Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib June 12,2021
    The daily Hukamnama Sahib from Sri DARBAR SAHIB AMRITSAR INCLUDING audio translations in PUNJABI AND ENGLISH.ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ 
    ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ।
    ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ 
    ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧।
    ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ 
    ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ।
    ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ 
    ਅਰਥ: ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ।
    ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ 
    ਅਰਥ: ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।
    ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ 
    ਅਰਥ: ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ।
    ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ 
    ਅਰਥ: ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ।੨।
    ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥
    ਅਰਥ: ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ) , ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ।
    ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ 
    ਅਰਥ: ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ।੬।
    SHALOK, THIRD MEHL:
    Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. || 1 || THIRD MEHL: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators have grown weary of wearing false costumes, and bathing at the sixty-eight sacred shrines. They do not know the state of their own minds; they are deluded by doubt and egotism. By Guru’s Grace, the Fear of God is obtained; by great good fortune, the Lord comes to abide in the mind. When the Fear of God comes, the mind is restrained, and through the Word of the Shabad, the ego is burnt away. Those who are imbued with Truth are immaculate; their light merges in the Light. Meeting the True Guru, one obtains the Name; O Nanak, he is absorbed in peace. || 2 || PAUREE: The pleasures of kings and e
    12 min
  • Hukamnama Sahib June 11,2021
    The daily Hukamnama Sahib from Sri DARBAR SAHIB AMRITSAR INCLUDING audio translations in PUNJABI AND ENGLISH.ਰਾਗੁ ਸੂਹੀ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥
    ਅਰਥ: ਹੇ ਸੱਜਣ-ਪ੍ਰਭੂ! ਆ, ਮੈਂ ਤੇਰਾ ਦਰਸਨ ਕਰ ਸਕਾਂ। (ਹੇ ਸੱਜਣ!) ਮੈਂ ਆਪਣੇ ਹਿਰਦੇ ਵਿਚ ਪੂਰੀ ਸਾਵਧਾਨਤਾ ਨਾਲ ਤੇਰੀ ਉਡੀਕ ਕਰ ਰਹੀ ਹਾਂ, ਮੇਰੇ ਮਨ ਵਿਚ ਬੜਾ ਹੀ ਚਾਉ ਹੈ (ਕਿ ਮੈਨੂੰ ਤੇਰਾ ਦਰਸਨ ਹੋਵੇ) । ਹੇ ਮੇਰੇ ਪ੍ਰਭੂ! ਮੇਰੀ ਬੇਨਤੀ) ਸੁਣ, ਮੇਰੇ ਮਨ ਵਿਚ (ਤੇਰੇ ਦਰਸਨ ਲਈ) ਬੜਾ ਹੀ ਚਾਉ ਹੈ, ਮੈਨੂੰ ਆਸਰਾ ਭੀ ਤੇਰਾ ਹੀ ਹੈ।
    (ਹੇ ਪ੍ਰਭੂ!) ਜਿਸ ਜੀਵ-ਇਸਤ੍ਰੀ ਨੇ ਤੇਰਾ ਦਰਸਨ ਕਰ ਲਿਆ, ਉਹ ਪਵਿੱਤ੍ਰ-ਆਤਮਾ ਹੋ ਗਈ, ਉਸ ਦਾ ਜਨਮ ਮਰਨ ਦਾ ਦੁੱਖ ਦੂਰ ਹੋ ਗਿਆ। ਉਸ ਨੇ ਸਾਰੇ ਜੀਵਾਂ ਵਿਚ ਤੈਨੂੰ ਹੀ ਵੱਸਦਾ ਪਛਾਣ ਲਿਆ, ਉਸ ਦੇ ਪ੍ਰੇਮ (ਦੀ ਖਿੱਚ) ਦੀ ਰਾਹੀਂ ਤੂੰ ਉਸ ਨੂੰ ਮਿਲ ਪਿਆ।
    ਹੇ ਨਾਨਕ! ਸੱਜਣ ਪ੍ਰਭੂ ਤੋਂ ਸਦਕੇ ਹੋਣਾ ਚਾਹੀਦਾ ਹੈ। ਜੇਹੜੀ ਜੀਵ-ਇਸਤ੍ਰੀ ਉਸ ਦੇ ਸਦਾ-ਥਿਰ ਨਾਮ ਵਿਚ ਜੁੜਦੀ ਹੈ, ਉਸ ਦੇ ਹਿਰਦੇ ਵਿਚ ਉਹ ਆ ਪ੍ਰਗਟਦਾ ਹੈ।੧।
    ਜਦੋਂ ਸੱਜਣ-ਪ੍ਰਭੂ ਜੀ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਰਗਟਦੇ ਹਨ, ਤਾਂ ਜੀਵ-ਇਸਤ੍ਰੀ ਬਹੁਤ ਪ੍ਰਸੰਨ-ਚਿੱਤ ਹੋ ਜਾਂਦੀ ਹੈ। ਜਦੋਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਸ਼ਬਦ ਨੇ ਉਸ ਨੂੰ ਖਿੱਚ ਪਾਈ, ਤਾਂ ਠਾਕੁਰ ਜੀ ਦਾ ਦਰਸਨ ਕਰ ਕੇ ਉਹ ਅਡੋਲ-ਚਿੱਤ ਹੋ ਗਈ।
    ਜਦੋਂ ਪ੍ਰੇਮ-ਰੰਗ ਵਿਚ ਰੱਤੇ ਪਰਮਾਤਮਾ ਨੇ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਿਆ ਤਾਂ ਉਹ ਪ੍ਰਭੂ ਦੇ ਗੁਣਾਂ (ਦੀ ਯਾਦ) ਵਿਚ ਅਡੋਲ-ਆਤਮਾ ਹੋ ਗਈ ਤੇ ਬਹੁਤ ਪ੍ਰਸੰਨ-ਚਿੱਤ ਹੋ ਗਈ। ਪੂਰਨ ਪੁਰਖ ਨੇ ਸਿਰਜਣਹਾਰ ਨੇ (ਉਸ ਦੇ ਅੰਦਰੋਂ) ਔਗੁਣ ਦੂਰ ਕਰ ਕੇ ਉਸ ਦੇ ਹਿਰਦੇ ਨੂੰ ਗੁਣਾਂ ਨਾਲ ਭਰਪੂਰ ਕਰ ਦਿੱਤਾ ਕਾਮਾਦਿਕ ਚੋਰਾਂ ਨੂੰ ਮਾਰ ਕੇ ਉਹ ਜੀਵ-ਇਸਤ੍ਰੀ ਉਸ ਪਰਮਾਤਮਾ (ਦੇ ਚਰਨਾਂ) ਵਿਚ ਟਿਕ ਗਈ ਜੋ ਸਦਾ ਪੂਰੀ ਵਿਚਾਰ ਨਾਲ ਨਿਆਂ ਕਰਦਾ ਹੈ।
    ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਗੁਰੂ ਦੀ ਸਿੱਖਿਆ ਤੇ ਤੁਰਿਆਂ ਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ।੨।
    ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਲੱਭ ਲਿਆ, ਉਸ ਦੀ ਹਰੇਕ ਆਸ ਉਸ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਭਾਵ, ਉਸ ਦਾ ਮਨ ਦੁਨੀਆ ਦੀਆਂ ਆਸਾਂ ਆਦਿਕ ਵਲ ਨਹੀਂ ਦੌੜਦਾ ਭੱਜਦਾ) । ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਲਿਆ, ਜੋ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਵਿਚ ਲੀਨ ਹੋ ਗਈ, ਉਸ ਨੂੰ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਨੂੰ ਆਪਣੇ ਤੋਂ ਦੂਰ ਨਹੀਂ ਜਾਪਦਾ। ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਪ੍ਰਭੂ ਕਿਤੇ ਦੂਰ ਨਹੀਂ ਹਰੇਕ ਸਰੀਰ ਵਿਚ ਉਹੀ ਮੌਜੂਦ ਹੈ, ਸਾਰੀਆਂ ਜੀਵ-ਇਸਤ੍ਰੀਆਂ ਉਸੇ ਦੀਆਂ ਹੀ ਹਨ। ਉਹ ਆਪ ਹੀ ਆਨੰਦ ਦਾ ਸੋਮਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ ਉਹ ਆਪ ਹੀ ਆਪਣੇ ਮਿਲਾਪ ਦਾ ਆਨੰਦ ਦੇਂਦਾ ਹੈ। ਉਹ ਪਰਮਾਤਮਾ ਮੌਤ-ਰਹਿਤ ਹੈ, ਮਾਇਆ ਵਿਚ ਡੋਲਦਾ ਨਹੀਂ ਉਸ ਦਾ ਮੁੱਲ ਨਹੀਂ ਪੈ ਸਕਦਾ (ਭਾਵ, ਕੋਈ ਪਦਾਰਥ ਉਸ ਦੇ ਬਰਾਬਰ ਦਾ ਨਹੀਂ) ਉਹ ਸਦਾ-ਥਿਰ ਰਹਿਣ ਵਾਲਾ ਹੈ, ਉਹ ਬੇਅੰਤ ਹੈ, ਪੂਰੇ ਗੁਰੂ ਦੀ ਰਾਹੀਂ ਉਸ ਦੀ ਪ੍ਰਾਪਤੀ ਹੁੰਦੀ ਹੈ।
    ਹੇ ਨਾਨਕ! ਪ੍ਰਭੂ ਆਪ ਹੀ ਜੀਵਾਂ ਦੇ ਆਪਣੇ ਨਾਲ ਮੇਲ ਦੇ ਢੋ ਢੁਕਾਂਦਾ ਹੈ, ਜਦੋਂ ਉਹ ਮੇਹਰ ਦੀ ਨਜ਼ਰ ਕਰਦਾ ਹੈ, ਤਦੋਂ ਜੀਵ ਉਸ ਵਿਚ ਸੁਰਤਿ ਜੋੜਦਾ ਹੈ।੩।
    ਪ੍ਰਭੂ-ਪਤੀ ਇਕ ਸੋਹਣੇ ਉੱਚੇ ਮਹਲ ਵਿਚ ਵੱਸਦਾ ਹੈ (ਜਿੱਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) ਉਹ ਤਿੰਨਾਂ ਲੋਕਾਂ ਦਾ ਨਾਥ ਹੈ। ਉਸ ਦੇ ਗੁਣ ਵੇਖ ਕੇ ਮੈਂ ਹੈਰਾਨ ਹੋ ਰਹੀ ਹਾਂ। ਚੌਹੀਂ ਪਾਸੀਂ (ਸਾਰੇ ਸੰਸਾਰ ਵਿਚ) ਉਸ ਦੀ ਜੀਵਨ-ਰੌ ਇਕ-ਰਸ ਰੁਮਕ ਰਹੀ ਹੈ।
    ਜੇਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਨੂੰ ਵਿਚਾਰਦਾ ਹੈ (ਭਾਵ, ਆਪਣੇ ਮਨ ਵਿਚ ਵਸਾਂਦਾ ਹੈ) ਜਿਸ ਨੇ ਇਹ ਸ੍ਰੇਸ਼ਟ ਕਰਤੱਬ ਬਣਾ ਲਿਆ ਹੈ, ਜਿਸ ਦੇ ਪਾਸ ਪਰਮਾਤਮਾ ਦਾ ਨਾਮ (ਰੂਪ) ਰਾਹਦਾਰੀ ਹੈ (ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦੀ ਹੈ, ਪਰ) ਨਾਮ-ਹੀਣੇ ਖੋਟੇ ਮਨੁੱਖ ਨੂੰ (ਉਸ ਦੀ ਦਰਗਾਹ ਵਿਚ) ਥਾਂ ਨਹੀਂ ਮਿਲਦੀ। (ਪ੍ਰਭੂ ਦੇ ਦਰ ਤੇ) ਪ੍ਰਭੂ ਦਾ ਨਾਮ-ਰਤਨ ਹੀ ਕਬੂਲ ਹੁੰਦਾ ਹੈ।
    ਜਿਸ ਮਨੁੱਖ ਦੇ ਪਾਸ (ਪ੍ਰਭੂ-ਨਾਮ ਦਾ) ਅ-ਰੁਕ ਪਰਵਾਨਾ ਹੈ, ਉਸ ਨੂੰ (ਪ੍ਰਭੂ-ਦਰ ਤੇ) ਪੂਰੀ ਇੱਜ਼ਤ ਮਿਲਦੀ ਹੈ ਉਸ ਦੀ ਅਕਲ ਉਕਾਈ-ਹੀਣ ਹੋ ਜਾਂਦੀ ਹੈ, ਉਹ ਜਨਮ ਮਰਨ ਦੇ ਗੇੜ ਤੋਂ ਬਚ ਜਾਂਦਾ ਹੈ।
    ਹੇ ਨਾਨਕ! ਗੁਰ
    17 min
  • Hukamnama Sahib June 10,2021

    ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧।ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨।ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩।ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।DHANASREE, FIFTH MEHL:I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||


    9 min
  • Hukamnama Sahib June 9,2021
    The daily Hukamnama Sahib from Sri DARBAR SAHIB AMRITSAR INCLUDING audio translations in PUNJABI and English.ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ
    20 min
  • Hukamnama Sahib June 8,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ 
    ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।
    ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।
    ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।
    (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।
    ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।
    TILANG, THE WORD OF DEVOTEE KABEER JEE:
    ONE UNIVERSAL CREATOR GOD. BY THE GRACE OF THE TRUE GURU:
    The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||
    9 min
  • Hukamnama Sahib June 7,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ {ਪੰਨਾ 628}
    ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।
    (ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।
    ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।
    ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।
    (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।
    SORAT’H, FIFTH MEHL:
    When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord’s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy — he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||
    7 min
  • Hukamnama Sahib June 6,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 
    ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।
    ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।
    ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।
    TODEE, FIFTH MEHL:
    Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||
    6 min
  • Hukamnama Sahib June 5,2021
    The daily hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
    ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।
    ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।
    ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।
    ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।
    SORAT’H, NINTH MEHL:
    O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||
    7 min
  • Hukamnama Sahib June 4,2021
    The daily hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
    ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।
    ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।
    ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।
    ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।
    ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।
    DHANAASAREE, FOURTH MEHL:
    O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13
    9 min
  • Hukamnama Sahib June 3,2021
    The daily hukamnama Sahib from Sri Darbar Sahib Amritsar including audio translation in Punjabi and English ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ 
    ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।
    ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।
    ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।
    TODEE, FIFTH MEHL:
    O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 || You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||
    5 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners