Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • HUKAMNAMA SAHIB Dec 29,2021
    The daily Hukamnama Sahib from Sri Darbar Sahib Amritsar including audio translation in Punjabi and English ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥
    ਅਰਥ: ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ।੧।ਰਹਾਉ।
    ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ।੧।
    ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ-ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ।੨।੫।੮੫।
    BILAAVAL, FIFTH MEHL:
    He Himself has saved His humble servant. In His Mercy, the Lord, Har, Har, has blessed me with His Name, and all my pains and afflictions have been dispelled. || 1 || Pause || Sing the Glorious Praises of the Lord of the Universe, all you humble servants of the Lord; chant the jewels, the songs of the Lord with your tongue. The desires of millions of incarnations shall be quenched, and your soul shall be satisfied with the sweet, sublime essence of the Lord. || 1 || I have grasped the Sanctuary of the Lord’s Feet; He is the Giver of peace; through the Word of the Guru’s Teachings, I meditate and chant the Chant of the Lord. I have crossed over the world-ocean, and my doubt and fear are dispelled, says Nanak, through the glorious granduer of our Lord and Master. || 2 || 5 || 85 ||
    6 min
  • Dec 28,2021 Hukamnama today's Hukamnama Sahib from Sri Darbar Sahib Amritsar
    The daily Hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ 
    ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।
    ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।
    ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।
    ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।
    SORATíH, NINTH MEHL:
    O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way ó why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lordís Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||
    6 min
  • Dec 27,2021 Hukamnama today's Hukamnama Sahib from Sri Darbar Sahib Amritsar
    The daily Hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ 
    ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ।
    ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।
    ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧।
    ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨।
    ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩।
    ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ
    25 min
  • Dec 26,2021 Hukamnama today's Hukamnama Sahib
    The daily Hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
    ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।
    (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।
    ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।
    DHANAASAREE, FIFTH MEHL:
    I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||
    5 min
  • Dec 25,2021 Hukamnama today's Hukamnama Sahib from Sri Darbar Sahib Amritsar

    The daily Hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੫ ਘਰੁ ੧ ਅਸਟਪਦੀਆ   ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹ


    19 min
  • Dec 24, HukamnamaSahib from Sri Darbar Sahib Amritsar
    The daily Hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥
    ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।
    ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।
    ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।
    ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।
    ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।
    SORAT’H, FIFTH MEHL:
    I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. || 1 || Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. || Pause || Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. || 2 || Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. || 3 || By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. || 4 || 10 ||
    6 min
  • Dec 22,2021 Hukamnama today's Hukamnama Sahib from Sri Darbar Sahib Amritsar
    The daily Hukamnama Sahib from Sri Darbar Sahib Amritsar including audio translation in Punjabi and English ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 
    ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
    ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
    ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
    ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
    ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
    ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
    ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
    ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
    ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
    ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
    ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉ
    20 min
  • December 21,2021Hukamnama today's Hukamnama Sahib from Sri
    The daily Hukamnama Sahib from Sri Darbar Sahib Amritsar including audio translation in Punjabi and English
     ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
    ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।
    (ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।
    (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।
    ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।
    ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।
    ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।
    RAAG SORAT’H, THE WORD OF DEVOTEE RAVI DAAS JEE:
    ONE UNIVERSAL CREATOR GOD. BY THE GRACE OF THE TRUE GURU:
    If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||
    8 min
  • December 20,2021 Hukamnama today's Hukamnama Sahib from Sri Darbar Sahib Amritsar
    The daily Hukamnama Sahib from Sri Darbar Sahib Amritsar including audio translation in Punjabi and English ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ 
    ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।
    ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।
    ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।
    ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।
    ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।
    SOOHEE, FOURTH MEHL:
    I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||
    7 min
  • December 19,2021 Hukamnama today's Hukamnama Sahib from Sri Darbar Sahib Amritsar
    The daily Hukamnama Sahib from Sri Darbar Sahib Amritsar including audio translation in Punjabi and English ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
    ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।
    ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।
    ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।
    ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।
    JAITSREE, FOURTH MEHL, SECOND HOUSE:
    ONE UNIVERSAL CREATOR GOD. BY THE GRACE OF THE TRUE GURU:
    Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||
    12 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners