Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥

    ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ�ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀਬਰਕਤ ਨਾਲ ਸਮਝੀ ਹੈ ।੧।ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ।੧।ਰਹਾਉ।ਕਬੀਰ ਆਖਦਾ ਹੈ�ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖਹੋ ਗਿਆ ।੨।੧।੩੧।

    5 min
  • ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio. ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥ਅਰਥ: (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ) । ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ।੧।ਰਹਾਉ।ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮਤਿ ਸਿੱਖਦਾ ਹੈ) ।੧।ਹੇ ਪ੍ਰਭੂ! ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ।੨।ਹੇ ਪ੍ਰਭੂ! ਜੀਵ ਪੈਦਾ ਕਰ ਕੇ ਇਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ। ਜੋ ਕੁਝ ਤੂੰ ਦੇਂਦਾ ਹੈਂ ਉਹੀ ਜੀਵਾਂ ਨੂੰ ਮਿਲਦਾ ਹੈ ਤੂੰ ਆਪ ਪੈਦਾ ਕਰਦਾ ਹੈਂ ਆਪ ਨਾਸ ਕਰਦਾ ਹੈਂ, ਸਭ ਦੀ ਤੂੰ ਆਪਣੀ ਨਿਗਰਾਨੀ ਵਿਚ ਸੰਭਾਲ ਕਰਦਾ ਹੈਂ।੩।ਜਦੋਂ (ਸਰੀਰ ਵਿਚੋਂ) ਸੁਆਸ ਨਿਕਲ ਜਾਂਦਾ ਹੈ ਤਾਂ ਸਰੀਰ ਮਿੱਟੀ ਹੋ ਜਾਂਦਾ ਹੈ (ਜਿਨ੍ਹਾਂ ਮਹਲ ਮਾੜੀਆਂ ਦਾ ਮਨੁੱਖ ਮਾਣ ਕਰਦਾ ਹੈ) ਫਿਰ ਨਾਹ ਇਹ ਘਰ ਇਸ ਨੂੰ ਮਿਲਦਾ ਹੈ ਨਾਹ ਬੈਠਕ ਮਿਲਦੀ ਹੈ ਤੇ ਨਾਹ ਇਹ ਮਹਲ ਮਿਲਦਾ ਹੈ।੪।(ਸਹੀ ਜੀਵਨ-ਜਾਚ ਸਮਝਣ ਤੋਂ ਬਿਨਾ) ਜੀਵ ਆਪਣਾ ਘਰ ਦਾ ਮਾਲ (ਆਤਮਕ ਸਰਮਾਇਆ) ਲੁਟਾਈ ਜਾਂਦਾ ਹੈ, ਚਿੱਟਾ ਦਿਨ ਹੁੰਦਿਆਂ (ਇਸ ਦੇ ਭਾ ਦਾ) ਘੁੱਪ ਹਨੇਰਾ ਬਣਿਆ ਰਹਿੰਦਾ ਹੈ। ਅਹੰਕਾਰ ਵਿਚ (ਗ਼ਾਫ਼ਲ ਰਹਿਣ ਕਰਕੇ ਮੋਹ-ਰੂਪ) ਚੋਰ ਇਸ ਦੇ ਘਰ (ਆਤਮਕ ਸਰਮਾਏ) ਨੂੰ ਲੁੱਟਦਾ ਜਾਂਦਾ ਹੈ। (ਸਮਝ ਹੀ ਨਹੀਂ) ਕਿਸ ਪਾਸ ਸ਼ਿਕਾਇਤ ਕਰੇ?।੫।ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ (ਦੇ ਸਰਮਾਏ) ਨੂੰ ਚੋਰ ਨਹੀਂ ਪੈਂਦਾ, ਗੁਰੂ ਉਸ ਨੂੰ ਪਰਮਾਤਮਾ ਦੇ ਨਾਮ ਦੀ ਰਾਹੀਂ (ਆਤਮਕ ਸਰਮਾਏ ਦੇ ਚੋਰ ਵਲੋਂ) ਸੁਚੇਤ ਰੱਖਦਾ ਹੈ। ਗੁਰੂ ਆਪਣੇ ਸ਼ਬਦ ਨਾਲ (ਉਸ ਦੇ ਅੰਦਰੋਂ ਤ੍ਰਿਸ਼ਨਾ-) ਅੱਗ ਬੁਝਾ ਦੇਂਦਾ ਹੈ, ਤੇ ਰੱਬੀ ਜੋਤਿ ਜਗਾ ਦੇਂਦਾ ਹੈ।੬।ਪਰਮਾਤਮਾ ਦਾ ਨਾਮ (ਹੀ) ਲਾਲ ਹੈ ਰਤਨ ਹੈ (ਸਰਨ ਪਏ ਸਿੱਖ ਨੂੰ) ਗੁਰੂ ਨੇ ਇਹ ਸੂਝ ਦੇ ਦਿੱਤੀ ਹੁੰਦੀ ਹੈ (ਇਸ ਵਾਸਤੇ ਉਸ ਨੂੰ ਤ੍ਰਿਸ਼ਨਾ-ਅੱਗ ਨਹੀਂ ਪੋਂਹਦੀ) । ਜੇ ਮਨੁੱਖ ਗੁਰੂ ਦੀ ਸਿਖਿਆ ਪ੍ਰਾਪਤ ਕਰ ਲਏ ਤਾਂ ਉਹ ਸਦਾ (ਮਾਇਆ ਦੀ) ਵਾਸਨਾ ਤੋਂ ਬਚਿਆ ਰਹਿੰਦਾ ਹੈ।੭।ਹੇ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ-ਹੇ ਪ੍ਰਭੂ!) ਜੇ ਤੈਨੂੰ ਭਾਵੇ (ਤਾਂ ਮੇਹਰ ਕਰ, ਤੇ) ਆਪਣੀ ਸੰਗਤਿ ਵਿਚ ਮਿਲਾ, ਤਾ ਕਿ ਰਾਤ ਦਿਨ (ਹਰ ਵੇਲੇ) ਹੇ ਹਰੀ! ਤੇਰਾ ਨਾਮ ਮਨ ਵਿਚ ਵਸਾਇਆ ਜਾ ਸਕੇ।੮।੨।੪।Soohee, First Mehl: As iron is melted in the forge and re-shaped, so is the godless materialist reincarnated, and forced to wander aimlessly. ||1|| Without understanding, everything is suffering, earning only more suffering. In his ego, he comes and goes, wandering in confusion, deluded by doubt. ||1||Pause|| You save those who are Gurmukh, O Lord, through meditation on Your Naam. You blend with Yourself, by Your Will, those who practice the Word of the Shabad. ||2|| You created the Creation, and You Yourself gaze upon it; whatever You give, is received. You watch, establish and disestablish; You keep all in Your vision at Your Door. || 3 || The body shall turn to dust, and the soul shall fly away. So where are their homes and resting places now? They do not find the Mansion of the Lord’s Presence, either. || 4 || In the pitch darkness of broad daylight, their wealth is being plundered. Pride is looting their homes like a thief; where can they file their complaint? || 5 || The thief does not break into the home of the Gurmukh; he is awake in the Name of the Lord. The Word of the Shabad puts out the fire of desire; God’s Light illuminates and enlightens. || 6 || The Naam, the Name of the Lord, is a jewel, a ruby; the Guru has taught me the Word of
    10 min
  • ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥

    ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

    ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।

    ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।

    ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

    SORAT’H, FIFTH MEHL:

    The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||

    5 min
  • ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥

    ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ 

    ਅਰਥ: (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ।

    ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।

    (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।

    ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ-ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ।੩।੩।

    RAAG SORAT’H, THE WORD OF DEVOTEE RAVI DAAS JEE:

    ONE UNIVERSAL CREATOR GOD. BY THE GRACE OF THE TRUE GURU:

    I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? || 1 || You have not considered the sublime essence of the Name of the Lord, our King; this sublime essence shall cause you to forget all other essences. || 1 || Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. || 2 || We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on myf soul. || 3 || 3 ||


    7 min
  • April 30 | 2026 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

     ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

    JAITSREE, FOURTH MEHL, FIRST HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

    4 min
  • April 29 | 2026 | Hukamnama Sahib | ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥

    ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ 

    ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।

    ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂਢੁਕਦਾ।੧।

    ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈਮਰ ਚੁਕਾ ਹੈ।੨।

    ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

    SORATH, NINTH MEHL:

    O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, Ghost Ghost, as soon as the swan-soul leaves this body. || 2 || This is the way they act - those whom we love so much. At the very last moment, O Nanak, no one is any use at all, except the Dear Lord. || 3 || 12 || 139 ||

    5 min
  • April 28 | 2026 | Hukamnama Sahib |  ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥

     ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||

    12 min
  • April 26 | 2026 | Hukamnama Sahib | ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥

    ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

    ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ।

    ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ।

    (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂਹੀ ਪਿਆਰਾ ਲੱਗਦਾ ਜਾ ਰਿਹਾ ਹੈ।੧।

    ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ 

    ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ(ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ।(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-


    24 min
  • April 25 | 2026 | Hukamnama Sahib | ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥

      ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ 

    ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

    ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

    ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

    (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

    ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।l

    SORAT’H, FIFTH MEHL:

    I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||

    9 min
  • April 24 | 2026 | Hukamnama Sahib | Meeting the Guru, I have found my Beloved Lord. I have made

    ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪

    ੴ ਸਤਿਗੁਰ ਪ੍ਰਸਾਦਿ ॥

    ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥ ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥ ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥ ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥ ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥ ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥ ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥ ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥ ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥ ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥ ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥ ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥ ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥ ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥ ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥ ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥ ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ॥੪॥੧॥

    ਸ਼ੁੱਕਰਵਾਰ, ੧੧ ਵੈਸਾਖ (ਸੰਮਤ ੫੫੮ ਨਾਨਕਸ਼ਾਹੀ)

    (ਅੰਗ: ੫੭੬)


    ਪੰਜਾਬੀ ਵਿਆਖਿਆ

    ਹੇ ਭਾਈ ! ਗੁਰੂ ਨੂੰ ਮਿਲ ਕੇ ਹੀ ਪਿਆਰਾ ਪ੍ਰਭੂ ਲੱਭਦਾ ਹੈ, ਜਿਸ ਨੂੰ ਗੁਰੂ ਦੀ ਰਾਹੀਂ ਪ੍ਰਭੂ ਲੱਭ ਪੈਂਦਾ ਹੈ, ਉਹ ਆਪਣਾ ਇਹ ਸਰੀਰ, ਇਹ ਮਨ ਗੁਰੂ ਦੇ ਹਵਾਲੇ ਕਰਦਾ ਹੈ। ਜੇਹੜਾ ਮਨੁੱਖ ਆਪਣਾ ਤਨ ਮਨ ਗੁਰੂ ਦੇ ਹਵਾਲੇ ਕਰਦਾ ਹੈ, ਉਹ ਸੰਸਾਰ-ਸਮੁੰਦਰ ਨੂੰ ਜਿੱਤ ਲੈਂਦਾ ਹੈ, ਉਸ ਦੀ ਜਮਾਂ ਦੀ ਮੁਥਾਜੀ ਮੁੱਕ ਜਾਂਦੀ ਹੈ ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਗੁਰੂ ਪਾਸੋਂ ਲੈ ਕੇ ਪੀਂਦਾ ਹੈ, ਤੇ, ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਉਸ ਮਨੁੱਖ ਨੂੰ ਉਹ ਘਰ ਪ੍ਰਭੂ ਦੇ ਚਰਨਾਂ ਵਿਚ ਟਿਕਾਣਾ ਮਿਲ ਜਾਂਦਾ ਹੈ ਜਿਸ ਦੀ ਬਰਕਤਿ ਨਾਲ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦਾ ਨਾਮ ਉਸ ਦੀ ਜ਼ਿੰਦਗੀ ਦਾ ਆਸਰਾ ਬਣ ਜਾਂਦਾ ਹੈ। ਹੇ ਨਾਨਕ! ਆਖ- ਉਹ ਮਨੁੱਖ ਸੁਖ ਵਿਚ ਰਹਿ ਕੇ ਆਤਮਕ ਖ਼ੁਸ਼ੀਆਂ ਮਾਣਦਾ ਹੈ। ਇਹ ਸਾਰੀ ਬਰਕਤਿ ਗੁਰੂ ਦੀ ਹੀ ਹੈ, ਪੂਰੇ ਗੁਰੂ ਨੂੰ ਸਦਾ ਨਮਸਕਾਰ ਕਰਨੀ ਚਾਹੀਦੀ ਹੈ।੧। ਹੇ ਮੇਰੇ ਸੱਜਣ! ਹੇ ਮੇਰੇ ਮਿੱਤਰ! ਸੁਣ, ਕਿਸੇ ਭਾਗਾਂ ਵਾਲੇ ਮਨੁੱਖ ਨੂੰ ਗੁਰੂ ਨੇ ਸਦਾ-ਥਿਰ ਦੀ ਸਿਫ਼ਤਿ ਸਾਲਾਹ ਵਾਲਾ ਸ਼ਬਦ-ਮੰਤ੍ਰ ਦਿੱਤਾ ਹੈ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਵਾਲੇ ਸ਼ਬਦ ਨੂੰ ਸਦਾ ਹਿਰਦੇ ਵਿਚ ਵਸਾਂਦਾ ਹੈ, ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਸਦਾ ਗਾਂਦਾ ਹੈ, ਉਸ ਦੇ ਮਨ ਤੋਂ ਚਿੰਤਾ-ਫ਼ਿਕਰ ਲਹਿ ਜਾਂਦੇ ਹਨ, ਉਹ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, ਪ੍ਰਭੂ ਨੂੰ ਛੱਡ ਕੇ ਕਿਸੇ ਹੋਰ ਥਾਂ ਉਹ ਨਹੀਂ ਭਟਕਦਾ ਉਹ ਸਦਾ ਹੀ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦਾ ਹੈ। ਉਹ ਮਨੁੱਖ ਪ੍ਰਭੂ ਨੂੰ ਸਦਾ ਪਿਆਰਾ ਲੱਗਦਾ ਹੈ, ਸਦਾ-ਥਿਰ ਪ੍ਰਭੂ ਦਾ ਹੀ ਉਸ ਨੂੰ ਮਾਣ-ਆਸਰਾ ਰਹਿੰਦਾ ਹੈ, ਪਰਮਾਤਮਾ ਨੇ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਕੇ ਆਪਣਾ ਨਾਮ-ਧਨ ਬਖ਼ਸ਼ ਦਿੱਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਮੈਂ ਉਸ ਸੇਵਕ ਤੋਂ ਸਦਕੇ ਜਾਂਦਾ ਹਾਂ ਤੇਰੇ ਨਾਮ ਦੀ ਦਾਤਿ ਉਸ ਪਾਸੋਂ ਸਭ ਜੀਵ ਲੈਂਦੇ ਹਨ।੨। ਹੇ ਪ੍ਰਭੂ! ਮੈਂ ਗੁਰੂ ਤੋਂ ਸਦਕੇ ਜਾਂਦਾ ਹਾਂ। ਜੇ ਤੇਰੀ ਰਜ਼ਾ ਹੋਵੇ ਤਾਂ ਗੁਰੂ ਦੀ ਸਰਨ ਪੈ ਕੇ ਜੀਵ ਮਾਇਆ ਦੀ ਭੁੱਖ ਵਲੋਂ ਪੂਰੇ ਤੌਰ ਤੇ ਰੱਜ ਜਾਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਮਨ ਸ਼ਾਂਤ ਹੋ ਜਾਂਦਾ ਹੈ, ਕਦੇ ਨਾਹ ਮੁੱਕਣ ਵਾਲੀ ਮਾਇਆ ਦੀ ਪਿਆਸ ਉਸ ਦੇ ਅੰਦਰੋਂ ਬੁੱਝ ਜਾਂਦੀ ਹੈ, ਗੁਰੂ ਦੀ ਰਾਹੀਂ ਉਹ ਵਡਾ ਨਾਮ ਖ਼ਜ਼ਾਨਾ ਪ੍ਰਾਪਤ ਕਰ ਲੈਂਦਾ ਹੈ। ਜੇਹੜੇ ਭੀ ਗੁਰੂ ਦੀ ਸਰਨ ਆਉਂਦੇ ਹਨ, ਉਹ ਸਾਰੇ ਸਿੱਖ ਸੇਵਕ ਨਾਮ-ਖ਼ਜ਼ਾਨੇ ਨੂੰ ਵਰਤਣ ਲੱਗ ਪੈਂਦੇ ਹਨ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੁਨੀਆਂ ਦੇ ਸਹਮਾਂ ਵਲੋਂ ਨਿਡਰ ਹੋ ਜਾਂਦੇ ਹਨ, ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਜਮਾਂ ਦਾ ਸਹਮ ਮਿਟਾ ਲੈਂਦੇ ਹਨ। ਹੇ ਨਾਨਕ! ਆਖ- ਹੇ ਪ੍ਰਭੂ! ਮੇਹਰ ਕਰ, ਮੈਂ ਦਾਸ ਸਦਾ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਾਂ, ਗੁਰੂ ਦਾ ਸੇਵਕ ਬਣਿਆ ਰਹਾਂ, ਤੇ, ਸੁਰਤਿ ਜੋੜ ਕੇ ਤੇਰੀ ਭਗਤੀ ਕਰਦਾ ਰਹਾਂ।੩। ਹੇ ਪ੍ਰਭੂ ਜੀ! ਤੇਰੀ ਮੇਹਰ ਨਾਲ ਮੇਰੀ ਹਰੇਕ ਆਸ ਤੇ ਕਾਮਨਾ ਪੂਰੀ ਹੋ ਗਈ ਹੈ। ਹੇ ਪ੍ਰਭੂ ਜੀ! ਮੈਂ ਗੁਣ-ਹੀਨ ਸਾਂ, ਮੇਰੇ ਅੰਦਰ ਕੋਈ ਭੀ ਗੁਣ ਨਹੀਂ ਸੀ, ਤੇਰੇ ਅੰਦਰ ਸਾਰੇ ਹੀ ਗੁਣ ਹਨ। ਹੇ ਮੇਰੇ ਮਾਲਕ! ਤੇਰੇ ਅੰਦਰ ਸਾਰੇ ਹੀ ਗੁਣ ਹਨ। ਮੈਂ ਕਿਸ ਮੂੰਹ ਨਾਲ ਤੇਰੀ ਵਡਿਆਈ ਕਰਾਂ? ਤੂੰ ਮੇਰਾ ਕੋਈ ਔਗੁਣ ਨਹੀਂ ਵਿਚਾਰਿਆ, ਤੂੰ ਮੇਰਾ ਕੋਈ ਗੁਣ ਨਹੀਂ ਤੱਕਿਆ, ਤੇ, ਇਕ ਛਿਨ ਵਿਚ ਹੀ ਤੂੰ ਮੇਰੇ ਉਤੇ ਮੇਹਰ ਕਰ ਦਿੱਤੀ। ਤੇਰੀ ਮੇਹਰ ਨਾਲ ਮੈਂ, ਮਾਨੋ, ਸਾਰੇ ਹੀ ਨੌ ਖ਼ਜ਼ਾਨੇ ਹਾਸਲ ਕਰ ਲਏ ਹਨ, ਮੇਰੇ ਅੰਦਰ ਆਤਮਕ ਆਨੰਦ ਦੀ ਚੜ੍ਹਦੀ ਕਲਾ ਬਣ ਗਈ ਹੈ, ਮੇਰੇ ਅੰਦਰ ਆਤਮਕ ਆਨੰਦ ਦੇ ਇਕ-ਰਸ ਵਾਜੇ ਵੱਜਣ ਲੱਗ ਪਏ ਹਨ। ਹੇ ਨਾਨਕ! ਆਖ- ਹੇ ਪ੍ਰਭੂ ਜੀ! ਮੈਂ ਤੈਨੂੰ ਖਸਮ ਨੂੰ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ, ਮੇਰੇ ਸਾਰੇ ਹੀ ਚਿੰਤਾ-ਫ਼ਿਕਰ ਲਹਿ ਗਏ ਹਨ।੪।੧।


    English Translation

    RAAG WADAHANS, FIFTH MEHL, CHHANT, FOURTH HOUSE: 

    ONE UNIVERSAL CREATOR GOD. BY THE GRACE OF THE TRUE GURU: 

    Meeting the Guru, I have found my Beloved Lord. I have made this body and mind a sacrifice, a sacrificial offering to the Lord. 

    8 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners