Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib May 25,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
    ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।
    ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।
    ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।
    (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।
    ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।
    SORAT’H, FIFTH MEHL:
    Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||
    7 min
  • Hukamnama Sahib May 24,2031
    The daily Hukamnama Sahib from Sri Darbar Sahib Amritsar including audio translation in Punjabi and Englishਸੋਰਠਿ ਮਹਲਾ ੫ ਘਰੁ ੧ ਅਸਟਪਦੀਆ    
    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ 
    ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।
    ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।
    ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।
    ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥
    ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।
    ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।
    ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।
    ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ 
    ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ,
    19 min
  • Hukamnama Sahib May 23,2021
    The daily Hukamnama Sahib from Sri Darbar Sahib Amritsar including audio translation in Punjabi and Englishਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
    ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।
    ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।
    ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।
    ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।
    ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।
    DHANAASAREE, THIRD MEHL:
    Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||
    11 min
  • Hukamnama Sahib May 22,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ 
    ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ।
    ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧।
    ਹੇ ਪ੍ਰਭੂ! ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ।੨।
    ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ।੩।
    ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ।੪।
    ਹੇ ਪ੍ਰਭੂ! ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ।੫।
    ਹੇ ਪ੍ਰਭੂ! ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ।੬।
    ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥ 
    ਅਰਥ: ਹੇ ਪ੍ਰਭੂ! ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ।੭।
    ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ।੮।
    ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ।੯।
    ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ।੧੦।
    ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ।੧੧।
    ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ।੧੨।
    ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥ 
    ਅਰਥ: ਹੇ ਪ੍ਰਭੂ! ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ।੧੩।
    ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ।੧੪।
    ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧੫।
    ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ।੧੬।
    ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ।੧੭।
    ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ।੧੮।
    ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥
    ਅਰਥ: ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ। ਮੈਂ ਗੁਰੂ ਦੀ ਰਾਹੀ
    23 min
  • Hukamnama Sahib May 21,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ 
    ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।
    ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
    ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।
    ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।
    SORAT’H, NINTH MEHL:
    O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. || 2 || This is the way they act — those whom we love so much. At the very last moment, O Nanak, no one is any use at all, except the Dear Lord. || 3 || 12 || 139 |
    6 min
  • Hukamnama Sahib May 20,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥
    ਅਰਥ: (ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ।
    ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ। ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ?
    ਹੇ ਪ੍ਰਭੂ-ਪਤੀ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਵਿਸਥਾਰ ਨਾਲ ਦੱਸਾਂ? ਤੇ ਮੈਂ ਤੇਰਾ ਕੇਹੜਾ ਕੇਹੜਾ ਨਾਮ ਲਵਾਂ? (ਤੇਰੇ ਅਨੇਕਾਂ ਗੁਣਾਂ ਨੂੰ ਵੇਖ ਕੇ ਤੇਰੇ ਅਨੇਕਾਂ ਹੀ ਨਾਮ ਜੀਵ ਲੈ ਰਹੇ ਹਨ) । ਤੇਰੇ ਬਖ਼ਸ਼ੇ ਹੋਏ ਕਿਸੇ ਇੱਕ ਸੁੰਦਰ ਪਦਾਰਥ ਦੀ ਰਾਹੀਂ ਭੀ (ਤੇਰੀਆਂ ਦਾਤਾਂ ਦੇ ਲੇਖੇ ਤਕ) ਨਹੀਂ ਪਹੁੰਚ ਸਕਦੀ (ਬਸ!) ਮੈਂ ਤੈਥੋਂ ਕੁਰਬਾਨ ਹੀ ਕੁਰਬਾਨ ਜਾਂਦੀ ਹਾਂ।
    (ਹੇ ਸਹੇਲੀਏ! ਵੇਖ ਮੇਰੀ ਅਭਾਗਤਾ!) ਸੋਨਾ, ਚਾਂਦੀ, ਮੋਤੀ ਤੇ ਹੀਰਾ ਆਦਿਕ ਸੋਹਣੇ ਕੀਮਤੀ ਪਦਾਰਥ-ਇਹ ਚੀਜ਼ਾਂ ਪ੍ਰਭੂ-ਪਤੀ ਨੇ ਮੈਨੂੰ ਦਿੱਤੀਆਂ, ਮੈਂ (ਉਸ ਨੂੰ ਭੁਲਾ ਕੇ ਉਸ ਦੀਆਂ ਦਿੱਤੀਆਂ) ਇਹਨਾਂ ਚੀਜ਼ਾਂ ਨਾਲ ਪਿਆਰ ਪਾ ਲਿਆ। ਮਿੱਟੀ ਪੱਥਰ ਆਦਿਕ ਦੇ ਬਣਾਏ ਹੋਏ ਸੋਹਣੇ ਘਰ-ਇਹੀ ਮੈਂ ਆਪਣੀ ਰਾਸ-ਪੂੰਜੀ ਬਣਾ ਲਏ। ਮੈਂ ਇਹਨਾਂ ਸੋਹਣੇ ਪਦਾਰਥਾਂ ਵਿਚ ਹੀ (ਫਸ ਕੇ) ਗ਼ਲਤੀ ਖਾ ਗਈ, (ਇਹ ਪਦਾਰਥ ਦੇਣ ਵਾਲੇ) ਉਸ ਖਸਮ-ਪ੍ਰਭੂ ਦੇ ਪਾਸ ਮੈਂ ਨਾਹ ਬੈਠੀ।
    ਮਾਇਆ ਦੇ ਮੋਹ ਵਿਚ ਫਸ ਕੇ ਜਿਸ ਜੀਵ-ਇਸਤ੍ਰੀ ਦੇ ਸ਼ੁਭ ਗੁਣ ਉਸ ਤੋਂ ਦੂਰ ਪਰੇ ਚਲੇ ਜਾਣ, ਤੇ ਉਸ ਦੇ ਅੰਦਰ ਨਿਰੇ ਪਖੰਡ ਹੀ ਇਕੱਠੇ ਹੋ ਜਾਣ, ਉਹ ਜਦੋਂ ਇਸ ਹਾਲ ਵਿਚ ਪਰਲੋਕ ਜਾਵੇ ਤਾਂ ਜਾ ਕੇ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਕੀਹ ਮੂੰਹ ਵਿਖਾਵੇਗੀ?
    ਹੇ ਪ੍ਰਭੂ! ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਪਏ ਰਿਹਾਂ ਮੈਨੂੰ ਬੁਢੇਪਾ ਆ ਗਿਆ ਹੈ, ਜੀਵਨ ਦੇ ਸਹੀ ਰਸਤੇ ਤੋਂ ਮੈਂ ਖੁੰਝੀ ਹੋਈ ਹਾਂ। ਹੇ ਪਤੀ! ਮੈਂ ਤੇਰੇ ਨਾਲੋਂ ਵਿਛੁੜੀ ਹੋਈ ਹਾਂ, ਮੈਂ ਨਿਰੇ ਦੁੱਖ ਹੀ ਦੁੱਖ ਸਹੇੜੇ ਹੋਏ ਹਨ।
    ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਵਾਲਾ ਹੈਂ, ਮੇਰੇ ਅੰਦਰ ਸਾਰੇ ਔਗੁਣ ਹੀ ਔਗੁਣ ਹਨ, ਫਿਰ ਭੀ ਨਾਨਕ ਦੀ ਬੇਨਤੀ (ਤੇਰੇ ਹੀ ਦਰ ਤੇ) ਹੈ ਕਿ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਤਾਂ ਸਦਾ ਹੀ ਤੇਰੇ ਨਾਮ-ਰੰਗ ਵਿਚ ਰੰਗੀਆਂ ਹੋਈਆਂ ਹਨ, ਮੈਨੂੰ ਅਭਾਗਣ ਨੂੰ ਭੀ ਕੋਈ ਇਕ ਰਾਤ ਬਖ਼ਸ਼ (ਮੇਰੇ ਉਤੇ ਭੀ ਕਦੇ ਮੇਹਰ ਦੀ ਨਿਗਾਹ ਕਰ) ।੧।
    RAAG SOOHEE, FIRST MEHL, KUCHAJEE ~ THE UNGRACEFUL BRIDE:
    ONE UNIVERSAL CREATOR GOD. BY THE GRACE OF THE TRUE GURU:
    I am ungraceful and ill-mannered, full of endless faults. How can I go to enjoy my Husband Lord? Each of His soul-brides is better than the rest — who even knows my name? Those brides who enjoy their Husband Lord are very blessed, resting in the shade of the mango tree. I do not have their virtue — who can I blame for this? Which of Your Virtues, O Lord, should I speak of? Which of Your Names should I chant? I cannot even reach one of Your Virtues. I am forever a sacrifice to You. Gold, silver, pearls and rubies are pleasing. My Husband Lord has blessed me with these things, and I have focused my thoughts on them. Palaces of brick and mud are built and decorated with stones; I have been fooled by these decorations, and I do not sit near my Husband Lord. The cranes shriek overhead in the sky, and the herons have come to rest. The bride has gone to her father-in-law’s house; in the world hereafter, what face will she show? She kept sleeping as the day dawned; she forgot all about her journey. She separated herself from her Husband Lord, and now she suffers in pain. Virtue is in You, O Lord; I am totally without virtue. This is Nanak’s only prayer: You give all Your nights to the virtuous so
    12 min
  • Hukamnama Sahib May 19,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 
    ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
    ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
    ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
    ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
    ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
    ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
     (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮ
    22 min
  • Hukamnama Sahib May 18,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ 
    ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।
    ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।
    ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।
    (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।
    ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।
    TILANG, THE WORD OF DEVOTEE KABEER JEE:
    ONE UNIVERSAL CREATOR GOD. BY THE GRACE OF THE TRUE GURU:
    The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||
    9 min
  • Hukamnama Sahib May 17,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
    ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
    ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
    ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।
    SORAT’H, FIFTH MEHL:
    He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||
    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners