Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib Oct 09,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਸੂਹੀ ਕਬੀਰ ਜੀ ॥ ਥਰਹਰ ਕੰਪੈ ਬਾਲਾ ਜੀਉ ॥ ਨਾ ਜਾਨਉ ਕਿਆ ਕਰਸੀ ਪੀਉ ॥੧॥ ਰੈਨਿ ਗਈ ਮਤ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥ ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥੨॥ ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥ ਕਾਗ ਉਡਾਵਤ ਭੁਜਾ ਪਿਰਾਨੀ ॥ ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥
    ਅਰਥ: (ਮੇਰੇ) ਕਾਲੇ ਕੇਸ ਚਲੇ ਗਏ ਹਨ (ਉਹਨਾਂ ਦੇ ਥਾਂ) ਧੌਲੇ ਆ ਗਏ ਹਨ। (ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਹੀ ਮੇਰੀ) ਜੁਆਨੀ ਦੀ ਉਮਰ ਲੰਘ ਗਈ ਹੈ। (ਮੈਨੂੰ ਹੁਣ ਇਹ ਡਰ ਹੈ ਕਿ) ਕਿਤੇ (ਇਸੇ ਤਰ੍ਹਾਂ) ਬੁਢੇਪਾ ਭੀ ਨਾਹ ਲੰਘ ਜਾਏ।੧।ਰਹਾਉ।
    (ਇਤਨੀ ਉਮਰ ਭਗਤੀ ਤੋਂ ਬਿਨਾ ਲੰਘ ਜਾਣ ਕਰਕੇ ਹੁਣ) ਮੇਰੀ ਅੰਞਾਣ ਜਿੰਦ ਬਹੁਤ ਸਹਿਮੀ ਹੋਈ ਹੈ ਕਿ ਪਤਾ ਨਹੀਂ ਪਤੀ ਪ੍ਰਭੂ (ਮੇਰੇ ਨਾਲ) ਕੀਹ ਸਲੂਕ ਕਰੇਗਾ।੧।
    (ਹੁਣ ਤਕ ਬੇ-ਪਰਵਾਹੀ ਵਿਚ ਖ਼ਿਆਲ ਹੀ ਨਾਹ ਕੀਤਾ ਕਿ ਇਹ ਸਰੀਰ ਤਾਂ ਕੱਚੇ ਭਾਂਡੇ ਵਾਂਗ ਹੈ) ਕੱਚੇ ਕੁੱਜੇ ਵਿਚ ਪਾਣੀ ਟਿਕਿਆ ਨਹੀਂ ਰਹਿ ਸਕਦਾ (ਸੁਆਸ ਬੀਤਦੇ ਗਏ, ਹੁਣ) ਸਰੀਰ ਕੁਮਲਾ ਰਿਹਾ ਹੈ ਤੇ (ਜੀਵ-) ਭੌਰ ਉਡਾਰੀ ਮਾਰਨ ਨੂੰ ਤਿਆਰ ਹੈ (ਪਰ ਆਪਣਾ ਕੁੱਝ ਭੀ ਨਾਹ ਸਵਾਰਿਆ) ।੨।
    ਜਿਵੇਂ ਕੁਆਰੀ ਲੜਕੀ ਸ਼ਿੰਗਾਰ ਕਰਦੀ ਰਹੇ, ਪਤੀ ਮਿਲਣ ਤੋਂ ਬਿਨਾ (ਇਹਨਾਂ ਸ਼ਿੰਗਾਰਾਂ ਦਾ) ਉਸ ਨੂੰ ਕੋਈ ਅਨੰਦ ਨਹੀਂ ਆ ਸਕਦਾ, (ਤਿਵੇਂ ਮੈਂ ਭੀ ਸਾਰੀ ਉਮਰ ਨਿਰੇ ਸਰੀਰ ਦੀ ਖ਼ਾਤਰ ਹੀ ਆਹਰ-ਪਾਹਰ ਕੀਤੇ, ਪ੍ਰਭੂ ਨੂੰ ਵਿਸਾਰਨ ਕਰਕੇ ਕੋਈ ਆਤਮਕ ਸੁਖ ਨਾਹ ਮਿਲਿਆ) ।੩।
    ਕਬੀਰ ਆਖਦਾ ਹੈ-(ਹੇ ਪਤੀ-ਪ੍ਰਭੂ! ਹੁਣ ਤਾਂ ਆ ਮਿਲ, ਤੇਰੀ ਉਡੀਕ ਵਿਚ) ਕਾਂ ਉਡਾਂਦਿਆਂ ਮੇਰੀ ਬਾਂਹ ਭੀ ਥੱਕ ਗਈ ਹੈ, (ਤੇ ਉਧਰੋਂ ਮੇਰੀ ਉਮਰ ਦੀ) ਕਹਾਣੀ ਹੀ ਮੁੱਕਣ ਤੇ ਆ ਗਈ ਹੈ।੪।੨।
    ਸ਼ਬਦ ਦਾ ਭਾਵ: ਸਿਮਰਨ ਤੋਂ ਬਿਨਾ ਉਮਰ ਗੰਵਾ ਕੇ ਆਖ਼ਰ ਪਛਤਾਣਾ ਪੈਂਦਾ ਹੈ ਕਿ ਅਗਾਂਹ ਕੀਹ ਬਣੇਗਾ।
    SOOHEE, KABEER JEE:
    My innocent soul trembles and shakes. I do not know how my Husband Lord will deal with me. || 1 || The night of my youth has passed away; will the day of old age also pass away? My dark hairs, like bumble bees, have gone away, and grey hairs, like cranes, have settled upon my head. || 1 || Pause || Water does not remain in the unbaked clay pot; when the soul-swan departs, the body withers away. || 2 || I decorate myself like a young virgin; but how can I enjoy pleasures, without my Husband Lord? || 3 || My arm is tired, driving away the crows. Says Kabeer, this is the way the story of my life ends. || 4 || 2 ||
    6 min
  • Hukamnama Sahib Oct 07,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
    ਅਰਥ: ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ।
    ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧।
    ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ।
    ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।
    ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ) , ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੩।
    ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ।੪।
    ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ।੫।
    ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ) , ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ।੬।
    ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ।੭।
    ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ-ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ।
    ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ।੮।੨।
    DHANAASAREE, FIRST MEHL:
    That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lor
    18 min
  • Hukamnama Sahib Oct 05,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio 
    ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥
    ਅਰਥ: ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ) । (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ) । (ਹੇ ਪ੍ਰਭੂ!) ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ। (ਹੇ ਪ੍ਰਭੂ!) ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ) । ਜੇ ਕੁਦਰਤਿ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤਿ ਸੋਹਣੀ ਹੈ?
    ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥ 
    ਅਰਥ: ਹੇ ਭੋਲੀ ਇਸਤ੍ਰੀਏ! ਤੂੰ ਪਤੀ ਨੂੰ ਮਿਲਣ ਲਈ ਆਪਣੀਆਂ ਬਾਹਾਂ ਵਿਚ ਚੂੜਾ ਪਾਇਆ, ਤੇ ਹੋਰ ਭੀ ਕਈ ਸਿੰਗਾਰ ਕੀਤੇ, ਪਰ) ਹੇ ਇਤਨੇ ਸਿੰਗਾਰ ਕਰਦੀਏ ਨਾਰੇ! ਜੇ ਤੇਰਾ ਪਤੀ (ਫਿਰ ਭੀ) ਹੋਰਨਾਂ ਨਾਲ ਹੀ ਪਿਆਰ ਕਰਦਾ ਰਿਹਾ (ਤਾਂ ਇਹਨਾਂ ਸਿੰਗਾਰਾਂ ਦਾ ਕੀਹ ਲਾਭ?, ਫਿਰ) ਪਲੰਘ ਨਾਲ ਮਾਰ ਕੇ ਆਪਣਾ ਚੂੜਾ ਭੰਨ ਦੇ, ਪਲੰਘ ਦੀਆਂ ਹੀਆਂ ਭੀ ਭੰਨ ਦੇ ਤੇ ਆਪਣੀਆਂ ਸਜਾਈਆਂ ਬਾਹਾਂ ਭੀ ਭੰਨ ਦੇ ਕਿਉਂਕਿ ਨਾਹ ਇਹਨਾਂ ਬਾਹਾਂ ਨੂੰ ਸਜਾਣ ਵਾਲਾ ਮਨਿਆਰ ਹੀ ਤੇਰਾ ਕੁਝ ਸਵਾਰ ਸਕਿਆ, ਨਾਹ ਹੀ ਉਸ ਦੀਆਂ ਦਿੱਤੀਆਂ ਚੂੜੀਆਂ ਤੇ ਵੰਗਾਂ ਕਿਸੇ ਕੰਮ ਆਈਆਂ। ਸੜ ਜਾਣ ਉਹ (ਸਜਾਈਆਂ) ਬਾਹਾਂ ਜੋ ਖਸਮ ਦੇ ਗਲ ਨਾਹ ਲੱਗ ਸਕੀਆਂ। (ਭਾਵ, ਜੇ ਜੀਵ-ਇਸਤ੍ਰੀ ਸਾਰੀ ਉਮਰ ਧਾਰਮਿਕ ਭੇਖ ਕਰਨ ਵਿਚ ਹੀ ਗੁਜ਼ਾਰ ਦੇਵੇ, ਇਸ ਨੂੰ ਧਰਮ-ਉਪਦੇਸ਼ ਦੇਣ ਵਾਲਾ ਭੀ ਜੇ ਬਾਹਰਲੇ ਭੇਖ ਵਲ ਹੀ ਪ੍ਰੇਰਦਾ ਰਹੇ, ਤਾਂ ਇਹ ਸਾਰੇ ਉੱਦਮ ਵਿਅਰਥ ਚਲੇ ਗਏ, ਕਿਉਂਕਿ ਧਾਰਮਿਕ ਭੇਖਾਂ ਨਾਲ ਪਰਮਾਤਮਾ ਨੂੰ ਪ੍ਰਸੰਨ ਨਹੀਂ ਕਰ ਸਕੀਦਾ। ਉਸ ਦੇ ਨਾਲ ਤਾਂ ਸਿਰਫ਼ ਆਤਮਕ ਮਿਲਾਪ ਹੀ ਹੋ ਸਕਦਾ ਹੈ) ।
    (ਪ੍ਰਭੂ-ਚਰਨਾਂ ਵਿਚ ਜੁੜਨ ਵਾਲੀਆਂ) ਸਾਰੀਆਂ ਸਹੇਲੀਆਂ (ਤਾਂ) ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦੇ ਜਤਨ ਕਰ ਰਹੀਆਂ ਹਨ (ਪਰ ਮੈਂ ਜੇਹੜੀ ਨਿਰੇ ਵਿਖਾਵੇ ਦੇ ਹੀ ਧਰਮ-ਭੇਖ ਕਰਦੀ ਰਹੀ) ਮੈਂ ਸੜੇ ਕਰਮਾਂ ਵਾਲੀ ਕਿਸ ਦੇ ਦਰ ਤੇ ਜਾਵਾਂ? ਹੇ ਸਖੀ! ਮੈਂ (ਇਹਨਾਂ ਧਰਮ-ਭੇਖਾਂ ਤੇ ਹੀ ਟੇਕ ਰੱਖ ਕੇ) ਆਪਣੇ ਵਲੋਂ ਤਾਂ ਬੜੀ ਚੰਗੀ ਕਰਤੂਤ ਵਾਲੀ ਬਣੀ ਬੈਠੀ ਹਾਂ। ਪਰ, ਪ੍ਰਭੂ ਪਤੀ! ਕਿਸੇ ਇੱਕ ਭੀ ਗੁਣ ਕਰ ਕੇ ਮੈਂ ਤੈਨੂੰ ਪਸੰਦ ਨਹੀਂ ਆ ਰਹੀ। ਮੈਂ ਸਵਾਰ ਸਵਾਰ ਕੇ ਪੱਟੀਆਂ ਗੁੰਦਾਂਦੀ ਹਾਂ, ਮੇਰੀਆਂ ਪੱਟੀਆਂ ਦੇ ਚੀਰ ਵਿਚ ਸੰਧੂਰ ਭੀ ਭਰਿਆ ਜਾਂਦਾ ਹੈ, ਪਰ ਤੇਰੀ ਹਜ਼ੂਰੀ ਵਿਚ ਮੈਂ ਫਿਰ ਭੀ ਪ੍ਰਵਾਨ ਨਹੀਂ ਹੋ ਰਹੀ, (ਇਸ ਵਾਸਤੇ) ਝੂਰ ਝੂਰ ਕੇ ਮਰ ਰਹੀ ਹਾਂ।
    ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥
    ਅਰਥ: (ਪ੍ਰਭੂ-ਪਤੀ ਤੋਂ ਵਿਛੁੜ ਕੇ) ਮੈਂ ਇਤਨੀ ਦੁਖੀ ਹੋ ਰਹੀ ਹਾਂ (ਕਿ) ਸਾਰਾ ਜਗਤ ਮੇਰੇ ਉਤੇ ਤਰਸ ਕਰ ਰਿਹਾ ਹੈ, ਜੰਗਲ ਦੇ ਪੰਛੀ ਭੀ (ਮੇਰੀ ਦੁਖੀ ਹਾਲਤ ਤੇ) ਤਰਸ ਕਰ ਰਹੇ ਹਨ। ਸਿਰਫ਼ ਇਹ ਮੇਰੇ ਅੰਦਰਲਾ ਵਿਛੋੜਾ ਹੀ ਹੈ ਜੋ ਤਰਸ ਨਹੀਂ ਕਰਦਾ (ਜੋ ਮੇਰੀ ਖ਼ਲਾਸੀ ਨਹੀਂ ਕਰਦਾ) , ਇਸੇ ਨੇ ਮੈਨੂੰ ਪ੍ਰਭੂ-ਪਤੀ ਤੋਂ ਵਿਛੋੜਿਆ ਹੋਇਆ ਹੈ।
    (ਹੇ ਪਤੀ!) ਮੈਨੂੰ ਤੂੰ ਸੁਪਨੇ ਵਿਚ ਮਿਲਿਆ (ਸੁਪਨਾ ਮੁੱਕਿਆ, ਤੇ ਤੂੰ) ਫਿਰ ਚਲਾ ਗਿਆ, (ਵਿਛੋੜੇ ਦੇ ਦੁੱਖ ਵਿਚ) ਮੈਂ ਹੰਝੂ ਭਰ ਕੇ ਰੋਈ। ਹੇ ਪਿਆਰੇ! ਮੈਂ (ਨਿਮਾਣੀ) ਤੇਰੇ ਪਾਸ ਅੱਪੜ ਨਹੀਂ ਸਕਦੀ, ਮੈਂ (ਗ਼ਰੀਬ) ਕਿਸੇ ਨੂੰ ਤੇਰੇ ਪਾਸ ਘੱਲ ਨਹੀਂ ਸਕਦੀ (ਜੋ ਮੇਰੀ ਹਾਲਤ ਤੈਨੂੰ ਦੱਸੇ। ਨੀਂਦ ਅੱਗੇ ਹੀ ਤਰਲੇ ਕਰਦੀ ਹਾਂ-) ਹੇ ਭਾਗਾਂ ਵਾਲੀ ਸੋਹਣੀ ਨੀਂਦ! ਤੂੰ (ਮੇਰੇ ਕੋਲ ਆ) ਸ਼ਾਇਦ (ਤੇਰੀ ਰਾਹੀਂ ਹੀ) ਮੈਂ ਆਪਣੇ ਖਸਮ-ਪ੍ਰਭੂ ਦਾ ਦੀਦਾਰ ਕਰ ਸਕਾਂ।
    ਹੇ ਨਾਨਕ! ਪ੍ਰਭੂ-ਦਰ ਤੇ) ਆਖ-ਹੇ ਮੇਰੇ ਮਾਲਕ! ਜੇ ਕੋਈ ਗੁਰਮੁਖਿ ਮੈਨੂੰ ਤੇਰੀ ਕੋਈ ਗੱਲ ਸੁਣਾਵੇ ਤਾਂ ਮੈਂ ਉਸ ਅੱਗੇ ਕੇਹੜੀ ਭੇਟ ਧਰਾਂ! ਆਪਣਾ ਸਿਰ ਵੱਢ ਕੇ ਮੈਂ ਉਸ ਦੇ ਬੈਠਣ ਲਈ ਆਸਣ ਬਣਾ ਦਿਆਂ (ਭਾਵ,) ਆਪਾ-ਭਾਵ ਦੂਰ ਕਰ ਕੇ ਮੈਂ ਉਸ ਦੀ ਸੇਵਾ ਕਰਾਂ।
    ਜਦੋਂ ਸਾਡਾ ਪ੍ਰਭੂ-ਪਤੀ (ਸਾਡੀ ਮੂਰਖਤਾ ਦੇ ਕਾਰਨ) ਸਾਥੋਂ ਓਪਰਾ ਹੋ ਜਾਏ (ਤਾਂ ਉਸ ਨੂੰ ਮੁੜ ਆਪਣਾ ਬਨਾਣ ਲਈ ਇਹੀ ਇਕ ਤਰੀਕਾ ਹੈ ਕਿ) ਅਸੀ ਆਪਾ-ਭਾਵ ਮਾਰ ਦੇਈਏ, ਤੇ ਆਪਣੀ ਜਿੰਦ ਉਸ ਤੋਂ ਸਦਕੇ ਕਰ ਦੇਈਏ।੧।੩।
    WADAHANS, FIRST MEHL, SECOND HOUSE:
    The peacocks
    14 min
  • Hukamnama Sahib Oct 04,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥
    ਅਰਥ: ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ। ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ-(ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ) ।
    ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ) ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ, ਉਹ ਬੰਦਗੀ ਦੀ ਘਾਲ ਘਾਲ ਕੇ, ਹੇ ਖਸਮ! ਤੇਰੇ ਦਰ ਤੋਂ ਮੰਗ ਮੰਗ ਕੇ ਮਜੂਰੀ ਲੈਂਦੇ ਹਨ।
    ਹੇ ਨਾਨਕ! ਆਖ-) ਹੇ ਵੇਪਰਵਾਹ ਪ੍ਰਭੂ! ਤੇਰੇ ਦਰ (ਬਰਕਤਾਂ ਨਾਲ) ਭਰੇ ਹੋਏ ਹਨ, ਕੋਈ ਜੀਵ ਤੇਰੇ ਦਰ ਤੇ (ਆ ਕੇ) ਖ਼ਾਲੀ ਨਹੀਂ ਗਿਆ, ਤੂੰ ਸਦਾ ਕਾਇਮ ਰਹਿਣ ਵਾਲਾ ਤੇ ਬੇ-ਮੁਥਾਜ ਹੈਂ।੧।
    ਮਹਲਾ ੧ ॥ ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥ 
    ਅਰਥ: ਜੋ ਸਰੀਰ ਸੋਹਣੇ ਚਿੱਟੇ ਦੰਦਾਂ ਨਾਲ ਤੇ ਸੋਹਣੇ ਨੈਣਾਂ ਨਾਲ ਸੋਭ ਰਹੇ ਹਨ, ਹੇ ਨਾਨਕ! ਬੁਢੇਪਾ ਇਹਨਾਂ ਦਾ ਵੈਰੀ ਹੈ, ਕਿਉਂਕਿ ਬੁੱਢੇ ਹੋ ਕੇ ਇਹ ਨਾਸ ਹੋ ਜਾਂਦੇ ਹਨ।੨।
    ਪਉੜੀ ॥ ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥ ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥ ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥ ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥ ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥ 
    ਅਰਥ: (ਹੇ ਜੀਵ!) ਤਨ ਮਨ ਸਰੀਰ (ਆਪਣਾ ਆਪ) ਪ੍ਰਭੂ ਦੇ ਹਵਾਲੇ ਕਰ ਕੇ (ਭਾਵ, ਪ੍ਰਭੂ ਦੀ ਪੂਰਨ ਰਜ਼ਾ ਵਿਚ ਰਹਿ ਕੇ) ਸਦਾ ਉਸ ਦੀ ਸਿਫ਼ਤਿ-ਸਾਲਾਹ ਕਰ; (ਜਿਸ ਮਨੁੱਖ ਨੇ) ਗੁਰ-ਸ਼ਬਦ ਦੀ ਰਾਹੀਂ (ਸਿਮਰਿਆ ਹੈ, ਉਸ ਨੂੰ) ਸਦਾ-ਥਿਰ ਰਹਿਣ ਵਾਲਾ, ਡੂੰਘੇ ਵੱਡੇ ਦਿਲ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਤਨ ਵਿਚ ਹੀਰਿਆਂ ਦਾ ਹੀਰਾ ਪ੍ਰਭੂ ਸਦਾ ਵੱਸਦਾ ਹੈ; ਉਸ ਦਾ ਜਨਮ ਮਰਨ ਦਾ ਦੁੱਖ ਮਿਟ ਜਾਂਦਾ ਹੈ, ਉਸ ਨੂੰ ਫਿਰ (ਇਸ ਗੇੜ ਵਿਚ) ਚੱਕਰ ਨਹੀਂ ਲਾਣਾ ਪੈਂਦਾ।
    (ਸੋ) ਹੇ ਨਾਨਕ! ਤੂੰ ਭੀ ਉਸ ਪ੍ਰਭੂ ਦਾ ਨਾਮ ਸਿਮਰ ਜੋ ਗੁਣਾਂ ਦਾ ਮਾਲਕ ਹੈ ਤੇ ਵੱਡੇ ਦਿਲ ਵਾਲਾ ਹੈ।੧੦।
    SHALOK, FIRST MEHL:
    Waaho! Waaho! You are wonderful and great, O Lord and Master; You created the creation, and made us. You made the waters, waves, oceans, pools, plants, clouds and mountains. You Yourself stand in the midst of what You Yourself created. The selfless service of the Gurmukhs is approved; in celestial peace, they live the essence of reality. They receive the wages of their labor, begging at the Door of their Lord and Master. O Nanak, the Court of the Lord is overflowing and carefree; O my True Carefree Lord, no one returns empty-handed from Your Court. || 1 || FIRST MEHL: The teeth are like brilliant, beautiful pearls, and the eyes are like sparkling jewels. Old age is their enemy, O Nanak; when they grow old, they waste away. || 2 || PAUREE: Praise the Lord, forever and ever; dedicate your body and mind to Him. Through the Word of the Guru’s Shabad, I have found the True, Profound and Unfathomable Lord. The Lord, the jewel of jewels, is permeating my mind, body and heart. The pains of birth and death are gone, and I shall never again be consigned to the cycle of reincarnation. O Nanak, praise the Naam, the Name of the Lord, the ocean of excellence. || 10 ||
    9 min
  • Hukamnama Sahib Oct 03,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 
    ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
    ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
    ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
    ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
    ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
    ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
     (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮ
    18 min
  • Hukamnama Sahib Oct 02,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
    ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
    ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
    ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
    (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
    ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
    (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
    ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
    (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
    ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ
    14 min
  • Hukamnama Sahib Oct 01,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 
    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
    4 min
  • Hukamnama Sahib Sep 30,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 
    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners