Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib May 8,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.DHANAASAREE, FIRST MEHL:
    That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. God’s servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God’s Mind is pleased only by loving devotional worship. || 4 || Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God becomes Gurmukh, the Lord’s servant, and remains absorbed in the Lord. || 5 || He worships stones, dwells at sacred shrines of pilgrimage and in the jungles, wanders, roams around and becomes a renunciate. But his mind is still filthy — how can he become pure? One who meets the True Lord obtains honor. || 6 || One who embodies good conduct and contemplative meditation, his mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. || 7 || Unto whom, O God, should I praise You? Without You, there is no other at all. As it pleases You, keep me under Your Will. Nanak, with intuitive poise and natural love, sings Your Glorious Praises. || 8 || 2 ||
    ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
    ਅਰਥ: ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ।
    ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧।
    ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ।
    ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸ
    18 min
  • Hukamnama Sahib May 7,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 
    ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
    ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
    ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
    ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
    ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
    TILANG, SECOND HOUSE, FIFTH MEHL:
    There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||
    8 min
  • Hukamnama Sahib May 6,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
    ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।
    ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।
    ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।
    ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।
    ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।
    DHANAASAREE, FOURTH MEHL:
    O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13
    9 min
  • Hukamnama Sahib May 5,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
    ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।
    ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।
    ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
    DHANAASAREE, FIFTH MEHL:
    People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||
    6 min
  • Hukamnama Sahib May 4,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ 
    ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।
    ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।
    ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 
    ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।
    ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।
    ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥
    ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।
    ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।
    ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ 
    ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।
    ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦ
    15 min
  • Hukamnama Sahib May 3,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 
    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
    7 min
  • Hukamnama Sahib May 2,2021
    The daily hukamnama Sahib from Sri Darbar Sahib Amritsar including Punjabi and English.ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ 
    ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।
    ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।
    DHANAASAREE, THIRD MEHL, SECOND HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. || 1 || They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. || Pause || He is rid of his demerits, and his heart is permeated with merit and virtue. By Guru’s Grace, he naturally dwells in celestial peace. True is the Word of the Perfect Guru’s Bani. They bring peace to the mind, and celestial peace is absorbed within. || 2 || O my humble Siblings of Destiny, behold this strange and wonderful thing: duality is overcome, and the Lord dwells within his mind. The Naam, the Name of the Lord, is priceless; it cannot be taken. By Guru’s Grace, it comes to abide in the mind. || 3 || He is the One God, abiding within all. Through the Guru’s Teachings, He is revealed in the heart. One who intuitively knows and realizes God, O Nanak, obtains the Naam; his mind is pleased and appeased. || 4 || 1 ||
    9 min
  • Hukamnama Sahib May 1,2021
    The daily Hukamnama Sahib from Sri Darbar Sahib Amritsar including audio translation in Punjabi and English. ਵਡਹੰਸੁ ਮਃ ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥
    ਅਰਥ: ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ (ਸਾਡੇ) ਨਾਲ ਵੱਸਦਾ ਹੈ। ਹੇ ਭਾਈ! ਜਿਨ੍ਹਾਂ ਜੀਵਾਂ ਨੇ (ਜਗਤ ਤੋਂ ਆਖ਼ਰ) ਚਲੇ ਜਾਣ ਨੂੰ ਠੀਕ ਮੰਨ ਲਿਆ ਹੈ, ਉਹ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ। ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਸਦਾ ਵਸਾਈ ਰੱਖਦਾ ਹੈ, ਗੁਰੂ ਉਸ ਦੇ ਅੰਗ-ਸੰਗ ਵੱਸਦਾ ਹੈ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ ਸੁਖ ਮਾਣਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੌਤ ਦੇ ਡਰ ਨੂੰ ਦੂਰ ਕਰ ਕੇ ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ। ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ, ਉਹ ਮੇਹਰ ਦੀ ਨਿਗਾਹ ਕਰ ਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਪਰ) ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ ਸਾਡੇ ਨਾਲ ਵੱਸਦਾ ਹੈ।੧।
    ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥ ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥ 
    ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ (ਪਰ ਮੈਂ ਜੀਵ-ਇਸਤ੍ਰੀ ਬੜੇ ਨੀਵੇਂ ਜੀਵਨ ਵਾਲੀ ਹਾਂ) ਮੈਂ ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ? ਜਦੋਂ ਗੁਰੂ ਨੇ (ਕਿਸੇ ਜੀਵ-ਇਸਤ੍ਰੀ ਨੂੰ ਉਸ ਪ੍ਰਭੂ ਵਿਚ) ਮਿਲਾਇਆ, ਤਾਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਨਾਲ ਮਿਲ ਗਈ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ। ਉਹ ਜੀਵ-ਇਸਤ੍ਰੀ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਹ ਸਦਾ ਪਿਆਰੇ ਪ੍ਰਭੂ ਨਾਲ ਪਿਆਰ ਬਣਾਈ ਰੱਖਦੀ ਹੈ। ਹੇ ਭਾਈ! ਗੁਰੂ ਦੀ ਰਾਹੀਂ ਹੀ ਪ੍ਰਭੂ-ਪਤੀ ਦਾ ਦਰਸਨ ਹੁੰਦਾ ਹੈ। ਮਾਇਆ ਦਾ ਮੋਹ, ਮਾਨੋ ਕੱਚੇ ਰੰਗ ਵਾਲਾ ਚੋਲਾ ਹੈ, ਜੇ ਇਹ ਚੋਲਾ ਪਹਿਨੀ ਰੱਖੀਏ, (ਆਤਮਕ ਜੀਵਨ ਦੇ ਪੈਂਡੇ ਵਿਚ ਮਨੁੱਖ ਦਾ) ਪੈਰ ਡੋਲਦਾ ਹੀ ਰਹਿੰਦਾ ਹੈ। ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ ਚੋਲਾ ਪੱਕੇ ਰੰਗ ਵਾਲਾ ਹੈ, ਜੇ ਇਹ ਚੋਲਾ ਪਹਿਨ ਲਈਏ, ਤਾਂ (ਪ੍ਰਭੂ ਦਾ ਪਿਆਰ ਮਨੁੱਖ ਦੇ ਹਿਰਦੇ ਵਿਚੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦਾ ਹੈ।
    ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ (ਪਰ ਮੈਂ ਜੀਵ-ਇਸਤ੍ਰੀ ਬੜੇ ਨੀਵੇਂ ਜੀਵਨ ਵਾਲੀ ਹਾਂ) ਮੈਂ ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ?।੨।
    ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥ ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥
    ਅਰਥ: (ਗੁਰੂ ਨੇ ਮੇਰੇ ਉਤੇ ਮੇਹਰ ਕੀਤੀ, ਤਾਂ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ। ਜਿਸ ਨੂੰ ਗੁਰੂ ਦਾ ਮਿਲਾਪ ਨਸੀਬ ਨਾਹ ਹੋਇਆ ਉਹ ਔਗੁਣਾਂ ਵਿਚ ਫਸੀ ਰਹੀ ਤੇ ਪ੍ਰਭੂ-ਚਰਨਾਂ ਤੋਂ ਖੁੰਝੀ ਰਹੀ। ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਕਰਕੇ ਮੇਰਾ ਪ੍ਰਭੂ-ਪਤੀ ਮੈਨੂੰ ਸਦਾ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ।
    ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਆਪਣੇ ਮਨ ਵਿਚ ਵਸਾਂਦੀ ਹੈ, ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਗੁਰੂ ਨੂੰ ਮਿਲ ਕੇ ਉਹ ਪ੍ਰੀਤਮ-ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲੈਂਦੀ ਹੈ, ਉਹ ਆਪਣੇ ਅੰਤਰ ਆਤਮੇ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, (ਵਿਕਾਰ ਆਦਿਕ ਉਸ ਦਾ) ਹਰੇਕ ਵੈਰੀ ਤੇ ਦੁੱਖ ਦੂਰ ਹੋ ਜਾਂਦਾ ਹੈ।
    ਹੇ ਭਾਈ! ਇਹ ਸਰੀਰ ਤੇ ਇਹ ਮਨ ਆਪਣੇ ਗੁਰੂ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ (ਜਦੋਂ ਤਨ ਮਨ ਗੁਰੂ ਨੂੰ ਦੇ ਦੇਈਏ) ਤਦੋਂ ਮਨ (ਹਰਿ-ਨਾਮ-ਰਸ ਨਾਲ) ਰਸ ਜਾਂਦਾ ਹੈ (ਗੁਰੂ ਮਨੁੱਖ ਦੇ) ਤ੍ਰਿਸ਼ਨਾ ਆਦਿਕ ਦੁੱਖ ਦੂਰ ਕਰ ਦੇਂਦਾ ਹੈ। (ਗੁਰੂ ਨੇ ਮੇਰੇ ਉਤੇ ਮੇਹਰ ਕੀਤੀ, ਤਾਂ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ। ਜਿਸ ਨੂੰ ਗੁਰੂ ਦਾ ਮਿਲਾਪ ਨਸੀਬ ਨਾਹ ਹੋਇਆ ਉਹ ਔਗੁਣਾਂ ਵਿਚ ਫਸੀ ਰਹੀ ਤੇ ਪ੍ਰਭੂ-ਚਰਨਾਂ ਤੋਂ ਖੁੰਝੀ ਰਹੀ।੩।
    ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥ ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥ ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥ ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥ ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥
    ਅਰਥ: ਹੇ ਭਾਈ! ਸਦਾ ਕਾਇਮ ਰ
    19 min
  • Hukamnama Sahib April 29,2021

    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ।ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧।ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) ।ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ।ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ।ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ।ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨।ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ।ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ।ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩।ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। 


    18 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners