Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib April 8,2021
    The daily Hukamnama Sahib from Sri DARBAR SAHIB AMRITSAR INCLUDING audio translation in Punjabi and English.ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥ 
    ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧।
    ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ।
    ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨।
    ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩।
    ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪।
    DHANAASAREE, FIRST MEHL:
    The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||
    8 min
  • Hukamnama Sahib April 7,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.SOOHEE, FOURTH MEHL:
    I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||
    ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ 
    ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।
    ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।
    ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।
    ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।
    ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।
    7 min
  • Hukamnama Sahib April 6,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ 
    ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।
    ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।
    ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 
    ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।
    ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।
    ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥
    ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।
    ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।
    ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ 
    ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।
    ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ
    15 min
  • Hukamnama Sahib April 5,2021
    The Hukamnama Sahib from Sri DARBAR SAHIB AMRITSAR INCLUDING translations in PUNJABI AND ENGLISH.ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥
    ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।
    ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥
    ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧।
    ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥
    ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ।
    ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥
    ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ।
    ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653}
    ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨।
    ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
    ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭।
    SHALOK, FOURTH MEHL:
    Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||
    12 min
  • Hukamnama Sahib April 4,2021
    The daily Hukamnama Sahib From Sri darbar sahib Amritsar including audio translations Punjabi and English ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥
    ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।
    ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।
    (ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।
    ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।
    (ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩।
    ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।
    ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।
    TILANG, FIRST MEHL:
    O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. || 1 || What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! || 2 || Go and ask the happy, pure soul-bride
    17 min
  • Hukamnama Sahib April 3,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥
    ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।
    ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥
    ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧।
    ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥
    ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ।
    ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥
    ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ।
    ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653}
    ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨।
    ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
    ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭।
    SHALOK, FOURTH MEHL:
    Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||
    12 min
  • Hukamnama Sahib April 2,2021
    The daily Hukamnama Sahib from Sri DARBAR SAHIB AMRITSAR INCLUDING translations.ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ 
    ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ।
    ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।
    ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।
    ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।
    ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧।
    SORAT’H, THIRD MEHL, FIRST HOUSE:
    ONE UNIVERSAL CREATOR GOD. BY THE GRACE OF THE TRUE GURU:
    All of Your servants, who relish the Word of Your Shabad, serve You. By Guru’s Grace, they become pure, eradicating self-conceit from within. Night and day, they continually sing the Glorious Praises of the True Lord; they are adorned with the Word of the Guru’s Shabad. || 1 || O my Lord and Master, I am Your child; I seek Your Sanctuary. You are the One and Only Lord, the Truest of the True; You Yourself are the Destroyer of ego. || Pause || Those who remain wakeful obtain God; through the Word of the Shabad, they conquer their ego. Immersed in family life, the Lord’s humble servant ever remains detached; he reflects upon the essence of spiritual wisdom. Serving the True Guru, he finds eternal peace, and he keeps the Lord enshrined in his heart. || 2 || This mind wanders in the ten directions; it is consumed by the love of duality. The foolish self-willed manmukh does not remember the Lord’s Name; he wastes away his life in vain. But when he meets the True Guru, then he obtains the Name; he sheds egotism and emotional attachment. || 3 || The Lord’s humble servants are True — they practice Truth, and reflect upon the Word of the Guru’s Shabad. The True Lord God unites them with Himself, and they keep the True Lord enshrined in their hearts. O Nanak, through the Name, I have obtained salvation and understanding; this alone is my wealth. || 4 || 1 ||
    12 min
  • Hukamnama Sahib April 1,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 
    ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
    ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
    ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
    ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
    ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
    TILANG, SECOND HOUSE, FIFTH MEHL:
    There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||
    8 min
  • Hukamnama Sahib March 31,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 
    ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।
    ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥
    ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।
    ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ 
    ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।
    ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}
    ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।
    ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ 
    ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।
    ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ 
    ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।
    SHALOK, THIRD MEHL:
    O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||
    9 min
  • Hukamnama Sahib March 30,2021
    The daily Hukamnama Sahib From Sri darbar sahib Amritsar including audio translations Punjabi and English ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ 
    ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।
    (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।
    (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।
    (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।
    ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।
    WADAHANS, THIRD MEHL:
    My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4
    8 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners