Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib Aug 30,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਰਾਗੁ ਸੂਹੀ ਮਹਲਾ ੩ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥
    ਅਰਥ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ।
    ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪।
    ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ
    39 min
  • Hukamnama Sahib Aug 29,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੂਹੀ ਮਹਲਾ ੫ ॥ ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥ 
    ਅਰਥ: ਹੇ ਪ੍ਰਭੂ! ਜਿਸ ਜਿਸ ਕੰਮ ਵਿਚ ਤੂੰ (ਅਸਾਂ ਜੀਵਾਂ ਨੂੰ) ਲਾਂਦਾ ਹੈਂ, ਉਸ ਉਸ ਕੰਮ ਵਿਚ ਅਸੀ ਲੱਗਦੇ ਹਾਂ। ਜਦੋਂ ਤੂੰ (ਸਾਨੂੰ ਆਪਣਾ ਨਾਮ) ਦੇਂਦਾ ਹੈਂ, ਤਦੋਂ ਤੇਰਾ ਨਾਮ ਜਪਦੇ ਹਾਂ।੧।ਰਹਾਉ।
    (ਹੇ ਪ੍ਰਭੂ! ਤੇਰੀ ਮੇਹਰ ਤੋਂ ਬਿਨਾ) ਇਹ ਮੂਰਖ ਝੂਠੇ ਧੰਧੇ ਵਿਚ ਮਸਤ ਰਹਿੰਦਾ ਹੈ, ਉਹ ਸੋਹਣਾ ਕੰਮ ਕਰਨਾ ਨਹੀਂ ਜਾਣਦਾ, ਜੇਹੜਾ ਇਸ ਦੇ ਆਪਣੇ ਹਿਰਦੇ-ਘਰ ਦੇ ਕੰਮ ਆਉਂਦਾ ਹੈ।੧।
    ਹੇ ਭਾਈ! ਪਰਮਾਤਮਾ ਦੇ ਸੇਵਕ ਪਰਮਾਤਮਾ ਨਾਲ ਹੀ ਰੰਗੇ ਰਹਿੰਦੇ ਹਨ, ਹਰ ਵੇਲੇ ਸਭ ਰਸਾਂ ਤੋਂ ਸ੍ਰੇਸ਼ਟ ਹਰਿ-ਨਾਮ ਰਸ ਵਿਚ ਮਸਤ ਰਹਿੰਦੇ ਹਨ।੨।
    ਹੇ ਭਾਈ! ਪ੍ਰਭੂ ਨੇ ਆਪ ਹੀ (ਜਿਨ੍ਹਾਂ ਮਨੁੱਖਾਂ ਨੂੰ) ਬਾਂਹ ਫੜ ਕੇ (ਝੂਠੇ ਧੰਧਿਆਂ ਵਿਚੋਂ) ਕੱਢ ਲਿਆ, ਅਨੇਕਾਂ ਜਨਮਾਂ ਦੇ (ਪ੍ਰਭੂ ਨਾਲੋਂ) ਟੁੱਟਿਆਂ ਹੋਇਆਂ ਨੂੰ (ਉਸ ਪ੍ਰਭੂ ਨੇ ਆਪ ਹੀ ਆਪਣੇ ਨਾਲ) ਜੋੜ ਲਿਆ।੩।
    ਹੇ ਦਾਸ ਨਾਨਕ! ਆਖ-) ਹੇ ਮਾਲਕ ਪ੍ਰਭੂ! ਮੇਹਰ ਕਰ। (ਮੈਨੂੰ ਝੂਠੇ ਧੰਧਿਆਂ ਤੋਂ) ਬਚਾ ਲੈ, ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰੇ ਦਰ ਤੇ (ਆ ਡਿੱਗਾ ਹਾਂ) ।੪।੨੯।੩੫।
    SOOHEE, FIFTH MEHL:
    The Words, the Teachings of the Holy Saints, are Ambrosial Nectar. Whoever meditates on the Lord’s Name is emancipated; he chants the Name of the Lord, Har, Har, with his tongue. || 1 || Pause || The pains and sufferings of the Dark Age of Kali Yuga are eradicated, when the One Name abides within the mind. || 1 || I apply the dust of the feet of the Holy to my face and forehead. Nanak has been saved, in the Sanctuary of the Guru, the Lord. || 2 || 31 || 3
    4 min
  • Hukamnama Sahib Aug 28,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ 
    ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।
    ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।
    ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।
    (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।
    ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।
    TILANG, THE WORD OF DEVOTEE KABEER JEE:
    ONE UNIVERSAL CREATOR GOD. BY THE GRACE OF THE TRUE GURU:
    The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||
    9 min
  • Hukamnama Sahib Aug 27,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥ 
    ਅਰਥ: ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ।ਰਹਾਉ।
    ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ।੧।
    ਹੇ ਭਾਈ! ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ।੨।
    ਹੇ ਭਾਈ! 'ਮੈਂ ਵੱਡਾ ਹਾਂ', 'ਇਹ ਧਨ ਆਦਿਕ ਮੇਰਾ ਹੈ'-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ।੩।
    ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ? ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ। ਹੇ ਨਾਨਕ! ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ।੪।੬।
    SORAT’H, THIRD MEHL:
    He alone is a Sikh, a friend, a relative and a sibling, who walks in the Way of the Guru’s Will. One who walks according to his own will, O Siblings of Destiny, suffers separation from the Lord, and shall be punished. Without the True Guru, peace is never obtained, O Siblings of Destiny; again and again, he regrets and repents. || 1 || The Lord’s slaves are happy, O Siblings of Destiny. The sins and sorrows of countless lifetimes are eradicated; the Lord Himself unites them in His Union. || Pause || All of these relatives are like chains upon the soul, O Siblings of Destiny; the world is deluded by doubt. Without the Guru, the chains cannot be broken; the Gurmukhs find the door of salvation. One who performs rituals without realizing the Word of the Guru’s Shabad, shall die and be reborn, again and again. || 2 || The world is entangled in egotism and possessiveness, O Siblings of Destiny, but no one belongs to anyone else. The Gurmukhs attain the Mansion of the Lord’s Presence, singing the Glories of the Lord; they dwell in the home of their own inner being. One who understands here, realizes himself; the Lord God belongs to him. || 3 || The True Guru is forever merciful, O Siblings of Destiny; without good destiny, what can anyone obtain? He looks alike upon all with His Glance of Grace, but people receive the fruits of their rewards according to their love for the Lord. O Nanak, when the Naam, the Name of the Lord, comes to dwell within the mind, then self-conceit is eradicated from within. || 4 || 6 ||
    11 min
  • Hukamnama Sahib Aug 26,2021
    The daily Hukamnama Sahib from Sri DARBAR SAHIB AMRITSAR INCLUDING translations in PUNJABI and English audio ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
    ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।
    SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।
    Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||
    12 min
  • Hukamnama Sahib Aug 25,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 
    ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
    ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
    ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
    ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
    ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
    TILANG, SECOND HOUSE, FIFTH MEHL:
    There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||
    8 min
  • Hukamnama Sahib Aug 24,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.RAAG SORAT’H, THE WORD OF DEVOTEE KABEER JEE, FIRST HOUSE:
    ONE UNIVERSAL CREATOR GOD. BY THE GRACE OF THE TRUE GURU:
    ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
    ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।
    (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।
    (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।
    ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।
    O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||
    7 min
  • Hukamnama Sahib Aug 23,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ਘਰੁ ੧ ਅਸਟਪਦੀਆ    
    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ 
    ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।
    ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।
    ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।
    ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥
    ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।
    ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।
    ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।
    ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ 
    ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ
    19 min
  • Hukamnama Sahib Aug 22,2021

    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ।ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧।ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩।ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪।ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬।ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭।ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ,


    16 min
  • Hukamnama Sahib Aug 21,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
    ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।
    (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।
    ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।
    ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।
    ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।
    DHANAASAREE, FIFTH MEHL:
    I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||
    23 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners