Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib Oct 18,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
    ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
    ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
    ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।
    SORAT’H, FIFTH MEHL:
    He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||
    5 min
  • Hukamnama Sahib Oct 17,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 
    ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
    ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
    ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
    ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
    ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
    ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
    ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
    ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
    ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
    ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
    ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹ
    20 min
  • Sangrand Hukamnama
    The Sangrand Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ 
    ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ।
    (ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ।
    ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।
    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
    ONE UNIVERSAL CREATOR GOD. BY THE GRACE OF THE TRUE GURU:
    In the month of Katak, do good deeds. Do not try to blame anyone else. Forgetting the Transcendent Lord, all sorts of illnesses are contracted. Those who turn their backs on the Lord shall be separated from Him and consigned to reincarnation, over and over again. In an instant, all of Maya’s sensual pleasures turn bitter. No one can then serve as your intermediary. Unto whom can we turn and cry? By one’s own actions, nothing can be done; destiny was pre-determined from the very beginning. By great good fortune, I meet my God, and then all pain of separation departs. Please protect Nanak, God; O my Lord and Master, please release me from bondage. In Katak, in the Company of the Holy, all anxiety vanishes. || 9 ||
    7 min
  • Hukamnama Sahib Oct 16,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ਘਰੁ ੧ ਚਉਪਦੇ
    ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
    ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
    ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 
    ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
    (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।
    ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
    ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।
    ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।
    ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।
    (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।
    ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।
    DHANAASAREE, FIRST MEHL, FIRST HOUSE, CHAU-PADAS:
    ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
    My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |
    11 min
  • Hukamnama Sahib Oct 15,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਰਾਮਕਲੀ ਮਹਲਾ ੧ ਦਖਣੀ ਓਅੰਕਾਰੁ     ੴ ਸਤਿਗੁਰ ਪ੍ਰਸਾਦਿ ॥ 
    ਸ੍ਰਿਸਟੇ ਭੇਉ ਨ ਜਾਣੈ ਕੋਇ ॥ ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥ ਸੰਪੈ ਕਉ ਈਸਰੁ ਧਿਆਈਐ ॥ ਸੰਪੈ ਪੁਰਬਿ ਲਿਖੇ ਕੀ ਪਾਈਐ ॥ ਸੰਪੈ ਕਾਰਣਿ ਚਾਕਰ ਚੋਰ ॥ ਸੰਪੈ ਸਾਥਿ ਨ ਚਾਲੈ ਹੋਰ ॥ ਬਿਨੁ ਸਾਚੇ ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥
    ਅਰਥ: ਕੋਈ ਜੀਵ ਸਿਰਜਣਹਾਰ-ਪ੍ਰਭੂ ਦਾ ਭੇਤ ਨਹੀਂ ਪਾ ਸਕਦਾ (ਤੇ, ਕੋਈ ਉਸ ਦੀ ਰਜ਼ਾ ਵਿਚ ਦਖ਼ਲ ਨਹੀਂ ਦੇ ਸਕਦਾ, ਕਿਉਂਕਿ ਜਗਤ ਵਿਚ) ਜ਼ਰੂਰ ਉਹੀ ਹੁੰਦਾ ਹੈ ਜੋ ਸਿਰਜਣਹਾਰ-ਕਰਤਾਰ ਕਰਦਾ ਹੈ। (ਸਿਰਜਣਹਾਰ ਦੀ ਇਹ ਇਕ ਅਜਬ ਖੇਡ ਹੈ ਕਿ ਆਮ ਤੌਰ ਤੇ ਮਨੁੱਖ) ਧਨ ਦੀ ਖ਼ਾਤਰ ਹੀ ਪਰਮਾਤਮਾ ਨੂੰ ਧਿਆਉਂਦਾ ਹੈ, ਤੇ ਹੁਣ ਤਕ ਦੀ ਕੀਤੀ ਮਿਹਨਤ ਦੇ ਲਿਖੇ ਅਨੁਸਾਰ ਧਨ ਮਿਲ (ਭੀ) ਜਾਂਦਾ ਹੈ। ਧਨ ਦੀ ਖ਼ਾਤਰ ਮਨੁੱਖ ਦੂਜਿਆਂ ਦੇ ਨੌਕਰ (ਭੀ) ਬਣਦੇ ਹਨ, ਚੋਰ (ਭੀ) ਬਣਦੇ ਹਨ (ਭਾਵ, ਚੋਰੀ ਭੀ ਕਰਦੇ ਹਨ) । ਪਰ ਧਨ ਕਿਸੇ ਦੇ ਨਾਲ ਨਹੀਂ ਨਿਭਦਾ, (ਮਰਨ ਤੇ) ਹੋਰਨਾਂ ਦਾ ਬਣ ਜਾਂਦਾ ਹੈ।
    ਸਦਾ-ਥਿਰ ਰਹਿਣ ਵਾਲਾ ਗੋਪਾਲ (ਦੇ ਨਾਮ) ਤੋਂ ਬਿਨਾ ਉਸ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ। ਜੋ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਪੀਂਦਾ ਹੈ ਉਹ (ਸੰਪੈ-ਧਨ ਦੇ ਮੋਹ ਤੋਂ) ਅੰਤ ਨੂੰ ਬਚ ਜਾਂਦਾ ਹੈ। 50।
    No one knows the mystery of the Creator of the World.
    Whatever the Creator of the World does, is certain to occur.
    For wealth, some meditate on the Lord.
    By pre-ordained destiny, wealth is obtained.
    For the sake of wealth, some become servants or thieves.
    Wealth does not go along with them when they die; it passes into the hands of others.
    Without Truth, honor is not obtained in the Court of the Lord.
    Drinking in the subtle essence of the Lord, one is emancipated in the end. ||50||
    5 min
  • Hukamnama Sahib Oct 14,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
    ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
    ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
    ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
    (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
    ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
    (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
    ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
    (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
    ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ
    14 min
  • Hukamnama Sahib Oct 13,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਰਾਮਕਲੀ ਮਹਲਾ ੧ ਦਖਣੀ ਓਅੰਕਾਰੁ     ੴ ਸਤਿਗੁਰ ਪ੍ਰਸਾਦਿ ॥ 
    ਘਰ ਦਰ ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰਖ ਅੰਤ ਨਹੀ ਮੇਰੇ ॥ ਕੇਤੇ ਮਾਤ ਪਿਤਾ ਸੁਤ ਧੀਆ ॥ ਕੇਤੇ ਗੁਰ ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ ਦਹ ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥ 
    ਅਰਥ: (ਹੇ ਪਾਂਡੇ! ਗੁਰੂ ਦੀ ਮਤਿ ਵਾਲਾ ਰਸਤਾ ਫੜਨ ਤੋਂ ਬਿਨਾ) ਜਿੰਦ ਕਈ ਜੂਨਾਂ ਵਿਚ ਭੌਂ ਭੌਂ ਕੇ ਖਪ ਲੱਥਦੀ ਹੈ, ਇਤਨੀਆਂ ਅਣ-ਗਿਣਤ ਜਾਤੀਆਂ ਵਿਚੋਂ ਲੰਘਦੀ ਹੈ ਜਿਨ੍ਹਾਂ ਦਾ ਅੰਤ ਨਹੀਂ ਪੈ ਸਕਦਾ। (ਇਹਨਾਂ ਬੇਅੰਤ ਜੂਨਾਂ ਵਿਚ ਭਟਕਦੀ ਜਿੰਦ ਦੇ) ਕਈ ਮਾਂ ਪਿਉ ਪੁੱਤਰ ਧੀਆਂ ਬਣਦੇ ਹਨ, ਕਈ ਗੁਰੂ ਬਣਦੇ ਹਨ, ਤੇ ਕਈ ਚੇਲੇ ਭੀ ਬਣਦੇ ਹਨ। ਇਹਨਾਂ ਜੂਨਾਂ ਤੋਂ ਤਦ ਤਕ ਖ਼ਲਾਸੀ ਨਹੀਂ ਹੁੰਦੀ ਜਦ ਤਕ ਕਿਸੇ ਕੱਚੇ ਗੁਰੂ ਦੀ ਸਰਨ ਲਈ ਹੋਈ ਹੈ।
    (ਹੇ ਪਾਂਡੇ! ਸਤਿਗੁਰੂ ਤੋਂ ਖੁੰਝੀਆਂ ਹੋਈਆਂ ਅਜੇਹੀਆਂ) ਕਈ ਜੀਵ-ਇਸਤ੍ਰੀਆਂ ਹਨ, ਖਸਮ-ਪ੍ਰਭੂ ਸਭ ਦੀ ਸੰਭਾਲ ਕਰਦਾ ਹੈ। ਜੋ ਜਿੰਦ ਗੁਰੂ ਦੇ ਸਨਮੁਖ ਰਹਿੰਦੀ ਹੈ, ਉਸ ਦਾ ਆਸਰਾ-ਪਰਨਾ ਗੋਪਾਲ-ਪ੍ਰਭੂ ਹੋ ਜਾਂਦਾ ਹੈ। (ਹੇ ਪਾਂਡੇ! ਸਿਰਫ਼ ਉਸ ਜਿੰਦ ਦਾ ਪ੍ਰਭੂ ਨਾਲ) ਮਿਲਾਪ ਹੁੰਦਾ ਹੈ ਜਿਸ ਨੂੰ ਸਤਿਗੁਰੂ ਮਿਲਾਂਦਾ ਹੈ, ਹੋਰ ਹਰ ਪਾਸੇ ਢੂੰਢ ਢੂੰਡ ਕੇ (ਗੁਰੂ ਦੀ ਕਿਰਪਾ ਨਾਲ) ਹਿਰਦੇ-ਘਰ ਵਿਚ ਹੀ ਗੋਪਾਲ-ਪ੍ਰਭੂ ਲੱਭ ਪੈਂਦਾ ਹੈ। 21।
    ਨੋਟ: ਅੱਖਰ 'ਘ' ਦੇ ਪਿਛੋਂ 'ਙ' ਆਉਂਦਾ ਹੈ। ਇਸ ਦੇ ਥਾਂ ਅਗਲੀ ਪਉੜੀ ਵਿਚ ਅੱਖਰ 'ਗ' ਵਰਤਿਆ ਹੈ।
    ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ ਗੁਰਮੁਖਿ ਤੋਲਿ ਤੋੁਲਾਵੈ ਤੋਲੈ ॥ ਗੁਰਮੁਖਿ ਆਵੈ ਜਾਇ ਨਿਸੰਗੁ ॥ ਪਰਹਰਿ ਮੈਲੁ ਜਲਾਇ ਕਲੰਕੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਮਜਨੁ ਚਜੁ ਅਚਾਰੁ ॥ ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥ ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥ 
    ਅਰਥ: (ਹੇ ਪਾਂਡੇ! ਗੋਪਾਲ ਦਾ ਨਾਮ ਗੁਰੂ ਦੇ ਸਨਮੁਖ ਹੋਇਆਂ ਹੀ ਮਨ ਦੀ ਪੱਟੀ ਉਤੇ ਲਿਖਿਆ ਜਾ ਸਕਦਾ ਹੈ) ਗੁਰਮੁਖ ਹੀ (ਪ੍ਰਭੂ ਦੇ ਗੁਣ) ਗਾਉਂਦਾ ਹੈ, ਤੇ (ਪ੍ਰਭੂ ਦੀ ਸਿਫ਼ਤਿ) ਉਚਾਰਦਾ ਹੈ। ਗੁਰਮੁਖ ਹੀ (ਪ੍ਰਭੂ ਦੇ ਨਾਮ ਨੂੰ ਆਪਣੇ ਮਨ ਵਿਚ) ਤੋਲਦਾ ਹੈ (ਤੇ ਹੋਰਨਾਂ ਨੂੰ) ਤੋਲਣ ਲਈ ਪ੍ਰੇਰਦਾ ਹੈ।
    ਗੁਰਮੁਖ ਹੀ (ਜਗਤ ਵਿਚ) ਬੰਧਨ-ਰਹਿਤ ਆਉਂਦਾ ਹੈ ਤੇ ਬੰਧਨ-ਰਹਿਤ ਹੀ ਇਥੋਂ ਜਾਂਦਾ ਹੈ (ਭਾਵ, ਨਾਹ ਹੀ ਕਿਸੇ ਕਰਮਾਂ ਦੇ ਫਲ ਭੋਗਣ ਆਉਂਦਾ ਹੈ ਤੇ ਨਾਹ ਹੀ ਇਥੋਂ ਕੋਈ ਮੰਦ ਕਰਮਾਂ ਦੇ ਬੰਧਨ ਸਹੇੜ ਕੇ ਲੈ ਜਾਂਦਾ ਹੈ) , (ਕਿਉਂਕਿ ਗੁਰਮੁਖਿ ਮਨੁੱਖ ਮਨ ਦੀ) ਮੈਲ ਨੂੰ ਦੂਰ ਕਰ ਕੇ ਵਿਕਾਰ ਨੂੰ (ਆਪਣੇ ਅੰਦਰੋਂ) ਮੁਕਾ ਚੁਕਾ ਹੁੰਦਾ ਹੈ।
    (ਪ੍ਰਭੂ ਦੇ ਗੁਣਾਂ ਦੀ) ਵਿਚਾਰ ਗੁਰਮੁਖ ਵਾਸਤੇ ਰਾਗ ਤੇ ਵੇਦ ਹੈ, ਉੱਚਾ ਆਚਰਣ (ਬਨਾਣਾ) ਗੁਰਮੁਖ ਦਾ (ਤੀਰਥ-) ਇਸ਼ਨਾਨ ਹੈ।
    (ਸਤਿਗੁਰੂ ਦਾ) ਸ਼ਬਦ ਗੁਰਮੁਖ ਲਈ ਸ੍ਰੇਸ਼ਟ ਅੰਮ੍ਰਿਤ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ (ਭਾਵ, ਵਿਕਾਰਾਂ ਦੀਆਂ ਲਹਿਰਾਂ ਵਿਚੋਂ ਬਚ ਨਿਕਲਦਾ ਹੈ) । 22।
    ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ ਉਰ ਧਾਰੇ ਚੀਤ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ ਚਿੰਤਤ ਹੀ ਦੀਸੈ ਸਭੁ ਕੋਇ ॥ ਚੇਤਹਿ ਏਕੁ ਤਹੀ ਸੁਖੁ ਹੋਇ ॥ ਚਿਤਿ ਵਸੈ ਰਾਚੈ ਹਰਿ ਨਾਇ ॥ ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥ 
    ਅਰਥ: (ਹੇ ਪਾਂਡੇ! ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖਣ ਤੋਂ ਬਿਨਾ ਮਨੁੱਖ ਦਾ) ਚੰਚਲ ਮਨ ਟਿਕ ਕੇ ਨਹੀਂ ਬੈਠਦਾ, ਇਹ (ਮਨ-) ਹਰਣ ਲੁਕ ਲੁਕ ਕੇ ਨਵੇਂ ਨਵੇਂ ਭੋਗ ਭੋਗਦਾ ਹੈ। (ਪਰ) ਜੋ ਮਨੁੱਖ (ਪ੍ਰਭੂ ਦੇ) ਕਉਲ ਫੁੱਲਾਂ (ਵਰਗੇ ਸੋਹਣੇ) ਚਰਨ (ਆਪਣੇ) ਚਿੱਤ ਵਿਚ ਵਸਾਂਦਾ ਹੈ, ਉਹ ਸਦਾ ਲਈ ਅਮਰ ਤੇ ਸੁਚੇਤ ਹੋ ਜਾਂਦਾ ਹੈ (ਭਾਵ, ਨਾਹ ਵਿਕਾਰਾਂ ਦੀ ਫਾਹੀ ਵਿਚ ਫਸਦਾ ਹੈ ਤੇ ਨਾਹ ਹੀ ਜਨਮਾਂ ਦੇ ਗੇੜ ਵਿਚ ਪੈਂਦਾ ਹੈ) ।
    (ਜਿਧਰ ਤੱਕੋ ਚੰਚਲਤਾ ਦੇ ਕਾਰਨ) ਹਰੇਕ ਜੀਵ ਚਿੰਤਾਤੁਰ ਦਿੱਸਦਾ ਹੈ (ਪਰ ਜੋ ਮਨੁੱਖ) ਇੱਕ (ਪਰਮਾਤਮਾ) ਨੂੰ ਸਿਮਰਦੇ ਹਨ, ਉਹਨਾਂ ਦੇ ਹਿਰਦੇ ਵਿਚ ਸੁਖ ਹੁੰਦਾ ਹੈ।
    (ਜਿਸ ਜੀਵ ਦੇ) ਚਿੱਤ ਵਿਚ ਪ੍ਰਭੂ ਆ ਵੱਸਦਾ ਹੈ ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ ਉਹ (ਮਾਇਕ ਭੋਗਾਂ ਤੋਂ) ਖ਼ਲਾਸੀ ਪਾ ਲੈਂਦਾ ਹੈ (ਤੇ ਇਥੋਂ) ਇੱਜ਼ਤ ਨਾਲ (ਆਪਣੇ ਅਸਲੀ) ਘਰ ਵਿਚ ਜਾਂਦਾ ਹੈ। 23।
    ਛੀਜੈ ਦੇਹ ਖੁਲੈ ਇਕ ਗੰਢਿ ॥ ਛੇਆ ਨਿਤ ਦੇਖਹੁ ਜਗਿ ਹੰਢਿ ॥ ਧੂਪ ਛਾਵ ਜੇ ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤਿ ਘਰਿ ਆਣੈ ॥ ਛਾਇਆ ਛੂਛੀ ਜਗਤੁ ਭੁਲਾਨਾ ॥ ਲਿਖਿਆ ਕਿਰਤੁ ਧੁਰੇ ਪਰਵਾਨਾ ॥ ਛੀਜੈ ਜੋਬਨੁ ਜਰੂਆ ਸਿਰਿ ਕਾਲੁ ॥ ਕਾਇਆ ਛੀਜੈ ਭਈ ਸਿਬਾਲੁ ॥੨੪॥ 
    ਅਰਥ: (ਹੇ ਪਾਂਡੇ!) ਸਾਰੇ ਜਗਤ ਵਿਚ ਫਿਰ ਕੇ ਵੇਖ ਲਵੋ, ਜਦੋਂ ਪ੍ਰਾਣੀ (ਦੇ ਪ੍ਰਾਣਾਂ ਦੀ ਗੰਢ ਖੁਲ੍ਹ ਜਾਂਦੀ ਹੈ ਤਾਂ ਸਰੀਰ ਨਾਸ ਹੋ ਜਾਂਦਾ ਹੈ। ਮੌਤ (ਦਾ ਇਹ ਕੌਤਕ) ਨਿੱਤ ਵਰਤ ਰਿਹਾ ਹੈ। (ਹੇ ਪਾਂਡੇ!) ਜੇ ਮਨੁੱਖ (ਇਸ ਜੀਵਨ ਵਿਚ ਵਾਪਰਦੇ) ਦੁੱਖਾਂ ਸੁਖਾਂ ਨੂੰ ਇਕੋ ਜਿਹਾ ਕਰ ਕੇ ਸਮਝ ਲਏ ਤਾਂ (ਮਾਇਆ ਦੇ) ਬੰਧਨਾਂ ਨੂੰ ਕੱਟ ਕੇ (ਮਾਇਕ ਭੋਗਾਂ ਤੋਂ) ਆਜ਼ਾਦੀ ਨੂੰ ਆਪਣੇ ਅੰਦਰ ਲੈ ਆਉਂਦਾ ਹੈ। (ਹੇ ਪਾਂਡੇ! ਗੁਪਾਲ ਨੂੰ ਵਿਸਾਰ ਕੇ) ਜਗਤ ਇਸ ਥੋਥੀ (ਭਾਵ, ਜੋ ਸਾਥ ਤੋੜ ਨਹੀਂ ਨਿਬਾਹੁੰਦੀ) ਮਾਇਆ (ਦੇ ਪਿਆਰ) ਵਿਚ ਕੁਰਾਹੇ ਪੈ ਰਿਹਾ ਹੈ, (ਜੀਵਾਂ ਦੇ ਮੱਥੇ ਉਤੇ ਇਹੀ) ਕਿਰਤ-ਰੂਪ ਲੇਖ ਸ਼ੁਰੂ ਤੋਂ ਹੀ ਲਿਖਿਆ ਪਿਆ ਹੈ (ਭਾਵ, ਸ਼ੁਰੂ ਤੋਂ ਜੀਵਾਂ ਦੇ ਅੰਦਰ ਮਾਇਆ ਦੇ ਮੋਹ ਦੇ ਸੰਸਕਾਰ-ਰੂਪ ਲੇਖ ਹੋਣ ਦੇ ਕਾਰਨ ਹੁਣ ਭੀ ਇਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ) । (ਹੇ ਪਾਂਡੇ!) ਜਵਾਨੀ ਖ਼ਤਮ ਹੋ ਜਾਂਦੀ ਹੈ, ਬੁਢੇਪਾ ਆ ਜਾਂਦਾ ਹੈ, ਮੌਤ ਸਿਰ ਉਤੇ (ਖੜੀ ਜਾਪਦੀ ਹੈ) , ਸਰੀਰ ਕਮਜ਼ੋਰ ਹੋ ਜਾਂਦਾ ਹੈ (ਤੇ ਮਨੁੱਖ ਦੀ ਚਮੜੀ ਪਾਣੀ ਦੇ) ਜਾਲੇ ਵਾਂਗ ਢਿੱਲੀ ਹੋ ਜਾਂਦੀ ਹੈ (ਫਿਰ ਭੀ ਇਸ ਦਾ ਮਾਇਆ
    14 min
  • Hukamnama Sahib Oct 12,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥ 
    ਅਰਥ: (ਹੇ ਭਾਈ!) ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ, ਹਰਿ-ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ।੧।ਰਹਾਉ।
    (ਹੇ ਭਾਈ!) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ-ਨਾਮ ਵੱਸਦਾ ਹੈ, ਉਹ (ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ। ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ-ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ) ; ਕ੍ਰੋੜਾਂ ਜਪਾਂ ਤਪਾਂ (ਦਾ ਫਲ ਉਸ ਦੇ ਅੰਦਰ) ਆ ਵੱਸਦਾ ਹੈ।੧।
    (ਹੇ ਭਾਈ!) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ (ਵਿਕਾਰਾਂ ਦੇ ਟਾਕਰੇ ਤੇ) ਸੂਰਮਾ ਹੈ ਬਹਾਦਰ ਹੈ, ਪੂਰੀ ਅਕਲ ਅਤੇ ਧੀਰਜ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਵਿਚ ਉਸ ਦੀ ਡੂੰਘੀ ਲਗਨ ਬਣੀ ਰਹਿੰਦੀ ਹੈ, ਉਹ ਸਦਾ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ।੨।
    (ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਹਰਿ-ਨਾਮ ਆ ਵੱਸਦਾ ਹੈ, ਉਹ ਕਿਤੇ ਭਟਕਦਾ ਨਹੀਂ, ਕਿਤੇ ਡੋਲਦਾ ਨਹੀਂ, (ਮਾਇਆ ਦੇ ਪ੍ਰਭਾਵ ਤੋਂ ਉਹ) ਪੂਰੇ ਤੌਰ ਤੇ ਨਿਰਲੇਪ ਰਹਿੰਦਾ ਹੈ, ਸਭਨਾਂ ਵਿਚ ਇਕ ਪਰਮਾਤਮਾ ਦੀ ਜੋਤਿ ਵੇਖਦਾ ਹੈ, ਉਸ ਨੂੰ ਸਾਰੇ ਸੁਖ ਆਨੰਦ ਪ੍ਰਾਪਤ ਰਹਿੰਦੇ ਹਨ, ਉਹ (ਮਾਨਸਕ) ਰੋਗਾਂ ਤੋਂ ਬਚਿਆ ਰਹਿੰਦਾ ਹੈ।੩।
    (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਦੀਨਾਂ ਉਤੇ ਦਇਆ ਕਰਨ ਵਾਲੇ ਗੋਪਾਲ ਗੋਵਿੰਦ ਦਾ ਨਾਮ ਜਪਣਾ ਚਾਹੀਦਾ ਹੈ, (ਜਿਹੜਾ ਮਨੁੱਖ ਜਪਦਾ ਹੈ, ਉਸ ਦਾ) ਚਿੰਤਾ-ਫ਼ਿਕਰ ਦੂਰ ਹੋ ਜਾਂਦਾ ਹੈ। (ਹੇ ਭਾਈ! ਮੈਨੂੰ) ਨਾਨਕ ਨੂੰ ਗੁਰੂ ਨੇ ਪ੍ਰਭੂ ਦਾ ਨਾਮ ਬਖ਼ਸ਼ਿਆ ਹੈ, ਸੰਤ ਜਨਾਂ ਦੀ ਟਹਿਲ (ਦੀ ਦਾਤਿ) ਦਿੱਤੀ ਹੈ। (ਹਰਿ-ਨਾਮ ਦਾ ਸਿਮਰਨ ਹੀ) ਗੁਰੂ ਦਾ (ਦੱਸਿਆ) ਕੰਮ ਹੈ।੪।੧੫।੨੬।
    Raamkalee, Fifth Mehla:
    Millions of meditations and austerities rest in him,
    along with wealth, wisdom, miraculous spiritual powers and angelic spiritual insight.
    He enjoys the various shows and forms, pleasures and delicacies;
    the Naam, the Name of the Lord, dwells within the heart of the Gurmukh. ||1||
    Such is the glorious greatness of the Name of the Lord.
    Its value cannot be described. ||1||Pause||
    He alone is brave, patient and perfectly wise;
    he is intuitively in Samaadhi, profound and unfathomable.
    He is liberated forever and all his affairs are perfectly resolved;
    the Lord's Name abides within his heart. ||2||
    He is totally peaceful, blissful and healthy;
    he looks upon all impartially, and is perfectly detached.
    He does not come and go, and he never wavers;
    the Naam abides in his mind. ||3||
    God is Merciful to the meek; He is the Lord of the World, the Lord of the Universe.
    The Gurmukh meditates on Him, and his worries are gone.
    The Guru has blessed Nanak with the Naam;
    he serves the Saints, and works for the Saints. ||4||15||26||
    7 min
  • Hukamnama Sahib Oct 11,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਬਿਲਾਵਲੁ ਮਹਲਾ ੫ ॥ ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ਜੇਤੇ ਪੁਨਹਚਰਨ ਸੇ ਕੀਨ੍ਹ੍ਹੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥ ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥ ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥ ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥
    ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ (ਤੀਰਥ, ਕਰਮ ਕਾਂਡ ਆਦਿਕ) ਕ੍ਰੋੜਾਂ ਹੀ ਉੱਦਮ (ਮਾਨੋ) ਹੋ ਜਾਂਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਜਮਦੂਤਾਂ ਨੂੰ (ਉਸ ਦੇ ਨੇੜੇ ਜਾਣੋਂ) ਡਰ ਆਉਣ ਲੱਗ ਪਿਆ।੧।ਰਹਾਉ।
    ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦੇ ਚਰਨ ਆਪਣੇ ਮਨ ਵਿਚ ਹਿਰਦੇ ਵਿਚ ਵਸਾ ਲਏ, ਉਸ ਨੇ (ਪਿਛਲੇ ਕਰਮਾਂ ਦੇ ਸੰਸਕਾਰ ਮਿਟਾਣ ਲਈ, ਮਾਨੋ) ਸਾਰੇ ਹੀ ਪ੍ਰਾਸ਼ਚਿਤ ਕਰਮ ਕਰ ਲਏ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ, ਉਸ ਦਾ ਹਰੇਕ ਭਰਮ ਡਰ ਦੂਰ ਹੋ ਗਿਆ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਸੜ ਗਏ।੧।
    (ਤਾਂ ਤੇ, ਹੇ ਭਾਈ!) ਨਿਡਰ ਹੋ ਕੇ (ਕਰਮ ਕਾਂਡ ਦਾ ਭਰਮ ਲਾਹ ਕੇ) ਜਗਤ ਦੇ ਮਾਲਕ-ਪ੍ਰਭੂ ਦਾ ਨਾਮ ਜਪਿਆ ਕਰੋ। ਇਹ ਨਾਮ-ਪਦਾਰਥ ਵੱਡੀ ਕਿਸਮਤ ਨਾਲ ਹੀ ਮਿਲਦਾ ਹੈ। ਹੇ ਸਰਬ-ਵਿਆਪਕ ਦਾਤਾਰ ਪ੍ਰਭੂ! ਮੇਹਰ ਕਰ, ਤਾ ਕਿ ਤੇਰਾ ਦਾਸ ਨਾਨਕ ਪਵਿੱਤਰ ਕਰਨ ਵਾਲੀ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹੇ।੨।੧੭।੧੦੩।
    BILAAVAL, FIFTH MEHL:
    Meditating on the Naam, the Name of the Lord, is equal to millions of efforts. Joining the Saadh Sangat, the Company of the Holy, sing the Glorious Praises of the Lord, and the Messenger of Death will be frightened away. || 1 || Pause || To enshrine the Feet of God in one’s mind and body, is to perform all sorts of acts of atonement. Coming and going, doubt and fear have run away, and the sins of countless incarnations are burnt away. || 1 || So become fearless, and vibrate upon the Lord of the Universe. This is true wealth, obtained only by great good fortune. Be merciful, O Perfect God, Great Giver, that slave Nanak may chant Your immaculate Praises. || 2 || 17 || 103 ||
    6 min
  • Hukamnama Sahib Oct 10,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਬਿਲਾਵਲੁ ਮਹਲਾ ੫ ॥ ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ਜੇਤੇ ਪੁਨਹਚਰਨ ਸੇ ਕੀਨ੍ਹ੍ਹੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥ ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥ ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥ ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥
    ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ (ਤੀਰਥ, ਕਰਮ ਕਾਂਡ ਆਦਿਕ) ਕ੍ਰੋੜਾਂ ਹੀ ਉੱਦਮ (ਮਾਨੋ) ਹੋ ਜਾਂਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਜਮਦੂਤਾਂ ਨੂੰ (ਉਸ ਦੇ ਨੇੜੇ ਜਾਣੋਂ) ਡਰ ਆਉਣ ਲੱਗ ਪਿਆ।੧।ਰਹਾਉ।
    ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦੇ ਚਰਨ ਆਪਣੇ ਮਨ ਵਿਚ ਹਿਰਦੇ ਵਿਚ ਵਸਾ ਲਏ, ਉਸ ਨੇ (ਪਿਛਲੇ ਕਰਮਾਂ ਦੇ ਸੰਸਕਾਰ ਮਿਟਾਣ ਲਈ, ਮਾਨੋ) ਸਾਰੇ ਹੀ ਪ੍ਰਾਸ਼ਚਿਤ ਕਰਮ ਕਰ ਲਏ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ, ਉਸ ਦਾ ਹਰੇਕ ਭਰਮ ਡਰ ਦੂਰ ਹੋ ਗਿਆ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਸੜ ਗਏ।੧।
    (ਤਾਂ ਤੇ, ਹੇ ਭਾਈ!) ਨਿਡਰ ਹੋ ਕੇ (ਕਰਮ ਕਾਂਡ ਦਾ ਭਰਮ ਲਾਹ ਕੇ) ਜਗਤ ਦੇ ਮਾਲਕ-ਪ੍ਰਭੂ ਦਾ ਨਾਮ ਜਪਿਆ ਕਰੋ। ਇਹ ਨਾਮ-ਪਦਾਰਥ ਵੱਡੀ ਕਿਸਮਤ ਨਾਲ ਹੀ ਮਿਲਦਾ ਹੈ। ਹੇ ਸਰਬ-ਵਿਆਪਕ ਦਾਤਾਰ ਪ੍ਰਭੂ! ਮੇਹਰ ਕਰ, ਤਾ ਕਿ ਤੇਰਾ ਦਾਸ ਨਾਨਕ ਪਵਿੱਤਰ ਕਰਨ ਵਾਲੀ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹੇ।੨।੧੭।੧੦੩।
    BILAAVAL, FIFTH MEHL:
    Meditating on the Naam, the Name of the Lord, is equal to millions of efforts. Joining the Saadh Sangat, the Company of the Holy, sing the Glorious Praises of the Lord, and the Messenger of Death will be frightened away. || 1 || Pause || To enshrine the Feet of God in one’s mind and body, is to perform all sorts of acts of atonement. Coming and going, doubt and fear have run away, and the sins of countless incarnations are burnt away. || 1 || So become fearless, and vibrate upon the Lord of the Universe. This is true wealth, obtained only by great good fortune. Be merciful, O Perfect God, Great Giver, that slave Nanak may chant Your immaculate Praises. || 2 || 17 || 103 ||
    6 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners