Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib June 2,2021
    The daily hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 
    ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।
    ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।
    ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।
    ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।
    ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।
    DHANAASAREE, FOURTH MEHL:
    The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||
    8 min
  • Reach a Bargari Ardaas Smagam
    01 ਜੂਨ ਨੂੰ ਬਰਗਾੜੀ ਵਿਖੇ ਹੋਣ ਵਾਲੀ ਅਰਦਾਸ ਵਿਚ ਸਮੁੱਚੀ ਸਿੱਖ ਕੌਮ, ਸਿੱਖ ਧਿਰਾਂ, ਸਖਸ਼ੀਅਤਾਂ ਸਮੂਲੀਅਤ ਕਰਨ : ਮਾਨ
    ਫ਼ਤਹਿਗੜ੍ਹ ਸਾਹਿਬ, 31 ਮਈ ( ) “ਕਿਉਂਕਿ ਸੈਂਟਰ ਤੇ ਪੰਜਾਬ ਦੀਆਂ ਸਰਕਾਰਾਂ ਪੰਜਾਬ ਸੂਬੇ ਤੇ ਸਿੱਖ ਕੌਮ ਦੇ ਅਤਿ ਗੰਭੀਰ ਮਸਲਿਆ ਦਾ ਹੱਲ ਕਰਨ ਲਈ ਨਾ ਤਾਂ ਪਹਿਲੇ ਸੰਜ਼ੀਦਾ ਸਨ ਅਤੇ ਨਾ ਹੀ ਅੱਜ ਹਨ । ਇਥੋਂ ਤੱਕ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆ ਅਪਮਾਨਿਤ ਕਾਰਵਾਈਆ ਉਤੇ ਵੀ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਜਿ਼ੰਮੇਵਾਰੀ ਨਹੀਂ ਨਿਭਾਅ ਰਹੀਆ । ਬਲਕਿ ਦੋਸ਼ੀਆਂ ਨੂੰ ਬਚਾਉਣ ਲਈ ਉਹ ਹਰ ਹੀਲਾ ਵਰਤ ਰਹੀਆ ਹਨ ਜਿਸ ਦੀ ਇਖਲਾਕ, ਕਾਨੂੰਨ ਅਤੇ ਇਨਸਾਫ਼ ਦਾ ਤਕਾਜਾ ਬਿਲਕੁਲ ਇਜਾਜਤ ਨਹੀਂ ਦਿੰਦਾ । ਜਿਵੇਂ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਹੁਕਮਰਾਨਾਂ ਨੇ ਕੋਈ 9 ਦੇ ਕਰੀਬ ਸਮੇਂ-ਸਮੇਂ ਤੇ ਜਾਂਚ ਕਮੇਟੀਆ ਤੇ ਕਮਿਸ਼ਨ ਬਣਾਏ, ਪਰ ਕਿਸੇ ਵੀ ਜਾਂਚ ਕਮੇਟੀ ਜਾਂ ਕਮਿਸਨ ਨੇ ਸਿੱਖ ਕੌਮ ਨੂੰ ਇਨਸਾਫ਼ ਨਹੀਂ ਦਿੱਤਾ, ਜਿਸਦੀ ਬਦੌਲਤ ਸਿੱਖ ਕੌਮ ਦੇ ਕਾਤਲ ਅੱਜ ਵੀ ਦਨਦਨਾਉਦੇ ਫਿਰਦੇ ਹਨ । ਉਸੇ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਪਮਾਨਿਤ ਕਰਨ ਵਾਲੇ ਦੋਸ਼ੀਆਂ ਅਤੇ ਕੋਟਕਪੂਰਾ, ਬਹਿਬਲ ਕਲਾਂ ਵਿਖੇ ਸ਼ਾਂਤਮਈ ਢੰਗ ਨਾਲ ਰੋਸ਼ ਕਰ ਰਹੇ ਸਿੱਖਾਂ ਉਤੇ ਗੋਲੀਆਂ ਚਲਾਕੇ ਸ਼ਹੀਦ ਕਰਨ ਅਤੇ ਵੱਡੀ ਗਿਣਤੀ ਵਿਚ ਸਿੱਖਾਂ ਨੂੰ ਜਖ਼ਮੀ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਸਿਆਸਤਦਾਨਾਂ ਵਿਰੁੱਧ ਕਾਨੂੰਨੀ ਅਮਲ ਕਰਨ ਦੀ ਬਜਾਇ ਉਸੇ ਤਰ੍ਹਾਂ ਦਾ ਇਕ ਤੋਂ ਬਾਅਦ ਇਕ ਜਾਂਚ ਕਮੇਟੀਆ ਬਣਾਉਣ ਦਾ ਗੁੰਮਰਾਹਕੁੰਨ ਸਿਲਸਿਲਾ ਜਾਰੀ ਹੈ । ਅਜਿਹੇ ਅਮਲ ਤਾਂ ਅਸਲੀਅਤ ਵਿਚ ਦੋਸ਼ੀਆਂ ਨੂੰ ਕਾਨੂੰਨੀ ਮਾਰ ਤੋਂ ਬਚਾਉਣ ਲਈ ਸਾਜ਼ਸੀ ਢੰਗ ਨਾਲ ਭੰਬਲਭੂਸਾ ਹੀ ਪਾਇਆ ਜਾ ਰਿਹਾ ਹੈ । ਜਦੋਂਕਿ ਸਿੱਖ ਕੌਮ ਨੂੰ ਹਰ ਕੀਮਤ ਤੇ ਇਨਸਾਫ਼ ਚਾਹੀਦਾ ਹੈ।”
    ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਮੁੱਚੀ ਸਿੱਖ ਕੌਮ, ਸਭ ਸਿੱਖ ਧਿਰਾਂ, ਸਖਸ਼ੀਅਤਾਂ, ਆਗੂਆਂ ਜਥੇਬੰਦੀਆਂ ਸੰਗਠਨਾਂ, ਸੁਸਾਇਟੀਆ, ਕਿਸਾਨ ਯੂਨੀਅਨਾਂ, ਟਰਾਸਪੋਰਟ ਯੂਨੀਅਨ, ਆੜਤੀ ਯੂਨੀਅਨਾਂ, ਮਜ਼ਦੂਰਾਂ ਆਦਿ ਨੂੰ 01 ਜੂਨ ਨੂੰ ਬਰਗਾੜੀ ਵਿਖੇ ਹੋਣ ਵਾਲੀ ਅਰਦਾਸ ਵਿਚ ਸਮੂਲੀਅਤ ਕਰਨ ਦੀ ਅਤੇ ਹੋਣ ਵਾਲੇ ਅਹਿਮ ਫੈਸਲਿਆ ਵਿਚ ਆਪਣੇ ਕੀਮਤੀ ਵਿਚਾਰਾਂ ਰਾਹੀ ਯੋਗਦਾਨ ਪਾਉਣ ਦੀ ਅਪੀਲ ਕਰਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਸਿੱਖ ਕੌਮ ਨਾਲ ਸੰਬੰਧਤ ਸਭ ਧਿਰਾਂ, ਆਗੂਆਂ, ਸਖਸ਼ੀਅਤਾਂ, ਸੰਗਠਨਾਂ ਨੂੰ ਕੌਮ ਦੀ ਬਿਹਤਰੀ ਦੇ ਬਿਨ੍ਹਾਂ ਤੇ ਕਿਹਾ ਕਿ ਛੋਟੇ-ਮੋਟੇ ਸਿਆਸੀ ਵਿਚਾਰਾਂ ਦੇ ਵਖਰੇਵਿਆ ਨੂੰ ਪਾਸੇ ਰੱਖਕੇ ਕੌਮ ਦੇ ਇਸ ਵੱਡੇ ਉਦਮ ਵਿਚ ਸੰਜ਼ੀਦਗੀ ਢੰਗ ਨਾਲ ਅਗਲੇ ਉਲੀਕੇ ਜਾਣ ਵਾਲੇ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਅੱਗੇ ਹੋ ਕੇ ਉਦਮ ਕਰਨੇ ਬਣਦੇ ਹਨ । ਤਾਂ ਕਿ ਅਸੀਂ ਸਭ ਗੁਰਬਾਣੀ ਦੇ ਉਸ ਮਹਾਵਾਕ ”ਹੋਇ ਇਕੱਤਰ ਮਿਲਹੁ ਮੇਰੇ ਭਾਈ, ਦੁਬਿਧਾ ਦੂਰਿ ਕਰੋ ਲਿਵ ਲਾਇ” ਅਨੁਸਾਰ ਇਕ-ਮਨ, ਇਕ-ਆਤਮਾ ਹੋ ਕੇ ਜਿਥੇ ਇਸ ਸਮੂਹਿਕ ਅਰਦਾਸ ਕਰਦੇ ਹੋਏ ਕੌਮੀ ਤਾਕਤ ਨੂੰ ਬਲ ਦੇਣਾ ਚਾਹੀਦਾ ਹੈ, ਉਥੇ ਅਗਲੇ ਮੋਰਚੇ ਦੀ ਰੂਪ-ਰੇਖਾ ਤਿਆਰ ਕਰਨ ਵਿਚ ਸਹਿਯੋਗ ਵੀ ਕਰਨਾ ਚਾਹੀਦਾ ਹੈ ਤਾਂ ਕਿ ਅਸੀਂ ਮੁਕਰਤਾ, ਧੋਖੇ-ਫਰੇਬਾਂ ਨਾਲ ਭਰੇ ਇੰਡੀਅਨ ਅਤੇ ਪੰਜਾਬ ਦੇ ਹੁਕਮਰਾਨਾਂ ਨੂੰ ਮਜ਼ਬੂਰ ਕਰ ਸਕੀਏ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਪਮਾਨਿਤ ਕਰਨ ਵਾਲੇ ਦੋਸ਼ੀਆਂ ਅਤੇ ਸਿੱਖ ਕੌਮ ਦੇ ਕਾਤਲਾਂ ਨੂੰ ਕਾਨੂੰਨ ਅਨੁਸਾਰ ਜਲਦੀ ਹੀ ਸਜ਼ਾ ਦਿਵਾਉਣ ਦੇ ਅਮਲ ਨੂੰ ਯਕੀਨੀ ਬਣਾ ਸਕੀਏ । ਸਿੱਖ ਕੌਮ ਦੁਸ਼ਮਣ ਅਤੇ ਦੋਸਤ ਤਾਕਤਾਂ ਨੂੰ ਪਹਿਚਾਨਣ ਦੇ ਸਮਰੱਥ ਬਣਕੇ ਸਿੱਖ ਕੌਮ ਦੀਆਂ ਸਭ ਮੁਸ਼ਕਿਲਾਂ, ਮਸਲਿਆ ਦਾ ਹੱਲ ”ਆਜ਼ਾਦ ਬਾਦਸ਼ਾਹੀ ਸਿੱਖ ਰਾਜ” ਦੀ ਸਥਾਪਨਾ ਕਰਨ ਵਿਚ ਆਪਣੀਆ ਜਿ਼ੰਮੇਵਾਰੀਆਂ ਪੂਰੀਆ ਕਰ ਸਕੀਏ । ਸ. ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਸਭ ਧਿਰਾਂ ਹਰ ਤਰ੍ਹਾਂ ਦੇ ਵਖਰੇਵਿਆ ਨੂੰ ਤੁੱਛ ਸਮਝਕੇ ਉਪਰੋਕਤ ਕੌਮੀ ਮਿਸ਼ਨ ਦੀ ਪ੍ਰਾਪਤੀ ਲਈ ਆਪੋ-ਆਪਣੇ ਸਾਧਨਾਂ ਅਤੇ ਇਲਾਕਾ ਨਿਵਾਸੀਆ ਨੂੰ ਵੱਡੀ ਗਿਣਤੀ ਵਿਚ ਲੈਕੇ 01 ਜੂਨ ਨੂੰ ਬਰਗਾੜੀ ਵਿਖੇ ਪਹੁੰਚਕੇ ਕੌਮੀ ਮਕਸਦ ਨੂੰ ਸਫ਼ਲ ਕਰਨ ਵਿਚ ਭੂਮਿਕਾ ਨਿਭਾਉਣਗੇ ।
    5 min
  • Hukamnama Sahib June 1,2021
    The daily hukamnama Sahib from Sri Darbar Sahib Amritsar including audio translation in Punjabi and English ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ 
    ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।
    ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।
    ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।
    TODEE, FIFTH MEHL:
    O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 || You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||
    5 min
  • Hukamnama Sahib May 31,2021
    The daily hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ {ਪੰਨਾ 687}
    ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ।
    ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧।
    ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩।
    ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪।
    ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬।
    ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭।
    ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (
    16 min
  • Hukamnama Sahib May 30,2021
    The daily hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
    ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।
    (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।
    ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।
    ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।
    ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।
    DHANAASAREE, FIFTH MEHL:
    I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||
    7 min
  • Hukamnama Sahib May 29,2021
    The daily hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ 
    ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ।
    ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।
    ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧।
    ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨।
    ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩।
    ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ
    26 min
  • Hukamnama Sahib May 28,2021
    The daily hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥ 
    ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ।
    (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧।
    ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨।
    ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩।
    ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।
    SORATH, FIFTH MEHL:
    The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. || 1 || O Saints, the purifying pool of Ram Das is sublime. Whoever bathes in it, his family and ancestry are saved, and his soul is saved as well. || 1 || Pause || The world sings cheers of victory, and the fruits of his mind痴 desires are obtained. Whoever comes and bathes here, and meditates on his God, is safe and sound. || 2 || One who bathes in the healing pool of the Saints, that humble being obtains the supreme status. He does not die, or come and go in reincarnation; he meditates on the Name of the Lord, Har, Har. || 3 || He alone knows this about God, whom God blesses with His kindness. Baba Nanak seeks the Sanctuary of God; all his worries and anxieties are dispelled. || 4 || 7 || 57 ||
    8 min
  • Hukamnama Sahib May 27,2021
    The daily hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥
    ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ।
    ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧।
    ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ-ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫।
    SORAT’H, FIFTH MEHL:
    Only You know the state of my innermost self; You alone can judge me. Please forgive me, O Lord God Master; I have committed thousands of sins and mistakes. || 1 || O my Dear Lord God Master, You are always near me. O Lord, please bless Your disciple with the shelter of Your feet. || 1 || Pause || Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? || 2 || 7 || 35 ||
    5 min
  • Hukamnama Sahib May 26,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥
    ਅਰਥ: ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।
    ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।
    ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।
    ਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫।
    SORAT’H, FIFTH MEHL:
    Those whose minds are attached to the lotus feet of the Lord — those humble beings are satisfied and fulfilled. But those, within whose hearts the priceless virtue does not abide — those men remain thirsty and unsatisfied. || 1 || Worshipping the Lord in adoration, one becomes happy, and free of disease. But one who forgets my Dear Lord — know him to be afflicted with tens of thousands of illnesses. || Pause || Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. || 2 || One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. || 3 || As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord’s feet. || 4 || 4 || 15 ||
    9 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners