Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib July 11,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ 
    ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।
    ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।
    ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।
    SHALOK:
    Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||
    5 min
  • Hukamnama Sahib July 10,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio
    ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 
    ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।
    ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।
    ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।
    ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।
    (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।
    ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।
    ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।
    SOOHEE, FIRST MEHL, SIXTH HOUSE:
    ONE UNIVERSAL CREATOR GOD. BY THE GRACE OF THE TRUE GURU:
    Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
    9 min
  • Hukamnama Sahib July 9,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥
    ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।
    ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।
    ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।
    ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।
    ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।
    Sorat'h, Fifth Mehla:
    I have searched and searched and searched, and found that the Lord's Name is the most sublime reality.
    Contemplating it for even an instant, sins are erased; the Gurmukh is carried across and saved. ||1||
    Drink in the sublime essence of the Lord's Name, O man of spiritual wisdom.
    Listening to the Ambrosial Words of the Holy Saints, the mind finds absolute fulfillment and satisfaction. ||Pause||
    Liberation, pleasures, and the true way of life are obtained from the Lord, the Giver of all peace.
    The Perfect Lord, the Architect of Destiny, blesses His slave with the gift of devotional worship. ||2||
    Hear with your ears, and sing with your tongue, and meditate within your heart on Him.
    The Lord and Master is all-powerful, the Cause of causes; without Him, there is nothing at all. ||3||
    By great good fortune, I have obtained the jewel of human life; have mercy on me, O Merciful Lord.
    In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||
    7 min
  • Hukamnama Sahib July 8,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ 
    ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।
    ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧।
    ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।
    ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।
    ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩।
    ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।
    ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।
    SORAT’H, FIFTH MEHL:
    The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 ||
    11 min
  • Hukamnama Sahib July 7,2031
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ 
    ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।
    ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ।
    ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧।
    ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) ।
    ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ।
    ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ।
    ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ।
    ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨।
    ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ।
    ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ।
    ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩।
    ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦ
    18 min
  • Hukamnama Sahib July 6,2022
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 
    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
    6 min
  • Hukamnama Sahib July 5,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ 
    ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।
    ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।
    ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 
    ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।
    ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।
    ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥
    ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।
    ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।
    ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ 
    ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।
    ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮ
    15 min
  • Hukamnama Sahib July 4,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਜੈਤਸਰੀ ਮਹਲਾ ੪ ਘਰੁ ੧ ਚਉਪਦੇ
    ੴ ਸਤਿਗੁਰ ਪ੍ਰਸਾਦਿ ॥
    ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 
    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
    JAITSREE, FOURTH MEHL, FIRST HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
    7 min
  • Hukamnama Sahib July 3,2021
    The daily Hukamnama Sahib from Sri DARBAR SAHIB AMRITSAR in PUNJABI AND ENGLISH audio
    ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}
    ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।
    (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।
    ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।
    ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।
    ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।
    DHANAASAREE, FIFTH MEHL:
    The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||
    7 min
  • Hukamnama Sahib July 2,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ 
    ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।
    ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।
    SHALOK, FOURTH MEHL:
    He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||
    10 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners