Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib Sep 18,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
    ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।
    ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।
    ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।
    ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।
    ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।
    DHANAASAREE, FOURTH MEHL:
    O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13
    9 min
  • Hukamnama Sahib Sep 17,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥
    ਅਰਥ: ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ।
    ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ।੧।
    ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭।
    DHANASAREE MEHLA ll5ll
    My Guru gives the Naam, the Name of the Lord, to those who have such karma written on their foreheads.
    He implants the Naam, and inspires us to chant the Naam; this is Dharma, true religion, in this world. ||1||
    The Naam is the glory and greatness of the Lord's humble servant.
    The Naam is his salvation, and the Naam is his honor; he accepts whatever comes to pass. ||1||Pause||
    That humble servant, who has the Naam as his wealth, is the perfect banker.
    The Naam is his occupation, O Nanak, and his only support; the Naam is the profit he earns. ||2||6||37||
    5 min
  • Sangrand Hukamnama Sahib
    The Sangrand Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥ 
    ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ।
    ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ– ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ।
    ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।
    ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8।
    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
    ONE UNIVERSAL CREATOR GOD. BY THE GRACE OF THE TRUE GURU:
    In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won’t someone please come and lead me to him, O my mother. The Saints are the helpers of the Lord’s lovers; I fall and touch their feet. Without God, how can I find peace? There is nowhere else to go. Those who have tasted the sublime essence of His Love, remain satisfied and fulfilled. They renounce their selfishness and conceit, and they pray, “God, please attach me to the hem of Your robe.” Those whom the Husband Lord has united with Himself, shall not be separated from Him again. Without God, there is no other at all. Nanak has entered the Sanctuary of the Lord. In Assu, the Lord, the Sovereign King, has granted His Mercy, and they dwell in peace. || 8 ||
    ||
    6 min
  • Hukamnama Sahib Sep 16,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
    ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
    ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
    ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
    (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
    ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
    (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
    ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
    (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
    ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ
    14 min
  • Hukamnama Sahib Sep 15,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio. ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
    ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।
    (ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।
    (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।
    ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।
    ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।
    ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।
    RAAG SORAT’H, THE WORD OF DEVOTEE RAVI DAAS JEE:
    ONE UNIVERSAL CREATOR GOD. BY THE GRACE OF THE TRUE GURU:
    If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||
    8 min
  • Hukamnama Sahib Sep 14,2021

  • Hukamnama Sahib Sep 13,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥ 
    ਅਰਥ: (ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ) , (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ। ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।
    ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚ) ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨਹੀਂ ਫਿਰਦੇ।੨।
    (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਿਸ ਬੰਦੇ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾ; ਪਰਮਾਤਮਾ ਦੇ ਦਰਵਾਜ਼ੇ ਤੇ (ਪਹੁੰਚੇ ਹੋਏ ਨੂੰ ਜਮ ਆਦਿਕ) ਦਰਬਾਨਾਂ ਵਲੋਂ ਕੋਈ ਰਤਾ ਭਰ ਭੀ ਪੁੱਛ-ਗਿੱਛ ਨਹੀਂ ਹੁੰਦੀ, ਕਿਉਂਕਿ ਜਿਸ ਗੁਰੂ ਉਤੇ ਮਾਲਕ-ਪ੍ਰਭੂ ਦੀ ਮੇਹਰ ਦੀ ਨਜ਼ਰ ਹੈ ਉਸ ਗੁਰੂ ਦੇ ਬਚਨ ਵਿਚ (ਚੱਲ ਕੇ) ਉਹ ਬੰਦਾ (ਵਿਕਾਰਾਂ ਤੋਂ) ਮੁਕਤ ਹੋ ਜਾਂਦਾ ਹੈ।੩।
    ਜਿਸ ਮਾਲਕ ਪ੍ਰਭੂ ਨੂੰ ਕੋਈ ਹੋਰ ਦੂਜਾ ਕੋਈ ਮੱਤਾਂ ਨਹੀਂ ਦੇ ਸਕਦਾ ਹੈ ਉਹ ਆਪ ਹੀ ਜੀਵਾਂ ਨੂੰ ਜਗਤ ਵਿਚ ਭੇਜਦਾ ਹੈ ਆਪ ਹੀ ਵਾਪਸ ਸੱਦ ਲੈਂਦਾ ਹੈ, ਪ੍ਰਭੂ ਆਪ ਹੀ ਜਗਤ-ਰਚਨਾ ਢਾਹੁੰਦਾ ਹੈ ਤੇ ਉਸਾਰਦਾ ਹੈ, ਉਹ ਸਭ ਕੁਝ ਆਪ ਹੀ ਪੈਦਾ ਕਰਨੀ ਜਾਣਦਾ ਹੈ।
    ਹੇ ਨਾਨਕ! ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਨ ਵਾਲੇ ਪ੍ਰਭੂ ਦੀ ਨਿਗਾਹ ਹੋ ਜਾਂਦੀ ਹੈ ਉਸ ਨੂੰ ਬਖ਼ਸ਼ਸ਼ ਵਜੋਂ ਉਸ ਦਾ ਨਾਮ ਮਿਲਦਾ ਹੈ।੪।੩।੫।
    SOOHEE, FIRST MEHL:
    Those whose minds are filled with love of the Lord, are blessed and exalted. They are blessed with peace, and their pains are forgotten. He will undoubtedly, certainly save them. || 1 || The Guru comes to meet those whose destiny is so pre-ordained. He blesses them with the Teachings of the Ambrosial Name of the Lord. Those who walk in the Will of the True Guru, never wander begging. || 2 || And one who lives in the Mansion of the Lord’s Presence, why should he bow down to any other? The gate-keeper at the Lord’s Gate shall not stop him to ask any questions. And one who is blessed with the Lord’s Glance of Grace — by his words, others are emancipated as well. || 3 || The Lord Himself sends out, and recalls the mortal beings; no one else gives Him advice. He Himself demolishes, constructs and creates; He knows everything. O Nanak, the Naam, the Name of the Lord is the blessing, given to those who receive His Mercy, and His Grace. || 4 || 3 || 5 ||
    8 min
  • Hukamnama Sahib Sep 12,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
    ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।
    ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।
    (ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।
    ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।
    RAAG DHANAASAREE, THE WORD OF DEVOTEE KABEER JEE:
    ONE UNIVERSAL CREATOR GOD. BY THE GRACE OF THE TRUE GURU:
    That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||
    6 min
  • Hukamnama Sahib Sep 11,2021

  • Hukamnama Sahib Sep 10,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
    ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।
    ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।
    ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।
    ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।
    ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।
    DHANAASAREE, FIFTH MEHL:
    I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||
    6 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners