Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib Aug 11,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 
    ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।
    ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।
    ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।
    ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।
    RAAG DHANAASAREE, THIRD MEHL, FOURTH HOUSE:
    ONE UNIVERSAL CREATOR GOD. BY THE GRACE OF THE TRUE GURU:
    I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||
    7 min
  • Hukamnama Sahib Aug 10,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
    ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।
    ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
    ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।
    ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।
    ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।
    ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ
    19 min
  • Hukamnama Sahib Aug 9,2021
    The daily Hukamnama Sahib from Sri DARBAR SAHIB AMRITSAR INCLUDING translations in PUNJABI and English audioਸੋਰਠਿ ਮਹਲਾ ੫ ਘਰੁ ੧ ਅਸਟਪਦੀਆ    
    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ 
    ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।
    ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।
    ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।
    ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥
    ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।
    ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।
    ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।
    ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ 
    ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ
    19 min
  • Hukamnama Sahib Aug 8,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
    ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
    ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
    ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।
    SORAT’H, FIFTH MEHL:
    He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||
    7 min
  • Hukamnama Sahib Aug 7,2021
    The daily Hukamnama Sahib from Sri DARBAR SAHIB AMRITSAR INCLUDING translations in PUNJABI and English audio.ਸੂਹੀ ਮਹਲਾ ੫ ॥ ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥ ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥ ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥ ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥ ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥ ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥
    ਅਰਥ: ਹੇ ਭਾਈ! ਗੁਰੂ ਮਹਾ ਪੁਰਖ ਹੀ ਮੇਰਾ (ਅਸਲ) ਸੱਜਣ ਹੈ, ਉਸ (ਗੁਰੂ) ਤੋਂ ਬਿਨਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ (ਜੋ ਮੈਨੂੰ ਪਰਮਾਤਮਾ ਦੀ ਸੂਝ ਦੇ ਸਕੇ) । ਹੇ ਭਾਈ! ਗੁਰੂ ਮੈਨੂੰ) ਮਨ ਵਿਚ (ਇਉਂ) ਪਿਆਰਾ ਲੱਗ ਰਿਹਾ ਹੈ (ਜਿਵੇਂ) ਮਾਂ, ਪਿਉ, ਪੁੱਤਰ, ਸਨਬੰਧੀ, ਜਿੰਦ, ਪ੍ਰਾਣ (ਪਿਆਰੇ ਲੱਗਦੇ ਹਨ) ।
    ਹੇ ਭਾਈ! ਗੁਰੂ ਨੇ ਹੀ ਇਹ ਸੂਝ ਬਖ਼ਸ਼ੀ ਹੈ ਕਿ) ਜਿੰਦ ਸਰੀਰ ਸਭ ਕੁਝ ਉਸ (ਪਰਮਾਤਮਾ) ਦਾ ਦਿੱਤਾ ਹੋਇਆ ਹੈ, (ਉਹ ਪਰਮਾਤਮਾ) ਸਾਰੇ ਗੁਣਾਂ ਨਾਲ ਭਰਪੂਰ ਹੈ। (ਗੁਰੂ ਨੇ ਹੀ ਮਤਿ ਦਿੱਤੀ ਹੈ ਕਿ) ਹਰੇਕ ਦੇ ਦਿਲ ਦੀ ਜਾਣਨ ਵਾਲਾ ਮੇਰਾ ਉਹ ਪ੍ਰਭੂ ਸਭ ਥਾਈਂ ਵਿਆਪਕ ਹੈ। ਉਸ ਦੀ ਸਰਨ ਪਿਆਂ ਸਾਰੇ ਸੁਖ ਆਨੰਦ ਮਿਲਦੇ ਹਨ।
    ਹੇ ਨਾਨਕ! ਆਖ-ਗੁਰੂ ਦੀ ਕਿਰਪਾ ਨਾਲ ਹੀ) ਮੈਂ ਪਰਮਾਤਮਾ ਤੋਂ ਸਦਾ ਹੀ ਸਦਾ ਹੀ ਸਦਾ ਹੀ ਸਦਕੇ ਕੁਰਬਾਨ ਜਾਂਦਾ ਹਾਂ।੧।
    ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥ ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥ ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥ ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥ ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥੨॥
    ਅਰਥ: ਹੇ ਭਾਈ! ਅਜਿਹਾ ਗੁਰੂ ਵੱਡੇ ਭਾਗਾਂ ਨਾਲ ਮਿਲਦਾ ਹੈ, ਜਿਸ ਦੇ ਮਿਲਿਆਂ (ਹਿਰਦੇ ਵਿਚ) ਪਰਮਾਤਮਾ ਦੀ ਸੂਝ ਪੈਣ ਲੱਗ ਪੈਂਦੀ ਹੈ, ਅਨੇਕਾਂ ਜਨਮਾਂ ਦੇ (ਸਾਰੇ) ਪਾਪ ਦੂਰ ਹੋ ਜਾਂਦੇ ਹਨ, ਅਤੇ ਹਰੀ ਦੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਵਿਚ ਸਦਾ ਇਸ਼ਨਾਨ ਹੁੰਦਾ ਰਹਿੰਦਾ ਹੈ। (ਜਿਸ ਗੁਰੂ ਦੇ ਮਿਲਣ ਨਾਲ) ਪ੍ਰਭੂ ਦੇ ਸੰਤ ਜਨਾਂ ਦੀ ਚਰਨ-ਧੂੜ ਵਿਚ ਇਸ਼ਨਾਨ ਹੋ ਸਕਦਾ ਹੈ, ਪ੍ਰਭੂ ਦਾ ਸਿਮਰਨ ਹੋ ਸਕਦਾ ਹੈ ਅਤੇ ਮੁੜ ਜਨਮਾਂ ਦੇ ਗੇੜ ਵਿਚ ਨਹੀਂ ਪਈਦਾ।
    ਹੇ ਭਾਈ! ਗੁਰੂ ਦੇ ਚਰਨੀਂ ਲੱਗ ਕੇ ਭਰਮ ਡਰ ਨਾਸ ਹੋ ਜਾਂਦੇ ਹਨ, ਮਨ ਵਿਚ ਚਿਤਾਰਿਆ ਹੋਇਆ ਹਰੇਕ ਫਲ ਪ੍ਰਾਪਤ ਹੋ ਜਾਂਦਾ ਹੈ। (ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਸਦਾ ਪਰਮਾਤਮਾ ਦੇ ਗੁਣ ਗਾਏ ਹਨ; ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੂੰ ਫਿਰ ਕੋਈ ਗ਼ਮ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ।
    ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ ਸਮਝ ਪੈਂਦੀ ਹੈ ਕਿ) ਜਿਸ ਪਰਮਾਤਮਾ ਦਾ ਪੂਰਾ ਪਰਤਾਪ ਹੈ, ਉਹੀ ਜਿੰਦ ਦੇਣ ਵਾਲਾ ਹੈ।੨।
    ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥ ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥ ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥ ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥ ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥ ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥੩॥ 
    ਅਰਥ: ਹੇ ਭਾਈ! ਸਾਰੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਸੰਤ ਜਨਾਂ ਦੇ (ਪਿਆਰ ਦੇ) ਵੱਸ ਵਿਚ ਟਿਕਿਆ ਰਹਿੰਦਾ ਹੈ। ਜਿਹੜੇ ਮਨੁੱਖ ਸੰਤ ਜਨਾਂ ਦੀ ਚਰਨੀਂ ਪੈ ਕੇ ਗੁਰੂ ਦੀ ਸੇਵਾ ਵਿਚ ਲੱਗੇ, ਉਹਨਾਂ ਨੇ ਸਭ ਤੋਂ ਉੱਚੇ ਆਤਮਕ ਦਰਜੇ ਪ੍ਰਾਪਤ ਕਰ ਲਏ।
    ਹੇ ਭਾਈ! ਜਿਸ ਮਨੁੱਖ ਉੱਤੇ ਪੂਰਨ ਪ੍ਰਭੂ ਨੇ ਮਿਹਰ ਕੀਤੀ, (ਉਸ ਨੇ ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ, ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ। ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ, ਉਸ ਦਾ (ਹਰੇਕ) ਡਰ ਦੂਰ ਹੋ ਗਿਆ, ਉਸ ਨੂੰ ਉਹ ਪਰਮਾਤਮਾ ਮਿਲ ਪਿਆ ਜੋ ਇਕ ਆਪ ਹੀ ਆਪ ਹੈ। ਜਿਸ ਪਰਮਾਤਮਾ ਦਾ ਉਹ ਪੈਦਾ ਕੀਤਾ ਹੋਇਆ ਸੀ, ਉਸ ਨੇ ਹੀ (ਉਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲਿਆ, ਉਸ ਮਨੁੱਖ ਦੀ ਜਿੰਦ ਪਰਮਾਤਮਾ ਦੀ ਜੋਤਿ ਵਿਚ ਇਕ-ਮਿਕ ਹੋ ਗਈ।
    ਹੇ ਨਾਨਕ! ਨਿਰਲੇਪ ਪ੍ਰਭੂ ਦਾ ਨਾਮ (ਸਦਾ) ਜਪਣਾ ਚਾਹੀਦਾ ਹੈ, (ਜਿਸ ਨੇ) ਗੁਰੂ ਨੂੰ ਮਿਲ ਕੇ (ਨਾਮ ਜਪਿਆ, ਉਸ ਨੇ) ਆਤਮਕ ਆਨੰਦ ਪ੍ਰਾਪਤ ਕਰ ਲਿਆ।੩।
    ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥ ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥ ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥ ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥ ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥ ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥੪॥੨॥੫॥
    ਅਰਥ: ਹੇ ਸੰਤ ਜਨੋ! ਸਦਾ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ, (ਸਿਫ਼ਤਿ-ਸਾਲਾਹ ਦੇ ਪਰਤਾਪ ਨਾਲ) ਹਰੇਕ ਮੁਰਾਦ ਪੂਰੀ ਹੋ ਜਾਂਦੀ ਹੈ। ਜਿਹੜਾ ਪ੍ਰਭੂ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦਾ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਉਸ ਮਾਲਕ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ।
    ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਉਸ ਨੇ ਨਾਸ-ਰਹਿਤ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਉਸ ਨੇ ਸਾਰੀਆਂ ਮੁਰਾਦਾਂ ਹਾਸਲ ਕਰ ਲਈਆਂ। ਹੇ ਭਾਈ! ਗੁਰੂ ਦੇ ਚਰਨਾਂ ਵਿਚ ਮਨ ਜੋੜ ਕੇ ਮਨੁੱਖ ਸ਼ਾਂਤੀ ਪ੍ਰਾਪਤ ਕਰਦਾ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਮਾਣਦਾ ਹੈ।
    ਹੇ ਨਾਨਕ! ਆਖ-(ਹੇ ਭਾਈ!) ਗੁਰੂ ਦੇ ਚਰਨਾਂ ਵਿਚ ਮਨ ਲਾ ਕੇ ਸਾਰੇ ਕੰਮ ਸਫਲ ਜੋ ਜਾਂਦੇ ਹਨ, (ਸਿਮਰਨ ਦੀ ਬਰਕਤਿ ਨਾਲ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਨਾਸ-ਰਹਿਤ ਪਰਮਾਤਮਾ ਹੀ ਹਰੇਕ ਥਾਂ ਵਿਚ ਹਰੇਕ ਸਰੀਰ ਵਿਚ ਵਿਆਪ ਰਿਹਾ ਹੈ।੪।੨।੫।
    Soohee, Fifth Mehl:
    My Perfect True Guru is my Best Friend, the Primal Being. I do not know any other than Him, Lord.
    He is my mother, father, sibling, child, relati
    15 min
  • Hukamnama Sahib Aug 6,2021
    The daily Hukamnama Sahib from Sri DARBAR SAHIB AMRITSAR INCLUDING translations in PUNJABI and English audioਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
    ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।
    (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।
    (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।
    (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।
    ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।
    WADAHANS, THIRD MEHL:
    My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4 || 7 ||
    7 min
  • Hukamnama Sahib Aug 5,2021
    The daily Hukamnama Sahib from Sri DARBAR SAHIB AMRITSAR INCLUDING translations in PUNJABI and English audioਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
    ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ।
    ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।
    ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।
    (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।
    ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।
    DHANAASAREE, FOURTH MEHL, FIRST HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||
    8 min
  • Hukamnama Sahib Aug 3,2021
    The daily Hukamnama Sahib from Sri DARBAR SAHIB AMRITSAR INCLUDING translations in PUNJABI and Englishਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥
    ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
    ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
    ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
    ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
    ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ 
    ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।
    ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।
    ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।
    ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।
    ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।
    SORAT’H, FIFTH MEHL, SECOND HOUSE, ASHTAPADEES:
    ONE UNIVERSAL CREATOR GOD. BY THE GRACE OF THE TRUE GURU:
    They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the
    13 min
  • Hukamnama Sahib Aug 02,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISHਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 
    ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
    ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
    ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।
    BAIRAAREE, FOURTH MEHL:
    The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||
    6 min
  • Hukamnama Sahib aug 1,2021
    The daily Hukamnama Sahib from Sri DARBAR SAHIB AMRITSAR INCLUDING translations in PUNJABI and Englishਧਨਾਸਰੀ ਮਹਲਾ ੧ ਘਰੁ ੧ ਚਉਪਦੇ
    ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
    ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
    ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 
    ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
    (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।
    ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
    ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।
    ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।
    ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।
    (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।
    ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।
    DHANAASAREE, FIRST MEHL, FIRST HOUSE, CHAU-PADAS:
    ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
    My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |
    11 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners