Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib April 18,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 
    ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
    ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
    ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
    ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
    ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
    ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
    ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
    ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
    ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
    ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
    ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉ
    20 min
  • HUKAMNAMA SAHIB April 16,2031
    The daily Hukamnama Sahib From Sri darbar sahib Amritsar including audio translations Punjabi and English ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 
    ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
    ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
    ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
    ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
    ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
    ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
     (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱ
    21 min
  • Hukamnama Sahib April 15,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
    ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।
    ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧।
    ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।
    TODEE, FIFTH MEHL, SECOND HOUSE, DU-PADAS:
    ONE UNIVERSAL CREATOR GOD. BY THE GRACE OF THE TRUE GURU:
    I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||
    5 min
  • Hukamnama Sahib April 14,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 
    ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
    ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
    ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
    ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
    ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
    ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
     (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨ
    21 min
  • Sangrand Hukamnama Sahib
    The Vaisakh Sangrand hukamnama Sahib ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
    ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥ 
    ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ?
    ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) ।
    ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ।
    ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ।3।
    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
    ONE UNIVERSAL CREATOR GOD. BY THE GRACE OF THE TRUE GURU:
    In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one. Neither son, nor spouse, nor wealth shall go along with you—only the Eternal Lord. Entangled and enmeshed in the love of false occupations, the whole world is perishing. Without the Naam, the Name of the One Lord, they lose their lives in the hereafter. Forgetting the Merciful Lord, they are ruined. Without God, there is no other at all. Pure is the reputation of those who are attached to the Feet of the Beloved Lord. Nanak makes this prayer to God: “Please, come and unite me with Yourself.” The month of Vaisaakh is beautiful and pleasant, when the Saint causes me to meet the Lord. || 3 ||
    8 min
  • Hukamnama Sahib April 13,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
    ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।
    ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।
    ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।
    ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।
    ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।
    DHANAASAREE, FOURTH MEHL:
    Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||
    7 min
  • Hukamnama Sahib April 12,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 
    ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
    ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
    ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
    ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
    ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
    ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
     (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮ
    21 min
  • Hukamnama Sahib April 11,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
    ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।
    ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।
    ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।
    ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।
    ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।
    DHANAASAREE, THIRD MEHL:
    Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||
    11 min
  • Hukamnama Sahib April 10,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
    ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।
    ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।
    ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।
    ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।
    ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।
    ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।
    ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।
    ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ
    16 min
  • Hukamnama Sahib April 9,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH.ਸੋਰਠਿ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
    ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।
    ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।
    ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।
    SORAT’H, FIFTH MEHL, SECOND HOUSE, DU-PADAS:
    ONE UNIVERSAL CREATOR GOD. BY THE GRACE OF THE TRUE GURU:
    Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||
    6 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners