Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib Aug 20,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 
    ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।
    ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।
    ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।
    ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।
    (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।
    ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।
    ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।
    SOOHEE, FIRST MEHL, SIXTH HOUSE:
    ONE UNIVERSAL CREATOR GOD. BY THE GRACE OF THE TRUE GURU:
    Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
    9 min
  • Hukamnama Sahib Aug 19,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥
    ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।
    (ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।
    ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।
    ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ) । ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।
    SOOHEE, FOURTH MEHL:
    Those beings, within whose inner selves my Lord, Har, Har, dwells — all their diseases are cured. They alone become liberated, who meditate on the Name of the Lord; they obtain the supreme status. || 1 || O my Lord, the Lord’s humble servants become healthy. Those who meditate on my Lord, Har, Har, through the Word of the Guru’s Teachings, are rid of the disease of ego. || 1 || Pause || Brahma, Vishnu and Shiva suffer from the disease of the three gunas — the three qualities; they do their deeds in egotism. The poor fools do not remember the One who created them; this understanding of the Lord is only obtained by those who become Gurmukh. || 2 || The entire world is afflicted by the disease of egotism. They suffer the terrible pains of birth and death. By Guru’s Grace, a few rare ones are saved; I am a sacrifice to those humble beings. || 3 || The One who created the Universe, that Lord alone knows. His beauty is incomparable. O Nanak, the Lord Himself gazes upon it, and is pleased. The Gurmukh contemplates God. || 4 || 3 || 14 ||
    9 min
  • Hukamnama Sahib Aug 18,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH 6ਜੈਤਸਰੀ ਮਹਲਾ ੪ ਘਰੁ ੧ ਚਉਪਦੇ
    ੴ ਸਤਿਗੁਰ ਪ੍ਰਸਾਦਿ ॥
    ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 
    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
    JAITSREE, FOURTH MEHL, FIRST HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
    7 min
  • Hukamnama Sahib Aug 17,2021 ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥

    ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ।ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧।ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ।ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨।ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ।ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩।SHALOK, THIRD MEHL:O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||


    12 min
  • Sangrand Hukamnama Sahib
    The sangrand Hukamnama Sahib from Sri DARBAR SAHIB AMRITSAR INCLUDING translations in PUNJABI and English audioਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥ 
    ਅਰਥ: (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ।
    ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ।
    (ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ) । ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।
    ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ।7।
    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
    ONE UNIVERSAL CREATOR GOD. BY THE GRACE OF THE TRUE GURU:
    In the month of Bhaadon, she is deluded by doubt, because of her attachment to duality. She may wear thousands of ornaments, but they are of no use at all. On that day when the body perishes-at that time, she becomes a ghost. The Messenger of Death seizes and holds her, and does not tell anyone his secret. And her loved ones-in an instant, they move on, leaving her all alone. She wrings her hands, her body writhes in pain, and she turns from black to white. As she has planted, so does she harvest; such is the field of karma. Nanak seeks God’s Sanctuary; God has given him the Boat of His Feet. Those who love the Guru, the Protector and Savior, in Bhaadon, shall not be thrown down into hell. || 7 ||
    7 min
  • Hukamnama Sahib Aug 16,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥ 
    ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧।
    ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ।
    ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨।
    ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩।
    ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪।
    DHANAASAREE, FIRST MEHL:
    The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||
    8 min
  • Hukamnama Sahib Aug 15,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 
    ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।
    ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।
    ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।
    TODEE, FIFTH MEHL:
    Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||
    6 min
  • Hukamnama Sahib Aug 14,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
    ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।
    ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।
    ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।
    ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।
    JAITSREE, FOURTH MEHL, SECOND HOUSE:
    ONE UNIVERSAL CREATOR GOD. BY THE GRACE OF THE TRUE GURU:
    Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||
    12 min
  • Hukamnama Sahib Aug 13,2021
    The daily Hukamnama Sahib from Sri DARBAR SAHIB AMRITSAR INCLUDING translations in PUNJABI and English audio.ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ 
    ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ।
    ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧।
    ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨।
    ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩।
    ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।
    Soohee, Fourth Mehl, Sixth House
    One Universal Creator God. By The Grace Of The True Guru:
    Go and ask Bidar, the son of a maid; Krishna himself stayed in his house. ||1||
    Listen, O humble Siblings of Destiny, to the Unspoken Speech of the Lord; it removes all anxiety, pain and hunger. ||1||Pause||
    Ravi Daas, the leather-worker, praised the Lord, and sang the Kirtan of His Praises each and every instant.
    Although he was of low social status, he was exalted and elevated, and people of all four castes came and bowed at his feet. ||2||
    Naam Dayv loved the Lord; the people called him a fabric dyer.
    The Lord turned His back on the high-class Kh'shaatriyas and Brahmins, and showed His face to Naam Dayv. ||3||
    All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage.
    Servant Nanak shall touch their feet night and day, if the Lord, the King, grants His Grace. ||4||1||8||
    9 min
  • Hukamnama Sahib Aug 12,2021
    The daily Hukamnama Sahib from Sri DARBAR SAHIB AMRITSAR INCLUDING translations in PUNJABI and Englishਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
    ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
    (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
    (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
    (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
    ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
    DHANAASAREE, FIFTH MEHL:
    The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||
    6 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners