Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib July 21,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 
    ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
    ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
    ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
    ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
    ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
    TILANG, SECOND HOUSE, FIFTH MEHL:
    There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||
    8 min
  • Hukamnama Sahib July 20,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 
    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
    6 min
  • Hukamnama Sahib July 19,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 
    ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
    ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
    ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
    ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
    ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
    ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
     (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮ
    22 min
  • Hukamnama Sahib July 17,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥
    ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
    ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।
    ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।
    ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।
    ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।
    ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।
    ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।
    RAAG SORAT’H, THE WORD OF DEVOTEE KABEER JEE, FIRST HOUSE:
    ONE UNIVERSAL CREATOR GOD. BY THE GRACE OF THE TRUE GURU:
    When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||
    8 min
  • Sangrand Hukamnama Sahib
    The sangrand Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥
    ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) ।
    ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ। ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ।
    ਹੇ ਨਾਨਕ! (ਬੇਨਤੀ ਕਰ ਤੇ ਆਖ–) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ।
    ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ।6।
    the month of Saawan, the soul-bride is happy, if she falls in love with the Lotus Feet of the Lord.
    Her mind and body are imbued with the Love of the True One; His Name is her only Support.
    The pleasures of corruption are false. All that is seen shall turn to ashes.
    The drops of the Lord's Nectar are so beautiful! Meeting the Holy Saint, we drink these in.
    The forests and the meadows are rejuvenated and refreshed with the Love of God, the All-powerful, Infinite Primal Being.
    My mind yearns to meet the Lord. If only He would show His Mercy, and unite me with Himself!
    Those brides who have obtained God-I am forever a sacrifice to them.
    O Nanak, when the Dear Lord shows kindness, He adorns His bride with the Word of His Shabad.
    Saawan is delightful for those happy soul-brides whose hearts are adorned with the Necklace of the Lord's Name. ||6||
    6 min
  • Hukamnama Sahib July 16,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ 
    ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।
    ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।
    ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।
    DHANAASAREE, FIFTH MEHL:
    One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||
    5 min
  • Hukamnama Sahib July 15,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 
    ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
    ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
    ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
    ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
    ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
    TILANG, SECOND HOUSE, FIFTH MEHL:
    There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||
    8 min
  • Hukamnama Sahib July 14,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 
    ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
    6 min
  • Hukamnama Sahib July 13,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio track the daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 
    ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।
    ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।
    ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।
    ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।
    ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।
    DHANAASAREE, FOURTH MEHL:
    The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||
    8 min
  • Hukamnama Sahib July 12,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio track the daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 
    ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
    ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
    ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
    ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
    ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
    ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
    ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
    ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
    ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
    ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
    ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀ
    20 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners