Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • HUKAMNAMA SAHIB Sep 29,2021
    The daily HUKAMNAMA SAHIB from Sri Darbar SAHIB Amritsar including Punjabi and English AUDIO Translations.ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
    ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।
    ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।
    ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।
    ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।
    ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।
    DHANAASAREE, FOURTH MEHL:
    Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||
    8 min
  • HUKAMNAMA SAHIB Sep 28,2021
    The daily HUKAMNAMA SAHIB from Sri Darbar SAHIB Amritsar including Punjabi and English AUDIO Translations ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ 
    ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।
    ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧।
    ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।
    ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।
    ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩।
    ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।
    ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।
    SORAT’H, FIFTH MEHL:
    The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 ||
    9 min
  • HUKAMNAMA SAHIB Sep 27,2021
    The daily HUKAMNAMA SAHIB from Sri Darbar SAHIB Amritsar including Punjabi and English AUDIO ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥
    ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।
    ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।
    (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।
    ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।
    ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।
    SORAT’H, THIRD MEHL:
    Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||
    9 min
  • HUKAMNAMA SAHIB Sep 26,2021
    The daily HUKAMNAMA SAHIB from Sri Darbar SAHIB Amritsar including Punjabi and English AUDIO ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥
    ਅਰਥ: ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ।
    (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ।੧।
    ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥
    ਅਰਥ: ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ।
    ਹਰੀ ਦਾ ਨਾਮ ਅਮਰ ਕਰਨ ਵਾਲਾ ਹੈ-ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ) , ਹੇ ਨਾਨਕ! ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ।੨।
    ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥
    ਅਰਥ: ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ) , ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ।
    ਹੇ ਨਾਨਕ! ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ।੧੫।
    SHALOK, THIRD MEHL:
    O Nanak, without meeting the True Guru, the world is blind; in blindness, it does its deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. || 1 || THIRD MEHL: The True Guru has commanded us to do this: through the Guru’s Gate, meditate on your Lord and Master. The Lord and Master is ever-present. He rips away the veil of doubt, and installs His Light deep within. The Name of the Lord is Ambrosial Nectar — take this healing medicine! Enshrine the Will of the True Guru in your consciousness, and make the Love of the True One your self-discipline. O Nanak, you shall be kept in peace here, and hereafter you shall celebrate with the Lord. || 2 || PAUREE: He Himself is the vast variety of Nature, and He Himself makes it bear fruit. He Himself is the Gardener, He Himself irrigates all the plants, and He Himself puts them in His mouth. He Himself is the Creator, and He Himself is the Enjoyer; He Himself gives, and inspires others to give. He Himself is the Lord and Master, and He Himself is the Protector; He Himself is pervading everywhere. Servant Nanak speaks of the greatness of the Lord, the Creator, who has no greed at all. || 15 ||
    9 min
  • HUKAMNAMA SAHIB Sep 24,2021
    The daily HUKAMNAMA SAHIB from Sri Darbar SAHIB Amritsar including Punjabi and English translation AUDIO ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥
    ਅਰਥ: ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ।
    ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ) ; ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ।
    ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। (ਇਸ ਬਾਰੇ ਕਿ ਕੋਈ ਚੰਗੇ ਰਾਹ ਪਿਆ ਹੈ ਤੇ ਕੋਈ ਮੰਦੇ ਪਾਸੇ) ਕੁਝ ਆਖਿਆ ਨਹੀਂ ਜਾ ਸਕਦਾ, (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ) ਕਾਰ ਕਮਾਉਣੀ ਪੈਂਦੀ ਹੈ।
    ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ) ।੧।
    ਮਃ ੩ ॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥ 
    ਅਰਥ: ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਸਦਾ ਸੁਖ ਮਿਲਦਾ ਹੈ, ਸਾਰੀ ਉਮਰ ਦਾ ਦੁੱਖ ਦੂਰ ਹੋ ਜਾਂਦਾ ਹੈ; ਉੱਕਾ ਹੀ ਚਿੰਤਾ ਨਹੀਂ ਰਹਿੰਦੀ (ਕਿਉਂਕਿ) ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ। ਮਨੁੱਖ ਦੇ ਅੰਦਰ ਹੀ ਗਿਆਨ (-ਰੂਪ) ਤੀਰਥ ਹੈ, (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਇਸ ਤੀਰਥ ਦੀ) ਸਮਝ ਬਖ਼ਸ਼ੀ ਹੈ ਉਹ ਮਨੁੱਖ ਨਾਮ-ਅੰਮ੍ਰਿਤ ਦੇ ਸਰੋਵਰ ਵਿਚ, ਅੰਮ੍ਰਿਤ ਦੇ ਤੀਰਥ ਤੇ ਨ੍ਹਾਉਂਦਾ ਹੈ, ਤੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਮਨ ਦੀ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ। ਸਤਿਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਸੁਤੇ ਹੀ ਸਤਸੰਗੀ ਸਤਸੰਗੀਆਂ ਨੂੰ ਮਿਲਦੇ ਹਨ, (ਸਤਸੰਗ ਦੀ ਰਾਹੀਂ) ਪ੍ਰਭੂ ਵਿਚ ਬਿਰਤੀ ਜੋੜ ਕੇ, ਹਿਰਦੇ-ਰੂਪ ਘਰ ਵਿਚ ਉਹਨਾਂ ਨੂੰ (ਪ੍ਰਭੂ-ਸਿਮਰਨ ਰੂਪ) ਆਹਰ ਮਿਲ ਜਾਂਦਾ ਹੈ।
    ਪਰ, ਪਖੰਡ ਕੀਤਿਆਂ ਮੌਤ ਦਾ ਸਹਮ ਨਹੀਂ ਛੱਡਦਾ, (ਪਖੰਡ ਦੀ) ਇੱਜ਼ਤ ਮਿਟਾ ਕੇ ਮੌਤ ਇਸ ਨੂੰ ਲੈ ਤੁਰਦੀ ਹੈ। ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਇਸ ਸਹਮ ਤੋਂ) ਬਚ ਜਾਂਦੇ ਹਨ।੨।
    ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥ 
    ਅਰਥ: (ਹੇ ਭਾਈ!) ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, (ਉਥੇ ਜਾ ਕੇ) ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ। (ਸਤ ਸੰਗ ਵਿਚ) ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ।
    (ਪਰ, ਸਤਸੰਗ ਵਿਚ ਭੀ) ਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ, ਜਿਸ ਦੇ ਮੱਥੇ ਉਤੇ ਧੁਰੋਂ (ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੋਇਆ ਹੈ।
    (ਹੇ ਭਾਈ!) ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਹੈ।੪।
    SHALOK, THIRD MEHL:
    Meeting the True Guru, hunger departs; hunger does not depart by wearing the robes of a beggar. Afflicted with pain, he wanders from house to house, and in the world hereafter, he receives double punishment. Intuitive peace does not come to his inner being — he is not content to eat what comes his way. With his stubborn mind, he begs, and grabs, and annoys those who give. Instead of wearing these beggar’s robes, it is better to be a householder, and give to others. Those who are attuned to the Word of the Shabad, acquire understanding; the others wander, deluded by doubt. They act according to their past actions; it is useless to talk to them. O Nanak, those who are pleasing to God are good; He upholds their honor. || 1 || THIRD MEHL: Serving the True Guru, one finds a lasting peace; the pains of birth and death are removed. He is no
    15 min
  • HUKAMNAMA SAHIB Sep 23,2021
    The daily HUKAMNAMA SAHIB from Sri Darbar SAHIB Amritsar including Punjabi and English AUDIO ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥
    ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ।
    ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧।
    ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ।੨।
    ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ।੩।
    ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ।੪।੪।
    SORAT’H, FOURTH MEHL:
    God Himself is the balance scale, He Himself is the weigher, and He Himself weighs with the weights. He Himself is the banker, He Himself is the trader, and He Himself makes the trades. The Beloved Himself fashioned the world, and He Himself counter-balances it with a gram. || 1 || My mind meditates on the Lord, Har, Har, and finds peace. The Name of the Beloved Lord, Har, Har, is a treasure; the Perfect Guru has made it seem sweet to me. || Pause || The Beloved Himself is the earth, and He Himself is the water; He Himself acts, and causes others to act. The Beloved Himself issues His Commands, and keeps the water and the land bound down. The Beloved Himself instills the Fear of God; He binds the tiger and the goat together. || 2 || The Beloved Lord Himself is the firewood, and He Himself keeps the fire within the wood. The Beloved Lord Himself, all by Himself, permeates them, and because of the Fear of God, the fire cannot burn the wood. The Beloved Himself kills and revives; all draw the breath of life, given by Him. || 3 || The Beloved Himself is power and presence; He Himself engages us in our work. As the Beloved makes me walk, I walk, as it pleases my Lord God. The Beloved Himself is the musician, and the musical instrument; servant Nanak vibrates His vibration. || 4 || 4 ||
    12 min
  • Hukamnama Sahib Sep 22,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 
    ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।
    ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।
    ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।
    ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।
    ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।
    DHANAASAREE, FOURTH MEHL:
    The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||
    8 min
  • Hukamnama Sahib Sep 21,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
    ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।
    ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।
    ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
    DHANAASAREE, FIFTH MEHL:
    People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||
    5 min
  • Hukamnama Sahib Sep 20,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
    ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।
    ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।
    ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।
    ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।
    ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।
    DHANAASAREE, FOURTH MEHL:
    Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||
    8 min
  • Hukamnama Sahib Sep 19,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੧ ਘਰੁ ੧ ਚਉਪਦੇ
    ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
    ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
    ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 
    ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
    (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।
    ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
    ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।
    ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।
    ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।
    (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।
    ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।
    DHANAASAREE, FIRST MEHL, FIRST HOUSE, CHAU-PADAS:
    ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
    My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |
    11 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners