Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib Sep 4,2021
    The daily Hukamnama Sahib from Sri DARBAR SAHIB AMRITSAR INCLUDING translations in PUNJABI and English audio.ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ 
    ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।
    ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।
    ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।
    (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।
    ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।
    TILANG, THE WORD OF DEVOTEE KABEER JEE:
    ONE UNIVERSAL CREATOR GOD. BY THE GRACE OF THE TRUE GURU:
    The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||
    9 min
  • Jan 15,2022 Hukamnama Sahib
    The daily Hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 
    ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
    6 min
  • Jan 14,2022 Hukamnama Sahib
    The daily Hukamnama Sahib from Sri Darbar Sahib Amritsar including audio translation in Punjabi and English ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
    ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।
    ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।
    ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।
    TODEE, FIFTH MEHL:
    My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||
    4 min
  • Sangrand Hukamnama Sahib
    The sangrand Hukamnama Sahib from Sri Darbar Sahib Amritsar including audio translation in Punjabi and English  ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ 
    ੴ ਸਤਿਗੁਰ ਪ੍ਰਸਾਦਿ ॥
    ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ 
    ਅਰਥ: ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ।
    (ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) ।
    ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ।
    ਹੇ ਨਾਨਕ! (ਆਖ–) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।12।
    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
    ONE UNIVERSAL CREATOR GOD. BY THE GRACE OF THE TRUE GURU:
    In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings—this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. || 12 ||
    8 min
  • Jan 13,2022 Hukamnama Sahib
    The daily Hukamnama Sahib from Sri Darbar Sahib Amritsar including audio translation in Punjabi and English ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
    ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।
    ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।
    ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।
    TODEE, FIFTH MEHL:
    My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||
    4 min
  • Jan 12,2022 Hukamnama Sahib
    The daily Hukamnama Sahib from Sri Darbar Sahib Amritsar including audio translation in Punjabi and English  ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥੩॥ ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥
    ਅਰਥ: ਹੇ ਭਾਈ! ਹੁਣ ਮੈਂ (ਆਤਮਕ ਜੀਵਨ ਦੀ ਮਰਯਾਦਾ) ਸਮਝ ਲਈ ਹੈ, ਮੇਰੇ ਅੰਦਰੋਂ (ਚਿਰਾਂ ਦੀ ਚੰਬੜੀ ਹੋਈ ਮਮਤਾ ਦੀ) ਡੈਣ ਨਿਕਲ ਗਈ ਹੈ। ਪੂਰੇ ਗੁਰੂ ਨੇ ਮੈਨੂੰ (ਜੀਵਨ ਦੀ) ਸੂਝ ਬਖ਼ਸ਼ ਦਿੱਤੀ ਹੈ। (ਮੇਰੇ ਅੰਦਰੋਂ) ਮਾਇਆ ਦੇ ਲਾਲਚ ਦੀ ਅੱਗ ਬੁੱਝ ਗਈ ਹੈ, ਗੁਰੂ ਨੇ ਮੇਰਾ ਮਾਇਆ ਦਾ ਮੋਹ ਦੂਰ ਕਰ ਦਿੱਤਾ ਹੈ।੧।ਰਹਾਉ।
    (ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰੇ ਸਰੀਰ ਵਿਚੋਂ ਇਹ ਮਿੱਥ ਮੁੱਕ ਗਈ ਹੈ ਕਿ ਇਹ ਸਰੀਰ ਮੇਰਾ ਹੈ, ਇਹ ਸਰੀਰ ਮੇਰਾ ਹੈ। ਹੁਣ ਮੈਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ਹੈ। ਜੋ ਕੁਝ ਪਰਮਾਤਮਾ ਕਰਦਾ ਹੈ, ਉਹ (ਹੁਣ) ਮੇਰੇ ਮਨ ਵਿਚ ਮਿੱਠਾ ਲੱਗ ਰਿਹਾ ਹੈ। (ਇਸ ਆਤਮਕ ਤਬਦੀਲੀ ਦਾ) ਇਹ ਅਚਰਜ ਤਮਾਸ਼ਾ ਮੈਂ ਪਰਤੱਖ ਵੇਖ ਲਿਆ ਹੈ।੧।
    (ਹੇ ਭਾਈ! ਗੁਰੂ ਨੇ ਮੇਹਰ ਕਰ ਕੇ ਮੈਨੂੰ ਆਪਣੀ ਸਰਨ ਵਿਚ ਰੱਖਿਆ ਹੋਇਆ ਹੈ। ਗੁਰੂ ਨੇ ਪ੍ਰਭੂ ਦੇ ਚਰਨ ਫੜਾ ਦਿੱਤੇ ਹਨ। ਹੁਣ ਜਦੋਂ ਮੇਰਾ ਮਨ ਪੂਰੇ ਤੌਰ ਤੇ ਠਹਿਰ ਗਿਆ ਹੈ, (ਟਿਕ ਗਿਆ ਹੈ) , ਮੈਨੂੰ ਗੁਰੂ ਅਤੇ ਪਰਮਾਤਮਾ ਇੱਕ-ਰੂਪ ਦਿੱਸ ਰਹੇ ਹਨ।੨।
    (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਦਿੱਸ ਪਿਆ ਹੈ ਕਿ) ਸਾਰੇ ਹੀ ਜੀਵਾਂ ਵਿਚ ਮੇਰੇ ਪਰਮਾਤਮਾ ਦਾ ਨਿਵਾਸ ਹੈ, (ਇਸ ਵਾਸਤੇ) ਜੇਹੜਾ ਜੇਹੜਾ ਜੀਵ ਪਰਮਾਤਮਾ ਨੇ ਪੈਦਾ ਕੀਤਾ ਹੈ ਮੈਂ ਹਰੇਕ ਦਾ ਸੇਵਕ ਬਣ ਗਿਆ ਹਾਂ। ਮੈਨੂੰ ਕੋਈ ਭੀ ਜੀਵ ਆਪਣਾ ਦੁਸ਼ਮਨ ਵੈਰੀ ਨਹੀਂ ਦਿੱਸਦਾ। ਹੁਣ ਮੈਂ ਸਭਨਾਂ ਦੇ ਗਲ ਨਾਲ ਮਿਲ ਕੇ ਤੁਰਦਾ ਹਾਂ (ਜਿਵੇਂ ਅਸੀ) ਇੱਕੋ ਪਿਤਾ (ਦੇ ਪੁੱਤਰ) ਭਰਾ ਹਾਂ।੩।
    ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਨੇ ਪ੍ਰਭੂ ਨੇ (ਇਹ) ਸੁਖ ਦੇ ਦਿੱਤੇ, ਉਸ ਉੱਤੇ ਦੁੱਖ ਮੁੜ ਆਪਣਾ ਜ਼ੋਰ ਨਹੀਂ ਪਾ ਸਕਦੇ। (ਉਸ ਨੂੰ ਇਹ ਦਿੱਸ ਪੈਂਦਾ ਹੈ ਕਿ) ਪਰਮਾਤਮਾ ਆਪ ਹੀ ਸਭਨਾਂ ਦੀ ਪਾਲਣਾ ਕਰਨ ਵਾਲਾ ਹੈ। ਉਹ ਮਨੁੱਖ ਸ੍ਰਿਸ਼ਟੀ ਦੇ ਰੱਖਿਅਕ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ।੪।੫।੧੬।
    RAAMKALEE, FIFTH MEHL:
    My self-conceit has been eliminated from my body. The Will of God is dear to me. Whatever He does, seems sweet to my mind. And then, these eyes behold the wondrous Lord. || 1 || Now, I have become wise and my demons are gone. My thirst is quenched, and my attachment is dispelled. The Perfect Guru has instructed me. || 1 || Pause || In His Mercy, the Guru has kept me under His protection. The Guru has attached me to the Lord’s Feet. When the mind is totally held in check, one sees the Guru and the Supreme Lord God as one and the same. || 2 || Whoever You have created, I am his slave. My God dwells in all. I have no enemies, no adversaries. I walk arm in arm, like brothers, with all. || 3 || One whom the Guru, the Lord, blesses with peace, does not suffer in pain any longer. He Himself cherishes all. Nanak is imbued with the love of the Lord of the World. || 4 || 5 || 16 ||
    5 min
  • Jan 11,2022 Hukamnama Sahib
    The daily Hukamnama Sahib from Sri Darbar Sahib Amritsar including audio translation in Punjabi and English HUKAMNAMA SAHIB
     ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ 
    ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।
    ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।
    ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 
    ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।
    ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।
    ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥
    ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।
    ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।
    ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ 
    ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।
    ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (
    15 min
  • Jan 10,2022 Hukamnama Sahib
    The daily Hukamnama Sahib from Sri Darbar Sahib Amritsar including audio translation in Punjabi and English ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਅਸੁਮੇਧ ਜਗਨੇ ॥ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥੧॥ ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥ਗਇਆ ਪਿੰਡੁ ਭਰਤਾ ॥ ਬਨਾਰਸਿ ਅਸਿ ਬਸਤਾ ॥ ਮੁਖਿ ਬੇਦ ਚਤੁਰ ਪੜਤਾ ॥੨॥ ਸਗਲ ਧਰਮ ਅਛਿਤਾ ॥ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥ ਖਟੁ ਕਰਮ ਸਹਿਤ ਰਹਤਾ ॥੩॥ ਸਿਵਾ ਸਕਤਿ ਸੰਬਾਦੰ ॥ ਮਨ ਛੋਡਿ ਛੋਡਿ ਸਗਲ ਭੇਦੰ ॥ ਸਿਮਰਿ ਸਿਮਰਿ ਗੋਬਿੰਦੰ ॥ ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥ 
    ਅਰਥ: ਜੇ ਕੋਈ ਮਨੁੱਖ ਅਸਮੇਧ ਜੱਗ ਕਰੇ, ਆਪਣੇ ਨਾਲ ਸਾਵਾਂ ਤੋਲ ਕੇ (ਸੋਨਾ ਚਾਂਦੀ ਆਦਿਕ) ਦਾਨ ਕਰੇ ਅਤੇ ਪ੍ਰਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰੇ।੧।;
    ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ, ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ, ਬਰਾਬਰੀ ਨਹੀਂ ਕਰ ਸਕਦੇ। ਸੋ, ਹੇ ਮੇਰੇ ਆਲਸੀ ਮਨ! ਆਪਣੇ ਪਿਆਰੇ ਪ੍ਰਭੂ ਨੂੰ ਸਿਮਰ।੧।ਰਹਾਉ।
    ਜੇ ਮਨੁੱਖ ਗਇਆ ਤੀਰਥ ਤੇ ਜਾ ਕੇ ਪਿਤਰਾਂ ਨਿਮਿੱਤ ਪਿੰਡ ਭਰਾਏ, ਜੇ ਕਾਂਸ਼ੀ ਦੇ ਨਾਲ ਵਗਦੀ ਅਸਿ ਨਦੀ ਦੇ ਕੰਢੇ ਰਹਿੰਦਾ ਹੋਵੇ, ਜੇ ਮੂੰਹੋਂ ਚਾਰੇ ਵੇਦ (ਜ਼ਬਾਨੀ) ਪੜ੍ਹਦਾ ਹੋਵੇ।੨।;
    ਜੇ ਮਨੁੱਖ ਸਾਰੇ ਕਰਮ ਧਰਮ ਕਰਦਾ ਹੋਵੇ, ਆਪਣੇ ਗੁਰੂ ਦੀ ਸਿੱਖਿਆ ਲੈ ਕੇ ਇੰਦ੍ਰੀਆਂ ਨੂੰ ਕਾਬੂ ਵਿਚ ਰੱਖਦਾ ਹੋਵੇ, ਜੇ ਬ੍ਰਾਹਮਣਾਂ ਵਾਲੇ ਛੇ ਹੀ ਕਰਮ ਸਦਾ ਕਰਦਾ ਰਹੇ,।੩।;
    ਰਾਮਾਇਣ (ਆਦਿਕ) ਦਾ ਪਾਠ-ਹੇ ਮੇਰੇ ਮਨ! ਇਹ ਸਾਰੇ ਕਰਮ ਛੱਡ ਦੇਹ, ਛੱਡ ਦੇਹ, ਇਹ ਸਭ ਪ੍ਰਭੂ ਨਾਲੋਂ ਵਿੱਥ ਪਾਣ ਵਾਲੇ ਹੀ ਹਨ। ਹੇ ਨਾਮਦੇਵ! ਗੋਬਿੰਦ ਦਾ ਭਜਨ ਕਰ, (ਪ੍ਰਭੂ ਦਾ) ਨਾਮ ਸਿਮਰ, (ਨਾਮ ਸਿਮਰਿਆਂ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘੇਂਗਾ।੪।੧।
    ਭਾਵ: ਜੱਗ, ਦਾਨ, ਤੀਰਥ-ਇਸ਼ਨਾਨ ਆਦਿਕ ਕੋਈ ਭੀ ਕਰਮ ਸਿਮਰਨ ਦੀ ਬਰਾਬਰੀ ਨਹੀਂ ਕਰ ਸਕਦਾ।
    RAAG GOND, THE WORD OF NAAM DAYV JEE, FIRST HOUSE:
    ONE UNIVERSAL CREATOR GOD. BY THE GRACE OF THE TRUE GURU:
    The ritual sacrifice of horses, giving one’s weight in gold to charities, and ceremonial cleansing baths — || 1 || These are not equal to singing the Praises of the Lord’s Name. Meditate on your Lord, you lazy man! || 1 || Pause || Offering sweet rice at Gaya, living on the river banks at Benares, reciting the four Vedas by heart; || 2 || Completing all religious rituals, restraining sexual passion by the spiritual wisdom given by the Guru, and performing the six rituals; || 3 || Expounding on Shiva and Shakti — O man, renounce and abandon all these things. Meditate, meditate in remembrance on the Lord of the Universe. Meditate, O Naam Dayv, and cross over the terrifying world-ocean. || 4 || 1 ||
    6 min
  • Jan 09,2022 Hukamnama Sahib
    The daily Hukamnama Sahib from Sri Darbar Sahib Amritsar including audio translation in Punjabi and English  ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥
    ਸਲੋਕ ॥ ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥ ਬਾਣ ਬੇਧੰਚ ਕੁਰੰਕ ਨਾਦੰ ਅਲਿ ਬੰਧਨ ਕੁਸਮ ਬਾਸਨਹ ॥ ਚਰਨ ਕਮਲ ਰਚੰਤਿ ਸੰਤਹ ਨਾਨਕ ਆਨ ਨ ਰੁਚਤੇ ॥੧॥ ਮੁਖੁ ਡੇਖਾਊ ਪਲਕ ਛਡਿ ਆਨ ਨ ਡੇਊ ਚਿਤੁ ॥ ਜੀਵਣ ਸੰਗਮੁ ਤਿਸੁ ਧਣੀ ਹਰਿ ਨਾਨਕ ਸੰਤਾਂ ਮਿਤੁ ॥੨॥
    ਪਉੜੀ ॥ ਜਿਉ ਮਛੁਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ ॥ ਬੂੰਦ ਵਿਹੂਣਾ ਚਾਤ੍ਰਿਕੋ ਕਿਉ ਕਰਿ ਤ੍ਰਿਪਤਾਵੈ ॥ ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥ ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ ॥ ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ ॥੧੨॥ 
    ਅਰਥ: ਪਾਣੀ ਨੂੰ ਛੱਡ ਕੇ ਮੱਛੀ ਜੀਊ ਨਹੀਂ ਸਕਦੀ, ਬੱਦਲਾਂ ਦੇ ਦੇਸ ਨੂੰ ਛੱਡ ਕੇ ਪਪੀਹਾ ਨਹੀਂ ਜੀਊ ਸਕਦਾ, ਹਰਨ ਰਾਗ ਦੇ ਤੀਰ ਨਾਲ ਵਿੰਨਿ੍ਹਆ ਜਾਂਦਾ ਹੈ ਤੇ ਫੁੱਲਾਂ ਦੀ ਸੁਗੰਧੀ ਭੌਰੇ ਦੇ ਬੱਝਣ ਦਾ ਕਾਰਨ ਬਣ ਜਾਂਦੀ ਹੈ। ਇਸੇ ਤਰ੍ਹਾਂ, ਹੇ ਨਾਨਕ! ਸੰਤ ਪ੍ਰਭੂ ਦੇ ਚਰਨ ਕਮਲਾਂ ਵਿਚ ਮਸਤ ਰਹਿੰਦੇ ਹਨ, ਪ੍ਰਭੂ-ਚਰਨਾਂ ਤੋਂ ਬਿਨਾ ਉਹਨਾਂ ਨੂੰ ਹੋਰ ਕੁਝ ਨਹੀਂ ਭਾਉਂਦਾ।੧।
    ਜੇ ਇਕ ਪਲਕ ਮਾਤ੍ਰ ਹੀ ਮੈਂ ਤੇਰਾ ਮੁਖ ਵੇਖ ਲਵਾਂ, ਤਾਂ ਤੈਨੂੰ ਛੱਡ ਕੇ ਮੈਂ ਕਿਸੇ ਹੋਰ ਪਾਸੇ ਚਿੱਤ (ਦੀ ਪ੍ਰੀਤ) ਨਾਹ ਜੋੜਾਂ। ਹੇ ਨਾਨਕ! ਜੀਊਣ ਦਾ ਜੋੜ ਉਸ ਮਾਲਕ-ਪ੍ਰਭੂ ਨਾਲ ਹੀ ਹੋ ਸਕਦਾ ਹੈ, ਉਹ ਪ੍ਰਭੂ ਸੰਤਾਂ ਦਾ ਮਿੱਤਰ ਹੈ।੨।
    ਜਿਵੇਂ ਮੱਛੀ ਪਾਣੀ ਤੋਂ ਬਿਨਾ ਜੀਊ ਨਹੀਂ ਸਕਦੀ, ਜਿਵੇਂ ਮੀਂਹ ਦੀ ਕਣੀ ਤੋਂ ਬਿਨਾ ਪਪੀਹਾ ਰੱਜ ਨਹੀਂ ਸਕਦਾ, ਜਿਵੇਂ, (ਘੰਡੇਹੇੜੇ ਦੀ) ਆਵਾਜ਼ ਹਰਨ ਨੂੰ ਮੋਹ ਲੈਂਦੀ ਹੈ, ਉਹ ਓਧਰ ਹੀ ਉੱਠ ਦੌੜਦਾ ਹੈ, ਜਿਵੇਂ, ਭੌਰਾ ਫੁੱਲ ਦੀ ਸੁਗੰਧੀ ਦਾ ਆਸ਼ਕ ਹੁੰਦਾ ਹੈ, (ਫੁੱਲ ਨਾਲ) ਮਿਲ ਕੇ ਆਪਣੇ ਆਪ ਨੂੰ ਫਸਾ ਲੈਂਦਾ ਹੈ। ਤਿਵੇਂ, ਸੰਤਾਂ ਨੂੰ ਪ੍ਰਭੂ ਨਾਲ ਪ੍ਰੇਮ ਹੁੰਦਾ ਹੈ, ਪ੍ਰਭੂ ਦਾ ਦੀਦਾਰ ਕਰ ਕੇ ਉਹ ਰੱਜ ਜਾਂਦੇ ਹਨ।੧੨।
    SHALOK:
    Leaving the water, the fish cannot live; the sparrow-hawk cannot live without the raindrops from the clouds. The deer is enticed by the sound of the hunter’s bell, and shot through with the arrow; the bumble bee is entangled in the fragrance of the flowers. The Saints are entranced by the Lord’s lotus feet; O Nanak, they desire nothing else. || 1 || Show me Your face, for even an instant, Lord, and I will not give my consciousness to any other. My life is with the Lord Master, O Nanak, the Friend of the Saints. || 2 || PAUREE: How can the fish live without water? Without the raindrops, how can the sparrow-hawk be satisfied? The deer, entranced by the sound of the hunter’s bell, runs straight to him; the bumble bee is greedy for the flower’s fragrance; finding it, he traps himself in it. Just so, the humble Saints love the Lord; beholding the Blessed Vision of His Darshan, they are satisfied and satiated. || 12 ||
    7 min
  • Jan 08,2022 Hukamnama Sahib
    The daily Hukamnama Sahib
    ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥
    ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ 
    ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥
    ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥
    ਅਰਥ: ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉੇ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ।
    ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ।
    ਹੇ ਸਹੇਲੀਏ! ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ।੧।॥
     ਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ੍ਰੀਏ! ਵੇਖ, ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ, ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ੍ਰੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ। ਉਹ ਜੀਵ-ਇਸਤ੍ਰੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ।
    ਹੇ ਸਹੇਲੀਏ! ਜਿਵੇਂ) ਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ। ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ-ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ) ।੨।
     ਹੇ ਸੋਹਣੇ ਨੇਤ੍ਰਾਂ ਵਾਲੀ ਜੀਵ-ਇਸਤ੍ਰੀਏ! ਮਾਇਆ ਦੇ ਹੱਲਿਆਂ ਵਲੋਂ) ਸਾਵਧਾਨ ਰਹੁ, (ਤੈਨੂੰ) ਗੁਰੂ ਦੀ ਬਾਣੀ ਜਗਾ ਰਹੀ ਹੈ। ਜਿਸ (ਜੀਵ-ਇਸਤ੍ਰੀ) ਨੇ (ਗੁਰੂ ਦੀ ਬਾਣੀ) ਸੁਣ ਕੇ (ਉਸ ਵਿਚ) ਸਰਧਾ ਬਣਾਈ ਹੈ, ਉਹ ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦੀ ਹੈ। ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ ਉਹ ਉਸ ਆਤਮਕ ਦਰਜੇ ਤੇ ਪਹੁੰਚ ਜਾਂਦੀ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ।
    ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਇਹ ਗੱਲ ਸਮਝਦਾ ਹੈ, ਉਹ (ਗੁਰਮੁਖ) ਮਨੁੱਖ ਗੁਰੂ ਦੇ ਸਬਦ ਵਿਚ ਲੀਨ ਰਹਿੰਦਾ ਹੈ, (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਜਗਤ ਵਿਚ ਵਿਆਪਕ ਪਰਮਾਤਮਾ ਨਾਲ ਉਸ ਦੀ ਡੂੰਘੀ ਸਾਂਝ ਹੋ ਜਾਂਦੀ ਹੈ। ਉਹ ਮਨੁੱਖ ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ, ਬੇਅੰਤ ਪ੍ਰਭੂ (ਦੇ ਪ੍ਰੇਮ) ਵਿਚ ਮਸਤ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਹਰ ਵੇਲੇ ਉਸ ਦੇ) ਮਨ ਵਿਚ (ਵੱਸਿਆ ਰਹਿੰਦਾ ਹੈ) , ਉਹ (ਪਰਮਾਤਮਾ ਦੇ) ਗੁਣਾਂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ਜਿਹੜਾ ਸਭਨੀਂ ਥਾਈਂ ਵਿਆਪਕ ਹੋ ਰਿਹਾ ਹੈ।੩।
     ਹੇ ਪ੍ਰਭੂ-ਦਰ ਤੇ ਪਹੁੰਚੀ ਹੋਈ ਜੀਵ-ਇਸਤ੍ਰੀਏ! ਜਿਸ ਪ੍ਰਭੂ ਨੇ ਤੈਨੂੰ ਆਪਣੇ ਚਰਨਾਂ ਵਿਚ ਜੋੜਿਆ ਹੈ, ਉਹ) ਭਗਤੀ ਨਾਲ ਪਿਆਰ ਕਰਨ ਵਾਲਾ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਮਤਿ ਉੱਤੇ ਤੁਰ ਕੇ (ਪ੍ਰਭੂ ਦੀ ਭਗਤੀ ਕਰਦੀ ਹੈ, ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, (ਉਹ ਦਾ ਮਨੁੱਖਾ) ਸਰੀਰ ਸਫਲ ਹੋ ਜਾਂਦਾ ਹੈ।
    (ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਨੂੰ ਵੱਸ ਵਿਚ ਕਰ ਕੇ ਆਤਮਕ ਆਨੰਦ ਹਾਸਲ ਕਰਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ (ਜੀਵਨ ਵਿਚ) ਕਾਮਯਾਬ ਹੁੰਦੀ ਹੈ ਸਾਰੇ ਜਗਤ ਦੇ ਮਾਲਕ ਪ੍ਰਭੂ ਨਾਲ ਉਹ ਸਾਂਝ ਪਾ ਲੈਂਦੀ ਹੈ। (ਉਸ ਦਾ ਮਨ) ਕਿਸੇ ਭੀ ਹੋਰ ਪਾਸੇ ਵਲ ਡੋਲਦਾ ਨਹੀਂ, ਉਹ (ਹਰ ਵੇਲੇ) ਆਪਣੇ ਪ੍ਰਭੂ-ਪਤੀ ਨਾਲ ਡੂੰਘੀ ਸਾਂਝ
    13 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners