Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib June 22,2021
    ਜੈਤਸਰੀ ਮਹਲਾ ੪ ਘਰੁ ੧ ਚਉਪਦੇ
    ੴ ਸਤਿਗੁਰ ਪ੍ਰਸਾਦਿ ॥
    ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 
    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
    JAITSREE, FOURTH MEHL, FIRST HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
    7 min
  • Hukamnama Sahib June 21,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 
    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
    6 min
  • Hukamnama Sahib June 20,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
    ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।
    ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।
    ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।
    ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩।
    ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।
    ਨੋਟ: 'ਘਰੁ ੭' ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।
    SOOHEE, FOURTH MEHL, SEVENTH HOUSE:
    ONE UNIVERSAL CREATOR GOD. BY THE GRACE OF THE TRUE GURU:
    Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||
    7 min
  • Hukamnama Sahib June 19,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
    ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
    (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
    (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
    (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
    ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
    DHANAASAREE, FIFTH MEHL:
    The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||
    7 min
  • Hukamnama Sahib June 18,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ 
    ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।
    ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।
    ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 
    ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।
    ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।
    ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥
    ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।
    ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।
    ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ 
    ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।
    ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾ
    15 min
  • Hukamnama Sahib June 17,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ 
    ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧।
    (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧।
    (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।
    SORAT’H, FIFTH MEHL:
    My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||
    5 min
  • Hukamnama Sahib June 16,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
    ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
    (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
    (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
    (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
    ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
    DHANAASAREE, FIFTH MEHL:
    The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||
    7 min
  • Sangrand Hukamnama Sahib
    The sangrand Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥ 
    ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ।
    (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ।
    ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) ।
    ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ– ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ।
    ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।5।
    English
    The month of Aasaarh seems burning hot, to those who are not close to their Husband Lord. They have forsaken God the Primal Being, the Life of the World, and they have come to rely upon mere mortals. In the love of duality, the soul-bride is ruined; around her neck she wears the noose of Death. As you plant, so shall you harvest; your destiny is recorded on your forehead. The life-night passes away, and in the end, one comes to regret and repent, and then depart with no hope at all. Those who meet with the Holy Saints are liberated in the Court of the Lord. Show Your Mercy to me, O God; I am thirsty for the Blessed Vision of Your Darshan. Without You, God, there is no other at all. This is Nanak's humble prayer. The month of Aasaarh is pleasant, when the Feet of the Lord abide in the mind. ||
    7 min
  • Hukamnama Sahib June 15,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥ 
    ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧।
    ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ।
    ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨।
    ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩।
    ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪।
    DHANAASAREE, FIRST MEHL:
    The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||
    8 min
  • Hukamnama Sahib June 14,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
    ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।
    ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।
    ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।
    ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।
    ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।
    SORAT’H, FIFTH MEHL, THIRD HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||
    9 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners