ਸਮਾਨ ਜੀਵਨ ਨੂੰ) ਸਦਾ ਕਾਇਮ ਰਹਿਣ ਵਾਲਾ ਜਾਣ ਕੇ ਇਸ ਨੂੰ ਗੰਢ ਦੇ ਰੱਖੀ ਹੈ।1।
    ਹੇ ਬਾਬਾ! ਅਸਾਂ ਮਾਇਆ ਨਾਲ ਮੋਹ-ਪਿਆਰ ਪਾਇਆ ਹੋਇਆ ਹੈ, ਜਿਸ ਨੇ ਸਾਡਾ ਗਿਆਨ-ਰੂਪ ਹੀਰਾ ਚੁਰਾ ਲਿਆ ਹੈ।1। ਰਹਾਉ।
    ਭੰਬਟ ਅੱਖਾਂ ਨਾਲ (ਦੀਵੇ ਦੀ ਲਾਟ ਦਾ ਰੂਪ) ਵੇਖ ਕੇ ਭੁੱਲ ਜਾਂਦਾ ਹੈ, ਮੂਰਖ ਅੱਗ ਨੂੰ ਨਹੀਂ ਵੇਖਦਾ। (ਤਿਵੇਂ ਹੀ) ਮੂਰਖ ਜੀਵ ਸੋਨੇ ਤੇ ਇਸਤ੍ਰੀ (ਦੇ ਮੋਹ) ਵਿਚ ਫਸ ਕੇ ਮੌਤ ਦੀ ਫਾਹੀ ਨੂੰ ਚੇਤੇ ਨਹੀਂ ਰੱਖਦਾ।2।
    ਕਬੀਰ ਆਖਦਾ ਹੈ– (ਹੇ ਭਾਈ! ਤੂੰ ਵਿਕਾਰ ਛੱਡ ਦੇਹ ਅਤੇ ਪ੍ਰਭੂ ਨੂੰ ਚੇਤੇ ਕਰ, ਉਹੀ (ਇਸ ਸੰਸਾਰ-ਸਮੁੰਦਰ ਵਿਚੋਂ) ਤਾਰਨ ਲਈ ਜਹਾਜ਼ ਹੈ, ਅਤੇ ਉਹ (ਸਾਡੇ) ਜੀਵਨ ਦਾ ਆਸਰਾ-ਪ੍ਰਭੂ ਐਸਾ ਹੈ ਕਿ ਕੋਈ ਹੋਰ ਉਸ ਵਰਗਾ ਨਹੀਂ ਹੈ।3।5। 27।
    AASAA:
    The life of the world is only a dream; life is just a dream. Believing it to be true, I grasped at it, and abandoned the supreme treasure. || 1 || O Father, I have enshrined love and affection for Maya, which has taken the jewel of spiritual wisdom away from me. || 1 || Pause || The moth sees with its eyes, but it still becomes entangled; the insect does not see the fire. Attached to gold and woman, the fool does not think of the noose of Death. || 2 || Reflect upon this, and abandon sin; the Lord is a boat to carry you across. Says Kabeer, such is the Lord, the Life of the World; there is no one equal to Him. || 3 || 5 || 27 ||
    6 min
  • Jan 31,2022 Hukamnama Sahib
    The Daily Hukamnama Sahib from Sri Darbar Sahib Amritsar translated by Gurjit Singh Jhampur in ਪੰਜਾਬੀ and English. ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ 
    ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।
    ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ 
    ਅਰਥ: ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ।
    ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ 
    ਅਰਥ: ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧।
    ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ 
    ਅਰਥ: ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) ।
    ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ 
    ਅਰਥ: ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ।੨।
    ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥
    ਅਰਥ: ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ।
    ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥
    ਅਰਥ: ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ।
    ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥
    SHALOK, THIRD MEHL:
    Those who meet the True Guru, ever sing the Kirtan of the Lord’s Praises. The Lord’s Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru’s Feet. Servant Nanak is the Lord’s slave; by His Grace, the Lord preserves his honor. || 1 || THIRD MEHL: In egotism, one is assailed by fear; he passes his life totally troubled by fear. Egotism is such a terrible disease; he dies, to be reincarnated — he continues coming and going. Those who have such pre-ordained destiny meet with the True Guru, God Incarnate. O Nanak, by Guru’s Grace, they are redeemed; their egos are burnt away through the Word of the Shabad. || 2 || PAUREE: The Lord’s Name is my immortal, unfathomable, imperishable Creator Lord, the Architect of Destiny. I serve the Lord’s Name, I worship the Lord’s Name, and my soul is imbued with the Lord’s Name. I know of no other as great as the Lord’s Name; the Lord’s Name shall deliver me in the end. The Generous Guru has given me the Lord’s Name; blessed, blessed are the Guru’s mother and father. I ever bow in humble reverence to my True Guru; meeting Him, I have come to know the Lord’s Name. || 16 ||
    9 min
  • Jan 30,2022 Hukamnama Sahib
    The Daily Hukamnama Sahib from Sri Darbar Sahib Amritsar by Gurjit Singh Jhampur translated in English and Punjabi audio. Please support to spread Gurbani around the world.ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ 
    ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ।
    ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧।
    ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥
    ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨।
    ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
     ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।
    SHALOK, FOURTH MEHL:
    Without serving the True Guru, the deeds which are done are only chains binding the soul. Without serving the True Guru, they find no place of rest. They die, only to be born again — they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. || 1 || THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 || PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant. Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 ||
    8 min
  • Jan 29,2022 Hukamnama Sahib
    The Daily Hukamnama Sahib from Sri Darbar Sahib Amritsar including translation in English and Punjabi audio by Gurjit Singh Jhampur 9855978485 ਬਿਹਾਗੜੇ ਕੀ ਵਾਰ ਮਹਲਾ ੪    ੴ ਸਤਿਗੁਰ ਪ੍ਰਸਾਦਿ ॥
    Bihagre kee vaar mahalla 4 one universal creater by the grace of The Master Guru
    ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ 
    ਅਰਥ: ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ।
    ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧।
    ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥
    ਅਰਥ: ਹੇ ਨਾਨਕ! ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ) , (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ।
    ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ।੨।
    ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥ 
     ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ। ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ।
    ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ। ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ।੬।
    Bihagre kee vaar mahalla 4 one universal creater by the grace of The Master Guru A fakir understands the fakir (ideal), (being a fakir) if he goes from house to house begging, then his life is cursed and his (fakir-) clothes are cursed. If (being a Darvish) one gives up hope and anxiety and begs for the Name in the presence of SatGuru, then, O Nanak! I am a sacrifice to him, his feet should be washed.O Nanak! The world form (the tree) has (a) attachment to (the form of attachment to Maya), (on that tree) there are two (kind, Gurmukh and Munnmukh) birds, those birds do not have wings and they come They do not seem to go, (meaning, it is not known where these creatures come from and where they go.) Remains. O Nanak! By the grace of God (on whose forehead) is the true abode, they are intoxicated in the juice (form) of Naam.The Lord Himself is the earth, He Himself is the bearer of it, He Himself grows (food) and He Himself feeds, He Himself cooks and He Himself gives utensils and He Himself sits and eats. He Himself gives water and He Himself also gives water and He Himself makes the furnace. God Himself invites the Sangat and sends them away. He, on whom the Lord Himself is merciful, obeys His will (sweetening).
    8 min
  • Jan 28,2022 Hukamnama Sahib
    The Daily Hukamnama Sahib from Sri Darbar Sahib Amritsar including translation in English and Punjabi audio ਵਡਹੰਸੁ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥ 
    ਅਰਥ: ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ। ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ। ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰੋਣੀ ਚਾਹੀਦੀ ਹੈ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ?।੧।
    (ਪਰ ਇਹ ਸਿਫ਼ਤਿ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ।
    (ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ) ।
    ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ।੨।
    ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ। (ਸੋ, ਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ।
    ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ।੩।
    ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈ, ਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ।
    ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨ, ਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ।
    ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ।੪।੧।
    WADAHANS, FIRST MEHL, CHHANT:
    ONE UNIVERSAL CREATOR GOD. BY THE GRACE OF THE TRUE GURU:
    Why bother to wash the body which is polluted by falsehood? One’s cleansing bath is only approved, if one practices Truth. When there is Truth deep within, then one becomes True, and obtains the True Lord.
    14 min
  • Jan 26,2022 Hukamnama Sahib
    The Daily Hukamnama Sahib from Sri Darbar Sahib Amritsar including translation in English and Punjabi by Gurjit Singh Jhampur.ਵਡਹੰਸੁ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥
    ਅਰਥ: ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ।੧।ਰਹਾਉ।
    ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ। ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ। ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ।੧।
    ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ।੨।
    ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ। ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ।੩।
    ਨਾਨਕ ਆਖਦਾ ਹੈ-ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ।੪।੧।
    WADAHANS, THIRD MEHL, FIRST HOUSE:
    ONE UNIVERSAL CREATOR GOD. BY THE GRACE OF THE TRUE GURU:
    When the mind is filthy, everything is filthy; by washing the body, the mind is not cleansed. This world is deluded by doubt; hardly anyone understands this. || 1 || O my mind, chant the One Name. The True Guru has given me this treasure. || 1 || Pause || Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. || 2 || This mind is not controlled by any other discipline, except the Sanctuary of the True Guru. Meeting the True Guru, one is transformed beyond description. || 3 || Prays Nanak, one who dies upon meeting the True Guru, shall be rejuvenated through the Word of the Guru’s Shabad. The filth of attachment and possessiveness shall depart, and the mind shall become pure. || 4 || 1 ||
    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners