Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Hukamnama Sahib March 29,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥
    ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।
    (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧।
    (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨।
    (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩।
    (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ।
    ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।
    SORAT’H, FIRST MEHL:
    The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||
    9 min
  • Hukamnama Sahib March 28,2021
    The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥ 
    ਅਰਥ: ਹੇ ਮਨੁੱਖ! ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ।
    ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧।
    ਹੇ ਭਾਈ! ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨।
    ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩।
    ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।
    SORAT’H, FIFTH MEHL:
    Children, spouses, men and women in one’s household, are all bound by Maya. At the very last moment, none of them shall stand by you; their love is totally false. || 1 || O man, why do you pamper your body so? It shall disperse like a cloud of smoke; vibrate upon the One, the Beloved Lord. || Pause || There are three ways in which the body can be consumed — it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. || 2 || In various ways, the Lord has fashioned the beads, and strung them on a slender thread. The thread shall break, O wretched man, and then, you shall repent and regret. || 3 || He created you, and after creating you, He adorned you — meditate on Him day and night. God has showered His Mercy upon servant Nanak; I hold tight to the Support of the True Guru. || 4 || 4||
    8 min
  • Hukamnama Sahib March 27,2021
    The daily Hukamnama Sahib from Sri Darbar Sahib Amritsar including audio translation in Punjabi and English.ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥
    ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ।
    ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧।
    ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨।
    ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩।
    ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।
    ਨੋਟ: 'ਘਰੁ ੨' ਦੇ ਸ਼ਬਦਾਂ ਦਾ ਸੰਗ੍ਰਹਿ ਖ਼ਤਮ ਹੋ ਗਿਆ ਹੈ। ਅਗਾਂਹ 'ਘਰੁ ੬' ਦੇ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ। ਕੁੱਲ ਜੋੜ ੮ ਹੈ।
    SOOHEE, FOURTH MEHL, SIXTH HOUSE:
    ONE UNIVERSAL CREATOR GOD. BY THE GRACE OF THE TRUE GURU:
    When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||
    8 min
  • Hukamnama Sahib March 26,2021
    The daily Hukamnama Sahib from Sri Darbar Sahib Amritsar including audio translation in English and Punjabi.ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ 
    ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।
    ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।
    SHALOK, FOURTH MEHL:
    He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||
    10 min
  • Hukamnama Sahib March 25,2021
    The daily Hukamnama Sahib from Sri Darbar Sahib Amritsar including audio translation in English and Punjabi.ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥
    ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ।
    ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧।
    ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨।
    ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩।
    ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।
    ਨੋਟ: 'ਘਰੁ ੨' ਦੇ ਸ਼ਬਦਾਂ ਦਾ ਸੰਗ੍ਰਹਿ ਖ਼ਤਮ ਹੋ ਗਿਆ ਹੈ। ਅਗਾਂਹ 'ਘਰੁ ੬' ਦੇ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ। ਕੁੱਲ ਜੋੜ ੮ ਹੈ।
    SOOHEE, FOURTH MEHL, SIXTH HOUSE:
    ONE UNIVERSAL CREATOR GOD. BY THE GRACE OF THE TRUE GURU:
    When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||
    8 min
  • Hukamnama Sahib March 24,2021
    The daily Hukamnama Sahib from Sri Darbar Sahib Amritsar including audio translation in Punjabi and English.ਵਡਹੰਸੁ ਮਹਲਾ ੪ ਘੋੜੀਆ    ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ 
    ਅਰਥ: ਹੇ ਭਾਈ! ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ। ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।
    ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਹੇ ਦਾਸ ਨਾਨਕ! ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ।੧।ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ।
    (ਹੇ ਭਾਈ! ਕੋਈ ਵਿਰਲਾ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ। ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ।
    ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ।੨।ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ। ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ। ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ। ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ) । ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ) । ਹੇ ਦਾਸ ਨਾਨਕ! ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ।੩।ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ।
    ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀ) ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ।
    ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿ
    16 min
  • Hukamnama Sahib March 23,2021
    The daily Hukamnama Sahib from Sri Darbar Sahib Amritsar including audio translation in English and Punjabi.ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
    ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।
    ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।
    ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
    DHANAASAREE, FIFTH MEHL:
    People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||
    6 min
  • Hukamnama Sahib March 22,2021
    The daily Hukamnama Sahib from Sri Darbar Sahib Amritsar including audio Translations in Punjabi and English.ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 
    ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
    ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
    ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
    ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
    ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
    ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
    ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
    ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
    ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
    ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
    ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉ
    20 min
  • Hukamnama Sahib March 21,2021
    The daily Hukamnama Sahib from Sri Darbar Sahib Amritsar in Punjabi audio and transportation in English.ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
    ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।
    ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧।
    ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।
    TODEE, FIFTH MEHL, SECOND HOUSE, DU-PADAS:
    ONE UNIVERSAL CREATOR GOD. BY THE GRACE OF THE TRUE GURU:
    I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||
    6 min
  • Hukamnama Sahib March 20,2021
    The daily Hukamnama Sahib from Sri Darbar Sahib Amritsar including audio translation in Punjabi and English.ਜੈਤਸਰੀ ਮਹਲਾ ੪ ਘਰੁ ੧ ਚਉਪਦੇ
    ੴ ਸਤਿਗੁਰ ਪ੍ਰਸਾਦਿ ॥
    ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 
    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
    JAITSREE, FOURTH MEHL, FIRST HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners